ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ 7 ਦਿਨਾਂ ਵਿੱਚ ਨਿਪਟਾਉਣ ਦੇ ਸਖ਼ਤ ਨਿਰਦੇਸ਼
ਚੰਡੀਗੜ੍ਹ, 5 ਜੂਨ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (PSTC) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੂਬੇ ਦੇ ਵਪਾਰਕ ਭਾਈਚਾਰੇ ਵੱਲੋਂ ਉਠਾਈਆਂ ਜਾ ਰਹੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣਾ ਸੀ।
ਮੀਟਿੰਗ ਦੌਰਾਨ ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਪਾਰੀਆਂ ਵੱਲੋਂ ਦਰਜ ਕੀਤੀਆਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਸੱਤ ਦਿਨਾਂ ਦੇ ਅੰਦਰ-ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਧਾਰਤ ਪੋਰਟਲ ‘ਤੇ ਆਉਣ ਵਾਲੀ ਹਰ ਸ਼ਿਕਾਇਤ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਪਾਰਕ ਮਾਹੌਲ ਨੂੰ ਹੋਰ ਸੁਧਾਰਨ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਉਨ੍ਹਾਂ ਇੱਕ ਵੱਡਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗ...









