ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ, ਕਈ ਵੱਡੇ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ
ਚੰਡੀਗੜ੍ਹ, 30 ਮਈ 2026: ਪੰਜਾਬ ਸਰਕਾਰ ਦੀ ਅੱਜ ਦੁਪਹਿਰ 12 ਵਜੇ ਹੋਣ ਵਾਲੀ ਅਹਿਮ ਕੈਬਨਿਟ ਬੈਠਕ ‘ਤੇ ਸੂਬੇ ਦੇ ਮੁਲਾਜ਼ਮਾਂ ਅਤੇ ਨੌਜਵਾਨਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਕੈਬਨਿਟ ਵੱਲੋਂ ਗਰੁੱਪ ਸੀ ਅਤੇ ਗਰੁੱਪ ਡੀ ਦੀਆਂ ਸਰਕਾਰੀ ਨੌਕਰੀਆਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨ ਸਬੰਧੀ ਵੱਡੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਜੇਕਰ ਇਸ ਪ੍ਰਸਤਾਵ ਨੂੰ ਹਰੀ ਝੰਡੀ ਮਿਲਦੀ ਹੈ ਤਾਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਦੀ ਪ੍ਰਕਿਰਿਆ ਸਿੱਧੇ ਤੌਰ ‘ਤੇ ਸਰਕਾਰ ਦੇ ਅਧੀਨ ਆ ਜਾਵੇਗੀ ਅਤੇ ਠੇਕੇਦਾਰਾਂ ਰਾਹੀਂ ਭਰਤੀ ਕਰਨ ਦੀ ਪ੍ਰਥਾ ਖਤਮ ਹੋ ਸਕਦੀ ਹੈ। ਸੂਤਰਾਂ ਮੁਤਾਬਕ ਸਰਕਾਰ ਨੇ ਇਸ ਸਬੰਧੀ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਰੁੱਪ ਸੀ ਅਤੇ ਡੀ ਦੇ ਕਰੀਬ 35 ਹਜ਼ਾਰ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ। 22 ਮਾਰਚ 2022 ਨੂੰ ਸਹੁੰ ਚੁੱਕਣ ਤੋਂ ਕੁਝ ਦਿਨਾਂ ਬਾਅਦ...









