ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਹੀ ਹੈ: ਤਰੁਣਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 3 ਅਗਸਤ 2026: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਵਿਸ਼ਾਲ ਸਮਾਗਮਾਂ ਦੀਆਂ ਤਿਆਰੀਆਂ ਨੂੰ ਹੋਰ ਰਫ਼ਤਾਰ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸੋਮਵਾਰ ਨੂੰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਹੁਣ ਤੱਕ ਹੋਏ ਪ੍ਰੋਗਰਾਮਾਂ ਅਤੇ ਆਉਣ ਵਾਲੇ ਸਮਾਗਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਹਰ ਪ੍ਰੋਗਰਾਮ ਨੂੰ ਸੁਚੱਜੇ, ਮਾਣਮੱਤੇ ਅਤੇ ਯਾਦਗਾਰੀ ਢੰਗ ਨਾਲ ਕਰਵਾਉਣ ਲਈ ਆਪਸੀ ਤਾਲਮੇਲ ਨਾਲ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ।
ਜੁਲਾਈ ਤੋਂ ਨਵੰਬਰ ਤੱਕ ਚੱਲਣਗੇ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਸਮਾਗਮ
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਸ਼ਨਾਂ ਦੇ ਤਹਿਤ ਜੁਲਾਈ ਤੋਂ ਨਵੰਬਰ 2026 ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧਾਰਮਿਕ, ਸੱਭਿਆਚਾਰਕ, ਵਿਦਿਅਕ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਤ ਕਈ ਪ੍ਰੋਗਰਾਮ ਆਯੋਜਿਤ...








