ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਦੇ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 31 ਮਾਰਚ 2026: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਨਿਰਬਲ ਵਰਗਾਂ ਦੀ ਭਲਾਈ ਲਈ ਲਗਾਤਾਰ ਪ੍ਰਯਾਸ ਕਰ ਰਹੀ ਹੈ। ਇਸੇ ਤਹਿਤ ਅਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4572 ਲਾਭਪਾਤਰੀਆਂ ਨੂੰ 23.32 ਕਰੋੜ ਰੁਪਏ ਦੀ ਮਦਦ ਰਾਸ਼ੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਆਰਥਿਕ ਸਹਾਇਤਾ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮੇਂ ਮਦਦਗਾਰ ਸਾਬਤ ਹੁੰਦੀ ਹੈ, ਜਿਸ ਨਾਲ ਪਰਿਵਾਰਾਂ ‘ਤੇ ਪੈਣ ਵਾਲਾ ਵਿੱਤੀ ਬੋਝ ਘੱਟਦਾ ਹੈ ਅਤੇ ਵਿਆਹ ਸਨਮਾਨ ਨਾਲ ਕਰਵਾਉਣ ਵਿੱਚ ਸਹੂਲਤ ਮਿਲਦੀ ਹੈ। ਇਸ ਸਕੀਮ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲਦੀ ਹੈ।
ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ,...









