Sunday, September 13Punjabi People

Breaking News

ਪੰਜਾਬ ’ਚ 22.53 ਕਰੋੜ ਦੀ ਟੈਕਸ ਚੋਰੀ ਦਾ ਪਰਦਾਫਾਸ਼, 9.50 ਕਰੋੜ ਰੁਪਏ ਦੀ SGST ਜਮ੍ਹਾਂ

ਪੰਜਾਬ ’ਚ 22.53 ਕਰੋੜ ਦੀ ਟੈਕਸ ਚੋਰੀ ਦਾ ਪਰਦਾਫਾਸ਼, 9.50 ਕਰੋੜ ਰੁਪਏ ਦੀ SGST ਜਮ੍ਹਾਂ

Breaking News, CHANDIGARH NEWS, Punjab News
ਚੰਡੀਗੜ੍ਹ, 08 ਸਤੰਬਰ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਡੀ ਗੋਬਿੰਦਗੜ੍ਹ ਵਿੱਚ ਲਗਭਗ 22 ਕਰੋੜ ਰੁਪਏ ਦੀ ਜੀ.ਐੱਸ.ਟੀ. (ਵਸਤਾਂ ਅਤੇ ਸੇਵਾਵਾਂ ਕਰ) ਚੋਰੀ ਨਾਲ ਜੁੜੇ ਇੱਕ ਕਥਿਤ ਰੈਕੇਟ ਦਾ ਪਰਦਾਫਾਸ਼ ਕਰਨ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕਰ ਵਿਭਾਗ ਵੱਲੋਂ ਇੰਟੈਲੀਜੈਂਸ-ਅਧਾਰਿਤ ਜਾਂਚ ਅਤੇ ਡੇਟਾ ਵਿਸ਼ਲੇਸ਼ਣ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਮੰਡੀ ਗੋਬਿੰਦਗੜ੍ਹ ਸਥਿਤ ਇੱਕ ਫਰਮ ਤੋਂ 9.50 ਕਰੋੜ ਰੁਪਏ ਦੀ ਰਕਮ ਐੱਸ.ਜੀ.ਐੱਸ.ਟੀ. ਵਜੋਂ ਜਮ੍ਹਾਂ ਕਰਵਾਈ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮੈਸਰਜ਼ ਜਗਤ ਮੈਟਲਜ਼ ਪ੍ਰਾਈਵੇਟ ਲਿਮਟਿਡ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਭਾਗ ਵੱਲੋਂ ਕੀਤੇ ਗਏ ਵਿਸਥਾਰਪੂਰਵਕ ਡੇਟਾ ਵਿਸ਼ਲੇਸ਼ਣ ਦੌਰਾਨ ਕੰਪਨੀ ਵੱਲੋਂ ਲਗਭਗ 22.53 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ITC) ਦਾ ਕਥਿਤ ਤੌਰ ’ਤੇ ਗਲਤ ਲਾਭ ਲਏ ਜਾਣ ਦੇ ਸੰਕੇਤ ਮਿਲੇ। ਰੱਦ ਹੋ ਚੁੱਕੀਆਂ GST ਰਜਿਸਟ੍ਰੇਸ਼ਨਾਂ ਨਾਲ ਜੁੜੇ ਲੈਣ-ਦੇਣ ਹਰਪਾਲ ਸਿੰਘ ਚੀਮਾ ਮੁਤਾਬਕ ਜਾਂਚ ਦੌਰਾਨ ਸਾਹਮਣੇ ਆਇਆ ਕਿ ਕੰਪਨੀ ਵੱਲੋਂ ਕੀਤੇ ...
‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ਪਾਇਆ ਅਹਿਮ ਯੋਗਦਾਨ: ਮੋਹਿੰਦਰ ਭਗਤ

‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ਪਾਇਆ ਅਹਿਮ ਯੋਗਦਾਨ: ਮੋਹਿੰਦਰ ਭਗਤ

Breaking News, Punjab News, Sports
ਚੰਡੀਗੜ੍ਹ/ਜਲੰਧਰ, 7 ਸਤੰਬਰ 2026: ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜਲੰਧਰ ਦੇ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਕਰਵਾਏ ਜਾਂਦੇ ਇਨ੍ਹਾਂ ਖੇਡ ਮੁਕਾਬਲਿਆਂ ਨੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਆਕਰਸ਼ਿਤ ਕੀਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਵੱਡਾ ਮੰਚ ਵੀ ਮਿਲਿਆ ਹੈ। ...
ਆਮ ਆਦਮੀ ਕਲੀਨਿਕਾਂ ਨੇ ਸਿਹਤ ਸੇਵਾਵਾਂ ’ਚ ਰਚਿਆ ਨਵਾਂ ਰਿਕਾਰਡ, 5.90 ਕਰੋੜ ਓਪੀਡੀ ਤੇ 3.43 ਕਰੋੜ ਮੁਫ਼ਤ ਲੈਬ ਟੈਸਟ

ਆਮ ਆਦਮੀ ਕਲੀਨਿਕਾਂ ਨੇ ਸਿਹਤ ਸੇਵਾਵਾਂ ’ਚ ਰਚਿਆ ਨਵਾਂ ਰਿਕਾਰਡ, 5.90 ਕਰੋੜ ਓਪੀਡੀ ਤੇ 3.43 ਕਰੋੜ ਮੁਫ਼ਤ ਲੈਬ ਟੈਸਟ

Breaking News, Health, Punjab News
ਚੰਡੀਗੜ੍ਹ, 7 ਸਤੰਬਰ 2026:  ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਹੋਰ ਨੇੜੇ ਲਿਜਾਣ ਅਤੇ ਖਾਸ ਕਰਕੇ ਮੁੱਢਲੀਆਂ ਸਿਹਤ ਸਹੂਲਤਾਂ ਦੀ ਪਹੁੰਚ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ‘ਆਮ ਆਦਮੀ ਕਲੀਨਿਕ’ ਇੱਕ ਅਹਿਮ ਪਹਿਲਕਦਮੀ ਵਜੋਂ ਉਭਰੀ ਹੈ। ਇਸ ਤਹਿਤ ਸੂਬੇ ਵਿੱਚ ਹੋਰ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਵਿਸਥਾਰ ਨਾਲ ਪਿੰਡਾਂ ਦੇ ਨਾਲ-ਨਾਲ ਸ਼ਹਿਰੀ ਖੇਤਰਾਂ ਵਿੱਚ ਵੀ ਮੁਫ਼ਤ ਪ੍ਰਾਇਮਰੀ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਹੋਰ ਵਿਆਪਕ ਬਣਾਉਣ ਦਾ ਰਾਹ ਖੁੱਲ੍ਹਿਆ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਨੇੜਲੇ ਇਲਾਕੇ ਵਿੱਚ ਹੀ ਡਾਕਟਰੀ ਸਲਾਹ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਵਰਗੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਨਾਲ ਆਮ ਲੋਕਾਂ ਨੂੰ ਛੋਟੀਆਂ ਜਾਂ ਆਮ ਸਿਹਤ ਸਮੱਸਿਆਵਾਂ ਲਈ ਹਰ ਵਾਰ ਦੂਰਲੇ ਸਰਕਾਰੀ ਹਸਪਤਾਲਾਂ ਜਾਂ ਹੋਰ ਸਿਹਤ ਕੇਂਦਰਾਂ ਦਾ ਰੁਖ ਕਰਨ ਦੀ ਲੋੜ ਘੱਟ ਹੋ ਸਕਦੀ ਹੈ। 5.90 ਕਰੋੜ ਤੋਂ ਵੱਧ ਓਪੀਡੀ, 3.43 ਕਰੋੜ ਮੁਫ਼ਤ ਲੈਬ ਟੈਸਟ ਉਪਲਬਧ ਅੰਕੜਿਆਂ ਮੁਤਾਬਕ ਹੁਣ ਤੱਕ ਆਮ ਆ...
ਜਲੰਧਰ ਨਾਰਥ ’ਚ ਸਿਆਸੀ ਹਲਚਲ ਤੇਜ਼, ਕਾਂਗਰਸ ਤੇ ਭਾਜਪਾ ਦੇ ਕਈ ਵਰਕਰ ‘ਆਪ’ ਵਿੱਚ ਸ਼ਾਮਲ

ਜਲੰਧਰ ਨਾਰਥ ’ਚ ਸਿਆਸੀ ਹਲਚਲ ਤੇਜ਼, ਕਾਂਗਰਸ ਤੇ ਭਾਜਪਾ ਦੇ ਕਈ ਵਰਕਰ ‘ਆਪ’ ਵਿੱਚ ਸ਼ਾਮਲ

Breaking News, Punjab News
ਜਲੰਧਰ, 7 ਸਤੰਬਰ 2026:  ਜਲੰਧਰ ਨਾਰਥ ਵਿਧਾਨ ਸਭਾ ਹਲਕੇ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਸਰਗਰਮੀ ਤੇਜ਼ ਹੋ ਗਈ ਹੈ। ਕਾਂਗਰਸ ਅਤੇ ਭਾਜਪਾ ਨਾਲ ਜੁੜੇ ਕਈ ਵਰਕਰਾਂ ਨੇ ਆਪਣੀਆਂ ਪੁਰਾਣੀਆਂ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ ਹੈ। ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਮੇਅਰ ਵਿਨੀਤ ਧੀਰ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਦਿਵਾਈ ਗਈ। ਕਾਂਗਰਸ ਅਤੇ ਭਾਜਪਾ ਦੇ ਵਰਕਰਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਜਲੰਧਰ ਨਾਰਥ ਦੀ ਸਥਾਨਕ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਿਆਸੀ ਹਲਕਿਆਂ ਵਿੱਚ ਇਸ ਨੂੰ ਹਲਕੇ ਅੰਦਰ ‘ਆਪ’ ਦੇ ਸੰਗਠਨ ਨੂੰ ਮਿਲੀ ਨਵੀਂ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਣ ਦਾ ਦਾਅਵਾ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਨੇ ਪਾਰਟੀ ਨਾਲ ਮਿਲ ਕੇ ਕੰਮ ਕਰਨ ਅਤੇ ਹਲਕੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਗੱਲ ਕਹੀ। ਇਸ ਮੌਕੇ ...
Big Breaking: ਪੰਜਾਬ ਸਰਕਾਰ ਨਾਲ ਸਹਿਮਤੀ ਮਗਰੋਂ ਕਿਸਾਨਾਂ ਦਾ ਧਰਨਾ ਖ਼ਤਮ, ਹੁਣ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨਗੇ ਕਿਸਾਨ

Big Breaking: ਪੰਜਾਬ ਸਰਕਾਰ ਨਾਲ ਸਹਿਮਤੀ ਮਗਰੋਂ ਕਿਸਾਨਾਂ ਦਾ ਧਰਨਾ ਖ਼ਤਮ, ਹੁਣ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨਗੇ ਕਿਸਾਨ

Breaking News, CHANDIGARH NEWS, Punjab News
ਮੁਹਾਲੀ, 7 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਕਈ ਅਹਿਮ ਮੰਗਾਂ ਸਬੰਧੀ ਲਿਖਤੀ ਭਰੋਸਾ ਦਿੱਤੇ ਜਾਣ ਤੋਂ ਬਾਅਦ ਮੁਹਾਲੀ-ਚੰਡੀਗੜ੍ਹ ਦੀਆਂ ਬਰੂਹਾਂ ’ਤੇ ਚੱਲ ਰਿਹਾ ਕਿਸਾਨਾਂ ਦਾ ਲੜੀਵਾਰ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਕਿਸਾਨ ਆਗੂਆਂ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ। ਹੁਣ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖਣਗੀਆਂ। ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਧਰਨੇ ’ਤੇ ਬੈਠੇ ਹੋਏ ਸਨ। ਕਿਸਾਨ ਜਥੇਬੰਦੀਆਂ ਦਾ ਮੁੱਖ ਜ਼ੋਰ ਪੰਜਾਬ ਦੇ ਪਾਣੀਆਂ, ਕਰਜ਼ਾ ਮੁਆਫ਼ੀ, ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਹੋਰ ਕਿਸਾਨੀ ਮਸਲਿਆਂ ਦੇ ਹੱਲ ’ਤੇ ਸੀ। ਪੰਜਾਬ ਭਵਨ ’ਚ ਤਿੰਨ ਘੰਟੇ ਚੱਲੀ ਮੀਟਿੰਗ ਦੱਸਿਆ ਜਾ ਰਿਹਾ ਹੈ ਕਿ ਲੰਘੀ ਰਾਤ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਅਤੇ ਪੰਜਾਬ ਸਰਕਾਰ ਵਿਚਾਲੇ ਲੰਬੀ ਮੀਟਿੰਗ ਹੋਈ। ਕਰੀਬ ਤਿੰਨ ਘੰਟੇ ਚੱਲੀ ਇਸ ਮੀਟਿੰਗ ਵਿੱਚ ਪੰਜਾਬ ਸਰਕਾ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬੀਟਿਕ ਫੁੱਟ ਮਰੀਜ਼ਾਂ ਨੂੰ ਮਿਲਿਆ ਅੰਗ ਬਚਾਉਣ ਦਾ ਮੌਕਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬੀਟਿਕ ਫੁੱਟ ਮਰੀਜ਼ਾਂ ਨੂੰ ਮਿਲਿਆ ਅੰਗ ਬਚਾਉਣ ਦਾ ਮੌਕਾ

Breaking News, Health, Punjab News
ਚੰਡੀਗੜ੍ਹ, 7 ਸਤੰਬਰ 2026: ਸ਼ੂਗਰ ਦੇ ਮਰੀਜ਼ਾਂ ਲਈ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਵੀ ਕਈ ਵਾਰ ਗੰਭੀਰ ਸਿਹਤ ਸਮੱਸਿਆ ਦਾ ਰੂਪ ਧਾਰ ਸਕਦੀ ਹੈ। ਡਾਇਬੀਟੀਜ਼ ਕਾਰਨ ਨਸਾਂ ਨੂੰ ਨੁਕਸਾਨ ਪਹੁੰਚਣ ਨਾਲ ਪੈਰਾਂ ਵਿੱਚ ਦਰਦ ਮਹਿਸੂਸ ਕਰਨ ਦੀ ਸਮਰੱਥਾ ਘੱਟ ਹੋ ਸਕਦੀ ਹੈ, ਜਿਸ ਕਾਰਨ ਮਰੀਜ਼ ਨੂੰ ਜ਼ਖ਼ਮ ਜਾਂ ਛਾਲੇ ਦਾ ਸਮੇਂ ਸਿਰ ਪਤਾ ਨਹੀਂ ਲੱਗਦਾ। ਇਸ ਦੇ ਨਾਲ ਹੀ ਖੂਨ ਦਾ ਸੰਚਾਰ ਪ੍ਰਭਾਵਿਤ ਹੋਣ ਕਾਰਨ ਜ਼ਖ਼ਮ ਭਰਨ ਵਿੱਚ ਦੇਰੀ ਹੁੰਦੀ ਹੈ ਅਤੇ ਲਾਗ ਡੂੰਘੇ ਟਿਸ਼ੂਆਂ ਤੱਕ ਫੈਲ ਸਕਦੀ ਹੈ। ਗੰਭੀਰ ਮਾਮਲਿਆਂ ਵਿੱਚ ਇਹ ਸਥਿਤੀ ਅੰਗ ਕੱਟਣ ਤੱਕ ਦੀ ਨੌਬਤ ਪੈਦਾ ਕਰ ਸਕਦੀ ਹੈ। ਪੰਜਾਬ ਵਿੱਚ ਅਜਿਹੇ ਮਰੀਜ਼ਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ ਮਿਲ ਰਹੀ ਇਲਾਜ ਦੀ ਸਹੂਲਤ ਵੱਡੀ ਰਾਹਤ ਸਾਬਤ ਹੋ ਰਹੀ ਹੈ। ਪਿਛਲੇ ਅੱਠ ਮਹੀਨਿਆਂ ਦੌਰਾਨ ਇਸ ਯੋਜਨਾ ਅਧੀਨ 560 ਮਰੀਜ਼ਾਂ ਨੇ ਸ਼ੂਗਰ ਵਾਲੇ ਪੈਰ ਅਤੇ ਇਸ ਨਾਲ ਜੁੜੀਆਂ ਵੱਖ-ਵੱਖ ਪੇਚੀਦਗੀਆਂ ਦਾ ਇਲਾਜ ਕਰਵਾਇਆ ਹੈ। ਇਸ ਇਲਾਜ ’ਤੇ ਕੁੱਲ ₹1.32 ਕਰੋੜ ਦੀ ਰਕਮ ਖਰਚ ਕੀਤੀ ਗਈ ਹੈ। ਇਨ੍ਹਾਂ ਮਰੀਜ਼ਾਂ ਵਿੱਚੋਂ ਕਈ ਅਜਿਹੇ ਸਨ, ਜਿਨ੍ਹਾਂ ਦੀ ਹਾਲਤ ਇਲ...
ਸਚਿਨ ਪਾਇਲਟ ਨੂੰ ਮਿਲੀ ਪੰਜਾਬ ਕਾਂਗਰਸ ਦੀ ਕਮਾਨ, ਹਾਈਕਮਾਨ ਨੇ ਬਣਾਇਆ ਨਵਾਂ ਸੂਬਾ ਇੰਚਾਰਜ

ਸਚਿਨ ਪਾਇਲਟ ਨੂੰ ਮਿਲੀ ਪੰਜਾਬ ਕਾਂਗਰਸ ਦੀ ਕਮਾਨ, ਹਾਈਕਮਾਨ ਨੇ ਬਣਾਇਆ ਨਵਾਂ ਸੂਬਾ ਇੰਚਾਰਜ

Breaking News, Punjab News
ਚੰਡੀਗੜ੍ਹ, 6 ਸਤੰਬਰ 2026:  ਕਾਂਗਰਸ ਹਾਈਕਮਾਨ ਨੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਗਤੀ ਦੇਣ ਲਈ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਪਾਇਲਟ ਹੁਣ ਭੁਪੇਸ਼ ਬਘੇਲ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲਣਗੇ। ਸਚਿਨ ਪਾਇਲਟ ਦੀ ਨਿਯੁਕਤੀ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਉਨ੍ਹਾਂ ਦੀ ਨਿਯੁਕਤੀ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੋਈ ਹੈ, ਜਿਸ ਕਾਰਨ ਹਾਈਕਮਾਨ ਦੇ ਇਸ ਫੈਸਲੇ ਨੂੰ ਪੰਜਾਬ ਵਿੱਚ ਪਾਰਟੀ ਦੀ ਚੋਣੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਭੁਪੇਸ਼ ਬਘੇਲ ਨੂੰ ਮਿਲੀ ਅਸਾਮ ਦੀ ਜ਼ਿੰਮੇਵਾਰੀ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਹੁਣ ਅਸਾਮ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬਘੇਲ ਨੇ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਅਤੇ ਆਗਾਮੀ ਚੋਣਾਂ ...
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਜਲਦ ਸਾਹਮਣੇ ਆ ਸਕਦੀਆਂ ਨੇ ਚੋਣਾਂ ਦੀਆਂ ਤਾਰੀਖਾਂ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਜਲਦ ਸਾਹਮਣੇ ਆ ਸਕਦੀਆਂ ਨੇ ਚੋਣਾਂ ਦੀਆਂ ਤਾਰੀਖਾਂ

Breaking News, CHANDIGARH NEWS, Punjab News
ਚੰਡੀਗੜ੍ਹ, 6 ਸਤੰਬਰ 2026:   ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਚਰਚਾਵਾਂ ਦਰਮਿਆਨ ਕੇਂਦਰ ਸਰਕਾਰ ਵੱਲੋਂ ਮਰਦਮਸ਼ੁਮਾਰੀ ਲਈ ਜਾਰੀ ਕੀਤੇ ਗਏ ਨਵੇਂ ਸ਼ਡਿਊਲ ਨੇ ਚੋਣਾਂ ਦੇ ਸੰਭਾਵਿਤ ਸਮੇਂ ਬਾਰੇ ਕਾਫ਼ੀ ਹੱਦ ਤੱਕ ਤਸਵੀਰ ਸਪੱਸ਼ਟ ਕਰ ਦਿੱਤੀ ਹੈ। ਪੰਜਾਬ ਵਿੱਚ ਮਰਦਮਸ਼ੁਮਾਰੀ ਦੀ ਆਬਾਦੀ ਗਿਣਤੀ ਦਾ ਕੰਮ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਦਕਿ ਇਸ ਤੋਂ ਬਾਅਦ ਕੁਝ ਦਿਨਾਂ ਲਈ ਰਿਵੀਜ਼ਨਲ ਰਾਊਂਡ ਵੀ ਹੋਵੇਗਾ। ਰਜਿਸਟਰਾਰ ਜਨਰਲ ਆਫ ਇੰਡੀਆ ਵੱਲੋਂ ਜਾਰੀ ਸ਼ਡਿਊਲ ਮੁਤਾਬਕ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਗੋਆ ਅਤੇ ਉੱਤਰਾਖੰਡ ਦੇ ਗੈਰ-ਬਰਫ਼ੀਲੇ ਇਲਾਕਿਆਂ ਵਿੱਚ ਵੀ ਮਰਦਮਸ਼ੁਮਾਰੀ ਦੀ ਆਬਾਦੀ ਗਿਣਤੀ ਪਹਿਲੇ ਪੜਾਅ ਵਿੱਚ ਕਰਵਾਈ ਜਾਵੇਗੀ। ਇਨ੍ਹਾਂ ਸੂਬਿਆਂ ਵਿੱਚ 2027 ਦੌਰਾਨ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਕਾਰਨ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਨੂੰ ਚੋਣਾਂ ਦੇ ਮੱਦੇਨਜ਼ਰ ਪਹਿਲਾਂ ਪੂਰਾ ਕਰਨ ਦੀ ਯੋਜਨਾ ਬਣਾਈ ਗਈ ਹੈ। 16 ਨਵੰਬਰ ਤੋਂ ਸ਼ੁਰੂ ਹੋਵੇਗੀ ਸੈਲਫ-ਇਨਯੂਮਰੇਸ਼ਨ ਦੀ ਸਹੂਲਤ ਸ਼ਡਿਊਲ ਅਨੁਸਾਰ ਪੰਜਾਬ ਦੇ ਲੋਕਾਂ ਲਈ 1...
ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ; ਕੇਂਦਰ ’ਤੇ ਪੰਜਾਬ ਨਾਲ ਵਿਤਕਰੇ ਦੇ ਦੋਸ਼

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ; ਕੇਂਦਰ ’ਤੇ ਪੰਜਾਬ ਨਾਲ ਵਿਤਕਰੇ ਦੇ ਦੋਸ਼

Breaking News, CHANDIGARH NEWS, Punjab News
ਚੰਡੀਗੜ੍ਹ, 6 ਸਤੰਬਰ 2026:  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਐਤਵਾਰ ਨੂੰ ਮੁਕੰਮਲ ਹੋ ਗਈ। ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਰੁਖ ਅਪਣਾਇਆ ਗਿਆ। ਕੈਬਨਿਟ ਨੇ ਇਸ ਨਿਯੁਕਤੀ ਖ਼ਿਲਾਫ਼ ਮਤਾ ਪਾਸ ਕਰਦਿਆਂ ਕਿਹਾ ਕਿ ਨਿਯੁਕਤੀ ਦੀ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਨਾਲ ਲੋੜੀਂਦਾ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਅਤੇ ਸਥਾਪਿਤ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ। ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਕਿ ਮੁੱਖ ਜੱਜ ਦੀ ਨਿਯੁਕਤੀ ਵਰਗੇ ਮਹੱਤਵਪੂਰਨ ਮਾਮਲੇ ਵਿੱਚ ਸੂਬਾ ਸਰਕਾਰ ਦੇ ਵਿਚਾਰਾਂ ਨੂੰ ਨਜ਼ਰਅੰਦਾਜ਼ ਕਰਨਾ ਸੰਘੀ ਢਾਂਚੇ ਦੀ ਭਾਵਨਾ ਦੇ ਉਲਟ ਹੈ। ਸਰਕਾਰ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਸਹਿਮਤੀ ਲੈਣ ਦੇ ਨਾਲ-ਨਾਲ ਉਨ੍ਹਾਂ ਦੇ ਵਿਚਾਰ ਜਾਣਨ ਦੀ ਪ੍ਰਕਿਰਿਆ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ। ਜਸਟਿਸ ਜੀ.ਐੱਸ. ਸੰਧਾਵਾਲੀਆ ਦੀ ਨਿਯੁਕਤੀ ਦਾ ਵੀ ਦਿੱਤਾ ਹਵਾਲਾ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾ...
11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਪਟਿਆਲਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤੇ

11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਪਟਿਆਲਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤੇ

Breaking News, Punjab News, Sports
ਤਲਵੰਡੀ ਸਾਬੋ, 6 ਸਤੰਬਰ 2026: ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਤਲਵੰਡੀ ਸਾਬੋ, ਬਠਿੰਡਾ ਵਿਖੇ ਕਰਵਾਈ ਗਈ 11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਦੇ ਖਿਡਾਰੀਆਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਰਾਜ ਪੱਧਰ ਦੇ ਇਸ ਵੱਕਾਰੀ ਖੇਡ ਮੁਕਾਬਲੇ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 950 ਗੱਤਕਾ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਅਤੇ ਗੱਤਕਾ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਕਾਬਲੀਅਤ, ਅਨੁਸ਼ਾਸਨ ਅਤੇ ਖੇਡ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹਾ ਪਟਿਆਲਾ ਦੀ ਗੱਤਕਾ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮੁਕਾਬਲਿਆਂ ਵਿੱਚ ਆਪਣੀ ਧਾਕ ਜਮਾਈ। ਜ਼ਿਲ੍ਹਾ ਪਟਿਆਲਾ ਵੱਲੋਂ ਕੁੱਲ 45 ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਅਤੇ ਈਵੈਂਟਾਂ ਵਿੱਚ ਹਿੱਸਾ ਲਿਆ। ਖਿਡਾਰੀਆਂ ਨੇ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਆਪਣੇ ਨਾਮ ਕੀਤੇ। ਇਨ੍ਹਾਂ ਪ੍ਰਾਪਤੀਆਂ ਨਾਲ ਪਟਿਆਲਾ ਜ਼ਿਲ੍ਹੇ ਦ...