ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ ਹੁਣ ਤੱਕ ₹1,785.29 ਕਰੋੜ ਜਾਰੀ, 24 ਲੱਖ ਤੋਂ ਵੱਧ ਬਜ਼ੁਰਗ ਲਾਭਪਾਤਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 20 ਅਗਸਤ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਇਸ ਯੋਜਨਾ ਲਈ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸਹਾਰਾ ਦੇਣ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਬਤੀਤ ਕਰਨ ਲਈ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਯੋਜਨਾ ਦਾ ਲਾਭ ਪ੍ਰਾਪਤ ਕਰ ਰਹੇ ਹਨ। ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੇ ਬਜਟ ਵਿੱਚ ਇਸ ਯੋਜਨਾ ਲਈ 4,000 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹਰ ਯੋਗ ਬਜ਼ੁਰਗ ਨੂੰ 1,500 ਰੁਪਏ ਪ੍ਰਤ...









