ਈਜ਼ੀ ਰਜਿਸਟਰੀ ਦੇ 14 ਮਹੀਨੇ ਪੂਰੇ, ਪੰਜਾਬ ’ਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ਵਿੱਚ ਵੱਡਾ ਬਦਲਾਅ
ਚੰਡੀਗੜ੍ਹ, 9 ਸਤੰਬਰ 2026: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼, ਸਰਲ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਈਜ਼ੀ ਰਜਿਸਟਰੀ’ ਪਹਿਲ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋ ਰਹੀ ਹੈ। ਜੁਲਾਈ 2025 ਵਿੱਚ ਮੋਹਾਲੀ ਤੋਂ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤੀ ਗਈ ਇਸ ਪ੍ਰਣਾਲੀ ਨੇ ਜਾਇਦਾਦ ਰਜਿਸਟ੍ਰੇਸ਼ਨ ਨਾਲ ਜੁੜੀਆਂ ਸੇਵਾਵਾਂ ਦੇ ਤਰੀਕੇ ਵਿੱਚ ਵੱਡਾ ਬਦਲਾਅ ਲਿਆਂਦਾ ਹੈ।
ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੁਰਾਣੀ ਦਫ਼ਤਰੀ ਪ੍ਰਣਾਲੀ ਤੋਂ ਬਾਹਰ ਕੱਢ ਕੇ ਇੱਕ ਆਨਲਾਈਨ, ਸਮਾਂਬੱਧ ਅਤੇ ਪਾਰਦਰਸ਼ੀ ਮਾਡਲ ਵਿੱਚ ਤਬਦੀਲ ਕਰਨਾ ਹੈ। ਇਸ ਨਾਲ ਨਾਗਰਿਕਾਂ ਨੂੰ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਅਤੇ ਵਿਚੋਲਿਆਂ ਜਾਂ ਅਧਿਕਾਰੀਆਂ ’ਤੇ ਨਿਰਭਰ ਰਹਿਣ ਦੀ ਲੋੜ ਘਟੀ ਹੈ।
ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਸਿਰਫ਼ ਇੱਕ ਡਿਜੀਟਲ ਪਲੇਟਫਾਰਮ ਨਹੀਂ, ਸਗੋਂ ਇਹ ਪ੍ਰਸ਼ਾਸਨਿਕ ਸੁਧਾਰ ਦੀ ਇੱ...









