Monday, September 14Punjabi People

Breaking News

ਪਸ਼ੂ ਪਾਲਕਾਂ ਨੂੰ ਤੁਰੰਤ ਸੇਵਾਵਾਂ ਦੇਣ ਦੇ ਨਿਰਦੇਸ਼, ਗੈਰਹਾਜ਼ਰੀ ਤੇ ਦੇਰੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ

ਪਸ਼ੂ ਪਾਲਕਾਂ ਨੂੰ ਤੁਰੰਤ ਸੇਵਾਵਾਂ ਦੇਣ ਦੇ ਨਿਰਦੇਸ਼, ਗੈਰਹਾਜ਼ਰੀ ਤੇ ਦੇਰੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ

Breaking News
ਚੰਡੀਗੜ੍ਹ, 10 ਜੁਲਾਈ 2026: ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸ.ਏ.ਐਸ. ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਕੁਝ ਸੰਸਥਾਵਾਂ ਦੀ ਮਾੜੀ ਹਾਲਤ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਡਾਇਰੈਕਟਰ ਪਸ਼ੂ ਪਾਲਣ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਦੀ ਤੁਰੰਤ ਮੁਰੰਮਤ, ਰੱਖ-ਰਖਾਅ ਅਤੇ ਜ਼ਰੂਰੀ ਸੇਵਾਵਾਂ ਨੂ...
ਸਟਾਰਟਅੱਪ ਈਕੋਸਿਸਟਮ ਵਿੱਚ ਪੰਜਾਬ ਦੀ ਵੱਡੀ ਉਡਾਣ, 2,500 ਤੋਂ ਵੱਧ DPIIT-ਮਾਨਤਾ ਪ੍ਰਾਪਤ ਸਟਾਰਟਅੱਪ: ਅਮਨ ਅਰੋੜਾ

ਸਟਾਰਟਅੱਪ ਈਕੋਸਿਸਟਮ ਵਿੱਚ ਪੰਜਾਬ ਦੀ ਵੱਡੀ ਉਡਾਣ, 2,500 ਤੋਂ ਵੱਧ DPIIT-ਮਾਨਤਾ ਪ੍ਰਾਪਤ ਸਟਾਰਟਅੱਪ: ਅਮਨ ਅਰੋੜਾ

Breaking News
ਚੰਡੀਗੜ੍ਹ, 10 ਜੁਲਾਈ 2026: ਪੰਜਾਬ ਨੂੰ ਨਵੀਨਤਾ ਅਤੇ ਤਕਨਾਲੋਜੀ ਆਧਾਰਿਤ ਉਦਯੋਗਾਂ ਦਾ ਪ੍ਰਮੁੱਖ ਕੇਂਦਰ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਅੱਜ ਦੋ ਮਹੱਤਵਪੂਰਨ ਪਹਿਲਕਦਮੀਆਂ—‘ਪੰਜਾਬ ਇਨਵੈਸਟਰਜ਼ ਸਰਕਲ’ ਅਤੇ ‘ਸਟਾਰਟਅੱਪ ਪੰਜਾਬ ਹੱਬ–ਨਿਊਰੋਨ 2.0’—ਦਾ ਰਸਮੀ ਉਦਘਾਟਨ ਕੀਤਾ। ਇਨ੍ਹਾਂ ਪਹਿਲਕਦਮੀਆਂ ਦਾ ਮਕਸਦ ਸੂਬੇ ਦੇ ਨੌਜਵਾਨ ਉਦਯੋਗਪਤੀਆਂ, ਨਵੀਨਤਾਕਾਰਾਂ ਅਤੇ ਉੱਚ-ਸੰਭਾਵਨਾ ਵਾਲੇ ਸਟਾਰਟਅੱਪਾਂ ਨੂੰ ਨਿਵੇਸ਼, ਤਕਨੀਕੀ ਮਾਰਗਦਰਸ਼ਨ ਅਤੇ ਵਿਸ਼ਵ ਪੱਧਰੀ ਮੌਕਿਆਂ ਨਾਲ ਜੋੜ ਕੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਆਕਰਸ਼ਕ ਸਟਾਰਟਅੱਪ ਹੱਬ ਵਜੋਂ ਸਥਾਪਤ ਕਰਨਾ ਹੈ। ਮੋਹਾਲੀ ਸਥਿਤ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ (INST) ਵਿਖੇ ਸਟਾਰਟਅੱਪ ਪੰਜਾਬ ਵੱਲੋਂ ਕਰਵਾਏ ਗਏ ਉਦਘਾਟਨੀ ਸਮਾਗਮ ਦੌਰਾਨ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੀਪ-ਟੈਕ ਵਰਗੇ ਖੇਤਰਾਂ ਨਾਲ ਸਬੰਧਤ 14 ਨਵੀਨਤਾਕਾਰੀ ਸਟਾਰਟਅੱਪਾਂ ਨੇ ਆਪਣੇ ਕਾਰੋਬਾਰੀ ਮਾਡਲ ਅਤੇ ਵਿਕਾਸ ਯੋਜਨਾਵਾਂ ਨਿਵੇਸ਼ਕਾਂ ਸਾਹਮਣੇ ਪੇਸ਼ ਕੀਤੀਆਂ। ਇਸ ਮੌਕੇ ਉੱਦ...
ਲੁਧਿਆਣਾ ਰਾਸ਼ਨ ਕਿੱਟਾਂ ਦੀ ਵੰਡ ਵਿੱਚ ਸੂਬੇ ਭਰ ਵਿੱਚ ਸਭ ਤੋਂ ਅੱਗੇ

ਲੁਧਿਆਣਾ ਰਾਸ਼ਨ ਕਿੱਟਾਂ ਦੀ ਵੰਡ ਵਿੱਚ ਸੂਬੇ ਭਰ ਵਿੱਚ ਸਭ ਤੋਂ ਅੱਗੇ

Breaking News
ਚੰਡੀਗੜ੍ਹ, 10 ਜੁਲਾਈ 2026: ਪੰਜਾਬ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਆਪਣੀ ਮਹੱਤਵਪੂਰਨ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੂੰ ਮਿਸ਼ਨ ਮੋਡ ਵਿੱਚ ਹੋਰ ਤੇਜ਼ ਕਰ ਦਿੱਤਾ ਹੈ। ਇਸ ਲੋਕ-ਭਲਾਈ ਪਹਿਲਕਦਮੀ ਤਹਿਤ ਹੁਣ ਤੱਕ ਸੂਬੇ ਦੇ ਲਗਭਗ 25.03 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਜਦਕਿ ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ ਰਾਜ ਦੇ 40.48 ਲੱਖ ਯੋਗ ਪਰਿਵਾਰਾਂ ਤੱਕ ਇਹ ਕਿੱਟਾਂ ਪਹੁੰਚਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਰੰਤਰ ਨਿਗਰਾਨੀ ਹੇਠ ਚੱਲ ਰਹੀ ਇਹ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਰੋਜ਼ਾਨਾ ਦੀਆਂ ਰਸੋਈ ਲੋੜਾਂ ਨੂੰ ਪੂਰਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਇਸ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਰਗਰਮ ...
ਮੁੱਖ ਮੰਤਰੀ ਸਿਹਤ ਯੋਜਨਾ ਦੀ ਵੱਡੀ ਉਪਲਬਧੀ, 6 ਮਹੀਨਿਆਂ ਵਿੱਚ 4.79 ਲੱਖ ਕੈਸ਼ਲੈੱਸ ਇਲਾਜ ਸੇਵਾਵਾਂ ਪ੍ਰਦਾਨ

ਮੁੱਖ ਮੰਤਰੀ ਸਿਹਤ ਯੋਜਨਾ ਦੀ ਵੱਡੀ ਉਪਲਬਧੀ, 6 ਮਹੀਨਿਆਂ ਵਿੱਚ 4.79 ਲੱਖ ਕੈਸ਼ਲੈੱਸ ਇਲਾਜ ਸੇਵਾਵਾਂ ਪ੍ਰਦਾਨ

Breaking News, Punjab News
ਚੰਡੀਗੜ੍ਹ, 9 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਲੋਕਾਂ ਲਈ ਵੱਡੀ ਸਿਹਤ ਸੁਰੱਖਿਆ ਯੋਜਨਾ ਵਜੋਂ ਉਭਰ ਰਹੀ ਹੈ। ਇਸ ਯੋਜਨਾ ਦੀ ਸ਼ੁਰੂਆਤ 8 ਜਨਵਰੀ 2026 ਨੂੰ ਕੀਤੀ ਗਈ ਸੀ ਅਤੇ ਪਿਛਲੇ ਛੇ ਮਹੀਨਿਆਂ ਦੌਰਾਨ ਇਸ ਤਹਿਤ ਲੱਖਾਂ ਲੋਕਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਮਿਲੀ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਹੁਣ ਤੱਕ 2,42,917 ਮਰੀਜ਼ਾਂ ਨੂੰ ਇਸ ਯੋਜਨਾ ਅਧੀਨ 4,79,602 ਕੈਸ਼ਲੈੱਸ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਇਲਾਜਾਂ ਦੀ ਕੁੱਲ ਲਾਗਤ ਲਗਭਗ 852 ਕਰੋੜ ਰੁਪਏ ਰਹੀ ਹੈ। ਇਸ ਯੋਜਨਾ ਨੇ ਕਈ ਪਰਿਵਾਰਾਂ ਨੂੰ ਮਹਿੰਗੀਆਂ ਸਿਹਤ ਸੇਵਾਵਾਂ ਦੇ ਖਰਚ ਤੋਂ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਯੋਜਨਾ ਤਹਿਤ ਹਰ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕੀ...
ਹੋਣਹਾਰ ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਐਲਾਨ, ‘ਸੁਪਰ-100’ ਪ੍ਰੋਗਰਾਮ ਦਾ ਕੀਤਾ ਵਿਸਥਾਰ

ਹੋਣਹਾਰ ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਐਲਾਨ, ‘ਸੁਪਰ-100’ ਪ੍ਰੋਗਰਾਮ ਦਾ ਕੀਤਾ ਵਿਸਥਾਰ

Breaking News, Haryana news
ਚੰਡੀਗੜ੍ਹ, 9 ਜੁਲਾਈ 2026: ਸੂਬੇ ਦੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਦਾ ਮੌਕਾ ਦੇਣ ਲਈ ਸਰਕਾਰ ਨੇ ‘ਸੁਪਰ-100’ ਪ੍ਰੋਗਰਾਮ ਦਾ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਵਿਦਿਆਰਥੀਆਂ ਵੱਲੋਂ ਮਿਲ ਰਹੇ ਵਧੀਆ ਹੁੰਗਾਰੇ ਅਤੇ ਵਧਦੀ ਮੰਗ ਨੂੰ ਦੇਖਦਿਆਂ ਪ੍ਰੋਗਰਾਮ ਅਧੀਨ 100 ਨਵੀਆਂ ਸੀਟਾਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਨਾਲ ਹੁਣ ਸੁਪਰ-100 ਦੀ ਕੁੱਲ ਸਮਰੱਥਾ 500 ਤੋਂ ਵਧ ਕੇ 600 ਸੀਟਾਂ ਹੋ ਗਈ ਹੈ। ਸਿੱਖਿਆ ਵਿਭਾਗ ਵੱਲੋਂ ਨਵੀਆਂ 100 ਸੀਟਾਂ ਲਈ ਦਾਖਲਾ ਪ੍ਰਕਿਰਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਯੋਜਨਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਦਾਖਲਾ ਪ੍ਰਕਿਰਿਆ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ। ਜਾਰੀ ਕੀਤੇ ਗਏ ਸ਼ਡਿਊਲ ਮੁਤਾਬਕ ਸੁਪਰ-100 ਲਈ ਅਰਜ਼ੀਆਂ ਦੀ ਪ੍ਰਕਿਰਿਆ 9 ਜੁਲਾਈ 2026 ਤੋਂ ਸ਼ੁਰੂ ਹੋ ਗਈ ਹੈ। ਵਿਦਿਆਰਥੀ 12 ਜੁਲਾਈ ਤੋਂ ਆਪਣੇ ਦਾਖਲਾ ਕਾਰਡ ਡਾਊਨਲੋਡ ਕਰ ...
ਗੁਰਮੀਤ ਸਿੰਘ ਖੁੱਡੀਆਂ ਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਧਨ ਅਤੇ ਡੇਅਰੀ ਵਿਕਾਸ ਲਈ ਅੰਤਰਰਾਜੀ ਸਹਿਯੋਗ ‘ਤੇ ਕੀਤੀ ਚਰਚਾ

ਗੁਰਮੀਤ ਸਿੰਘ ਖੁੱਡੀਆਂ ਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਧਨ ਅਤੇ ਡੇਅਰੀ ਵਿਕਾਸ ਲਈ ਅੰਤਰਰਾਜੀ ਸਹਿਯੋਗ ‘ਤੇ ਕੀਤੀ ਚਰਚਾ

Breaking News
ਚੰਡੀਗੜ੍ਹ, 9 ਜੁਲਾਈ 2026: ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਅਤੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵਿਚਾਲੇ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਸ਼ੂਧਨ, ਡੇਅਰੀ ਵਿਕਾਸ ਅਤੇ ਖੇਤੀ ਨਾਲ ਜੁੜੇ ਖੇਤਰਾਂ ਵਿੱਚ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਵੱਖ-ਵੱਖ ਪਹਿਲੂਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਅਤੇ ਉਨ੍ਹਾਂ ਦੇ ਵਫ਼ਦ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਵੱਖ-ਵੱਖ ਰਾਜਾਂ ਵਿਚਾਲੇ ਤਜ਼ਰਬਿਆਂ ਅਤੇ ਉੱਤਮ ਪ੍ਰਣਾਲੀਆਂ ਦੀ ਸਾਂਝ ਨਾਲ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ...
ਵੋਟਰਾਂ ਦੀ ਸਹੂਲਤ ਲਈ 11-12 ਜੁਲਾਈ ਨੂੰ ਹਰ ਪੋਲਿੰਗ ਬੂਥ ‘ਤੇ ਵਿਸ਼ੇਸ਼ SIR ਕੈਂਪ: ਅਨਿੰਦਿਤਾ ਮਿੱਤਰਾ

ਵੋਟਰਾਂ ਦੀ ਸਹੂਲਤ ਲਈ 11-12 ਜੁਲਾਈ ਨੂੰ ਹਰ ਪੋਲਿੰਗ ਬੂਥ ‘ਤੇ ਵਿਸ਼ੇਸ਼ SIR ਕੈਂਪ: ਅਨਿੰਦਿਤਾ ਮਿੱਤਰਾ

Breaking News
ਚੰਡੀਗੜ੍ਹ, 9 ਜੁਲਾਈ 2026: ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਪੁਨਰ-ਸਮੀਖਿਆ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਮੁਹਿੰਮ ਅਧੀਨ ਬੂਥ ਲੈਵਲ ਅਫਸਰ (BLO) ਘਰ-ਘਰ ਜਾ ਕੇ ਯੋਗ ਵੋਟਰਾਂ ਦੇ ਗਿਣਤੀ ਫਾਰਮ ਭਰਵਾ ਰਹੇ ਹਨ। ਇਹ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਿਣਤੀ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਰੋਜ਼ਾ ਵਿਸ਼ੇਸ਼ SIR ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਗਿਣਤੀ ਫਾਰਮ ਭਰ ਕੇ ਮੌਕੇ 'ਤੇ ਹੀ ਜਮ੍ਹਾਂ ਕਰਵਾ ਸਕਣਗੇ ਅਤੇ ਲੋੜੀਂਦੀ ਜਾਣਕਾਰੀ ਜਾਂ ਸਹਾਇਤਾ ਵੀ ਪ੍ਰਾਪਤ ਕਰ ਸਕਣਗੇ। ਪੰਜਾਬ ਦੀ ਮੁੱਖ ਚੋਣ ਅਧਿਕਾਰੀ (CEO) ਸ਼੍ਰੀਮਤੀ ਅਨਿੰਦਿਤਾ ਮਿੱਤਰਾ, IAS ਨੇ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਮੁਹਿੰਮ ਵਿੱਚ ਵੱਧ-ਚੜ੍ਹ ਕ...
ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਹੋਣਗੇ ਅਹਿਮ ਬਦਲਾਅ, ਸੇਵਾ ਪ੍ਰਣਾਲੀ ਨੂੰ ਵੀ ਮਿਲੇਗਾ ਨਵਾਂ ਰੂਪ

ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਹੋਣਗੇ ਅਹਿਮ ਬਦਲਾਅ, ਸੇਵਾ ਪ੍ਰਣਾਲੀ ਨੂੰ ਵੀ ਮਿਲੇਗਾ ਨਵਾਂ ਰੂਪ

Breaking News, National News
ਅਯੁੱਧਿਆ, 9 ਜੁਲਾਈ 2026: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ 22 ਜੁਲਾਈ ਤੋਂ ਬਾਅਦ ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਵਿਆਪਕ ਸੁਧਾਰ ਲਾਗੂ ਕਰਨ ਦੀ ਤਿਆਰੀ ਵਿੱਚ ਹੈ। ਟਰੱਸਟ ਦਾ ਉਦੇਸ਼ ਮੰਦਰ ਦੇ ਪ੍ਰਬੰਧਨ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਸ਼ਰਧਾਲੂ-ਕੇਂਦਰਿਤ ਬਣਾਉਣਾ ਹੈ, ਜਿਸ ਲਈ ਦਰਸ਼ਨ ਪ੍ਰਣਾਲੀ, ਰਾਗ-ਭੋਗ, ਪੂਜਾ ਵਿਧੀ, ਸੇਵਾ ਪ੍ਰਬੰਧ ਅਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਮਹੱਤਵਪੂਰਨ ਤਬਦੀਲੀਆਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ, 22 ਜੁਲਾਈ ਨੂੰ ਹੋਣ ਵਾਲੀ ਟਰੱਸਟ ਦੀ ਅਹਿਮ ਮੀਟਿੰਗ ਵਿੱਚ ਇਨ੍ਹਾਂ ਸੁਧਾਰਾਂ ਨੂੰ ਅੰਤਿਮ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਮੀਟਿੰਗ ਦੌਰਾਨ ਟਰੱਸਟ ਵਿੱਚ ਖਾਲੀ ਪਏ ਅਹੁਦਿਆਂ ਨੂੰ ਭਰਨ ਦੀ ਵੀ ਸੰਭਾਵਨਾ ਹੈ। ਨਵੇਂ ਜਨਰਲ ਸਕੱਤਰ ਦੀ ਨਿਯੁਕਤੀ ਅਤੇ ਕੁਝ ਨਵੇਂ ਮੈਂਬਰਾਂ ਦੀ ਚੋਣ ਲਗਭਗ ਤੈਅ ਮੰਨੀ ਜਾ ਰਹੀ ਹੈ। ਹਾਲੀਆ ਘਟਨਾਕ੍ਰਮ ਤੋਂ ਬਾਅਦ ਟਰੱਸਟ ਮੰਦਰ ਦੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਪੱਖ ਵਿੱਚ ਨਜ਼ਰ ਆ ਰਿਹਾ ਹੈ। ਇਨ੍ਹਾਂ ਸੁਧਾਰਾਂ ਵਿੱਚ ਸਭ ਤੋਂ ਵੱਧ ਧਿਆਨ ਸੇਵਾ ਪ੍ਰਣਾਲੀ ਨੂੰ ਆਧੁਨਿਕ ਅਤੇ...
ਐਨ.ਆਰ.ਆਈ. ਪੰਜਾਬੀਆਂ ਨਾਲ ‘ਆਨਲਾਈਨ ਮਿਲਣੀ’, ਮੰਤਰੀ ਡਾ. ਰਵਜੋਤ ਸਿੰਘ ਨੇ ਸੁਣੀਆਂ ਸਮੱਸਿਆਵਾਂ; ਹੱਲ ਲਈ ਦਿੱਤੇ ਨਿਰਦੇਸ਼

ਐਨ.ਆਰ.ਆਈ. ਪੰਜਾਬੀਆਂ ਨਾਲ ‘ਆਨਲਾਈਨ ਮਿਲਣੀ’, ਮੰਤਰੀ ਡਾ. ਰਵਜੋਤ ਸਿੰਘ ਨੇ ਸੁਣੀਆਂ ਸਮੱਸਿਆਵਾਂ; ਹੱਲ ਲਈ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 8 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ (ਐਨ.ਆਰ.ਆਈ. ਭਾਈਚਾਰੇ) ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨਾਲ ਮਜ਼ਬੂਤ ਸੰਪਰਕ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਨੂੰ ਅੱਗੇ ਵਧਾਉਂਦਿਆਂ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ ‘ਆਨਲਾਈਨ ਮਿਲਣੀ’ ਦੌਰਾਨ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਨ.ਆਰ.ਆਈ. ਭਾਈਚਾਰੇ ਦੀ ਭਲਾਈ, ਉਨ੍ਹਾਂ ਦੇ ਹੱਕਾਂ ਦੀ ਰਾਖੀ ਅਤੇ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮੇਂਬੱਧ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਿਕਾਇਤਾਂ ਸੁਣਨਾ ਨਹੀਂ, ਸਗੋਂ ਉਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਨਾ ਵੀ ਹੈ। ...
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 8 ਜੁਲਾਈ 2026: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵਿਭਾਗ ਦੇ 52 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਕਰਮਚਾਰੀਆਂ ਦੀ ਭਰਤੀ ਨਾਲ ਵਿਭਾਗ ਵਿੱਚ ਮਾਨਵ ਸ਼ਕਤੀ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਭਵਿੱਖ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਯੋਜਨਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਵੀ ਤੇਜ਼ੀ ਆਵੇਗੀ। ਉਨ੍ਹਾਂ ਦੱਸਿਆ ਕਿ 52 ਉਮੀਦਵਾਰਾਂ ਦੀ ਇਹ ਭਰਤੀ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਵ-ਨਿਯੁਕਤ ਕਰਮਚਾਰੀਆਂ ਵਿੱਚ ...