Friday, July 31Punjabi People

Breaking News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ;  ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ; ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ

Breaking News
ਚੰਡੀਗੜ੍ਹ, 21 ਅਪ੍ਰੈਲ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵੱਖ-ਵੱਖ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਜਾਇਜ਼ ਮਸਲਿਆਂ ਦੇ ਤੁਰੰਤ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਬੰਧਤ ਵਿਭਾਗਾਂ ਨੂੰ ਫੌਰੀ ਕਾਰਵਾਈ ਕਰਨ ਅਤੇ ਜਿੱਥੇ ਲੋੜ ਹੋਵੇ ਉੱਥੇ ਵਿੱਤੀ ਮਨਜ਼ੂਰੀ ਲਈ ਤਜਵੀਜ਼ਾਂ ਭੇਜਣ ਦੇ ਹੁਕਮ ਜਾਰੀ ਕੀਤੇ। ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਸਮੇਤ ਕਈ ਸੰਸਥਾਵਾਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ। ਇਸ ਤੋਂ ਇਲਾਵਾ ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਧੀਰਜ ਅਤੇ ਹਮਦਰਦੀ ...
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਵਧਾਵਾ ਦੇਣ ਅਤੇ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਲਈ ਵਿਸ਼ਵ ਪੱਧਰ ‘ਤੇ ਯਤਨ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਵਧਾਵਾ ਦੇਣ ਅਤੇ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਲਈ ਵਿਸ਼ਵ ਪੱਧਰ ‘ਤੇ ਯਤਨ ਜਾਰੀ

Breaking News
ਚੰਡੀਗੜ੍ਹ, 21 ਅਪ੍ਰੈਲ 2026 : ਨਿਵੇਸ਼ ਨੂੰ ਪ੍ਰੋਤਸਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰ ‘ਤੇ ਆਪਣੇ ਯਤਨ ਜਾਰੀ ਰੱਖੇ ਜਾ ਰਹੇ ਹਨ। ਉਹ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਵਿਚਕਾਰ ਸਾਂਝ ਨੂੰ ਵਧਾਉਣ ਲਈ ਸਰਗਰਮ ਹਨ। ਨੀਦਰਲੈਂਡਜ਼ ਇੰਡੀਆ ਚੈਂਬਰ ਆਫ ਕਾਮਰਸ ਐਂਡ ਟਰੇਡ ਦੀ ਚੇਅਰਪਰਸਨ ਐਡਿਥ ਨੋਰਡਮੈਨ ਦੀ ਅਗਵਾਈ ਹੇਠ ਹੋਈ ਰਣਨੀਤਕ ਬੈਠਕ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡਜ਼ ਵਿਚਕਾਰ ਵਪਾਰਕ ਸਬੰਧ ਵਧਾਉਣ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਖ਼ਾਸ ਕਰਕੇ ਫੂਡ ਪ੍ਰੋਸੈਸਿੰਗ ਅਤੇ ਨਿਰਮਾਣ ਖੇਤਰਾਂ ਵਿੱਚ ਵੈਲਯੂ ਐਡੀਸ਼ਨ, ਬਰਾਮਦ ਆਧਾਰਤ ਵਿਕਾਸ ਅਤੇ ਗਲੋਬਲ ਸਪਲਾਈ ਚੇਨਾਂ ਨਾਲ ਤਾਲਮੇਲ ਦੀ ਲੋੜ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਐਨਆਈਸੀਸੀਟੀ ਨੂੰ ਪੰਜਾਬ ਨੂੰ ਡੱਚ ਉਦਯੋਗਾਂ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਹੇਗ ਵਿੱਚ ਆਯੋਜਿਤ ਨਿਵੇਸ਼ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੀ ਉਦਯੋਗਿਕ ਸਮਰੱਥਾ ਅਤੇ ਨਵੇਂ ਮੌ...
ਪੰਜਾਬ ਨੂੰ ਹਾਕੀ ਦਾ ‘ਗਲੋਬਲ ਹੱਬ’ ਬਣਾਉਣ ਵੱਲ ਕਦਮ, ਹਾਲੈਂਡ ਦੇ ਮਹਾਨ ਖਿਡਾਰੀ ਬੋਵਲੈਂਡਰ ਨੇ ਮੁੱਖ ਮੰਤਰੀ ਮਾਨ ਦਾ ਸੱਦਾ ਮਨਜ਼ੂਰ ਕੀਤਾ

ਪੰਜਾਬ ਨੂੰ ਹਾਕੀ ਦਾ ‘ਗਲੋਬਲ ਹੱਬ’ ਬਣਾਉਣ ਵੱਲ ਕਦਮ, ਹਾਲੈਂਡ ਦੇ ਮਹਾਨ ਖਿਡਾਰੀ ਬੋਵਲੈਂਡਰ ਨੇ ਮੁੱਖ ਮੰਤਰੀ ਮਾਨ ਦਾ ਸੱਦਾ ਮਨਜ਼ੂਰ ਕੀਤਾ

Breaking News, Sports
ਚੰਡੀਗੜ੍ਹ, 21 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਪ੍ਰਸਿੱਧ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕਰਦੇ ਹੋਏ ਸੂਬੇ ਵਿੱਚ ਹਾਕੀ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਮਾਹਰਤਾ ਦੀ ਸਹਾਇਤਾ ਲੈਣ ਦੀ ਪੇਸ਼ਕਸ਼ ਕੀਤੀ। ਖ਼ਾਸ ਕਰਕੇ ਆਉਣ ਵਾਲੀ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਖੇਡਾਂ ਦੇ ਮਾਹੌਲ ਅਤੇ ਹਾਕੀ ਦੀ ਪੁਰਾਤਨ ਸ਼ਾਨ ਨੂੰ ਮੁੜ ਸਥਾਪਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੋਵਲੈਂਡਰ ਦੇ ਵਿਲੱਖਣ ਹੁਨਰ ਅਤੇ ਹਾਕੀ ਖੇਡ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਕਰੀਅਰ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਹੈ। ਮੁੱਖ ਮੰਤਰੀ ਨੇ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਦੀ ਕਾਬਲੀਅਤ ਨੂੰ ਹੋਰ ਨਿਖਾਰਨ ਲਈ ਉਨ੍ਹਾਂ ਵੱਲੋਂ ਸਿਖਲਾਈ ਦੇਣਾ ਬਹੁਤ ਲਾਭਕਾਰੀ ਸਾਬਤ...
ਵਿਜੀਲੈਂਸ ਬਿਊਰੋ ਨੇ 33,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਹਾਇਕ ਸਬ-ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ 33,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਹਾਇਕ ਸਬ-ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਗ੍ਰਿਫਤਾਰ

Breaking News, Uncategorized
ਚੰਡੀਗੜ੍ਹ, 21 ਅਪ੍ਰੈਲ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਰਵਾਈ ਜੈਤੋ ਤਹਿਸੀਲ ਦੇ ਇਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਬੁਲਾਰੇ ਮੁਤਾਬਕ, ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਸੀ, ਜਿਸ ਦੀ ਜਾਂਚ ਉਕਤ ਏਐਸਆਈ ਕਰ ਰਿਹਾ ਸੀ। ਦੋਸ਼ ਹੈ ਕਿ ਉਸ ਨੇ ਕੇਸ ਵਿੱਚ ਮਦਦ ਕਰਨ ਅਤੇ ਪੁਲਿਸ ਰਿਮਾਂਡ ਤੋਂ ਬਚਾਉਣ ਦੇ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਮੰਗੀ। ਬਾਅਦ ਵਿੱਚ ਬੇਨਤੀ ਕਰਨ ‘ਤੇ ਇਹ ਰਕਮ 80,000 ਰੁਪਏ ‘ਤੇ ਤੈਅ ਹੋ ਗਈ ਅਤੇ ਪਹਿਲੀ ਕਿਸ਼ਤ ਵਜੋਂ 40,000 ਰੁਪਏ ਲੈ ਲਏ ਗਏ। ਅੱਗੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਬਾਕੀ 40,000 ਰੁਪਏ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ, ਜਿਸ ਦੀ ਪੂਰੀ ...
ਪੰਜਾਬ ਦੇ ਮੁੱਖ ਮੰਤਰੀ ਨੇ ਵਿਸ਼ਵ ਪ੍ਰਸਿੱਧ ਸੈਮੀਕੰਡਕਟਰ ਕੰਪਨੀ NXP ਨੂੰ ਮੋਹਾਲੀ ਵਿੱਚ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਸੱਦਾ ਦਿੱਤਾ

ਪੰਜਾਬ ਦੇ ਮੁੱਖ ਮੰਤਰੀ ਨੇ ਵਿਸ਼ਵ ਪ੍ਰਸਿੱਧ ਸੈਮੀਕੰਡਕਟਰ ਕੰਪਨੀ NXP ਨੂੰ ਮੋਹਾਲੀ ਵਿੱਚ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਸੱਦਾ ਦਿੱਤਾ

Breaking News
ਚੰਡੀਗੜ੍ਹ, 20 ਅਪ੍ਰੈਲ 2026: ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਖੇਤਰ ਵਿੱਚ ਅਗਲੀ ਕਤਾਰ ਵਿੱਚ ਲਿਜਾਣ ਦੇ ਟੀਚੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸੁਰੱਖਿਅਤ ਕਨੈਕਟੀਵਿਟੀ ਖੇਤਰ ਦੀ ਵਿਸ਼ਵ ਪ੍ਰਸਿੱਧ ਕੰਪਨੀ NXP ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਖੋਜ ਅਤੇ ਵਿਕਾਸ (R&D) ਕੇਂਦਰ ਸਥਾਪਤ ਕਰਨ ਦਾ ਸੱਦਾ ਦਿੱਤਾ ਹੈ। ਇਹ ਕਦਮ ਪੰਜਾਬ ਸਰਕਾਰ ਦੀ ਉਸ ਰਣਨੀਤੀ ਦਾ ਹਿੱਸਾ ਹੈ ਜਿਸ ਤਹਿਤ ਸੂਬੇ ਨੂੰ ਵਿਸ਼ਵ ਪੱਧਰੀ ਸੈਮੀਕੰਡਕਟਰ ਅਤੇ ਇਲੈਕਟ੍ਰਾਨਿਕਸ ਈਕੋਸਿਸਟਮ ਦਾ ਹਿੱਸਾ ਬਣਾਉਣਾ ਹੈ। NXP ਦੇ ਕਾਰਜਕਾਰੀ ਡਾਇਰੈਕਟਰ ਮੌਰਿਸ ਗੇਰੇਟਸ ਅਤੇ ਪਬਲਿਕ ਪਾਲਿਸੀ ਮੁਖੀ ਡਾ. ਅੰਕਿਤ ਪਾਲ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਐਡਵਾਂਸਡ ਇਲੈਕਟ੍ਰਾਨਿਕਸ, ਸੈਮੀਕੰਡਕਟਰ ਡਿਜ਼ਾਇਨ ਅਤੇ ਖੋਜ ਅਧਾਰਤ ਸਹਿਯੋਗ ਦੇ ਮੌਕਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ IT ਸਿਟੀ ਦੇ ਨੇੜੇ ਹੋਣ ਕਾਰਨ ਰਣਨੀਤਕ ਤੌਰ 'ਤੇ ਬਹੁਤ ਅਹਿਮ ਸਥਾਨ ਹੈ, ਜਿੱਥੇ 'ਸਿਲੀਕਾਨ ਵੈਲੀ' ਵਰਗਾ ਈਕੋਸਿਸਟਮ ਵਿਕਸਤ ਕਰਨ ਦੀ ਯੋਜਨਾ ਹੈ। ਮੁੱਖ ਮੰਤ...
ਭਾਜਪਾ ਔਰਤਾਂ ਦੇ ਰਾਖਵੇਂਕਰਨ ਦੇ ਨਾਮ ‘ਤੇ ਹੱਦਬੰਦੀ ਥੋਪ ਰਹੀ ਹੈ: ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ

ਭਾਜਪਾ ਔਰਤਾਂ ਦੇ ਰਾਖਵੇਂਕਰਨ ਦੇ ਨਾਮ ‘ਤੇ ਹੱਦਬੰਦੀ ਥੋਪ ਰਹੀ ਹੈ: ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ

Breaking News
ਮਾਨਸਾ: ਭਾਜਪਾ ਔਰਤਾਂ ਦੇ ਰਾਖਵੇਂਕਰਨ ਦੀ ਆੜ ਵਿੱਚ ਹੱਦਬੰਦੀ ਥੋਪ ਰਹੀ ਹੈ। ਇਸ ਲਈ 16 ਅਪ੍ਰੈਲ 2026 ਨੂੰ 131ਵਾਂ ਸੰਵਿਧਾਨਕ ਸੋਧ ਬਿੱਲ ਇੰਡੀਅਨ ਨੈਸ਼ਨਲ ਕਾਂਗਰਸ ਅਤੇ ਇਸ ਦੇ ਸਾਥੀਆਂ ਵੱਲੋਂ ਪੂਰੀ ਤਰ੍ਹਾਂ ਵਾਜਬ ਕਾਰਨਾਂ ਕਰਕੇ ਨਕਾਰਿਆ ਗਿਆ ਹੈ। ਸਾਬਕਾ ਮੰਤਰੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਵਿਜੇ ਇੰਦਰ ਸਿੰਗਲਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਇਹ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਔਰਤਾਂ ਦੇ ਰਾਖਵੇਂਕਰਨ ਦਾ ਸਮਰਥਨ ਕੀਤਾ ਹੈ। ਇਹ 2023 ਵਿੱਚ ਪਾਸ ਕੀਤੇ 106ਵੇਂ ਸੰਵਿਧਾਨਕ ਸੋਧ ਅਧੀਨ ਪਹਿਲਾਂ ਹੀ ਦੇਸ਼ ਦਾ ਕਾਨੂੰਨ ਹੈ। ਇਸ ਨੂੰ ਕਾਂਗਰਸ ਦਾ ਪੂਰਾ ਸਮਰਥਨ ਹਾਸਲ ਸੀ। 16 ਅਪ੍ਰੈਲ 2026 ਵਿੱਚ ਇਹ 131ਵਾਂ ਸੋਧ ਬਿੱਲ ਲਿਆਂਦਾ ਗਿਆ ਸੀ। ਇਸ ਨਾਲ ਔਰਤਾਂ ਦੇ ਰਾਖਵੇਂਕਰਨ ਦੀ ਆੜ ਵਿੱਚ ਹੱਦਬੰਦੀ ਅਤੇ ਸੀਟ ਵਾਧੇ ਨੂੰ ਥੋਪਣ ਦੀ ਕੋਸ਼ਿਸ ਕੀਤੀ ਗਈ। ਉਨ੍ਹਾਂ ਕਿਹਾ ਕਿ 2023 ਵਿੱਚ ਕਾਨੂੰਨ ਪਾਸ ਕਰਨ ਬਾਅਦ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਤਕਰੀਬਨ 30 ਮਹੀਨਿਆਂ ਲਈ ਇਸ ਦੇ ਲਾਗੂ ਕਰਨ ਵਿੱਚ ਦੇਰੀ ਕੀਤੀ। ਪਰ ਹੁਣ 16 ਅਪ੍ਰੈਲ 2026 ਨੂੰ ਕਾਨੂੰ...
ਪੰਜਾਬ ਪੁਲਿਸ ਨੇ ਹਥਿਆਰਾਂ ਅਤੇ ਨਸ਼ਿਆਂ ਦੇ ਇੱਕ ਵੱਡੇ ਮਾਡਿਊਲ ਦਾ ਭਾਂਡਾ ਭੰਨਿਆ ਹੈ। ਇਸ ਕਾਰਵਾਈ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਵਿਦੇਸ਼ੀ ਪਿਸਤੌਲ ਬਰਾਮਦ ਕਰਦੇ ਹੋਏ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਹਥਿਆਰਾਂ ਅਤੇ ਨਸ਼ਿਆਂ ਦੇ ਇੱਕ ਵੱਡੇ ਮਾਡਿਊਲ ਦਾ ਭਾਂਡਾ ਭੰਨਿਆ ਹੈ। ਇਸ ਕਾਰਵਾਈ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਵਿਦੇਸ਼ੀ ਪਿਸਤੌਲ ਬਰਾਮਦ ਕਰਦੇ ਹੋਏ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Breaking News
ਹੁਸ਼ਿਆਰਪੁਰ, 20 ਅਪ੍ਰੈਲ 2026: ਹੁਸ਼ਿਆਰਪੁਰ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਇੱਕ ਵੱਡੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਦੇ ਤਾਰ ਹੋਰ ਸੂਬਿਆਂ ਅਤੇ ਵਿਦੇਸ਼ਾਂ ਨਾਲ ਵੀ ਜੁੜੇ ਹੋਏ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 9.925 ਕਿਲੋਗ੍ਰਾਮ ਹੈਰੋਇਨ, ਦੋ ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਅਤੇ 40 ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਲਈ ਸਥਾਨਕ ਏਜੰਟਾਂ ਵਜੋਂ ਕੰਮ ਕਰ ਰਹੇ ਸਨ ਅਤੇ ਨਸ਼ਿਆਂ ਦੀ ਤਸਕਰੀ ਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਇਸ ਮਾਮਲੇ ਵਿੱਚ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਥਾਣੇ ਵਿੱਚ ਐੱਫ਼.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਨੱਥ ਪਾਉਣ ਲਈ ਜਾਂਚ ਜਾਰੀ ਹੈ।...
“ਬੇਅਦਬੀ ਵਿਰੋਧੀ ਬਿੱਲ ਦਾ ਸਰਕਾਰੀ ਨੋਟੀਫਿਕੇਸ਼ਨ ਜਾਰੀ; ਰਾਜਪਾਲ ਨੇ ਦਿੱਤੀ ਮਨਜ਼ੂਰੀ”

“ਬੇਅਦਬੀ ਵਿਰੋਧੀ ਬਿੱਲ ਦਾ ਸਰਕਾਰੀ ਨੋਟੀਫਿਕੇਸ਼ਨ ਜਾਰੀ; ਰਾਜਪਾਲ ਨੇ ਦਿੱਤੀ ਮਨਜ਼ੂਰੀ”

Breaking News
ਚੰਡੀਗੜ੍ਹ, 20 ਅਪ੍ਰੈਲ 2026: ਪੰਜਾਬ ਸਰਕਾਰ ਨੇ ਬੇਅਦਬੀ ਨਾਲ ਜੁੜੇ ਸਖ਼ਤ ਕਾਨੂੰਨਾਂ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਘੱਟੋ-ਘੱਟ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 5 ਲੱਖ ਤੋਂ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋਵੇਗਾ। ਇਸ ਕਾਨੂੰਨ ਤਹਿਤ ਦਰਜ ਮਾਮਲੇ ਗੈਰ-ਜ਼ਮਾਨਤੀ ਹੋਣਗੇ। ਇਹ ਬਿੱਲ 13 ਅਪ੍ਰੈਲ ਨੂੰ ਵਿਧਾਨ ਸਭਾ ਵਿੱਚ ਪਾਸ ਹੋਇਆ ਸੀ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਇਹ ਕਾਨੂੰਨ ਦਾ ਰੂਪ ਧਾਰ ਚੁੱਕਾ ਹੈ। ਜਾਂਚ ਲਈ ਨਵੀਂ SOP ਲਾਗੂ ਪੰਜਾਬ ਪੁਲਿਸ ਨੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ (PBI) ਵੱਲੋਂ ਤਿਆਰ ਕੀਤੀ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (SOP) ਜਾਰੀ ਕੀਤੀ ਹੈ। ਇਸ ਤਹਿਤ ਫੋਰੈਂਸਿਕ ਸ਼ੁੱਧਤਾ, ਡਿਜੀਟਲ ਸਬੂਤਾਂ ਦੀ ਸੰਭਾਲ ਅਤੇ ਸਮੇਂ ਸਿਰ ਕਾਨੂੰਨੀ ਕਾਰਵਾਈ ਯਕੀਨੀ ਕੀਤੀ ਜਾਵੇਗੀ। ਡਿਜੀਟਲ ਬੇਅਦਬੀ ਅਤੇ ਇਸ ਨਾਲ ਜੁੜੀ ਫੰਡਿੰਗ ਦੀ ਵੀ ਜਾਂਚ ਹੋਵੇਗੀ। ਇਨ੍ਹਾਂ ਮਾਮਲਿਆਂ ਦੀ ਸਿੱਧੀ ਨਿਗਰਾਨੀ SSP ਅਤੇ ਪੁਲਿਸ ਕਮਿਸ਼ਨਰ ਕਰਨਗੇ। ਜਾਂ...
ਟਾਂਡਾ ਮੰਡੀ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ, ਕਿਸਾਨਾਂ ਨੂੰ ਦਿੱਤਾ ਵੱਡਾ ਭਰੋਸਾ

ਟਾਂਡਾ ਮੰਡੀ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ, ਕਿਸਾਨਾਂ ਨੂੰ ਦਿੱਤਾ ਵੱਡਾ ਭਰੋਸਾ

Breaking News
ਟਾਂਡਾ / ਚੰਡੀਗੜ੍ਹ, 19 ਅਪ੍ਰੈਲ 2026:  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਟਾਂਡਾ ਦੀ ਦਾਣਾ ਮੰਡੀ ਵਿੱਚ ਵਿਸ਼ੇਸ਼ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਸਰਕਾਰੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਮੰਤਰੀ ਨੇ ਅਨਾਜ ਦੀ ਲਿਫਟਿੰਗ ਅਤੇ ਖਰੀਦ ਪ੍ਰਕਿਰਿਆ ਨੂੰ ਨਜ਼ਦੀਕੀ ਨਾਲ ਵੇਖਦੇ ਹੋਏ ਉਸ ਦੀ ਪੂਰੀ ਸਮੀਖਿਆ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅੰਨਦਾਤਿਆਂ ਦੀ ਮਿਹਨਤ ਦਾ ਹਰ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਖਰੀਦ ਦੌਰਾਨ ਕਿਸੇ ਵੀ ਕਿਸਾਨ ਨਾਲ ਕੋਈ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਨਾਲ ਸੰਬੰਧਿਤ ਸਮੱਸਿਆਵਾਂ ਬਾਰੇ ਸਰਕਾਰ ਨੂੰ ਪੂਰੀ ਜਾਣਕਾਰੀ ਹੈ ਅਤੇ ਇਨ੍ਹਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ, ਤਾਂ ਜੋ ਕਿਸਾਨਾ...
ਪੰਜਾਬ ਵਿੱਚ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਮੁਕਾਬਲਾ

ਪੰਜਾਬ ਵਿੱਚ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਮੁਕਾਬਲਾ

Breaking News
ਤਰਨ ਤਾਰਨ / ਚੰਡੀਗੜ੍ਹ, 19 ਅਪ੍ਰੈਲ 2026:  ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਇੱਕ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੱਟੀ ਇਲਾਕੇ ਦੇ ਪਿੰਡ ਕੈਰੋ ਦੇ ਨੇੜੇ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਪੁਲਿਸ ਪਾਰਟੀ ਉੱਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਤੁਰੰਤ ਜਵਾਬੀ ਕਾਰਵਾਈ ਕਰਦੇ ਹੋਏ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਦੋਵੇਂ ਬਦਮਾਸ਼ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਦੀ ਪਹਿਚਾਣ ਅਮਨ ਉਰਫ਼ ਅਮੂ, ਵਾਸੀ ਖੇਮਕਰਨ, ਅਤੇ ਲਵਪ੍ਰੀਤ ਸਿੰਘ ਉਰਫ਼ ਲੱਬੂ, ਵਾਸੀ ਵਲਟੋਹਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਹ ਦੋਵੇਂ ਵਿਅਕਤੀ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਲੋਕਾਂ ਤੋਂ ਫਿਰੌਤੀਆਂ ਮੰਗਦੇ ਸਨ ਅਤੇ ਡਰ ਪੈਦਾ ਕਰਨ ਲਈ ਘਰਾਂ ਅਤੇ ਦੁਕਾਨਾਂ ਦੇ ਬਾਹਰ ਗੋਲੀਆਂ ਚਲਾਉਂਦੇ ਰਹੇ ਹਨ। ਹੁਣ ਤੱਕ ਇਹ ਦੋਵੇਂ 7 ਤੋਂ 8 ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ। ਦੋਵੇਂ ਜ਼ਖਮੀ ਬਦਮਾਸ਼ਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ...