Tuesday, September 15Punjabi People

Breaking News

ਕਾਂਗਰਸ ਵਿੱਚ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਹੀ ਹੋਈ ਚਰਚਾ: ਗੁਰਜੀਤ ਸਿੰਘ ਔਜਲਾ

ਕਾਂਗਰਸ ਵਿੱਚ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਹੀ ਹੋਈ ਚਰਚਾ: ਗੁਰਜੀਤ ਸਿੰਘ ਔਜਲਾ

Breaking News, Punjab News
ਚੰਡੀਗੜ੍ਹ/ਅੰਮ੍ਰਿਤਸਰ, 4 ਜੁਲਾਈ 2026: ਕਾਂਗਰਸ ਪਾਰਟੀ ਵਿੱਚ ਕਥਿਤ ਬਗਾਵਤ ਅਤੇ ਆਗੂਆਂ ਦੀ ਨਾਰਾਜ਼ਗੀ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੀ ਬਗਾਵਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਆਗੂਆਂ ਵੱਲੋਂ ਸੰਗਠਨਾਤਮਕ ਮਾਮਲਿਆਂ ਅਤੇ ਆਪਣੀਆਂ ਸ਼ਿਕਾਇਤਾਂ ਸਬੰਧੀ ਚਿੰਤਾਵਾਂ ਜ਼ਰੂਰ ਪ੍ਰਗਟ ਕੀਤੀਆਂ ਗਈਆਂ ਸਨ, ਜਿਨ੍ਹਾਂ ਨੂੰ ਸੁਣਨ ਲਈ ਇੱਕ ਮੀਟਿੰਗ ਕੀਤੀ ਗਈ ਸੀ। ਔਜਲਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸਾਰੇ ਆਗੂਆਂ ਨੂੰ ਆਪਣੇ ਵਿਚਾਰ, ਸੁਝਾਅ ਅਤੇ ਸਮੱਸਿਆਵਾਂ ਖੁੱਲ੍ਹ ਕੇ ਰੱਖਣ ਦਾ ਮੌਕਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਚੰਨੀ ਨੇ ਸਾਰੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਪਾਰਟੀ ਹਾਈਕਮਾਨ ਨਾਲ ਗੱਲਬਾਤ ਕਰਕੇ ਲੰਬਿਤ ਮਸਲਿਆਂ ਦਾ ਜਲਦ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ। ਸੰਸਦ ਮੈਂਬਰ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਹਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧੇ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧੇ ਦੀ ਮਨਜ਼ੂਰੀ

Breaking News, Punjab News
ਚੰਡੀਗੜ੍ਹ, 3 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਹੋਰ ਜ਼ਮੀਨ ਮਾਲਕ-ਪੱਖੀ ਬਣਾਉਂਦਿਆਂ ਮਹੱਤਵਪੂਰਨ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਫੈਸਲੇ ਦਾ ਮੁੱਖ ਉਦੇਸ਼ ਜ਼ਮੀਨ ਐਕਵਾਇਰ ਪ੍ਰਕਿਰਿਆ ਦੌਰਾਨ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਘਟਾਉਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨਾ ਹੈ। ਕੈਬਨਿਟ ਵੱਲੋਂ ਮਨਜ਼ੂਰ ਕੀਤੀਆਂ ਗਈਆਂ ਸੋਧਾਂ ਤਹਿਤ ਲੈਂਡ ਪੂਲਿੰਗ ਯੋਜਨਾ ਵਿੱਚ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਆਕਾਰ ਵਿੱਚ ਵਾਧਾ ਕੀਤਾ ਗਿਆ ਹੈ। ਨਵੀਆਂ ਤਬਦੀਲੀਆਂ ਅਨੁਸਾਰ, ਰਿਹਾਇਸ਼ੀ ਅਤੇ ਵਪਾਰਕ ਦੋਹਾਂ ਵਿਕਲਪਾਂ ਦੀ ਚੋਣ ਕਰਨ ਵਾਲੇ ਜ਼ਮੀਨ ਮਾਲਕਾਂ ਨੂੰ ਪ੍ਰਤੀ ਏਕੜ 1,000 ਵਰਗ ਗਜ਼ ਰਿਹਾਇਸ਼ੀ ਪਲਾਟ ਮਿਲਦਾ ਰਹੇਗਾ, ਜਦਕਿ ਵਪਾਰਕ ਜਗ੍ਹਾ ਨੂੰ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਉਹ ਜ਼ਮੀਨ ਮਾਲਕ ਜੋ ਸਿਰਫ਼ ਰਿਹਾਇਸ਼ੀ ਵਿਕਲਪ ਚੁਣਦੇ ਹਨ, ਉਨ੍ਹਾਂ ਲਈ ਵੀ ਲਾਭ ਵਧਾਇਆ ਗਿਆ ਹੈ। ਹੁਣ ਉਨ੍ਹਾਂ ਨੂ...
ਚੰਦਾ ਚੋਰੀ ਮਾਮਲੇ ‘ਚ ਅਸਤੀਫੇ, ਗ੍ਰਿਫ਼ਤਾਰੀਆਂ, ਐਸਆਈਟੀ ਤੇ ਐਫਆਈਆਰ ਸਭ ਫਰਜ਼ੀ, ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼: ਕੇਜਰੀਵਾਲ

ਚੰਦਾ ਚੋਰੀ ਮਾਮਲੇ ‘ਚ ਅਸਤੀਫੇ, ਗ੍ਰਿਫ਼ਤਾਰੀਆਂ, ਐਸਆਈਟੀ ਤੇ ਐਫਆਈਆਰ ਸਭ ਫਰਜ਼ੀ, ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼: ਕੇਜਰੀਵਾਲ

Breaking News
ਨਵੀਂ ਦਿੱਲੀ/ਗੋਆ, 3 ਜੁਲਾਈ 2026: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਗੋਆ ਦੌਰੇ ਦੌਰਾਨ ਪ੍ਰੈਸ ਕਾਨਫਰੰਸ ਕਰਦਿਆਂ ਰਾਮ ਮੰਦਰ ਟਰੱਸਟ ਨਾਲ ਜੁੜੇ ਕਥਿਤ ਚੰਦਾ ਅਤੇ ਜ਼ਮੀਨ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪੂਰੇ ਮਾਮਲੇ ਵਿੱਚ ਵੱਡੇ ਪੱਧਰ ‘ਤੇ ਵਿੱਤੀ ਗੜਬੜੀਆਂ ਹੋਈਆਂ ਹਨ ਅਤੇ ਜਾਂਚ ਪ੍ਰਕਿਰਿਆ ਸਿਰਫ਼ “ਦਿਖਾਵੇ ਲਈ” ਚਲਾਈ ਜਾ ਰਹੀ ਹੈ। ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਰਾਮ ਮੰਦਰ ਨਿਰਮਾਣ ਲਈ ਇਕੱਠੇ ਕੀਤੇ ਗਏ ਚੰਦੇ ਅਤੇ ਦਾਨ ਦੀ ਰਕਮ ਦੇ ਉਪਯੋਗ ਵਿੱਚ ਪਾਰਦਰਸ਼ਤਾ ਦੀ ਕਮੀ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਖਰੀਦ-ਫਰੋਖ਼ਤ ਦੇ ਕਈ ਮਾਮਲਿਆਂ ਵਿੱਚ ਘੱਟ ਸਮੇਂ ਅੰਦਰ ਕੀਮਤਾਂ ਵਿੱਚ ਵੱਡਾ ਅੰਤਰ ਸਾਹਮਣੇ ਆਇਆ ਹੈ, ਜਿਸ ਨਾਲ ਸ਼ੱਕ ਪੈਦਾ ਹੁੰਦਾ ਹੈ ਕਿ ਦਾਨ ਦੀ ਰਕਮ ਦਾ ਗਲਤ ਤਰੀਕੇ ਨਾਲ ਉਪਯੋਗ ਕੀਤਾ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੰਦਰ ਨਿਰਮਾਣ ਦੌਰਾਨ ਟੈਂਡਰਾਂ ਅਤੇ ਕੰਸਟ੍ਰਕਸ਼ਨ ਨਾਲ ਜੁੜੀਆਂ ਪ੍ਰਕਿਰਿਆਵਾਂ ਵਿੱਚ ਵੱਡੇ ਪੱਧਰ ‘ਤੇ ਕਮਿਸ਼ਨਖੋਰੀ ...
ਹਰਿਆਣਾ ਵਿੱਚ ‘ਬੁਨਿਆਦ’ ਯੋਜਨਾ ਦਾ ਵਿਸਥਾਰ: 103 ਮੌਜੂਦਾ ਸੈਂਟਰਾਂ ਨਾਲ 25 ਨਵੇਂ ਸੈਂਟਰ ਜੁੜਣਗੇ

ਹਰਿਆਣਾ ਵਿੱਚ ‘ਬੁਨਿਆਦ’ ਯੋਜਨਾ ਦਾ ਵਿਸਥਾਰ: 103 ਮੌਜੂਦਾ ਸੈਂਟਰਾਂ ਨਾਲ 25 ਨਵੇਂ ਸੈਂਟਰ ਜੁੜਣਗੇ

Breaking News, Haryana news
ਚੰਡੀਗੜ੍ਹ, 3 ਜੁਲਾਈ 2026: ਹਰਿਆਣਾ ਸਰਕਾਰ ਨੇ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਹਤਰ ਮਾਰਗਦਰਸ਼ਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਬੁਨਿਆਦ’ ਯੋਜਨਾ ਦਾ ਹੋਰ ਵਿਸਥਾਰ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਮੌਜੂਦਾ 103 ‘ਬੁਨਿਆਦ’ ਕੇਂਦਰਾਂ ਦੇ ਨਾਲ ਸੂਬੇ ਵਿੱਚ 25 ਨਵੇਂ ਕੇਂਦਰ ਸਥਾਪਤ ਕੀਤੇ ਜਾਣਗੇ, ਜਿਸ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇਗਾ। ਮੁੱਖ ਮੰਤਰੀ ਨੇ ਇਹ ਐਲਾਨ ਵੀਰਵਾਰ ਦੇਰ ਸ਼ਾਮ ਚੰਡੀਗੜ੍ਹ ਵਿੱਚ ਆਯੋਜਿਤ ਹਰਿਆਣਾ ਸੁਪਰ-100 ਫੈਲੀਸੀਟੇਸ਼ਨ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਹਰਿਆਣਾ ਸੁਪਰ-100 ਯੋਜਨਾ ਅਧੀਨ ਆਈਆਈਟੀ-ਜੇਈਈ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਵਿੱਚ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਮੁੱਖ ਮੰਤਰੀ ਨੇ ਇਸ ਮੌਕੇ ਕੁਰੂਕਸ਼ੇਤਰ ...
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਕੀਤਾ ਮਜ਼ਬੂਤ

Breaking News, Punjab News
ਚੰਡੀਗੜ੍ਹ, 3 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ‘ਐਲਡਰਲਾਈਨ 14567’ ਰਾਹੀਂ ਸੀਨੀਅਰ ਸਿਟੀਜ਼ਨਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਇਆ ਗਿਆ ਹੈ, ਤਾਂ ਜੋ ਲੋੜਵੰਦ ਬਜ਼ੁਰਗਾਂ ਨੂੰ ਸਮੇਂ ਸਿਰ ਕਾਨੂੰਨੀ ਮਾਰਗਦਰਸ਼ਨ, ਕੌਂਸਲਿੰਗ, ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਅਤੇ ਹੋਰ ਜ਼ਰੂਰੀ ਸਹਾਇਤਾ ਇੱਕੋ ਥਾਂ ਉਪਲਬਧ ਹੋ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੈਲਪਲਾਈਨ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਿਸ ਨਾਲ ਹਜ਼ਾਰਾਂ ਬਜ਼ੁਰਗਾਂ ਨੂੰ ਸਮੇਂ ਸਿਰ ਰਾਹਤ ਅਤੇ ਸਹਾਇਤਾ ਪ੍ਰਾਪਤ ਹੋਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ...
ਭਰਤੀ ਪ੍ਰਕਿਰਿਆ ਹੋਵੇਗੀ ਹੋਰ ਤੇਜ਼, ਚੋਣ ਦਾ ਕੰਮ ਬਾਬਾ ਫਰੀਦ ਯੂਨੀਵਰਸਿਟੀ ਕਰੇਗੀ: ਹਰਪਾਲ ਸਿੰਘ ਚੀਮਾ

ਭਰਤੀ ਪ੍ਰਕਿਰਿਆ ਹੋਵੇਗੀ ਹੋਰ ਤੇਜ਼, ਚੋਣ ਦਾ ਕੰਮ ਬਾਬਾ ਫਰੀਦ ਯੂਨੀਵਰਸਿਟੀ ਕਰੇਗੀ: ਹਰਪਾਲ ਸਿੰਘ ਚੀਮਾ

Breaking News, CHANDIGARH NEWS, Punjab News
ਚੰਡੀਗੜ੍ਹ, 2 ਜੁਲਾਈ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 619 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਅਸਾਮੀਆਂ ਦੀ ਭਰਤੀ ਅਤੇ ਉਦਯੋਗ ਵਿਭਾਗ ਵਿੱਚ ਪ੍ਰਸ਼ਾਸਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਪ੍ਰਸ਼ਾਸਕੀ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਦਾ ਉਦੇਸ਼ ਲੋਕਾਂ ਤੱਕ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣਾ ਹੈ। ਜਾਰੀ ਪ੍ਰੈਸ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸਿਹਤ ਸੇਵਾਵਾਂ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਅਤੇ ਉਦਯੋਗ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿੱਤੀ ਅਨੁਸ਼ਾਸਨ ਨੂੰ ਕਾਇਮ ਰੱਖਦਿਆਂ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜੇ ਵਿਭਾਗਾਂ ਵਿੱਚ ਸਟਾਫ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿੱਚ 619 ਗਰੁੱਪ-ਸੀ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਵਿੱਚ 220 ਅਸਾਮੀਆਂ ਇੱਕ ...
ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਅਹਿਮ ਮੀਟਿੰਗ, ਜਾਇਜ਼ ਮੰਗਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ

ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਅਹਿਮ ਮੀਟਿੰਗ, ਜਾਇਜ਼ ਮੰਗਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ

Breaking News, Punjab News
ਚੰਡੀਗੜ੍ਹ, 2 ਜੁਲਾਈ 2026: ਪੰਜਾਬ ਦੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਬਿਜਲੀ ਮੰਤਰੀ ਨੇ ਅੱਜ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਦੀਆਂ ਤਿੰਨ ਕਰਮਚਾਰੀ ਯੂਨੀਅਨਾਂ—ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸ ਕਰਮਚਾਰੀ ਯੂਨੀਅਨ ਅਤੇ ਆਊਟਸੋਰਸ ਕਰਮਚਾਰੀ ਫੈਡਰੇਸ਼ਨ—ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਰਾਜ ਸਰਕਾਰ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ, ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ਅਧੀਨ ਲਿਆਉਣ ਅਤੇ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾ...
ਚਾਕ ਨਾਲ ‘ਚਿੱਟੇ’ ਨੂੰ ਚੁਣੌਤੀ: ਪੰਜਾਬ ਦੇ ਸਕੂਲ ਬਣੇ ਨਸ਼ਾ ਵਿਰੋਧੀ ਮੁਹਿੰਮ ਦਾ ਕੇਂਦਰ

ਚਾਕ ਨਾਲ ‘ਚਿੱਟੇ’ ਨੂੰ ਚੁਣੌਤੀ: ਪੰਜਾਬ ਦੇ ਸਕੂਲ ਬਣੇ ਨਸ਼ਾ ਵਿਰੋਧੀ ਮੁਹਿੰਮ ਦਾ ਕੇਂਦਰ

Breaking News, CHANDIGARH NEWS, Punjab News
ਚੰਡੀਗੜ੍ਹ, 2 ਜੁਲਾਈ 2026: ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਮਗਰੋਂ ਪੰਜਾਬ ਦੇ ਸਕੂਲਾਂ ਦੇ ਮੁੜ ਖੁੱਲ੍ਹਣ ਨਾਲ ਹੀ ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਮੈਦਾਨ ਵਿੱਚ ਉਤਰ ਆਏ ਹਨ। ਹੁਣ ਨਸ਼ਿਆਂ ਖ਼ਿਲਾਫ਼ ਇਹ ਜੰਗ ਸਿਰਫ਼ ਪੁਲਿਸ ਥਾਣਿਆਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੱਕ ਸੀਮਤ ਨਹੀਂ ਰਹੀ, ਸਗੋਂ ਸਕੂਲਾਂ ਅਤੇ ਕਲਾਸਰੂਮਾਂ ਤੱਕ ਵੀ ਪਹੁੰਚ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਅਧਿਆਪਕਾਂ, ਜਾਗਰੂਕ ਸਕੂਲ ਮੁਖੀਆਂ ਅਤੇ ਸੁਰੱਖਿਅਤ ਸਕੂਲੀ ਮਾਹੌਲ ਰਾਹੀਂ ਵਿਦਿਆਰਥੀਆਂ ਲਈ ਇੱਕ ਮਜ਼ਬੂਤ ਸੁਰੱਖਿਆ ਕਵਚ ਤਿਆਰ ਕੀਤਾ ਜਾ ਰਿਹਾ ਹੈ। ਬੱਚਿਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਾਨਸਿਕ ਤਣਾਅ ਨਾਲ ਨਜਿੱਠਣ ਦੇ ਹੁਨਰ ਸਿਖਾਏ ਜਾ ਰਹੇ ਹਨ ਅਤੇ ਗੁਪਤ ਤੌਰ ’ਤੇ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ...
ਸੀਈਓ ਅਨਿੰਦਿਤਾ ਮਿੱਤਰਾ: ਪੰਜਾਬ ‘ਚ 97.44 ਫੀਸਦੀ ਗਿਣਤੀ ਫਾਰਮ ਵੰਡੇ ਗਏ

ਸੀਈਓ ਅਨਿੰਦਿਤਾ ਮਿੱਤਰਾ: ਪੰਜਾਬ ‘ਚ 97.44 ਫੀਸਦੀ ਗਿਣਤੀ ਫਾਰਮ ਵੰਡੇ ਗਏ

Breaking News, CHANDIGARH NEWS, Punjab News
ਚੰਡੀਗੜ੍ਹ, 2 ਜੁਲਾਈ 2026: ਪੰਜਾਬ ਵਿੱਚ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ (ਸਪੈਸ਼ਲ ਇੰਟੈਂਸਿਵ ਰਿਵਿਜ਼ਨ) ਮੁਹਿੰਮ ਤਹਿਤ 25 ਜੂਨ ਤੋਂ 1 ਜੁਲਾਈ 2026 ਤੱਕ 97.44 ਫ਼ੀਸਦੀ ਗਿਣਤੀ ਫਾਰਮ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਚੰਡੀਗੜ੍ਹ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਭਰ ਵਿੱਚ ਇਹ ਮੁਹਿੰਮ ਸੁਚਾਰੂ ਅਤੇ ਤੇਜ਼ੀ ਨਾਲ ਚੱਲ ਰਹੀ ਹੈ। 1 ਜੁਲਾਈ 2026 ਤੱਕ 24,453 ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨੇ ਘਰ-ਘਰ ਜਾ ਕੇ ਰਾਜ ਦੇ 2,99,12,619 ਵੋਟਰਾਂ ਵਿੱਚੋਂ 2,91,46,043 ਵੋਟਰਾਂ ਨੂੰ ਗਿਣਤੀ ਫਾਰਮ ਵੰਡ ਦਿੱਤੇ ਹਨ, ਜੋ ਕੁੱਲ ਵੋਟਰਾਂ ਦਾ 97.44 ਫ਼ੀਸਦੀ ਬਣਦਾ ਹੈ। ਸ਼੍ਰੀਮਤੀ ਮਿੱਤਰਾ ਨੇ ਕਿਹਾ ਕਿ ਬੀਐਲਓਜ਼ ਸਿਰਫ਼ ਗਿਣਤੀ ਫਾਰਮ ਵੰਡਣ ਤੱਕ ਹੀ ਸੀਮਿਤ ਨਹੀਂ ਹਨ, ਸਗੋਂ ਵੋਟਰਾਂ ਨੂੰ ਫਾਰਮ ਸਹੀ ਢੰਗ ਨਾਲ ਭਰਨ ਵਿੱਚ ਵੀ ਪੂਰੀ ਮਦਦ ਕਰ ਰਹੇ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਕਮੀ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਭਰੇ ਹੋਏ ਗਿਣਤੀ ਫਾਰਮ ਇਕੱਠੇ ਕਰਨ ਦਾ ਕੰਮ ਵੀ ਸ਼ੁਰੂ ਹੋ...
ਧੂਰੀ ‘ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ, ਲੱਖਾਂ ਔਰਤਾਂ ਦੇ ਖਾਤਿਆਂ ‘ਚ ਤਿੰਨ ਮਹੀਨਿਆਂ ਦੀ ਰਾਸ਼ੀ ਜਾਰੀ: CM ਮਾਨ

ਧੂਰੀ ‘ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ, ਲੱਖਾਂ ਔਰਤਾਂ ਦੇ ਖਾਤਿਆਂ ‘ਚ ਤਿੰਨ ਮਹੀਨਿਆਂ ਦੀ ਰਾਸ਼ੀ ਜਾਰੀ: CM ਮਾਨ

Breaking News, Punjab News
ਧੂਰੀ (ਸੰਗਰੂਰ), 1 ਜੁਲਾਈ 2026: ਪੰਜਾਬ ਵਿੱਚ ਲੱਖਾਂ ਔਰਤਾਂ ਦੀ ਉਡੀਕ ਉਸ ਵੇਲੇ ਖ਼ਤਮ ਹੋ ਗਈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਇੱਕ ਹੋਰ ਵੱਡੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ। ਧੂਰੀ ਵਿਖੇ ਇੱਕ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਯੋਜਨਾ ਦਾ ਆਗਾਜ਼ ਕੀਤਾ ਗਿਆ ਅਤੇ ਨਾਲ ਹੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਇਕੱਠੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਗਈ। ਇਸ ਤਹਿਤ ਆਮ ਵਰਗ ਦੀਆਂ ਔਰਤਾਂ ਨੂੰ 3,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਰੁਪਏ ਦੀ ਰਕਮ ਜਾਰੀ ਕੀਤੀ ਗਈ। ਭੁਗਤਾਨ ਸ਼ੁਰੂ ਹੁੰਦੇ ਹੀ ਲਾਭਪਾਤਰੀਆਂ ਨੂੰ ਮੋਬਾਈਲ ਫੋਨਾਂ ‘ਤੇ ਐਸਐਮਐਸ ਅਲਰਟ ਵੀ ਮਿਲਣ ਲੱਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਦੱਸਿਆ ਕਿ ਜੁਲਾਈ ਮਹੀਨੇ ਤੋਂ ਸ਼ੁਰੂ ਹੋਈ ਇਸ ਯੋਜਨਾ ਤਹਿਤ ਆਮ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।...