1 ਅਗਸਤ ਤੋਂ ਪੰਜਾਬ ਸਰਕਾਰ ਵੱਲੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਤੇ ਰਿਸ਼ੀਕੇਸ਼ ਲਈ ਮੁਫ਼ਤ ਧਾਰਮਿਕ ਯਾਤਰਾ ਸ਼ੁਰੂ: CM ਭਗਵੰਤ ਮਾਨ
ਮੋਹਾਲੀ, 31 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਮੂਲੀਅਤ ਕਰਦਿਆਂ ਪੰਜਾਬ ਦੀ ਸਦੀਆਂ ਪੁਰਾਣੀ ਫਿਰਕੂ ਸਾਂਝ, ਭਾਈਚਾਰੇ ਅਤੇ ਆਪਸੀ ਪਿਆਰ ਦੀ ਪਰੰਪਰਾ ਨੂੰ ਸੂਬੇ ਦੀ ਸਭ ਤੋਂ ਵੱਡੀ ਤਾਕਤ ਕਰਾਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ 'ਤੇ ਨਫ਼ਰਤ ਅਤੇ ਵੰਡ ਦੀ ਰਾਜਨੀਤੀ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਇਸ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਹੋਰ ਵਿਸਥਾਰ ਕਰਨ ਦਾ ਐਲਾਨ ਕਰਦਿਆਂ ਦੱਸਿਆ ਕਿ 1 ਅਗਸਤ 2026 ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਧਾਮ, ਵ੍ਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ, ਜਿਸ ਵਿੱਚ ਆਵਾਜਾਈ, ਰਿਹਾਇਸ਼, ਭੋਜਨ ਅਤੇ ਵਾਪਸੀ ਦੀ ਪੂਰੀ ਵਿਵਸਥਾ ਸ਼ਾਮਲ ਹੋਵੇਗੀ। ਇੱਥੋਂ ਤੱਕ ਕਿ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਲਿਆਉਣ ਅਤੇ ਵਾਪਸ ਛੱਡ...









