ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ: ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਲੱਗੇਗੀ ਲਗਾਮ, ਆਊਟਸੋਰਸ ਕਰਮਚਾਰੀਆਂ ਲਈ ਨਵਾਂ ਕਾਨੂੰਨ
ਚੰਡੀਗੜ੍ਹ, 5 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਸਿੱਖਿਆ, ਰੁਜ਼ਗਾਰ ਅਤੇ ਪ੍ਰਸ਼ਾਸਨ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ 'ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼' ਸਬੰਧੀ ਆਰਡੀਨੈਂਸ ਨੂੰ ਹੁਣ ਬਿੱਲ ਦੇ ਰੂਪ ਵਿੱਚ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਣ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ ਵਜੋਂ ਲਾਗੂ ਹੋ ਜਾਵੇਗਾ। ਉਦੋਂ ਤੱਕ ਪਹਿਲਾਂ ਜਾਰੀ ਕੀਤਾ ਗਿਆ ਆਰਡੀਨੈਂਸ ਹੀ ਪ੍ਰਭਾਵੀ ਰਹੇਗਾ।
ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਗੈਰ-ਸਹਾਇਤਾ ਪ੍ਰਾਪਤ (ਪ੍ਰਾਈਵੇਟ) ਸਕੂਲਾਂ ਵੱਲੋਂ ਸਾਲਾਨਾ ਫ਼ੀਸ ਵਾਧੇ ਦੀ ਵੱਧ ਤੋਂ ਵੱਧ ਹੱਦ 5 ਫ਼ੀਸਦੀ ਤੈਅ ਕੀਤੀ ਹੈ। ਜੇ...









