ਜੰਗਲਾਤ ਕਾਮੇ ਸਰਕਾਰ ਦੇ ਭਲਾਈ ਏਜੰਡੇ ਦਾ ਅਹਿਮ ਹਿੱਸਾ: ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 5 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜੰਗਲਾਤ ਵਿਭਾਗ ਦੇ ਕਾਮਿਆਂ ਦੀ ਸੂਬੇ ਦੀਆਂ ਯੋਜਨਾਵਾਂ ਵਿੱਚ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਕਾਮੇ ਸੂਬੇ ਦੇ ਜੰਗਲਾਂ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਮੈਦਾਨੀ ਪੱਧਰ ’ਤੇ ਮਹੱਤਵਪੂਰਨ ਸੇਵਾਵਾਂ ਨਿਭਾਅ ਰਹੇ ਹਨ ਅਤੇ ਸਰਕਾਰ ਉਨ੍ਹਾਂ ਦੇ ਹਿੱਤਾਂ ਨੂੰ ਅਣਦੇਖਾ ਨਹੀਂ ਕਰੇਗੀ।
ਜੰਗਲਾਤ ਮੰਤਰੀ ਨੇ ਇਹ ਗੱਲ ਅੱਜ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕਹੀ। ਮੀਟਿੰਗ ਵਿੱਚ ਯੂਨੀਅਨ ਵੱਲੋਂ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਅਤੇ ਫੀਲਡ ਵਰਕਰਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਸ੍ਰੀ ਕਟਾਰੂਚੱਕ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮ...









