Friday, July 31Punjabi People

Breaking News

ਰਾਜਪਾਲ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਦਿੱਤੀ ਮਨਜ਼ੂਰੀ

ਰਾਜਪਾਲ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 19 ਅਪ੍ਰੈਲ 2026: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਅੰਤਿਮ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ ਇਹ ਬਿੱਲ ਹੁਣ ਅਧਿਕਾਰਕ ਤੌਰ ‘ਤੇ ਕਾਨੂੰਨ ਬਣ ਗਿਆ ਹੈ। ਇਸ ਮਹੱਤਵਪੂਰਨ ਫੈਸਲੇ ਬਾਰੇ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਇਹ ਬਿੱਲ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ ਅਤੇ ਹੁਣ ਰਾਜਪਾਲ ਦੀ ਮਨਜ਼ੂਰੀ ਨਾਲ ਇਹ ਕਾਨੂੰਨੀ ਰੂਪ ਧਾਰ ਚੁੱਕਾ ਹੈ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਆਪਣੇ ਭਾਵ ਪ੍ਰਗਟ ਕਰਦਿਆਂ ਵਾਹਿਗੁਰੂ ਦਾ ਕੋਟਿਨ-ਕੋਟ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੱਡੀ ਸੇਵਾ ਅਤੇ ਸਨਮਾਨ ਦੀ ਗੱਲ ਹੈ ਕਿ ਉਨ੍ਹਾਂ ਦੇ ਹੱਥੋਂ ਅਜਿਹਾ ਪਵਿੱਤਰ ਕੰਮ ਹੋਇਆ। ਉਨ੍ਹਾਂ ਨੇ ਸਮੂਹ ਸੰਗਤ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਅਤੇ ਆਸ਼ੀਰਵਾਦ ਨਾਲ ਇਹ ਇਤਿਹਾਸਕ ਕਦਮ ਸੰਭਵ ...
ਪਟਿਆਲਾ ਦੇ ਇੱਕ ਡਰਾਈਵਰ ਦੀ ਮਾਤਾ ਨੇ ਕੈਂਸਰ ‘ਤੇ ਜਿੱਤ ਹਾਸਲ ਕੀਤੀ; ਮੁੱਖ ਮੰਤਰੀ ਸਿਹਤ ਯੋਜਨਾ ਨੇ ਮੁਸ਼ਕਲ ਵੇਲੇ ਮਜ਼ਬੂਤ ਸਹਾਰਾ ਦਿੱਤਾ

ਪਟਿਆਲਾ ਦੇ ਇੱਕ ਡਰਾਈਵਰ ਦੀ ਮਾਤਾ ਨੇ ਕੈਂਸਰ ‘ਤੇ ਜਿੱਤ ਹਾਸਲ ਕੀਤੀ; ਮੁੱਖ ਮੰਤਰੀ ਸਿਹਤ ਯੋਜਨਾ ਨੇ ਮੁਸ਼ਕਲ ਵੇਲੇ ਮਜ਼ਬੂਤ ਸਹਾਰਾ ਦਿੱਤਾ

Breaking News
ਚੰਡੀਗੜ੍ਹ/ਪਟਿਆਲਾ, 18 ਅਪ੍ਰੈਲ 2026: ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਕੁਝ ਮਹੀਨੇ ਪਹਿਲਾਂ ਇਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ ਜਿੱਥੇ ਹਰ ਪਾਸੇ ਮੁਸ਼ਕਲਾਂ ਹੀ ਮੁਸ਼ਕਲਾਂ ਦਿਖਾਈ ਦੇ ਰਹੀਆਂ ਸਨ। ਉਸ ਦੀ 65 ਸਾਲਾ ਮਾਤਾ ਬਲਜੀਤ ਕੌਰ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣ-ਪੀਣ ਛੱਡ ਰਹੀ ਸੀ। ਪੁੱਤਰ ਲਈ ਇਹ ਸਿਰਫ਼ ਬਿਮਾਰੀ ਨਹੀਂ, ਸਗੋਂ ਹਰ ਰੋਜ਼ ਘਟਦੀਆਂ ਉਮੀਦਾਂ ਦਾ ਦਰਦ ਸੀ। ਗੁਰਪਿੰਦਰ ਦੇ ਅਨੁਸਾਰ ਪਹਿਲਾਂ ਉਹ ਨਿੱਜੀ ਡਾਕਟਰਾਂ ਕੋਲ ਇਲਾਜ ਲਈ ਦੌੜਦਾ ਰਿਹਾ, ਫਿਰ ਮਾਤਾ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਭੇਜਿਆ ਗਿਆ। ਇਲਾਜ ਅਤੇ ਟੈਸਟਾਂ ਦੇ ਬਾਵਜੂਦ ਹਾਲਤ ਹੋਰ ਖਰਾਬ ਹੋ ਗਈ। ਆਖਿਰਕਾਰ ਰਿਪੋਰਟ ਵਿੱਚ ਬੱਚੇਦਾਨੀ ਦੇ ਕੈਂਸਰ ਦੀ ਪੁਸ਼ਟੀ ਹੋਈ, ਜਿਸ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਇਸ ਔਖੇ ਸਮੇਂ ਵਿੱਚ ਗੁਰਪਿੰਦਰ ਨੇ ਬਿਨਾਂ ਦੇਰ ਕੀਤੇ ਮਾਂ ਨੂੰ ਸੰਗਰੂਰ ਦੇ ਟਾਟਾ ਕੈਂਸਰ ਹਸਪਤਾਲ ਵਿੱਚ ਦਾਖਲ ਕਰਵਾਇਆ। ਇਲਾਜ ਦੀ ਸ਼ੁਰੂਆਤ ਨਾਲ ਹੀ ਵੱਡਾ ਖਰਚ ਸਾਹਮਣੇ ਆ ਗਿਆ—ਪਹਿਲੇ ਹੀ ਪੜਾਅ ਵਿੱਚ 60 ਹਜ਼ਾਰ ਰੁਪਏ ਤੋਂ ਵੱਧ ਲੱਗ ਗਏ, ਜੋ ਇੱਕ ਡਰਾਈਵ...
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਖਾਸ ਤਰਜੀਹ ਦਿੱਤੀ ਜਾ ਰਹੀ ਹੈ: ਡਾ. ਬਲਜੀਤ ਕੌਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਖਾਸ ਤਰਜੀਹ ਦਿੱਤੀ ਜਾ ਰਹੀ ਹੈ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 18 ਅਪ੍ਰੈਲ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਖਾਸ ਮਹੱਤਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੀਆਂ ਸਮੱਸਿਆਵਾਂ ਦੇ ਨਿਵਾਰਣ ਅਤੇ ਸੁਖ-ਸੁਵਿਧਾਵਾਂ ਵਿੱਚ ਸੁਧਾਰ ਲਈ ਸਰਕਾਰ ਵੱਲੋਂ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਅੱਜ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਦੌਰਾਨ, ਜਿਸ ਵਿੱਚ ਵਿਭਾਗ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਵੀ ਮੌਜੂਦ ਸਨ, ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਜ਼ਮੀਨੀ ਪੱਧਰ ‘ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਹਰ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਵੇਖਦੇ ਹੋਏ ਪੂਰਾ ਕਰਨ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ; 80% ਸਫਲਤਾ ਦਰ ਨਾਲ ਲੋਕਾਂ ਅਤੇ ਪੁਲਿਸ ਦੇ ਮਿਲੇ-ਜੁਲੇ ਯਤਨਾਂ ਨੇ ਤਸਕਰਾਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ: ਬਲਤੇਜ ਪੰਨੂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ; 80% ਸਫਲਤਾ ਦਰ ਨਾਲ ਲੋਕਾਂ ਅਤੇ ਪੁਲਿਸ ਦੇ ਮਿਲੇ-ਜੁਲੇ ਯਤਨਾਂ ਨੇ ਤਸਕਰਾਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ: ਬਲਤੇਜ ਪੰਨੂ

Breaking News
ਚੰਡੀਗੜ੍ਹ, 18 ਅਪ੍ਰੈਲ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੌਂਸਲਾ ਅਫਜ਼ਾਈ ਕਰਨ ਵਾਲੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਮਿਲ ਰਹੀ ਕਾਮਯਾਬੀ ਇਹ ਦਰਸਾਉਂਦੀ ਹੈ ਕਿ ਸੂਬਾ ਤੇਜ਼ੀ ਨਾਲ ਨਸ਼ਾ-ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਬਣੇ ਇਸ ਮਜ਼ਬੂਤ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਮੁਹਿੰਮ ਨਾਲ ਜੁੜੇ ਅੰਕੜੇ ਸਾਂਝੇ ਕਰਦਿਆਂ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹੁਣ ਤੱਕ 41,850 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਲਗਭਗ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਬਰਾਮਦਗੀਆਂ ਦੇ ਅੰਕੜੇ ਵੀ ਮੁਹਿੰਮ ਦੀ ਗੰਭੀਰਤਾ ਨੂੰ ਦਰਸਾਉਂਦੇ ਹਨ—ਪੁਲਿਸ ਨੇ 2569 ਕਿਲੋ ਹੈਰੋਇਨ, 0.37 ਕਿਲੋ ਸਮੈਕ, 748 ਕਿਲੋ ਅਫੀਮ, 35,058 ਕਿਲੋ ਭੁੱਕੀ, 898 ਕਿਲ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਯੋਜਿਤ ਦੋ ਦਿਨਾਂ ਏ.ਆਈ. ਕਾਨਫਰੰਸ ਦੌਰਾਨ ਵਿਦਿਆਰਥੀਆਂ ਨੂੰ ਸਿਰਫ਼ ਤਕਨਾਲੋਜੀ ਵਰਤੋਂਕਾਰ ਨਹੀਂ, ਸਗੋਂ ਇਸ ਦੇ ਸਿਰਜਣਹਾਰ ਬਣਾਉਣ ‘ਤੇ ਖ਼ਾਸ ਜ਼ੋਰ ਦਿੱਤਾ ਗਿਆ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਯੋਜਿਤ ਦੋ ਦਿਨਾਂ ਏ.ਆਈ. ਕਾਨਫਰੰਸ ਦੌਰਾਨ ਵਿਦਿਆਰਥੀਆਂ ਨੂੰ ਸਿਰਫ਼ ਤਕਨਾਲੋਜੀ ਵਰਤੋਂਕਾਰ ਨਹੀਂ, ਸਗੋਂ ਇਸ ਦੇ ਸਿਰਜਣਹਾਰ ਬਣਾਉਣ ‘ਤੇ ਖ਼ਾਸ ਜ਼ੋਰ ਦਿੱਤਾ ਗਿਆ

Breaking News
ਚੰਡੀਗੜ੍ਹ, 18 ਅਪ੍ਰੈਲ 2026: ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੇ ਏਕੀਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਸੀ.ਆਈ.ਆਈ. ਦੇ ਨਾਰਦਰਨ ਰੀਜਨ ਹੈੱਡਕੁਆਰਟਰ ਵਿੱਚ ਕਰਵਾਈ ਗਈ ਦੋ-ਦਿਨਾਂ ਕੌਮੀ ਪੱਧਰੀ ਕਾਨਫਰੰਸ ਗੂਗਲ ਅਤੇ ਇੰਟੇਲ ਵੱਲੋਂ ਕਰਵਾਈਆਂ ਗਈਆਂ ਵਿਹਾਰਕ ਵਰਕਸ਼ਾਪਾਂ ਨਾਲ ਅੱਜ ਸੰਪੰਨ ਹੋ ਗਈ। ਇਸ ਕਾਨਫਰੰਸ ਨੇ ਕਲਾਸਰੂਮਾਂ ਵਿੱਚ ਏ.ਆਈ. ਨੂੰ ਲਾਗੂ ਕਰਨ ਲਈ ਇਕ ਢੁਕਵਾਂ ਰੋਡਮੈਪ ਤਿਆਰ ਕਰਨ ਲਈ ਨੀਤੀ ਨਿਰਧਾਰਕਾਂ, ਅਧਿਆਪਕਾਂ ਅਤੇ ਤਕਨੀਕੀ ਮਾਹਿਰਾਂ ਨੂੰ ਵਿਚਾਰ-ਵਟਾਂਦਰੇ ਦਾ ਸਾਂਝਾ ਮੰਚ ਮੁਹੱਈਆ ਕਰਵਾਇਆ। ਇਸ ਦਾ ਕੇਂਦਰ ਸਿੱਖਣ ਦੀ ਗੁਣਵੱਤਾ ਨੂੰ ਸੁਧਾਰਨਾ, ਸਿੱਖਿਆ ਦੀ ਪਹੁੰਚ ਵਧਾਉਣਾ ਅਤੇ ਵਿਦਿਆਰਥੀਆਂ ਨੂੰ ਸਿਰਫ਼ ਤਕਨਾਲੋਜੀ ਦੇ ਉਪਭੋਗਤਾਵਾਂ ਦੀ ਥਾਂ ਇਸ ਦੇ ਸਿਰਜਣਹਾਰ ਬਣਾਉਣ ‘ਤੇ ਰਿਹਾ। ਪੀਐਸਈਬੀ ਦੇ ਚੇਅਰਮੈਨ ਡਾ. ਅਮਰਪਾਲ ਸਿੰਘ (ਸੇਵਾਮੁਕਤ ਆਈਏਐਸ) ਨੇ ਏ.ਆਈ. ਦੀ ਨੈਤਿਕ ਵਰਤੋਂ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਸਮੱਸਿਆ ਹੱਲ ਕਰਨ ਦੀ ਸ...
ਸ਼ਿਕਾਇਤਾਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਦੇ ਨੋਡਲ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ

ਸ਼ਿਕਾਇਤਾਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਦੇ ਨੋਡਲ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ

Breaking News
ਚੰਡੀਗੜ੍ਹ, 17 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡੀਜੀਪੀ (ਟ੍ਰੈਫਿਕ, ਸੜਕ ਸੁਰੱਖਿਆ ਅਤੇ ਜਨਤਕ ਸ਼ਿਕਾਇਤਾਂ) ਏ.ਐਸ. ਰਾਏ ਨੇ ਅੱਜ ਜਨਤਕ ਸ਼ਿਕਾਇਤ ਡਿਵੀਜ਼ਨ (ਪੀਜੀਡੀ) ਨਾਲ ਸੰਬੰਧਿਤ ਸਾਰੇ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਪੀਜੀਡੀ ਪੋਰਟਲ “pgd.punjabpolice.gov.in” ਰਾਹੀਂ ਦਰਜ ਹੋਈਆਂ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ ਲਈ ਬੁਲਾਈ ਗਈ ਸੀ। ਇਹ ਪੋਰਟਲ ਨਾਗਰਿਕਾਂ ਨੂੰ ਪੰਜਾਬ ਪੁਲਿਸ ਨਾਲ ਜੁੜੀਆਂ ਸ਼ਿਕਾਇਤਾਂ ਦਰਜ ਕਰਨ ਲਈ ਇੱਕ ਖਾਸ ਮੰਚ ਮੁਹੱਈਆ ਕਰਦਾ ਹੈ। ਇਹ ਕਦਮ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਚੁੱਕਿਆ ਗਿਆ, ਜਿਨ੍ਹਾਂ ਨੇ ਸਪੈਸ਼ਲ ਡੀਜੀਪੀ ਨੂੰ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੰਬਿਤ ਕੇਸਾਂ ਦੀ ਸਮੀਖਿਆ ਕਰਨ ਲਈ ਕਿਹਾ ਸੀ। ਇਸਦੇ ਨਾਲ ਹੀ, ਭਵਿੱਖ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨ ਲਈ ਵੱਖ-ਵੱਖ ਖੇਤਰਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ਵਿੱਚੋਂ ਗਾਰ ਕੱਢਣ ਦੀ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ਵਿੱਚੋਂ ਗਾਰ ਕੱਢਣ ਦੀ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 17 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇੱਕ ਲੋਕ-ਹਿਤੈਸ਼ੀ ਨੀਤੀ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਅਧੀਨ ਜ਼ਮੀਨ ਮਾਲਕਾਂ ਨੂੰ ਆਪਣੇ ਖਰਚ ‘ਤੇ ਦਰਿਆਵਾਂ, ਚੋਆਂ ਅਤੇ ਨਾਲਿਆਂ ਵਿੱਚੋਂ ਗਾਰ ਕੱਢਣ ਦੀ ਆਗਿਆ ਮਿਲੇਗੀ। ਇਸ ਦੇ ਨਾਲ ਹੀ, ਕੱਢੀ ਗਈ ਸਮੱਗਰੀ ਨੂੰ ਮੁਫ਼ਤ ਵਰਤਣ ਦਾ ਹੱਕ ਵੀ ਦਿੱਤਾ ਗਿਆ ਹੈ। ਇਸ ਨੀਤੀ ਦਾ ਮੁੱਖ ਮਕਸਦ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੀ ਸੰਭਾਵਨਾ ਨੂੰ ਘਟਾਉਣਾ ਅਤੇ ਦਰਿਆਵਾਂ ਦੇ ਵਹਾਅ ਨੂੰ ਸੁਧਾਰਨਾ ਹੈ। ਮੁੱਖ ਮੰਤਰੀ ਦਫ਼ਤਰ ਦੇ ਅਨੁਸਾਰ, ਇਹ ਫੈਸਲਾ ਸਤਲੁਜ, ਬਿਆਸ ਅਤੇ ਸਿਸਵਾਂ ਸਮੇਤ ਵੱਖ-ਵੱਖ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ਦੀ ਸਫ਼ਾਈ ਲਈ ਜ਼ਮੀਨ ਮਾਲਕਾਂ ਨੂੰ ਸਸ਼ਕਤ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਇਹ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਨੀਤੀ ਅਨੁਸਾਰ, ਜ਼ਮੀਨ ਮਾਲਕ ਆਪਣੇ ਖਰਚ ‘ਤੇ ਸਫ਼ਾਈ ਅਤੇ ਖੁਦਾਈ ਕਰ ਸਕਣਗੇ ਅਤੇ ਕੱਢੀ ਗਈ ਸਮੱਗਰੀ ਨੂੰ ਬਿਨਾਂ ਕਿਸੇ ਸ਼ੁਲਕ ਦੇ ਵਰਤ ਸਕਣਗੇ। ਇਹ ਪਹਿਲਕਦਮੀ ਦਰਿਆਵਾਂ ਦੇ ਵਹਾਅ ਦੀ ਸਮਰੱਥਾ ਵਧਾਉਣ, ਗਾਰ ਨ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦੇ ਮਾਹੌਲ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੋਰ ਮਜ਼ਬੂਤ ਕਰਨ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦੇ ਮਾਹੌਲ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੋਰ ਮਜ਼ਬੂਤ ਕਰਨ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Breaking News
ਚੰਡੀਗੜ੍ਹ, 17 ਅਪ੍ਰੈਲ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਅਤੇ ਇਨਫੋਰਸਮੈਂਟ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਫੀਲਡ ਵਿੱਚ ਅਧਿਕਾਰੀਆਂ ਦੀ ਮੌਜੂਦਗੀ ਵਧੇਗੀ, ਟੈਕਸ ਚੋਰੀ ‘ਤੇ ਨਕੇਲ ਪਵੇਗੀ ਅਤੇ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਵੇਗਾ। ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕਦਮ ਵਿਭਾਗ ਦੀ ਗਤੀਸ਼ੀਲਤਾ ਨੂੰ ਬਹਾਲ ਕਰਨ ਵੱਲ ਇੱਕ ਮਹੱਤਵਪੂਰਨ ਪੜਾਅ ਹੈ। ਲਗਭਗ 2.21 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਹ ਗੱਡੀਆਂ ਵੱਖ-ਵੱਖ ਜ਼ਿਲ੍ਹਿਆਂ, ਇਨਫੋਰਸਮੈਂਟ ਵਿੰਗਾਂ ਅਤੇ ਮੋਬਾਈਲ ਯੂਨਿਟਾਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ ਤਾਂ ਜੋ ਜ਼ਮੀਨੀ ਪੱਧਰ ‘ਤੇ ਕਾਰਵਾਈਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਸੂਬੇ ਵਿੱਚ ਟੈਕਸ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਵਿੱਚ ਕੇਂਦਰੀ ਭੂਮਿਕਾ ਨਿਭਾ ਰਿਹਾ ਹੈ ਅਤੇ ਵਿੱਤੀ ਸਾਲ 2025-26...
‘ਗੈਂਗਸਟਰਾਂ ‘ਤੇ ਵਾਰ’  ਦੇ 87ਵੇਂ ਦਿਨ ਪੰਜਾਬ ਪੁਲਿਸ ਨੇ 546 ਥਾਵਾਂ ‘ਤੇ ਤਾਬੜਤੋੜ ਛਾਪੇਮਾਰੀ ਕਰਦਿਆਂ 253 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

‘ਗੈਂਗਸਟਰਾਂ ‘ਤੇ ਵਾਰ’ ਦੇ 87ਵੇਂ ਦਿਨ ਪੰਜਾਬ ਪੁਲਿਸ ਨੇ 546 ਥਾਵਾਂ ‘ਤੇ ਤਾਬੜਤੋੜ ਛਾਪੇਮਾਰੀ ਕਰਦਿਆਂ 253 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

Breaking News
ਚੰਡੀਗੜ੍ਹ, 17 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣ ਕੀਤੇ 546 ਠਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇ ਮਾਰੇ ਗਏ। ਇਹ ਯਾਦ ਰਹੇ ਕਿ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਇੱਕ ਦ੍ਰਿੜ੍ਹ ਕਦਮ ਹੈ, ਜਿਸਦੀ ਸ਼ੁਰੂਆਤ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਪੱਧਰ ‘ਤੇ ਲਗਾਤਾਰ ਕਾਰਵਾਈ ਕਰ ਰਹੀਆਂ ਹਨ। 87ਵੇਂ ਦਿਨ ਦੀ ਕਾਰਵਾਈ ਦੌਰਾਨ ਪੁਲਿਸ ਨੇ 2 ਹਥਿਆਰਾਂ ਸਮੇਤ 253 ਵਿਅਕਤੀਆਂ ਨੂੰ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 21,905 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ, 88 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 135 ਨੂੰ ਪੁੱਛਗਿੱਛ ਮਗਰੋਂ ਰਿਹਾ...
ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਘੋਸ਼ਣਾ

ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਘੋਸ਼ਣਾ

Breaking News
ਬਟਾਲਾ, 16 ਅਪ੍ਰੈਲ2026: ਪੰਜਾਬ ਦੇ ਇਤਿਹਾਸਕ ਸ਼ਹਿਰ ਬਟਾਲਾ ਦੇ ਸਮੁੱਚੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਯੋਜਨਾਵਾਂ ਰਾਹੀਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦਾ ਉਦੇਸ਼ ਹੈ। ਨਗਰ ਨਿਗਮ ਵੱਲੋਂ 95.72 ਕਰੋੜ, ਮੰਡੀ ਬੋਰਡ ਵੱਲੋਂ 16.05 ਕਰੋੜ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ 65.09 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ਲਈ ਮੰਡੀ ਬੋਰਡ 42.56 ਕਰੋੜ ਅਤੇ ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ ਖਰਚੇਗਾ। ਬਟਾਲਾ ਹਲਕੇ ਵਿੱਚ ਚਾਰ ਨਵੇਂ ਪੁਲ ਬਣਾਏ ਜਾਣਗੇ ਅਤੇ ਨਵੀਂ ਪੁਲਿਸ ਲਾਈਨ ਲਈ 14.81 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਲੋਕਾਂ ਨੇ ਅਕਾਲੀ-ਕਾਂਗਰਸ ਦੀ ਲੰਬੇ ਸਮੇਂ ਤੱਕ ਚੱਲੀ ਆ ਰਹੀ ਨੀਤੀਆਂ ਨੂੰ ਨਕਾਰ ਦਿੱਤਾ ਸੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਨੂੰ ਵਾਪਸੀ ਦਾ ਮੌਕਾ ਨਹੀਂ ਮਿਲੇਗਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ...