ਝੋਰੜ ਮਾਮਲੇ ‘ਚ ਐਸ.ਸੀ. ਕਮਿਸ਼ਨ ਦਾ ਸਖ਼ਤ ਰੁਖ, ਜਾਰੀ ਕੀਤਾ ਨੋਟਿਸ
ਚੰਡੀਗੜ੍ਹ, 7 ਜੂਨ 2026: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿੱਚ ਦੋ ਦਲਿਤ ਨੌਜਵਾਨਾਂ ਨਾਲ ਹੋਈ ਕਥਿਤ ਅਮਾਨਵੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਹੈ। ਘਟਨਾ ਸਬੰਧੀ ਸਾਹਮਣੇ ਆਈਆਂ ਰਿਪੋਰਟਾਂ ਵਿੱਚ ਦੋ ਨੌਜਵਾਨਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਖੇਤਾਂ ਵਿੱਚ ਘਸੀਟਣ ਦੇ ਦੋਸ਼ ਲਗਾਏ ਗਏ ਹਨ, ਜਿਸ ਤੋਂ ਬਾਅਦ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਇੱਕ ਅਖਬਾਰ ਵਿੱਚ ਪ੍ਰਕਾਸ਼ਿਤ ਖ਼ਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨ ਨੇ ਸੁਓ ਮੋਟੋ (ਖੁਦ) ਨੋਟਿਸ ਲੈਂਦਿਆਂ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ।
ਕਮਿਸ਼ਨ ਵੱਲੋਂ Sri Muktsar Sahib ਦੇ ਐਸ.ਪੀ. ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਐਸ.ਪੀ. ਹੈੱਡਕੁਆਰਟਰ ਰਾਹੀਂ ਇਸ ਘਟਨਾ ਸਬੰਧੀ ਪੂਰੀ ਰਿਪੋਰਟ 9 ਜੂਨ ...









