ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਮਾਮਲੇ ਦੀ ਜਾਂਚ ਤੇਜ਼, SIT ਪੁੱਜੀ SGPC ਦਫ਼ਤਰ
28 ਮਈ 2026: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਹੁਣ ਹੋਰ ਤੇਜ਼ ਹੋ ਗਈ ਹੈ। ਇਸ ਸੰਵੇਦਨਸ਼ੀਲ ਅਤੇ ਅਹਿਮ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰ ਪਹੁੰਚੀ, ਜਿੱਥੇ ਅਧਿਕਾਰੀਆਂ ਵੱਲੋਂ ਮਾਮਲੇ ਨਾਲ ਜੁੜੇ ਰਿਕਾਰਡਾਂ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਕ SIT ਟੀਮ ਇਸ ਮਾਮਲੇ ਸਬੰਧੀ SGPC ਦੇ ਕਰਮਚਾਰੀਆਂ ਅਤੇ ਸੰਬੰਧਿਤ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ। ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪਾਵਨ ਸਰੂਪ ਕਿਵੇਂ ਅਤੇ ਕਿਹੜੀਆਂ ਪਰਿਸਥਿਤੀਆਂ ਵਿੱਚ ਗਾਇਬ ਹੋਏ। ਨਾਲ ਹੀ, ਰਿਕਾਰਡ ਸੰਭਾਲਣ ਅਤੇ ਵੰਡ ਪ੍ਰਕਿਰਿਆ ਨਾਲ ਜੁੜੇ ਤੱਥਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਪਹਿਲਾਂ ਹੀ ਗੰਭੀਰ ਚਿੰਤਾ ਅਤੇ ਰੋਸ ਪਾਇਆ ਜਾ ਰਿਹਾ ਹੈ। ਪਾਵਨ ਸਰੂਪਾਂ ਦੇ ਗਾਇਬ ਹੋਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਵੀ ਇਸਦੀ ਚਰਚਾ ਤੇਜ਼ ਹੋ ਗਈ...









