ਨਾਗਰਿਕ m-Seva ਐਪ ਰਾਹੀਂ ਕੂੜਾ-ਕਰਕਟ ਵਾਲੀਆਂ ਥਾਵਾਂ ਦੀਆਂ ਤਸਵੀਰਾਂ ਅਪਲੋਡ ਕਰ ਸਕਣਗੇ: ਹਰਜੋਤ ਸਿੰਘ ਬੈਂਸ
ਨੰਗਲ, 30 ਅਗਸਤ 2026: ਪੰਜਾਬ ਨੂੰ ਸਾਫ਼-ਸੁਥਰਾ ਅਤੇ ਕੂੜਾ-ਕਰਕਟ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਸਾਫ਼ ਪੰਜਾਬ’ ਨੂੰ ਹੋਰ ਮਜ਼ਬੂਤੀ ਦੇਣ ਲਈ ਸੂਬੇ ਭਰ ਵਿੱਚ 10 ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਤੋਂ ਇਸ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੂਬੇ ਵਿੱਚ ਮੌਜੂਦ ਸਾਰੇ ਕੂੜਾ-ਕਰਕਟ ਪ੍ਰਭਾਵਿਤ ਸਥਾਨਾਂ (Garbage Vulnerable Points - GVPs) ਨੂੰ ਖ਼ਤਮ ਕਰਨ ਦਾ ਟੀਚਾ ਰੱਖਿਆ ਹੈ।
29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਵਿੱਚ ਸਫਾਈ ਕਰਮਚਾਰੀਆਂ, ਸਥਾਨਕ ਕੌਂਸਲਰਾਂ, ਲੋਕ ਪ੍ਰਤੀਨਿਧੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਸਰਗਰਮ ਭਾਗੀਦਾਰੀ ਕੀਤੀ ਜਾ ਰਹੀ ਹੈ। ਮੁਹਿੰਮ ਦਾ ਮੁੱਖ ਮਕਸਦ ਜਨਤਕ ਭਾਗੀਦਾਰੀ ਰਾਹੀਂ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਬਣਾਉਣਾ ਅਤੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕਰਨਾ ਹੈ।
ਮੁਹਿੰਮ ਦੀ ਸ਼ੁਰੂਆਤ ਮੌਕੇ ਸਥ...









