Friday, July 31Punjabi People

Breaking News

ਸਰਕਾਰ ਨੇ ਭਰੋਸੇ ਦਾ ਮਤਾ ਸਫਲਤਾਪੂਰਵਕ ਹਾਸਲ ਕਰ ਲਿਆ, 88 ਵਿਧਾਇਕਾਂ ਨੇ ਹਮਾਇਤ ਵਿੱਚ ਵੋਟ ਪਾਈ

ਸਰਕਾਰ ਨੇ ਭਰੋਸੇ ਦਾ ਮਤਾ ਸਫਲਤਾਪੂਰਵਕ ਹਾਸਲ ਕਰ ਲਿਆ, 88 ਵਿਧਾਇਕਾਂ ਨੇ ਹਮਾਇਤ ਵਿੱਚ ਵੋਟ ਪਾਈ

Breaking News
ਚੰਡੀਗੜ੍ਹ, 1 ਮਈ 2026:  ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਅਹਿਮ ਮੋੜ ਆਇਆ ਜਦੋਂ ਮੁੱਖ ਮੰਤਰੀ Bhagwant Mann ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸੇ ਦਾ ਮਤਾ ਪੇਸ਼ ਕੀਤਾ। ਸਦਨ ਵਿੱਚ ਮੁੱਖ ਮੰਤਰੀ ਵੱਲੋਂ ਸਰਕਾਰ ਪ੍ਰਤੀ ਭਰੋਸਾ ਜਤਾਉਂਦੇ ਸਮੇਂ ਵਿਰੋਧੀ ਧਿਰ ਦੀਆਂ ਸੀਟਾਂ ਖਾਲੀ ਨਜ਼ਰ ਆਈਆਂ, ਕਿਉਂਕਿ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਕਾਰਵਾਈ ਦਾ ਬਾਈਕਾਟ ਕੀਤਾ ਹੋਇਆ ਸੀ। ਆਮ ਆਦਮੀ ਪਾਰਟੀ ਦੇ 88 ਵਿਧਾਇਕ ਸਦਨ ਵਿੱਚ ਮੌਜੂਦ ਰਹੇ ਅਤੇ ਸਰਕਾਰ ਦੇ ਹੱਕ ਵਿੱਚ ਖੜ੍ਹੇ ਨਜ਼ਰ ਆਏ। ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ, ਦਵਿੰਦਰ ਜੀਤ ਸਿੰਘ ਲਾਡੀ ਧੋਸ, ਮਨਜਿੰਦਰ ਸਿੰਘ ਲਾਲਪੁਰਾ ਅਤੇ ਜਸਵਿੰਦਰ ਸਿੰਘ ਅਟਾਰੀ ਗੈਰਹਾਜ਼ਰ ਰਹੇ, ਜਦਕਿ ਲਾਲਜੀਤ ਭੁੱਲਰ ਅਤੇ ਹਰਮੀਤ ਸਿੰਘ ਪਠਾਨਮਾਜਰਾ ਜੇਲ੍ਹ ਵਿੱਚ ਹੋਣ ਕਾਰਨ ਸਦਨ ਵਿੱਚ ਸ਼ਾਮਲ ਨਾ ਹੋ ਸਕੇ। ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਨੂੰ ਕੇਂਦਰੀ ਮਨਜ਼ੂਰੀ ਮਿਲਣ ‘ਤੇ ਧੰਨਵਾਦ ਵਜੋਂ ਸਰਕਾਰ ‘...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਨੇ ਡਾਇਰੈਕਟੋਰੇਟ ਆਫ਼ ਫੋਰੈਂਸਿਕ ਸਾਇੰਸ ਸਰਵਿਸਿਜ਼ ਦੀ ਸਥਾਪਨਾ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਨੇ ਡਾਇਰੈਕਟੋਰੇਟ ਆਫ਼ ਫੋਰੈਂਸਿਕ ਸਾਇੰਸ ਸਰਵਿਸਿਜ਼ ਦੀ ਸਥਾਪਨਾ ਨੂੰ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 1 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਨੇ ਅੱਜ ਜਨਤਕ ਸੁਰੱਖਿਆ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਵਿੱਚ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਿਜ਼ ਦੀ ਸਥਾਪਨਾ, ਫਾਰਮ ਸਟੇਅ ਨੀਤੀ-2026 ਅਤੇ ਸੁਸਾਇਟੀਜ਼ ਰਜਿਸਟ੍ਰੇਸ਼ਨ ਕਾਨੂੰਨ ਵਿੱਚ ਸੋਧਾਂ ਸ਼ਾਮਲ ਹਨ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਅਪਰਾਧਿਕ ਜਾਂਚਾਂ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਨੇ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਿਜ਼ (ਡੀ.ਐਫ.ਐਸ.) ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਸੰਸਥਾ ਗ੍ਰਹਿ ਵਿਭਾਗ ਦੇ ਅਧੀਨ ਕੰਮ ਕਰੇਗੀ ਅਤੇ ਪਹਿਲਾਂ ਚੱਲ ਰਹੀ ਫੌਰੈਂਸਿਕ ਸਾਇੰਸ ਲੈਬਾਰਟਰੀ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇਗਾ। ਅੰਮ੍ਰਿਤਸਰ, ਬਠਿੰਡਾ ਅਤੇ ਲੁਧਿਆਣਾ ਦੀਆਂ ਖੇਤਰੀ ਲੈਬਾਂ ਵਿੱਚ ਡੀ.ਐਨ.ਏ., ਬੈਲਿਸਟਿਕਸ, ਸਾਈਬਰ ਫੌਰੈਂਸਿਕਸ, ਡਾਕੂਮੈਂਟ ਜਾਂਚ ਅਤੇ ਆਡੀਓ-ਵੌਇਸ ਵਿਸ਼ਲੇਸ਼ਣ ਵਰਗੀਆਂ ਆ...
ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ / ਚੰਡੀਗੜ੍ਹ, 30 ਅਪ੍ਰੈਲ 2026:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਤੇ ਪਾਣੀ ਦੀ ਸੰਭਾਲ ਲਈ ਵੱਡੀ ਯੋਜਨਾ ਦਾ ਐਲਾਨ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਸਿੰਚਾਈ ਵੱਲ ਵਧਣ ਦੀ ਅਪੀਲ ਕੀਤੀ। ਆਪਣੇ ਜੱਦੀ ਪਿੰਡ ਸਤੌਜ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਪਾਣੀ ਨਾਲ ਜੁੜਿਆ ਹੋਇਆ ਹੈ ਅਤੇ ਇਸਦੀ ਰੱਖਿਆ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਪਹਿਲੀ ਵਾਰ 1 ਮਈ ਤੋਂ ਹੀ ਨਹਿਰੀ ਪਾਣੀ ਛੱਡਿਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਵੇਲੇ ਤੱਕ ਨਹਿਰਾਂ ਅਤੇ ਖਾਲਿਆਂ ਵਿੱਚ 21 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਚੁੱਕਾ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹਰ ਬੂੰਦ ਪਾਣੀ ਦੀ ਸੰਭਾਲ ਕਰਨਾ ਹੈ ਅਤੇ ਇਸ ਲਈ ਵੱਡੇ ਪੱਧਰ ‘ਤੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਰਚ 2026 ਤੋਂ ...
ਆਮ ਆਦਮੀ ਪਾਰਟੀ ਨੂੰ ਮਿਲੀ ਹੋਰ ਮਜ਼ਬੂਤੀ, ‘ਘੁੰਮਣ ਬ੍ਰਦਰਜ਼’ ਨੇ ਫੜਿਆ ਆਪ ਦਾ ਦਾਮਨ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਭਰਵਾਂ ਸਵਾਗਤ

ਆਮ ਆਦਮੀ ਪਾਰਟੀ ਨੂੰ ਮਿਲੀ ਹੋਰ ਮਜ਼ਬੂਤੀ, ‘ਘੁੰਮਣ ਬ੍ਰਦਰਜ਼’ ਨੇ ਫੜਿਆ ਆਪ ਦਾ ਦਾਮਨ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਭਰਵਾਂ ਸਵਾਗਤ

Breaking News
ਚੰਡੀਗੜ੍ਹ, 30 ਅਪ੍ਰੈਲ 2026:  ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧ ਰਿਹਾ ਹੈ। ਇਸੇ ਤਹਿਤ ਕਾਨੂੰਨੀ ਖੇਤਰ ਦੀਆਂ ਪ੍ਰਸਿੱਧ ਹਸਤੀਆਂ ਐਡਵੋਕੇਟ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਭਰਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦਿਆਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਮੁੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਸੂਝਵਾਨ ਲੋਕ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ।...
ਟੈਕਸ ਚੋਰੀ ਵਿਰੁੱਧ ਸਰਕਾਰ ਦੀ ਸਖ਼ਤ ਕਾਰਵਾਈ, 5 ਕਰੋੜ ਰੁਪਏ ਦਾ ਸਮਾਨ ਅਤੇ 200 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ

ਟੈਕਸ ਚੋਰੀ ਵਿਰੁੱਧ ਸਰਕਾਰ ਦੀ ਸਖ਼ਤ ਕਾਰਵਾਈ, 5 ਕਰੋੜ ਰੁਪਏ ਦਾ ਸਮਾਨ ਅਤੇ 200 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 30 ਅਪ੍ਰੈਲ 2026:  ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ ਟੈਕਸ ਚੋਰੀ ਖ਼ਿਲਾਫ਼ ਵੱਡੇ ਪੱਧਰ ‘ਤੇ ਇਨਫੋਰਸਮੈਂਟ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕਰ ਵਿਭਾਗ ਨੇ 200 ਤੋਂ ਵੱਧ ਵਾਹਨ ਕਬਜ਼ੇ ਵਿੱਚ ਲੈ ਕੇ ਕਰੀਬ 5 ਕਰੋੜ ਰੁਪਏ ਮੁੱਲ ਦਾ ਮਾਲ ਜ਼ਬਤ ਕੀਤਾ ਹੈ। ਚੀਮਾ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਜਾਅਲੀ ਬਿਲਿੰਗ ਅਤੇ ਬਿਨਾਂ ਢੁੱਕਵੇਂ ਦਸਤਾਵੇਜ਼ਾਂ ਦੇ ਮਾਲ ਦੀ ਆਵਾਜਾਈ ‘ਤੇ ਰੋਕ ਲਗਾਉਣਾ ਸੀ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ 1600 ਮੀਟ੍ਰਿਕ ਟਨ ਤੋਂ ਵੱਧ ਮਾਲ ਫੜਿਆ ਗਿਆ, ਜਿਸ ਵਿੱਚ ਲੋਹੇ ਅਤੇ ਸਟੀਲ ਦੀਆਂ ਖੇਪਾਂ ਸ਼ਾਮਲ ਹਨ। ਉਨ੍ਹਾਂ ਮੁਤਾਬਕ ਕਈ ਖੇਪਾਂ ਬਿਨਾਂ ਸਹੀ ਇਨਵਾਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਈਆਂ ਜਾ ਰਹੀਆਂ ਸਨ, ਜਦਕਿ ਕੁਝ ਮਾਮਲਿਆਂ ਵਿੱਚ ਜਾਅਲੀ ਦਸਤਾਵੇਜ਼ ਵਰਤੇ ਗਏ ਸਨ। ਵਿੱਤ ਮੰਤਰੀ ਨੇ ਕਿਹਾ ਕਿ ਜਾਂਚ ਦਾ ਦਾਇਰਾ ਹੋਰ ਵਧਾਇਆ ਜਾ ਰਿਹਾ ਹੈ ਅਤੇ ਡਿਫਾਲਟਰਾਂ ‘ਤੇ ਲਗਭਗ 3...
ਰੁਸਤਮ-ਏ-ਹਿੰਦ ਖਿਤਾਬ ਜੇਤੂ ਪਹਿਲਵਾਨ ਪ੍ਰੀਤਪਾਲ ਫਗਵਾੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਰੁਸਤਮ-ਏ-ਹਿੰਦ ਖਿਤਾਬ ਜੇਤੂ ਪਹਿਲਵਾਨ ਪ੍ਰੀਤਪਾਲ ਫਗਵਾੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

Breaking News
ਫਗਵਾੜਾ / ਚੰਡੀਗੜ੍ਹ, 30 ਅਪ੍ਰੈਲ 2026: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਮਾਣਯੋਗ ਸ਼ਖ਼ਸੀਅਤਾਂ ਪਾਰਟੀ ਨਾਲ ਜੁੜ ਰਹੀਆਂ ਹਨ। ਇਸੇ ਤਹਿਤ ਅੱਜ ਪੰਜਾਬ ਦੇ ਮਸ਼ਹੂਰ ਪਹਿਲਵਾਨ ਅਤੇ ਰੁਸਤਮ-ਏ-ਹਿੰਦ ਤੇ ਹਿੰਦ ਕੇਸਰੀ ਖ਼ਿਤਾਬ ਜੇਤੂ ਪ੍ਰੀਤਪਾਲ ਸਿੰਘ ਫਗਵਾੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਲਿਆ। ਇਸ ਮੌਕੇ ਓਐੱਸਡੀ ਰਾਜਵੀਰ ਵੀ ਮੌਜੂਦ ਰਹੇ। ਪ੍ਰੀਤਪਾਲ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਆਪ’ ਨੂੰ ਖੇਡ ਜਗਤ ਦੇ ਨਾਲ-ਨਾਲ ਦੋਆਬਾ ਖੇਤਰ ਵਿੱਚ ਵੀ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਖਿਡਾਰੀਆਂ ਅਤੇ ਨੌਜਵਾਨਾਂ ਦਾ ਪਾਰਟੀ ਵੱਲ ਵਧਦਾ ਰੁਝਾਨ ਇਹ ਸਾਬਤ ਕਰਦਾ ਹੈ ਕਿ ਪੰਜਾਬ ਤਰੱਕੀ ਅਤੇ ਬਦਲਾਅ ਦੇ ਰਸਤੇ ‘ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿ...
ਸੀਐਮ ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨਾਲ ਕੀਤੀ ਅਹਿਮ ਮੀਟਿੰਗ, ਕਈ ਮੁੱਦਿਆਂ ’ਤੇ ਹੋਈ ਚਰਚਾ

ਸੀਐਮ ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨਾਲ ਕੀਤੀ ਅਹਿਮ ਮੀਟਿੰਗ, ਕਈ ਮੁੱਦਿਆਂ ’ਤੇ ਹੋਈ ਚਰਚਾ

Breaking News
ਜਲੰਧਰ / ਚੰਡੀਗੜ੍ਹ, 29 ਅਪ੍ਰੈਲ 2026:   ਪੰਜਾਬ ਵਿੱਚ ਆਮ ਆਦਮੀ ਪਾਰਟੀ ਅੰਦਰ ਚੱਲ ਰਹੀ ਸਿਆਸੀ ਹਲਚਲ ਅਤੇ ਅੰਦਰੂਨੀ ਖਿੱਚੋਤਾਣ ਦਰਮਿਆਨ ਜਲੰਧਰ ਵਿੱਚ ਪਾਰਟੀ ਵੱਲੋਂ ਇੱਕ ਅਹਿਮ ਬੈਠਕ ਕੀਤੀ ਗਈ। ਇਹ ਮੀਟਿੰਗ ਉਸ ਵੇਲੇ ਬੁਲਾਈ ਗਈ ਜਦੋਂ ਪਾਰਟੀ ਦੇ 6 ਰਾਜ ਸਭਾ ਮੈਂਬਰਾਂ ਦੇ ਛੱਡ ਜਾਣ ਤੋਂ ਬਾਅਦ ਸੰਗਠਨ ਵਿੱਚ ਏਕਤਾ ਬਣਾਈ ਰੱਖਣ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਸਨ। ਜਲੰਧਰ ਵਿੱਚ ਹੋਈ ਇਹ ਬੈਠਕ ਦੋ ਪੜਾਵਾਂ ਵਿੱਚ ਆਯੋਜਿਤ ਕੀਤੀ ਗਈ। ਪਹਿਲੇ ਪੜਾਅ ਵਿੱਚ ਸ਼ਾਹਪੁਰ ਸਿਟੀ ਕੈਂਪਸ ਵਿਖੇ ਮੀਟਿੰਗ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ। ਇਸ ਦੌਰਾਨ ਪਾਰਟੀ ਦੇ ਵਿਧਾਇਕਾਂ ਦੇ ਨਾਲ ਕਰੀਬ 1000 ਬਲਾਕ ਆਬਜ਼ਰਵਰ ਵੀ ਮੌਜੂਦ ਰਹੇ, ਜਦਕਿ ਕੁਝ ਕੈਬਨਿਟ ਮੰਤਰੀਆਂ ਨੇ ਵੀ ਹਾਜ਼ਰੀ ਲਗਵਾਈ। ਬੈਠਕ ਤੋਂ ਪਹਿਲਾਂ ਵਿਧਾਇਕਾਂ ਅਤੇ ਆਬਜ਼ਰਵਰਾਂ ਲਈ ਖੇਡ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿੱਥੇ ਆਗੂ ਆਪਸੀ ਗੱਲਬਾਤ ਅਤੇ ਹਾਸੇ-ਮਜ਼ਾਕ ਕਰਦੇ ਨਜ਼ਰ ਆਏ। ਪਾਰਟੀ ਵੱਲੋਂ ਇਸ ਰਾਹੀਂ ਵਰਕਰਾਂ ਅਤੇ ਆਗੂਆਂ ਵਿੱਚ ਸਾਂਝ ਅਤੇ ਉਤਸ਼ਾਹ ਬਣਾਈ ਰੱਖਣ ਦੀ ਕੋਸ਼ਿਸ਼ ਕੀ...
ਤਰੁਨਪ੍ਰੀਤ ਸਿੰਘ ਸੌਂਦ ਦਾ ਅਧਿਕਾਰੀਆਂ ਨੂੰ ਹੁਕਮ—3100 ਪੇਂਡੂ ਸਟੇਡੀਅਮ ਸਮੇਂ ਸਿਰ ਬਣਨ, ਗੁਣਵੱਤਾ ‘ਤੇ ਨਾ ਹੋਵੇ ਸਮਝੌਤਾ

ਤਰੁਨਪ੍ਰੀਤ ਸਿੰਘ ਸੌਂਦ ਦਾ ਅਧਿਕਾਰੀਆਂ ਨੂੰ ਹੁਕਮ—3100 ਪੇਂਡੂ ਸਟੇਡੀਅਮ ਸਮੇਂ ਸਿਰ ਬਣਨ, ਗੁਣਵੱਤਾ ‘ਤੇ ਨਾ ਹੋਵੇ ਸਮਝੌਤਾ

Breaking News
ਚੰਡੀਗੜ੍ਹ, 29ਅਪ੍ਰੈਲ 2026: ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ Tarunpreet Singh Sond ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਬਣ ਰਹੇ 3,100 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਕਾਰਜ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਕਿਹਾ ਕਿ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚਾ ਵਿਕਸਤ ਕਰ ਰਹੀ ਹੈ। ਇਸ ਯੋਜਨਾ ਅਧੀਨ ਅਤਿ-ਆਧੁਨਿਕ ਜਿੰਮ ਸਥਾਪਿਤ ਕਰਨ ਅਤੇ ਖੇਡ ਕਿੱਟਾਂ ਵੰਡਣ ਦੀ ਵੀ ਯੋਜਨਾ ਹੈ, ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਅਤੇ ਉਸਾਰੂ ਦਿਸ਼ਾ ਮਿਲ ਸਕੇ। ਸੌਂਦ ਨੇ ਜਾਣਕਾਰੀ ਦਿੱਤੀ ਕਿ ਪਹਿਲੇ ਪੜਾਅ ਵਿੱਚ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪਿੰਡਾਂ ਵਿੱਚ 3,100 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿੱਚ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣਾ ਅ...
ਮਾਨ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਵੱਡਾ ਤੋਹਫ਼ਾ, 11,000 ਰੁਪਏ ਮਹੀਨਾਵਾਰ ਪੈਨਸ਼ਨ ਜਾਰੀ

ਮਾਨ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਵੱਡਾ ਤੋਹਫ਼ਾ, 11,000 ਰੁਪਏ ਮਹੀਨਾਵਾਰ ਪੈਨਸ਼ਨ ਜਾਰੀ

Breaking News
ਚੰਡੀਗੜ੍ਹ, 29 ਅਪ੍ਰੈਲ 2026:  ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ। ਆਜ਼ਾਦੀ ਘੁਲਾਟੀਆ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਜ਼ਾਦੀ ਸੈਨਾਨੀਆਂ ਅਤੇ ਉਨ੍ਹਾਂ ਦੇ ਯੋਗ ਆਸ਼ਰਿਤਾਂ ਨੂੰ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਕੇਵਲ ਆਜ਼ਾਦੀ ਸੈਨਾਨੀਆਂ ਤੱਕ ਹੀ ਸੀਮਿਤ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵਿੱਤੀ ਸਹਾਇਤਾ ਵਜੋਂ ਦਿੱਤਾ ਜਾ ਰਿਹਾ ਹੈ। ਇਸ ਵਿੱਚ ਆਜ਼ਾਦੀ ਸੈਨਾਨੀਆਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ, ਨਾਲ ਹੀ ਅਣਵਿਆਹੇ ਅਤੇ ਬੇਰੋਜ਼ਗਾਰ ਪੁੱਤਰ ਵੀ ਸ਼ਾਮਲ ਹਨ। ਮੋਹਿੰਦਰ ਭਗਤ ਨੇ ਕਿਹਾ ਕਿ ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਹਮੇਸ਼ਾ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਬਣੀ ਰਹੇਗੀ। ਉਨ੍ਹਾਂ ਕਿਹਾ...
ਰੀਚਾਰਜ ਪੁਆਇੰਟਾਂ ਨਾਲ ਸੁਧਰੀ ਸਥਿਤੀ, ਪੰਜਾਬ ‘ਚ 2 ਤੋਂ 4 ਮੀਟਰ ਵਧਿਆ ਜਲ ਪੱਧਰ: ਭਗਵੰਤ ਮਾਨ

ਰੀਚਾਰਜ ਪੁਆਇੰਟਾਂ ਨਾਲ ਸੁਧਰੀ ਸਥਿਤੀ, ਪੰਜਾਬ ‘ਚ 2 ਤੋਂ 4 ਮੀਟਰ ਵਧਿਆ ਜਲ ਪੱਧਰ: ਭਗਵੰਤ ਮਾਨ

Breaking News
ਚੰਡੀਗੜ੍ਹ, 29ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਦੱਸਿਆ ਕਿ ਸੂਬੇ ਵਿੱਚ ਜ਼ਮੀਨੀ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਤੱਕ ਵਾਧਾ ਦਰਜ ਕੀਤਾ ਗਿਆ ਹੈ, ਜਿਸਨੂੰ ਉਨ੍ਹਾਂ ਪੰਜਾਬ ਲਈ ਇੱਕ ਸਕਾਰਾਤਮਕ ਸੰਕੇਤ ਕਰਾਰ ਦਿੱਤਾ। ਹਾਲਾਂਕਿ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦਾ ਪੱਧਰ ਵਧਣ ਨੂੰ ਦੇਖ ਕੇ ਪਾਣੀ ਦੀ ਫ਼ਜ਼ੂਲ ਖਪਤ ਨਾ ਕੀਤੀ ਜਾਵੇ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਹਿਰਾਂ ਵਿੱਚ ਛੱਡੇ ਜਾ ਰਹੇ ਪਾਣੀ ਦੇ ਨਾਲ-ਨਾਲ ਵੱਖ-ਵੱਖ ਥਾਵਾਂ ‘ਤੇ ਰੀਚਾਰਜ ਪੁਆਇੰਟ ਤਿਆਰ ਕੀਤੇ ਗਏ ਹਨ, ਤਾਂ ਜੋ ਪਾਣੀ ਜ਼ਮੀਨ ਵਿੱਚ ਸਮਾ ਸਕੇ ਅਤੇ ਭੂਜਲ ਪੱਧਰ ਵਿੱਚ ਸੁਧਾਰ ਆਵੇ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੇ ਨਤੀਜੇ ਵਜੋਂ ਹੁਣ ਤੱਕ 2 ਤੋਂ 4 ਮੀਟਰ ਤੱਕ ਜ਼ਮੀਨੀ ਪਾਣੀ ਦਾ ਪੱਧਰ ਉੱਪਰ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ 1 ਮਈ ਤੋਂ ਪਹਿਲਾਂ ਹੀ ਨਹਿਰਾਂ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ, ਜਦਕਿ ਝੋਨੇ ਦੀ ਸੀਜ਼ਨ 1 ਜੂਨ ਤੋਂ ਸ਼ੁਰੂ ਹੋਵੇਗੀ। ਇਸ ਦਾ ਉਦੇਸ਼ ਪਾਣੀ ਸਪਲਾਈ ਪ੍ਰਣਾਲੀ ਦੀ ਜਾਂਚ ਕਰਨਾ ਅ...