SGPC ਸਰਾਂ ਵਿਵਾਦ ’ਤੇ ਬਲਤੇਜ ਪੰਨੂ ਦੇ ਤਿੱਖੇ ਸਵਾਲ, ਬਾਦਲ, ਕਾਂਗਰਸ ਤੇ ਭਾਜਪਾ ਆਗੂਆਂ ਦੀ ਚੁੱਪ ’ਤੇ ਵੀ ਚੁੱਕੇ ਸਵਾਲ
ਚੰਡੀਗੜ੍ਹ, 23 ਸਤੰਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਐੱਸਜੀਪੀਸੀ ਵੱਲੋਂ ਚਲਾਈ ਜਾ ਰਹੀ ਸਰਾਂ ਵਿੱਚ ਇੱਕ ਔਰਤ ਦੇ ਕਥਿਤ ਤੌਰ ’ਤੇ ਲੰਬੇ ਸਮੇਂ ਤੱਕ ਠਹਿਰਨ ਅਤੇ ਇਸ ਮਾਮਲੇ ਨਾਲ ਸਬੰਧਤ ਦਰਜ ਐੱਫਆਈਆਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ ਭਾਜਪਾ ਦੇ ਆਗੂਆਂ ਦੀ ਚੁੱਪ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਵੀ ਮਾਮਲੇ ਨਾਲ ਜੁੜੇ ਸਵਾਲਾਂ ਦੇ ਜਵਾਬ ਜਨਤਕ ਤੌਰ ’ਤੇ ਦੇਣ ਦੀ ਮੰਗ ਕੀਤੀ।
ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਦਲ ਦੇ ਆਗੂ ਰਾਜਨੀਤਿਕ ਸਰਗਰਮੀਆਂ ਵਿੱਚ ਨਜ਼ਰ ਆ ਰਹੇ ਹਨ, ਪਰ ਇਸ ਮਾਮਲੇ ਵਿੱਚ ਉੱਠ ਰਹੇ ਸਵਾਲਾਂ ’ਤੇ ਉਨ੍ਹਾਂ ਵੱਲੋਂ ਜਨਤਕ ਤੌਰ ’ਤੇ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਉਨ੍ਹਾਂ ਕਾਂਗਰਸ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ-ਨਾਲ ਭਾਜਪਾ ਆਗੂਆਂ ਨੂੰ ਵੀ ਮਾਮਲੇ ਬਾਰੇ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ...









