Friday, July 31Punjabi People

Breaking News

6 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਆੜ੍ਹਤੀਆਂ ਨਾਲ ਹੋਵੇਗੀ ਮੀਟਿੰਗ

6 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਆੜ੍ਹਤੀਆਂ ਨਾਲ ਹੋਵੇਗੀ ਮੀਟਿੰਗ

Breaking News
ਚੰਡੀਗੜ੍ਹ, 5 ਅਪ੍ਰੈਲ 2026: ਪੰਜਾਬ ਵਿੱਚ ਕਣਕ ਦੀ ਖਰੀਦ ਮੌਸਮ ਦੌਰਾਨ ਸਰਕਾਰ ਅਤੇ ਆੜਤੀਆਂ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਮੋਗਾ ਵਿੱਚ ਹੋਈ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆੜਤੀਆਂ ‘ਤੇ ਲਗਾਏ ਗਏ ਗੰਭੀਰ ਇਲਜ਼ਾਮਾਂ ਤੋਂ ਬਾਅਦ ਹੁਣ 6 ਅਪ੍ਰੈਲ ਨੂੰ ਆੜਤੀ ਯੂਨੀਅਨ ਅਤੇ ਸੀਐਮ ਮਾਨ ਵਿਚਕਾਰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੁੱਖ ਮੰਤਰੀ ਨੇ ਆੜਤੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਅਤੇ ਵਿਰੋਧ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ ਅਤੇ ਕਈ ਵੱਡੇ ਐਲਾਨ ਵੀ ਕੀਤੇ ਹਨ। ਉਨ੍ਹਾਂ ਸਾਫ਼ ਕਿਹਾ ਕਿ ਕੁਝ ਤੱਤ ਸਰਕਾਰ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਬਰਦਾਸ਼ਤ ਨਹੀਂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਆੜਤੀ ਹੜਤਾਲ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਸਰਕਾਰ ਦਾ ਸਾਥ ਦੇਣਗੇ, ਉਨ੍ਹਾਂ ਨੂੰ ਸੈਲਰਾਂ ਦੀ ਵੰਡ ਵਿੱਚ ਤਰਜੀਹ ਦਿੱਤੀ ਜਾਵੇਗੀ।...
CM ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਦੌਰਾ, ਸਹੂਲਤਾਂ ਅਤੇ ਮਰੀਜ਼ ਸੰਭਾਲ ਦੀ ਕੀਤੀ ਸਮੀਖਿਆ

CM ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਦੌਰਾ, ਸਹੂਲਤਾਂ ਅਤੇ ਮਰੀਜ਼ ਸੰਭਾਲ ਦੀ ਕੀਤੀ ਸਮੀਖਿਆ

Breaking News
ਬਠਿੰਡਾ / ਚੰਡੀਗੜ੍ਹ, 4 ਅਪ੍ਰੈਲ 2026:  ਪੰਜਾਬ ਵਿੱਚ ਕੈਂਸਰ ਇਲਾਜ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਬੁਨਿਆਦੀ ਢਾਂਚੇ, ਉਪਲਬਧ ਤਕਨਾਲੋਜੀ ਅਤੇ ਮਨੁੱਖੀ ਸੰਸਾਧਨਾਂ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਵਿਆਪਕ ਸੁਧਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮਰੀਜ਼ਾਂ ਦੇ ਇਲਾਜ ਦੇ ਮਿਆਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਲਈ ਅਧੁਨਿਕ ਸਹੂਲਤਾਂ ਦੀ ਸ਼ੁਰੂਆਤ ਅਤੇ ਸਟਾਫ ਦੀ ਭਰਤੀ ਨੂੰ ਤੁਰੰਤ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਉੱਚ ਦਰਜੇ ਦੀ ਸਿਹਤ ਸੇਵਾ ਮੁਹੱਈਆ ਕਰਵਾਉਣ ਲਈ ਹਸਪਤਾਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਅਚਾਨਕ ਨਿਰੀਖਣ ਦੌਰਾਨ ਮੁੱਖ ਮੰਤਰੀ ਨੇ ਹਸ...
ਨਸ਼ਾ ਤਸਕਰ ਅਦਾਲਤਾਂ ਵਿੱਚ ਕਿਉਂ ਨਹੀਂ ਬਚ ਰਹੇ? ਨਸ਼ਾ ਵਿਰੋਧੀ ਕੇਸਾਂ ਵਿੱਚ ਸਜ਼ਾਵਾਂ ਯਕੀਨੀ ਬਣਾਉਣ ‘ਚ ਪੰਜਾਬ ਪੁਲਿਸਿੰਗ ਮਾਡਲ ਅੱਗੇ

ਨਸ਼ਾ ਤਸਕਰ ਅਦਾਲਤਾਂ ਵਿੱਚ ਕਿਉਂ ਨਹੀਂ ਬਚ ਰਹੇ? ਨਸ਼ਾ ਵਿਰੋਧੀ ਕੇਸਾਂ ਵਿੱਚ ਸਜ਼ਾਵਾਂ ਯਕੀਨੀ ਬਣਾਉਣ ‘ਚ ਪੰਜਾਬ ਪੁਲਿਸਿੰਗ ਮਾਡਲ ਅੱਗੇ

Breaking News
ਚੰਡੀਗੜ੍ਹ, 4 ਅਪ੍ਰੈਲ 2026: ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਕੇਵਲ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਸਗੋਂ ਅਦਾਲਤਾਂ ਵੱਲੋਂ ਨਸ਼ਾ ਤਸਕਰਾਂ ਨੂੰ ਮਿਲ ਰਹੀਆਂ ਸਖ਼ਤ ਸਜ਼ਾਵਾਂ ਰਾਹੀਂ ਇਸਦੀ ਸਫਲਤਾ ਸਪੱਸ਼ਟ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦੇ ਸਮਰਥਨ ਨਾਲ ਲਾਗੂ ਕੀਤੀ ਗਈ ਇਸ ਮੁਹਿੰਮ ਦੇ ਤਹਿਤ ਏਜੰਸੀਆਂ ਹੁਣ ਮਜ਼ਬੂਤ ਕਾਨੂੰਨੀ ਕੇਸ ਤਿਆਰ ਕਰਨ ‘ਤੇ ਧਿਆਨ ਦੇ ਰਹੀਆਂ ਹਨ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਈ ਜਾ ਸਕੇ। ਪੁਲਿਸ ਅਧਿਕਾਰੀਆਂ ਮੁਤਾਬਕ ਐਨਡੀਪੀਐਸ ਐਕਟ ਤਹਿਤ ਮਾਮਲਿਆਂ ਵਿੱਚ ਪੰਜਾਬ ਦੀ ਸਜ਼ਾ ਦਰ 88 ਫੀਸਦੀ ਤੱਕ ਪਹੁੰਚ ਚੁੱਕੀ ਹੈ, ਜੋ ਦੇਸ਼ ਵਿੱਚ ਸਭ ਤੋਂ ਉੱਚੀ ਹੈ। ਇਹ ਉਪਲਬਧੀ ਯੋਜਨਾਬੱਧ ਅਤੇ ਵਿਗਿਆਨਕ ਪੁਲਿਸਿੰਗ ਕਾਰਨ ਸੰਭਵ ਹੋਈ ਹੈ, ਜਿਸ ਵਿੱਚ ਸਬੂਤ ਇਕੱਠੇ ਕਰਨ ਦੇ ਆਧੁਨਿਕ ਤਰੀਕੇ, ਵਿੱਤੀ ਜਾਂਚ ਅਤੇ ਤਕਨਾਲੋਜੀ-ਅਧਾਰਿਤ ਖੁਫੀਆ ਜਾਣਕਾਰੀ ਦੀ ਵਰਤੋਂ ਸ਼ਾਮਲ ਹੈ। ਅੰਕੜਿਆਂ ਅਨੁਸਾਰ ਸਾਲ 2022 ਤੋਂ ਲੈ ਕੇ 2026 ਤੱਕ ਐਨਡੀਪੀਐਸ ਮਾਮਲਿਆਂ ਵਿੱਚ ਸਜ਼ਾ ਦਰ ਲਗਾਤਾਰ ਵਧੀ ਹੈ ਅਤੇ ਹੁਣ ਇਹ ਲਗ...
ਪੰਜਾਬ: ਰਿਸ਼ਵਤ ਲੈਂਦਿਆਂ ਨਾਇਬ ਕੋਰਟ ਨੂੰ ਵਿਜੀਲੈਂਸ ਬਿਊਰੋ ਵੱਲੋਂ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ: ਰਿਸ਼ਵਤ ਲੈਂਦਿਆਂ ਨਾਇਬ ਕੋਰਟ ਨੂੰ ਵਿਜੀਲੈਂਸ ਬਿਊਰੋ ਵੱਲੋਂ ਕੀਤਾ ਗਿਆ ਗ੍ਰਿਫ਼ਤਾਰ

Breaking News
ਚੰਡੀਗੜ੍ਹ, 04 ਅਪ੍ਰੈਲ 2026:  ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਦੀ ਇੱਕ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ (ਏਐਸਆਈ) ਤਰਲੋਚਨ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਨਕਦ ਰਕਮ ਦੇ ਨਾਲ ਨਾਲ ਦੋਸ਼ੀ ਵੱਲੋਂ ਇੱਕ ਮਸ਼ਹੂਰ ਬ੍ਰਾਂਡ ਦੇ ਜੁੱਤਿਆਂ ਦੀ ਜੋੜੀ ਦੀ ਵੀ ਮੰਗ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਵਿਰੁੱਧ ਪਹਿਲਾਂ ਦਰਜ ਮਾਮਲੇ ਦੌਰਾਨ ਉਸਦਾ ਲਾਇਸੈਂਸੀ ਪਿਸਤੌਲ ਜ਼ਬਤ ਕੀਤਾ ਗਿਆ ਸੀ ਅਤੇ ਉਸਨੇ ਇਸਨੂੰ ਵਾਪਸ ਲੈਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਸੀ। ਸ਼ਿਕਾਇਤ ਅਨੁਸਾਰ ਦੋਸ਼ੀ ਤਰਲੋਚਨ ਸਿੰਘ ਨੇ ਪਿਸਤੌਲ ਵਾਪਸ ਕਰਵਾਉਣ ਵਿੱਚ ਮਦਦ ਦੇ ਬਦਲੇ 10,000 ਰੁਪਏ ਅਤੇ ‘ਸਕੇਚਰਜ਼’ ਬ੍ਰਾਂਡ ਦੇ ਜੁੱਤੇ ਮੰਗੇ। ਸ਼ਿਕਾਇਤਕਰਤਾ ਨੇ ਦੋਸ਼ੀ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰਕੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਪ੍ਰਾਰੰਭਿਕ ਜਾਂਚ ...
ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੇ ਕੰਮਕਾਜ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਬੈਠਕ ਕੀਤੀ

ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੇ ਕੰਮਕਾਜ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਬੈਠਕ ਕੀਤੀ

Breaking News
ਚੰਡੀਗੜ੍ਹ / ਹੁਸ਼ਿਆਰਪੁਰ, 04 ਅਪ੍ਰੈਲ 2026: ਪੰਜਾਬ ਦੇ ਸੰਸਦੀ ਮਾਮਲਿਆਂ, ਐਨਆਰਆਈ ਮਾਮਲਿਆਂ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਨਾਲ ਮੀਟਿੰਗ ਦੀ ਅਗਵਾਈ ਕੀਤੀ। ਇਸ ਬੈਠਕ ਵਿੱਚ ਏਡੀਜੀਪੀ ਜੇਲ੍ਹਾਂ ਅਰੁਣ ਪਾਲ ਸਿੰਘ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ) ਸੁਰਿੰਦਰ ਪਾਲ ਸਿੰਘ ਮੰਡ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਸੁਖਮੰਦਰ ਸਿੰਘ ਮਾਨ ਅਤੇ ਡੀਆਈਜੀ ਹੈੱਡਕੁਆਰਟਰ ਮਨਮੋਹਨ ਕੁਮਾਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਰਹੇ। ਮੀਟਿੰਗ ਦਾ ਮੁੱਖ ਉਦੇਸ਼ ਜੇਲ੍ਹ ਅਧਿਕਾਰੀਆਂ ਨਾਲ ਜਾਣ-ਪਛਾਣ ਕਰਨਾ ਅਤੇ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਦੀ ਸਮੀਖਿਆ ਕਰਨਾ ਸੀ। ਇਸ ਦੌਰਾਨ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ‘ਤੇ ਵੀ ਚਰਚਾ ਹੋਈ। ਜੇਲ੍ਹ ਮੰਤਰੀ ਨੂੰ ਪ੍ਰਸਤਾਵਿਤ “ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਬਿੱਲ” ਅਤੇ “ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਬਿੱਲ” ਬਾਰੇ ਵੀ ਜਾਣ...
ਚੰਡੀਗੜ੍ਹ ਵਿੱਚ ਗ੍ਰੇਨੇਡ ਹਮਲੇ ਦੇ ਮਾਮਲੇ ’ਚ ਪੁਲਿਸ ਵੱਲੋਂ ਵੱਡੀ ਕਾਰਵਾਈ, 5 ਦੋਸ਼ੀ ਕਾਬੂ

ਚੰਡੀਗੜ੍ਹ ਵਿੱਚ ਗ੍ਰੇਨੇਡ ਹਮਲੇ ਦੇ ਮਾਮਲੇ ’ਚ ਪੁਲਿਸ ਵੱਲੋਂ ਵੱਡੀ ਕਾਰਵਾਈ, 5 ਦੋਸ਼ੀ ਕਾਬੂ

Breaking News
ਚੰਡੀਗੜ੍ਹ, 04 ਅਪ੍ਰੈਲ 2026: ਚੰਡੀਗੜ੍ਹ ਵਿੱਚ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਨੂੰ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਨੇ ਸਾਂਝੇ ਓਪਰੇਸ਼ਨ ਰਾਹੀਂ ਸੁਲਝਾਉਣ ਦਾ ਦਾਅਵਾ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਹਾਇਤਾ ਨਾਲ ਕੀਤੀ ਗਈ ਇਸ ਕਾਰਵਾਈ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਹਮਲੇ ਨਾਲ ਜੁੜੇ 2 ਮੁੱਖ ਦੋਸ਼ੀਆਂ ਦੀ ਪਛਾਣ ਵੀ ਹੋ ਚੁੱਕੀ ਹੈ। ਪੁਲਿਸ ਵੱਲੋਂ ਇੱਕ ਗ੍ਰੇਨੇਡ ਅਤੇ ਹੋਰ ਹਥਿਆਰਾਂ ਦਾ ਜਥਾ ਵੀ ਬਰਾਮਦ ਕੀਤਾ ਗਿਆ ਹੈ। ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਹਮਲੇ ਦੇ ਪਿੱਛੇ ਪਾਕਿਸਤਾਨ ਦੀ ISI ਦੀ ਸਾਜ਼ਿਸ਼ ਸੀ। ਇਸਦੇ ਨਾਲ ਹੀ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਵਿਦੇਸ਼ੀ ਹੈਂਡਲਰਾਂ ਦੀ ਵੀ ਪਛਾਣ ਹੋਈ ਹੈ। ਹਮਲੇ ਨੂੰ ਅੰਜਾਮ ਦੇਣ ਲਈ ਕਈ ਸਬ-ਮਾਡਿਊਲ ਅਤੇ ਨੈੱਟਵਰਕ ਦੀ ਵਰਤੋਂ ਕੀਤੀ ਗਈ। ਪੁਲਿਸ ਅਧਿਕਾਰੀਆਂ ਮੁਤਾਬਕ, ਇਸ ਕਾਰਵਾਈ ਨਾਲ ਇਕ ਵੱਡੀ ਆਤੰਕਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਮੁੱਖ ਸਾਜ਼ਿਸ਼ਕਾਰਾਂ ਦੀ ਗ੍ਰਿਫ਼ਤਾਰੀ ਲਈ ਓਪਰੇਸ਼ਨ ਜਾ...

ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ‘ਤੇ ਸਖ਼ਤ ਕਾਨੂੰਨ ਬਣਾਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾਇਆ ਗਿਆ ਹੈ, ਜਿਸ ਦੌਰਾਨ ਮਤਾ ਪੇਸ਼ ਕੀਤਾ ਜਾਵੇਗਾ, ਸਪੀਕਰ ਸੰਧਵਾਂ

Breaking News
ਚੰਡੀਗੜ੍ਹ, 3 ਅਪ੍ਰੈਲ 2026: ਪੰਜਾਬ ਵਿੱਚ ਅਕਸਰ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀਤੀ ਜਾਂਦੀ ਹੈ। ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਿੱਚ ਗਹਿਰਾ ਗੁੱਸਾ ਅਤੇ ਰੋਸ ਪੈਦਾ ਹੁੰਦਾ ਹੈ। ਕਈ ਵਾਰ ਗੁੱਸੇ ਵਿੱਚ ਆ ਕੇ ਲੋਕ ਖੁਦ ਹੀ ਆਰੋਪੀਆਂ ਨਾਲ ਹੱਥਾਪਾਈ ਕਰ ਲੈਂਦੇ ਹਨ, ਜਿਸ ਨਾਲ ਕਾਨੂੰਨ-ਵਿਵਸਥਾ ਖ਼ਰਾਬ ਹੋਣ ਦਾ ਖ਼ਤਰਾ ਬਣ ਜਾਂਦਾ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਅਜਿਹੀਆਂ ਘਟਨਾਵਾਂ ‘ਤੇ ਰੋਕ ਲਗਾਉਣ ਲਈ ਸਖ਼ਤ ਕਾਨੂੰਨ ਲਿਆਂਦਾ ਜਾਣ ਦਾ ਫੈਸਲਾ ਕੀਤਾ ਹੈ। ਸਰਕਾਰ ਬੇਅਦਬੀ ਦੇ ਮਾਮਲਿਆਂ ਵਿੱਚ ਕੜੀਆਂ ਸਜ਼ਾਵਾਂ ਦੇ ਪ੍ਰਬੰਧ ਵਾਲਾ ਕਾਨੂੰਨ ਪੇਸ਼ ਕਰਨ ਦੀ ਤਿਆਰੀ ਵਿੱਚ ਹੈ। ਜਨਤਕ ਮੰਗ ਨੂੰ ਮੱਦੇਨਜ਼ਰ ਰੱਖਦਿਆਂ, 13 ਅਪ੍ਰੈਲ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਸੈਸ਼ਨ ਦੌਰਾਨ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਪ੍ਰਬੰਧਾਂ ਵਾਲਾ ਕਾਨੂੰਨ ਲਿਆਉਣ ਲਈ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਫਰੀਦਕੋਟ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਸਪ...
‘ਗੈਂਗਸਟਰਾਂ ’ਤੇ ਵਾਰ’ ਦਾ 73ਵਾਂ ਦਿਨ: ਪੰਜਾਬ ਪੁਲਿਸ ਵੱਲੋਂ 483 ਥਾਵਾਂ ‘ਤੇ ਛਾਪੇ, 198 ਮੁਲਜ਼ਮ ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 73ਵਾਂ ਦਿਨ: ਪੰਜਾਬ ਪੁਲਿਸ ਵੱਲੋਂ 483 ਥਾਵਾਂ ‘ਤੇ ਛਾਪੇ, 198 ਮੁਲਜ਼ਮ ਕਾਬੂ

Breaking News
ਚੰਡੀਗੜ੍ਹ, 3 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਧੀਨ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਨਾਲ ਸੰਬੰਧਿਤ 483 ਪਛਾਣੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਸਾਰੇ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਏਜੀਟੀਐਫ ਦੇ ਸਹਿਯੋਗ ਨਾਲ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 73ਵੇਂ ਦਿਨ ਦੌਰਾਨ ਪੁਲਿਸ ਨੇ 13 ਹਥਿਆਰ ਬਰਾਮਦ ਕਰਦੇ ਹੋਏ 198 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੇ ਸ਼ੁਰੂ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,629 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 72 ਵਿਅਕਤੀਆਂ ‘ਤੇ ਰੋਕਥਾਮੀ ਕਾਰਵਾਈ ਕੀਤੀ ਗਈ, ਜਦਕਿ 106 ਲੋਕਾਂ ਨੂੰ ਪੁੱਛਗਿੱਛ ਤੋਂ ਬਾਅਦ ਰਿਹਾ ਕਰ ਦਿੱਤਾ ਗਿਆ। ਪੁਲਿਸ ਨੇ ਇਸ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ। ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-9...
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ ਦੀ ਪ੍ਰਾਪਤੀ, 1,300 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਰਾਹੀਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ ਦੀ ਪ੍ਰਾਪਤੀ, 1,300 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਰਾਹੀਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ

Breaking News
ਚੰਡੀਗੜ੍ਹ, 3 ਅਪ੍ਰੈਲ 2026: ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੇਵਾਵਾਂ ਦੀ ਗੁਣਵੱਤਾ ਸੁਧਾਰਨ ਅਤੇ ਨਾਗਰਿਕਾਂ ਦੀ ਜੀਵਨ ਸ਼ੈਲੀ ਨੂੰ ਉੱਚਾ ਚੁੱਕਣ ਲਈ ਕਈ ਵੱਡੀਆਂ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਦੇਣ ਲਈ ਉਨ੍ਹਾਂ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ ਨੂੰ 30 ਅਪ੍ਰੈਲ 2026 ਤੱਕ ਮੁੜ ਲਾਗੂ ਕੀਤਾ ਗਿਆ ਹੈ। ਇਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) ‘ਤੇ ਲਗਭਗ 50 ਫੀਸਦੀ ਛੂਟ ਦਿੱਤੀ ਜਾ ਰਹੀ ਹੈ, ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਵਿੱਤੀ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਉੱਛਾਲ ਦਰਜ ਕਰਦਿਆਂ ਉਨ੍ਹਾਂ ਕਿਹਾ ਕਿ 2025-26 ਦੌਰਾਨ ਹਾਊਸ ਟੈਕਸ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜਦਕਿ ਪਿਛਲੇ ਸਾਲ ਇਹ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਸੰਸਥਾਵਾਂ ਦੀ ਵਧੀਆ ਕਾਰਗੁਜ਼ਾਰੀ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂਦਾ ਹੈ। ਬੁਨਿਆਦੀ ਢਾਂਚੇ ਦੇ ਵਿਕਾਸ ਨੂ...
ਭਗਵੰਤ ਮਾਨ ਸਰਕਾਰ ਨੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ਦੇ ਅੰਦਰ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ

ਭਗਵੰਤ ਮਾਨ ਸਰਕਾਰ ਨੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ਦੇ ਅੰਦਰ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ

Breaking News
ਚੰਡੀਗੜ੍ਹ, 3 ਅਪ੍ਰੈਲ 2026: ਆਮ ਆਦਮੀ ਪਾਰਟੀ (ਆਪ) ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਪ੍ਰਸ਼ਾਸਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਕਮੀਆਂ ਨੂੰ ਦੂਰ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੂਟ ਦਿੱਤੀ ਅਤੇ ਸਿਰਫ਼ ਚਾਰ ਸਾਲਾਂ ਵਿੱਚ 65,264 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਬਣਾਇਆ। ਇਹ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਹੈ। ਸਿੱਖਿਆ, ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸਰਕਾਰਾਂ ਵਿੱਚ ਪੂਰੀ ਪਾਰਦਰਸ਼ਤਾ ਨਾਲ ਭਰਤੀ ਕਰਕੇ ਸਰਕਾਰ ਨੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਪੁਰਾਣੇ ਰਿਵਾਜਾਂ ਨੂੰ ਖਤਮ ਕੀਤਾ ਹੈ। ਹੁਣ ਨੌਕਰੀਆਂ ਸਿਰਫ਼ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਹਰ ਮਹੀਨੇ ਲਗਭਗ 30 ਲੱਖ ਲੋਕ ਸੇਵਾਵਾ...