Friday, July 31Punjabi People

Breaking News

ਜੇਲ੍ਹ ਮੰਤਰੀ ਨੇ ਪਟਿਆਲਾ ਸੈਂਟਰਲ ਜੇਲ੍ਹ ਵਿੱਚ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਸ਼ੁਭਾਰੰਭ ਕੀਤਾ

ਜੇਲ੍ਹ ਮੰਤਰੀ ਨੇ ਪਟਿਆਲਾ ਸੈਂਟਰਲ ਜੇਲ੍ਹ ਵਿੱਚ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਸ਼ੁਭਾਰੰਭ ਕੀਤਾ

Breaking News
ਚੰਡੀਗੜ੍ਹ / ਪਟਿਆਲਾ, 24 ਅਪ੍ਰੈਲ 2026: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਦੌਰਾ ਕਰਕੇ ਉਥੇ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ “ਉਜਾਲਾ ਨਰਸਰੀ” ਅਤੇ ਨਵੀਂ ਬਣੀ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ ਰਾਹੀਂ ਕੈਦੀਆਂ ਵਿੱਚ ਵਾਤਾਵਰਣ ਪ੍ਰਤੀ ਸਚੇਤਨਾ ਵਧੇਗੀ ਅਤੇ ਉਹ ਰਚਨਾਤਮਕ ਗਤੀਵਿਧੀਆਂ ਨਾਲ ਜੁੜਣਗੇ। ਨਵੀਂ ਲਾਇਬ੍ਰੇਰੀ ਕੈਦੀਆਂ ਨੂੰ ਸਿੱਖਿਆ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਹੋਰ ਵਧੀਆ ਮੌਕੇ ਦੇਵੇਗੀ, ਜਿਸ ਨਾਲ ਉਹ ਆਪਣੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੇਲ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੇਲ੍ਹਾਂ ਨੂੰ ਨਸ਼ਾ-ਮੁਕਤ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਦੇ ਯਤਨਾਂ ਦੀ ਉਨ੍ਹਾਂ ਪ੍ਰਸ਼ੰਸਾ ਕੀਤੀ। ਦੌਰੇ ਦੌਰਾਨ ਮ...
ਪੰਜਾਬ ਨੇ ਲਗਾਤਾਰ ਚੌਥੇ ਸੀਜ਼ਨ ਦੌਰਾਨ ਖ਼ਰੀਦ ਦੇ ਨਾਲ-ਨਾਲ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ, ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸੀਜ਼ਨ ਦੌਰਾਨ ਖ਼ਰੀਦ ਦੇ ਨਾਲ-ਨਾਲ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ, ਲਾਲ ਚੰਦ ਕਟਾਰੂਚੱਕ

Breaking News
ਤਰਨ ਤਾਰਨ / ਚੰਡੀਗੜ੍ਹ , 24 ਅਪ੍ਰੈਲ 2026: ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਭਰ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਪੂਰੇ ਜੋਸ਼ ਨਾਲ ਜਾਰੀ ਹੈ ਅਤੇ ਕਿਸਾਨਾਂ ਨੂੰ ਖ਼ਰੀਦ ਤੋਂ 24 ਘੰਟਿਆਂ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨ-ਹਿਤੈਸ਼ੀ ਅਤੇ ਸੁਚਾਰੂ ਖ਼ਰੀਦ ਪ੍ਰਬੰਧ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਇਹ ਵੀ ਉਲੇਖ ਕੀਤਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ਦੌਰਾਨ ਖ਼ਰੀਦ ਅਤੇ ਅਦਾਇਗੀ ਦੋਹਾਂ ਨੂੰ ਇਕੱਠੇ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਹੈ। ਝਬਾਲ ਦੀ ਦਾਣਾ ਮੰਡੀ ਦਾ ਦੌਰਾ ਕਰਦਿਆਂ ਮੰਤਰੀ ਨੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 76 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ ਲਗਭਗ 96 ਫੀਸਦੀ ਬਣਦ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਲਈ ਮਾਮਲਾ ਕੇਂਦਰ ਸਰਕਾਰ ਅੱਗੇ ਰੱਖਣ ਦੇ ਹੁਕਮ ਦਿੱਤੇ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਲਈ ਮਾਮਲਾ ਕੇਂਦਰ ਸਰਕਾਰ ਅੱਗੇ ਰੱਖਣ ਦੇ ਹੁਕਮ ਦਿੱਤੇ

Breaking News
ਚੰਡੀਗੜ੍ਹ, 23 ਅਪ੍ਰੈਲ 2026: ਪੰਜਾਬ ਦੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਅਹਿਮ ਸਿਹਤ ਕਾਮਿਆਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਮੁਲਾਜ਼ਮ ਮਸਲਿਆਂ ਦੇ ਨਿਪਟਾਰੇ ਲਈ ਬਣੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤਿਆਂ (ਇਨਸੈਂਟਿਵ) ਵਿੱਚ ਵਾਧਾ ਕਰਨ ਲਈ ਕੇਂਦਰ ਸਰਕਾਰ ਨੂੰ ਅਧਿਕਾਰਕ ਤੌਰ ‘ਤੇ ਪੱਤਰ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਯੋਜਨਾ, ਜੋ ਕੇਂਦਰ ਅਤੇ ਸੂਬੇ ਵਿਚਕਾਰ 60:40 ਦੇ ਵਿੱਤੀ ਅਨੁਪਾਤ ‘ਤੇ ਆਧਾਰਿਤ ਹੈ, ਤਹਿਤ ਇਨ੍ਹਾਂ ਭੁਗਤਾਨਾਂ ਵਿੱਚ ਵਾਧੇ ਲਈ ਕੇਂਦਰ ਨੂੰ ਮਨਾਇਆ ਜਾਣਾ ਚਾਹੀਦਾ ਹੈ। ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ, ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਮਾਨ ਸਰਕਾਰ ਹੇਠ ਕਾਰਵਾਈ ਵਿੱਚ ਵਾਧਾ, ਐਨ.ਡੀ.ਪੀ.ਐਸ. ਮਾਮਲਿਆਂ ਵਿੱਚ 40 ਫੀਸਦੀ ਇਜ਼ਾਫ਼ਾ ਅਤੇ ਜ਼ਬਤੀਆਂ ਵਿੱਚ ਵੱਡਾ ਉਛਾਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਮਾਨ ਸਰਕਾਰ ਹੇਠ ਕਾਰਵਾਈ ਵਿੱਚ ਵਾਧਾ, ਐਨ.ਡੀ.ਪੀ.ਐਸ. ਮਾਮਲਿਆਂ ਵਿੱਚ 40 ਫੀਸਦੀ ਇਜ਼ਾਫ਼ਾ ਅਤੇ ਜ਼ਬਤੀਆਂ ਵਿੱਚ ਵੱਡਾ ਉਛਾਲ

Breaking News
ਚੰਡੀਗੜ੍ਹ, 23 ਅਪ੍ਰੈਲ 2026: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪ੍ਰਭਾਵਸ਼ਾਲੀ ਅਤੇ ਤੇਜ਼ ਨਤੀਜੇ ਸਾਹਮਣੇ ਆ ਰਹੇ ਹਨ। ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਕਾਫ਼ੀ ਤੇਜ਼ੀ ਆਈ ਹੈ, ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ‘ਤੇ ਕਮਜ਼ੋਰ ਕੀਤਾ ਗਿਆ ਹੈ ਅਤੇ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਵਾਧਾ ਹੋਇਆ ਹੈ। ਅੰਕੜਿਆਂ ਮੁਤਾਬਕ 2022 ਤੋਂ 2026 ਤੱਕ 73,541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ, ਜੋ 2017–21 ਦੇ 52,255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੇ ਹਨ। ਇਸੇ ਦੌਰਾਨ ਗ੍ਰਿਫ਼ਤਾਰੀਆਂ ਦੀ ਗਿਣਤੀ 68,064 ਤੋਂ ਵੱਧ ਕੇ 98,596 ਹੋ ਗਈ ਹੈ, ਜੋ ਸੂਬੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਲਗਾਤਾਰ ਅਤੇ ਵੱਡੇ ਪੱਧਰ ਦੀ ਕਾਰਵਾਈ ਨੂੰ ਦਰਸਾਉਂਦੀ ਹੈ। ਜ਼ਬਤੀਆਂ ਦੇ ਅੰਕੜੇ ਵੀ ਇਸ ਮੁਹਿੰਮ ਦੀ ਕਾਮਯਾਬੀ ਨੂੰ ਸਪਸ਼ਟ ਕਰਦੇ ਹਨ। ਹੈਰੋਇਨ ਦੀ ਬਰਾਮਦਗੀ ਵਿੱਚ 148 ਫੀਸਦੀ ਵਾਧਾ ਹੋਇਆ ਹੈ, ਜਿੱਥੇ 2022 ਤੋਂ ਹੁਣ ਤੱਕ 5,979 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ,...
ਸਰਹੱਦ ਪਾਰ ਤੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ; 900 ਗ੍ਰਾਮ ICE ਅਤੇ 5 ਪਿਸਤੌਲਾਂ ਸਮੇਤ ਤਿੰਨ ਦੋਸ਼ੀ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰ ਤੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ; 900 ਗ੍ਰਾਮ ICE ਅਤੇ 5 ਪਿਸਤੌਲਾਂ ਸਮੇਤ ਤਿੰਨ ਦੋਸ਼ੀ ਅੰਮ੍ਰਿਤਸਰ ਤੋਂ ਕਾਬੂ

Breaking News
ਚੰਡੀਗੜ੍ਹ / ਅੰਮ੍ਰਿਤਸਰ, 23 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਨਾਲ ਸਬੰਧਤ ਹਨ। ਬਰਾਮਦ ਹਥਿਆਰਾਂ ਵਿੱਚ ਦੋ 9 ਐਮਐਮ ਗਲੌਕ, ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਅਨੁਸਾਰ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੰਪਰਕ ਵਿੱਚ ਸਨ ...
ਪਾਠ ਪੁਸਤਕਾਂ ਦੀ ਵੰਡ ਵਿੱਚ ਚੱਲ ਰਹੀ ਇਜਾਰੇਦਾਰੀ ਖਤਮ, ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ, ਹਰਜੋਤ ਸਿੰਘ ਬੈਂਸ

ਪਾਠ ਪੁਸਤਕਾਂ ਦੀ ਵੰਡ ਵਿੱਚ ਚੱਲ ਰਹੀ ਇਜਾਰੇਦਾਰੀ ਖਤਮ, ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ, ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 23 ਅਪ੍ਰੈਲ 2026: ਸੂਬੇ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਸੁਧਾਰਨ ਅਤੇ ਵਿਦਿਆਰਥੀ-ਕੇਂਦ੍ਰਿਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵਿੱਚ ਪਾਠ ਪੁਸਤਕਾਂ ਦੀ ਵੰਡ ਸੰਬੰਧੀ ਇੱਕ ਮਹੱਤਵਪੂਰਨ ਸੁਧਾਰ ਲਾਗੂ ਕੀਤਾ ਹੈ। 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨਾਲ ਜੁੜੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਸਿੱਧੇ ਬੋਰਡ ਵੱਲੋਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਨਾਲ ਨਾ ਸਿਰਫ਼ ਕਿਤਾਬਾਂ ਦੀ ਵੰਡ ਵਿੱਚ ਚੱਲ ਰਹੀ ਇਜਾਰੇਦਾਰੀ ਦਾ ਅੰਤ ਹੋਵੇਗਾ, ਸਗੋਂ ਮਾਪਿਆਂ ਨੂੰ ਵੀ ਆਰਥਿਕ ਰਾਹਤ ਮਿਲੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਪਾਰਦਰਸ਼ਤਾ ਵਧਾਉਣ, ਪਰਿਵਾਰਾਂ ਦੇ ਖਰਚੇ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸਕੂਲ ਇਹ ਯਕੀਨੀ ਬਣਾਉਣਗੇ ਕਿ ਕਿਤਾਬਾਂ ਲਈ ਨਿਰਧਾਰਤ ਕੀਮਤ ਤੋਂ ਵੱਧ ਕੋਈ ਰਕਮ ਨਾ ...
ਭਗਵੰਤ ਮਾਨ ਸਰਕਾਰ ਨੇ ਵਿੱਤੀ ਸਾਲ 2026–27 ਲਈ ਗਰੁੱਪ-ਡੀ ਕਰਮਚਾਰੀਆਂ ਨੂੰ ਕਣਕ ਖਰੀਦ ਲਈ ਬਿਨਾਂ ਵਿਆਜ ਕਰਜ਼ਾ ਪ੍ਰਦਾਨ ਕਰਕੇ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਮਦਦ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਵਿੱਤੀ ਸਾਲ 2026–27 ਲਈ ਗਰੁੱਪ-ਡੀ ਕਰਮਚਾਰੀਆਂ ਨੂੰ ਕਣਕ ਖਰੀਦ ਲਈ ਬਿਨਾਂ ਵਿਆਜ ਕਰਜ਼ਾ ਪ੍ਰਦਾਨ ਕਰਕੇ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਮਦਦ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 22 ਅਪ੍ਰੈਲ 2026: ਮੁਲਾਜ਼ਮਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਕਰਮਚਾਰੀਆਂ ਨੂੰ ਕਣਕ ਖਰੀਦਣ ਲਈ ਵਿਆਜ-ਰਹਿਤ ਕਰਜ਼ਾ ਦੇਣ ਨੂੰ ਮਨਜ਼ੂਰੀ ਦਿੱਤੀ ਹੈ, ਤਾਂ ਜੋ ਉਹ ਆਪਣੀਆਂ ਘਰੇਲੂ ਜ਼ਰੂਰਤਾਂ ਨੂੰ ਸਮੇਂ ਸਿਰ ਪੂਰਾ ਕਰ ਸਕਣ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਯੋਗ ਗਰੁੱਪ-ਡੀ ਕਰਮਚਾਰੀਆਂ ਨੂੰ ਕਣਕ ਦੀ ਖਰੀਦ ਲਈ ਘੱਟੋ-ਘੱਟ 10,340 ਰੁਪਏ ਦਾ ਬਿਨਾਂ ਵਿਆਜ ਕਰਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰਕਮ ਪ੍ਰਤੀ ਪਰਿਵਾਰ ਔਸਤ ਚਾਰ ਕੁਇੰਟਲ ਕਣਕ ਦੀ ਖਪਤ ਦੇ ਅਧਾਰ ‘ਤੇ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਰਮਚਾਰੀ 29 ਮਈ 2026 ਤੱਕ ਇਹ ਕਰਜ਼ਾ ਰਕਮ ਸਰਕਾਰੀ ਖਜ਼ਾਨੇ ਤੋਂ ਪ੍ਰਾਪਤ ਕਰ ਸਕਣਗੇ। ਇਸ ਯੋਜਨਾ ਦੀ ਸੁਚਾਰੂ ਲਾਗੂਆਤ ਲਈ ਵਿੱਤੀ ਸਾਲ 2026-27 ਵਿੱਚ 15 ਕਰੋੜ ਰੁਪਏ ਦਾ ਖਾਸ ਬਜਟ ਰੱਖਿਆ ਗਿਆ ਹੈ। ਕਰਜ਼ੇ ਦੀ ਵਾਪਸੀ ਸਬੰਧੀ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ‘ਤੇ ਵਿੱਤੀ ਬੋਝ ਘਟਾਉਣ...
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ

Breaking News
ਹੁਸ਼ਿਆਰਪੁਰ, 22 ਅਪ੍ਰੈਲ 2026: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੈਅ ਸਮੇਂ ਅੰਦਰ ਪੂਰਾ ਕੀਤਾ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਕਰੀਬ 40 ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਡਾ. ਚੱਬੇਵਾਲ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੇ ਲਾਗੂ ਕਰਨ ਵਿੱਚ ਕਿਸੇ ਵ...
ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਪ੍ਰੋਤਸਾਹਿਤ ਕਰਨ ਲਈ ਬਾਸਮਤੀ ਲਈ ‘ਸੈਂਟਰ ਆਫ਼ ਐਕਸੀਲੈਂਸ’ ਕਾਇਮ ਕੀਤਾ ਜਾਵੇਗਾ: ਮੁੱਖ ਮੰਤਰੀ

ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਪ੍ਰੋਤਸਾਹਿਤ ਕਰਨ ਲਈ ਬਾਸਮਤੀ ਲਈ ‘ਸੈਂਟਰ ਆਫ਼ ਐਕਸੀਲੈਂਸ’ ਕਾਇਮ ਕੀਤਾ ਜਾਵੇਗਾ: ਮੁੱਖ ਮੰਤਰੀ

Breaking News
ਚੰਡੀਗੜ੍ਹ, 22 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨਾਲ ਸੂਬੇ ਵਿੱਚ ਬਾਸਮਤੀ ਲਈ ਉੱਚ ਪੱਧਰੀ ‘ਸੈਂਟਰ ਆਫ ਐਕਸੀਲੈਂਸ’ ਸਥਾਪਤ ਕੀਤਾ ਜਾਵੇਗਾ, ਜਿਸ ਨਾਲ ਫਸਲੀ ਵਿਭਿੰਨਤਾ ਨੂੰ ਵਧਾਵਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਖੇਤੀਬਾੜੀ ਅਤੇ ਉਦਯੋਗ ਵਿੱਚ ਅਪਣਾਏ ਜਾ ਰਹੇ ਆਧੁਨਿਕ ਅਤੇ ਸਫਲ ਮਾਡਲਾਂ ਦਾ ਅਧਿਐਨ ਕੀਤਾ, ਜਿਨ੍ਹਾਂ ਨੇ ਦੇਸ਼ ਨੂੰ ਖਾਦ ਅਨਾਜ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਭਲਾਈ ਲਈ ਆਪਣੀ ਉਪਜਾਊ ਜ਼ਮੀਨ ਅਤੇ ਪਾਣੀ ਵਰਗੇ ਕੁਦਰਤੀ ਸਰੋਤਾਂ ਦਾ ਵੱਡੇ ਪੱਧਰ ‘ਤੇ ਇਸਤੇਮਾਲ ਕੀਤਾ ਹੈ, ਇਸ ਲਈ ਹੁਣ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣਾ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿੱਚ ਨੀਦਰਲੈਂਡ ਪੰਜਾਬ ਦੀ ਮਦਦ ਕਰ ਸਕਦਾ ਹੈ। ਰੋਟਰਡੈਮ ਵਿੱਚ ਐਲਟੀ ਫੂਡਜ਼ ਦੀ ਸਹੂਲਤ ਦੇ ਦੌਰੇ ਦੌਰਾਨ ਕੰਪਨੀ ਨੇ ਆਪਣੇ ਵਿਸ਼ਵ ...
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਹੁਣ ਲੱਖਾਂ ਰੁਪਏ ਦੇ ਇਲਾਜ ਵਾਲੇ ਮਰੀਜ਼ ਬਿਨਾਂ ਕਿਸੇ ਖਰਚੇ ਦੇ ਹਸਪਤਾਲਾਂ ਤੋਂ ਇਲਾਜ ਕਰਵਾ ਕੇ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਹਨ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਹੁਣ ਲੱਖਾਂ ਰੁਪਏ ਦੇ ਇਲਾਜ ਵਾਲੇ ਮਰੀਜ਼ ਬਿਨਾਂ ਕਿਸੇ ਖਰਚੇ ਦੇ ਹਸਪਤਾਲਾਂ ਤੋਂ ਇਲਾਜ ਕਰਵਾ ਕੇ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਹਨ

Breaking News
ਚੰਡੀਗੜ੍ਹ, 22 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਵੱਡੇ ਪੱਧਰ ‘ਤੇ ਬਦਲਾਅ ਵੱਲ ਵਧ ਰਿਹਾ ਹੈ। ਸਰਕਾਰ ਦੇ ਵਾਅਦੇ ਮੁਤਾਬਕ ਹੁਣ ਹਰ ਪਰਿਵਾਰ ਨੂੰ ਆਸਾਨ, ਕਿਫਾਇਤੀ ਅਤੇ ਸਨਮਾਨਪੂਰਣ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਪਹਿਲਾਂ ਉੱਚੇ ਇਲਾਜ ਖਰਚਿਆਂ ਕਾਰਨ ਮਰੀਜ਼ ਇਲਾਜ ਟਾਲਦੇ, ਟੈਸਟ ਮੁਲਤਵੀ ਕਰਦੇ ਜਾਂ ਦਵਾਈਆਂ ਅਧੂਰੀ ਛੱਡ ਦਿੰਦੇ ਸਨ, ਜਿਸ ਨਾਲ ਪਰਿਵਾਰ ਕਰਜ਼ੇ ਵਿੱਚ ਡੁੱਬ ਜਾਂਦੇ ਅਤੇ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਸੀ। ਇਹ ਹਾਲਾਤ ਹੁਣ ਹੌਲੀ-ਹੌਲੀ ਬਦਲ ਰਹੇ ਹਨ। ਇਸ ਬਦਲਾਅ ਦਾ ਕੇਂਦਰ ਮੁੱਖ ਮੰਤਰੀ ਸਿਹਤ ਯੋਜਨਾ ਹੈ, ਜੋ ਲੋਕਾਂ ਨੂੰ ਸਿਹਤ ਸੇਵਾਵਾਂ ਤੱਕ ਤੇਜ਼ ਅਤੇ ਵਧੀਆ ਪਹੁੰਚ ਦੇ ਰਹੀ ਹੈ। ਸਿਰਫ਼ ਤਿੰਨ ਮਹੀਨਿਆਂ ਵਿੱਚ 40 ਲੱਖ ਤੋਂ ਵੱਧ ਹੈਲਥ ਕਾਰਡ ਜਾਰੀ ਹੋ ਚੁੱਕੇ ਹਨ, ਜਿਨ੍ਹਾਂ ਨਾਲ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕਵਰ ਮਿਲਦਾ ਹੈ। 21 ਅਪ੍ਰੈਲ ਨੂੰ 28,766 ਨਵੇਂ ਰਜਿਸਟ੍ਰੇਸ਼ਨ ਹੋਏ, ਜੋ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦੇ ਹਨ। ਜ਼ਿਲ੍ਹਾ ਪੱਧਰ ‘ਤੇ ਵੀ ਇਸਦਾ ਪ੍ਰਭਾਵ ਸਾਫ਼ ਦਿਖਾਈ ਦੇ ਰਿਹਾ ਹੈ...