Friday, July 31Punjabi People

Breaking News

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਇਤਿਹਾਸਕ ਤਰੱਕੀ ਹਾਸਲ ਕੀਤੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਇਤਿਹਾਸਕ ਤਰੱਕੀ ਹਾਸਲ ਕੀਤੀ: ਡਾ. ਬਲਜੀਤ ਕੌਰ

Breaking News
ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਲੋਕ-ਭਲਾਈ ਦੇ ਕੰਮ ਕਾਬਿਲ-ਏ-ਤਾਰੀਫ਼ ਹਨ। ਇਹ ਗੱਲ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਕੇਵਲ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ, ਬਲਕਿ ਕਈ ਅਜਿਹੇ ਇਤਿਹਾਸਕ ਫੈਸਲੇ ਵੀ ਲਏ ਹਨ ਜੋ ਪਹਿਲਾਂ ਕਦੇ ਨਹੀਂ ਹੋਏ। ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਅਤੇ ਨਹਿਰੀ ਪਾਣੀ ਨੂੰ ਆਖਰੀ ਛੋਰ ਤੱਕ ਪਹੁੰਚਾਉਣਾ ਮਹੱਤਵਪੂਰਨ ਉਪਲਬਧੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਹਿਰੀ ਪਾਣੀ ਨੂੰ ਸੂਬੇ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਵੱਡੇ ਯਤਨ ਕੀਤੇ ਹਨ। ਇਸਦੇ ਨਾਲ ਹੀ ਦਿਨ ਦੇ ਸਮੇਂ ਬਿਜਲੀ ਸਪਲਾਈ ਦਾ ਫੈਸਲਾ ਕਿਸਾਨਾਂ ਲਈ ਕਾਫ਼ੀ ਰਾਹਤਦਾਇਕ ਸਾਬਤ ਹੋਇਆ ਹੈ। ਡਾ. ਬਲਜੀਤ ਕੌਰ ਨੇ ਆਪਣੇ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਐਸ.ਸੀ. ਸਕਾਲਰਸ਼ਿਪ ਯੋਜਨਾ, ਜੋ ਪਹਿਲਾਂ ਵਿਵਾ...
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ਼ ਚਾਰ ਸਾਲਾਂ ਵਿੱਚ ਪੂਰੇ ਕਰਕੇ ਇਤਿਹਾਸ ਰਚਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ਼ ਚਾਰ ਸਾਲਾਂ ਵਿੱਚ ਪੂਰੇ ਕਰਕੇ ਇਤਿਹਾਸ ਰਚਿਆ: ਬਰਿੰਦਰ ਕੁਮਾਰ ਗੋਇਲ

Breaking News
ਲਹਿਰਾਗਾਗਾ, 26 ਮਾਰਚ 2026: ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਕਿਸੇ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਸਿਰਫ਼ ਚਾਰ ਸਾਲਾਂ ਵਿੱਚ, ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੂਰੀਆਂ ਕਰ ਦਿੱਤੀਆਂ ਹੋਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਕਰ ਕੇ ਇਕ ਨਵਾਂ ਮਿਸਾਲ ਕਾਇਮ ਕੀਤਾ ਹੈ। ਇਹ ਗੱਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਪਿੰਡ ਭਾਈ ਕੀ ਪਿਸ਼ੌਰ, ਲੇਹਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿੱਚ ਕਰਵਾਏ ਪ੍ਰੋਗਰਾਮਾਂ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਰੰਟੀ, ਮਹਿਲਾਵਾਂ ਲਈ 1000 ਅਤੇ 1500 ਰੁਪਏ ਦੀ ਸਹਾਇਤਾ, ਸਕੂਲ ਆਫ ਐਮੀਨੈਂਸ ਰਾਹੀਂ ਉੱਚ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਖੇਤੀ ਲਈ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਨਾਲ ਹੀ ਨਹਿਰ...
ਪੰਜਾਬ ਲਗਾਤਾਰ ਤਰੱਕੀ ਕਰਦਾ ਹੋਇਆ ਭਾਰਤ ਦਾ ਅਗੇਤੂ ਸੂਬਾ ਬਣਨ ਦੀ ਦਿਸ਼ਾ ਵਿੱਚ ਅੱਗੇ ਵੱਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਲਗਾਤਾਰ ਤਰੱਕੀ ਕਰਦਾ ਹੋਇਆ ਭਾਰਤ ਦਾ ਅਗੇਤੂ ਸੂਬਾ ਬਣਨ ਦੀ ਦਿਸ਼ਾ ਵਿੱਚ ਅੱਗੇ ਵੱਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ, 26 ਮਾਰਚ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿੱਚ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਨੇ ਇਤਿਹਾਸਕ ਅਤੇ ਬੇਮਿਸਾਲ ਤਰੱਕੀ ਕੀਤੀ ਹੈ, ਜੋ ਨਾ ਪਹਿਲਾਂ ਕਦੇ ਦੇਖੀ ਗਈ ਸੀ ਅਤੇ ਨਾ ਹੀ ਇਸਦੀ ਕਲਪਨਾ ਕੀਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਦੀ ਸਹੂਲਤ ਦੇ ਮਾਮਲੇ ਵਿੱਚ ਨੰਬਰ ਇੱਕ ਸੂਬੇ ਦਾ ਦਰਜਾ ਮਿਲਿਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਸੂਬੇ ਨੂੰ ਇਨ੍ਹਾਂ ਮਹੱਤਵਪੂਰਨ ਖੇਤਰਾਂ ਵਿੱਚ ਅਜਿਹੀ ਪਛਾਣ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ...
ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਗਿਰੋਹ ਨਾਲ ਸੰਬੰਧਿਤ ਦੋ ਸ਼ਖਸ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਗਿਰੋਹ ਨਾਲ ਸੰਬੰਧਿਤ ਦੋ ਸ਼ਖਸ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

Breaking News
ਜਲੰਧਰ , 26 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਮੁਲਜ਼ਮਾਂ ਕੋਲੋਂ 7.65 ਐਮਐਮ ਦੇ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ਼ ਸੌਰਵ ਕੁਮਾਰ ਉਰਫ਼ ਨੰਨੂ ਵਾਸੀ ਪਾਂਦਾਪੁਰ, ਅਲੀਗੜ੍ਹ (ਯੂ.ਪੀ.) ਅਤੇ ਅਮਿਤ ਚਾਹਰ ਵਾਸੀ ਬਸੇਰੀ ਚਾਹਰ, ਆਗਰਾ (ਯੂ.ਪੀ.) ਵਜੋਂ ਹੋਈ ਹੈ। ਇਹ ਕਾਰਵਾਈ ਉਸ ਘਟਨਾ ਤੋਂ ਲਗਭਗ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ, ਜਿਸ ਵਿੱਚ ਬੀਕੇਆਈ ਨਾਲ ਜੁੜੇ ਦੋ ਕਾਰਕੁੰਨ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਹੁਕਮਾਂ ‘ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ...
ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ ਇੰਸਪੈਕਟਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ

ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ ਇੰਸਪੈਕਟਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ

Breaking News
ਚੰਡੀਗੜ੍ਹ, 25 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਤਹਿਸੀਲ ਨਾਭਾ ਦੇ ਇੱਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਬੁਲਾਰੇ ਅਨੁਸਾਰ, ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਸਬੰਧੀ ਸਾਲ 2023 ਵਿੱਚ ਖਾਲਿਸਤਾਨੀ ਗਤੀਵਿਧੀਆਂ ਨਾਲ ਜੁੜੀ ਜਾਂਚ ਹੋਈ ਸੀ। ਇਸ ਮਾਮਲੇ ਵਿੱਚ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ਬੁਲਾ ਕੇ ਦਬਾਅ ਬਣਾਇਆ ਅਤੇ ਦਾਅਵਾ ਕੀਤਾ ਕਿ ਉਹ ਵੀ ਇਸ ਗਤੀਵਿਧੀ ਨਾਲ ਜੁੜਿਆ ਹੋਇਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਉਸਦੇ ਹੱਕ ਵਿੱਚ ਰਿਪੋਰਟ ਤਿਆਰ ਕਰਨ ਦੇ ਬਦਲੇ 20,000 ਰੁਪਏ ਦੀ ਮੰਗ ਕੀਤੀ, ਜੋ ਉਸਦੇ ਵਿਦੇਸ਼ ਜਾਣ ਲਈ ਜ਼ਰੂਰੀ ਸੀ। ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ...
ਨਸ਼ਿਆਂ ਦੇ ਖ਼ਿਲਾਫ਼ ਇਹ ਇਕ ਵਿਸ਼ਾਲ ਮੁਹਿੰਮ ਹੈ — ‘ਯੁੱਧ ਨਸ਼ਿਆਂ ਵਿਰੁੱਧ’: ਮਨੀਸ਼ ਸਿਸੋਦੀਆ

ਨਸ਼ਿਆਂ ਦੇ ਖ਼ਿਲਾਫ਼ ਇਹ ਇਕ ਵਿਸ਼ਾਲ ਮੁਹਿੰਮ ਹੈ — ‘ਯੁੱਧ ਨਸ਼ਿਆਂ ਵਿਰੁੱਧ’: ਮਨੀਸ਼ ਸਿਸੋਦੀਆ

Breaking News
ਜਲੰਧਰ, 25 ਮਾਰਚ 2026: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਜਲੰਧਰ ਪਹੁੰਚੇ। ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਇਕ ਵਿਸ਼ਾਲ ਅਤੇ ਨਿਰਣਾਇਕ ਜੰਗ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਂਝੀ ਇਕਜੁੱਟਤਾ ਅਤੇ ਮਿਲਜੁਲ ਕੇ ਕੀਤੇ ਯਤਨਾਂ ਨਾਲ ਹੀ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਮਿਟਾਇਆ ਜਾ ਸਕਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਟਾਂਡਾ ਤੋਂ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ, ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਸਮੇਤ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਵੱਡੀ ਗਿ...
ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮੁਹੱਈਆ ਕਰਵਾ ਕੇ ਵਰਦਾਨ ਸਾਬਤ ਹੋਈ;  ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮੁਹੱਈਆ ਕਰਵਾ ਕੇ ਵਰਦਾਨ ਸਾਬਤ ਹੋਈ; ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ / ਪਟਿਆਲਾ, 25 ਮਾਰਚ 2026: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇ ਕੇ ਲੋਕਾਂ ਲਈ ਵੱਡੀ ਰਹਤ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਹੁਣ ਤੱਕ 1.60 ਲੱਖ ਲੋਕਾਂ ਨੇ 191 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਸਿਹਤ ਮਾਡਲ ਹੁਣ ਹੋਰ ਰਾਜਾਂ ਲਈ ਵੀ ਮਿਸਾਲ ਬਣ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਸਿਹਤ, ਸਿੱਖਿਆ ਅਤੇ ਰੋਜ਼ਗਾਰ ਖੇਤਰਾਂ ਨੂੰ ਤਰਜੀਹ ਦਿੱਤੀ ਹੈ, ਜਿਸ ਦੇ ਨਤੀਜੇ ਸਾਫ਼ ਨਜ਼ਰ ਆ ਰਹੇ ਹਨ। ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਸੁਧਾਰ ਪ੍ਰਕਿਰਿਆ ਨਾਲ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋਈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 65 ਲੱਖ ਪਰਿਵਾਰਾਂ ਅਤੇ 3 ਕਰੋੜ ਲੋਕਾਂ ਲਈ ਸਿਹਤ ਕਾਰਡ ਜਾਰੀ ਕਰਨ ਦਾ ਟਾਰਗੇਟ ਹੈ, ਜਿਨ੍ਹਾਂ ਵਿੱਚੋਂ ...
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਪਾਰਦਰਸ਼ੀ ਨਿਪਟਾਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਪਾਰਦਰਸ਼ੀ ਨਿਪਟਾਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ

Breaking News
ਚੰਡੀਗੜ੍ਹ, 25 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਦੇ ਤੌਰ ‘ਤੇ ਅੱਜ ਆਪਣੇ ਦਫ਼ਤਰ ਵਿੱਚ ਪੰਜਾਬ ਭਰ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮਹੱਤਵਪੂਰਨ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਲੰਬਿਤ ਮੰਗਾਂ ਅਤੇ ਚਿੰਤਾਵਾਂ ਦਾ ਹੱਲ ਲੱਭਣਾ ਸੀ। ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ, ਅਧਿਆਪਕ ਇਨਸਾਫ਼ ਕਮੇਟੀ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਅਤੇ ਜੰਗਲਾਤ ਵਰਕਰਜ਼ ਯੂਨੀਅਨ ਸਮੇਤ ਕਈ ਸੰਗਠਨਾਂ ਦੇ ਵਫ਼ਦਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਸੰਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁਲਾਜ਼ਮਾਂ ਦੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦੇ ਹੋਏ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਤੁਰੰਤ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਜਲਦੀ ਤੋਂ ਜਲਦੀ ਹੱਲ ਕੀਤਾ ...
ਅਮਨ ਅਰੋੜਾ ਨੇ ਡੀ.ਏ.ਵੀ. ਕਾਲਜ ਵਿੱਚ 3 ਦਿਨਾਂ “ਕਾਰਵਾਂ 2026” ਸਮਾਗਮ ਦਾ ਆਗਾਜ਼ ਕੀਤਾ

ਅਮਨ ਅਰੋੜਾ ਨੇ ਡੀ.ਏ.ਵੀ. ਕਾਲਜ ਵਿੱਚ 3 ਦਿਨਾਂ “ਕਾਰਵਾਂ 2026” ਸਮਾਗਮ ਦਾ ਆਗਾਜ਼ ਕੀਤਾ

Breaking News
ਚੰਡੀਗੜ੍ਹ, 24 ਮਾਰਚ 2026: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਡੀ.ਏ.ਵੀ. ਕਾਲਜ, ਸੈਕਟਰ-10 ਵਿੱਚ ਤਿੰਨ ਦਿਨਾਂ ਸੱਭਿਆਚਾਰਕ ਸਮਾਗਮ “ਕਾਰਵਾਂ 2026” ਦਾ ਸ਼ੁਭ ਆਗਾਜ਼ ਕੀਤਾ। ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ, ਜਿਸ ਨਾਲ ਮਾਹੌਲ ਦੇਸ਼ਭਗਤੀ ਨਾਲ ਭਰਪੂਰ ਹੋ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਸੰਸਥਾ ਦੀ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰੀ ਮੁੱਲਾਂ ਪ੍ਰਤੀ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰੇਰਣਾ ਲੈਣ ਅਤੇ ਪਾਠ ਪੁਸਤਕਾਂ ਤੋਂ ਇਲਾਵਾ ਵਿਆਪਕ ਗਿਆਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਇਸ ਦਿਨ ਸਿਰਫ਼ ਸ਼ਹੀਦਾਂ ਨੂੰ ਹੀ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਵੀ ਯਾਦ ਕਰਦੇ ਹਾਂ। ਸ਼ਹੀਦ ਭਗਤ ਸਿੰਘ ਨੇ ਆਜ਼ਾਦੀ ਲਈ ਲੜਦੇ ਹੋਏ ਇਕ ਐਸੇ ਸਮਾਜ ਦਾ ਸੁਪਨਾ ਦੇਖਿਆ ਸੀ ਜੋ ਸ਼ੋਸ਼ਣ, ਭੁੱਖਮਰੀ ਅਤੇ ਅਸਮਾਨਤਾ ਤੋਂ ਮੁਕਤ ਹੋਵੇ। “ਕਾਰਵਾਂ ...
ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਾਜੈਕਟ ਲਾਗੂ ਕੀਤੇ ਜਾਣਗੇ: ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਾਜੈਕਟ ਲਾਗੂ ਕੀਤੇ ਜਾਣਗੇ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ/ਲੁਧਿਆਣਾ, 24 ਮਾਰਚ 2026: ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਵਿਕਾਸ ਪ੍ਰਾਜੈਕਟ ਮਨਜ਼ੂਰ ਕੀਤੇ ਹਨ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਵਿਸ਼ਾਲ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਵਿੱਚ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਲਈ 13.36 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰਾਜੈਕਟ ਮਨਜ਼ੂਰ ਹੋਇਆ ਹੈ। ਇਸ ਤਹਿਤ 1.80 ਕਿਲੋਮੀਟਰ ਲੰਬਾ ਮੁੱਖ (ਇੰਟਰਸੈਪਟਿੰਗ) ਸੀਵਰ ਅਤੇ 18.13 ਕਿਲੋਮੀਟਰ ਲੈਟਰਲ ਸੀਵਰ ਲਾਈਨਾਂ ਵਿਛਾਈਆਂ ਜਾਣਗੀਆਂ ਅਤੇ 670 ਘਰਾਂ ਨੂੰ ਸੀਵਰੇਜ ਕੁਨੈਕਸ਼ਨ ਦਿੱਤੇ ਜਾਣਗੇ। ਨਾਲ ਹੀ ਇੱਕ ਮੁੱਖ ਪੰਪਿੰਗ ਸਟੇਸ਼ਨ ਬਣਾਇਆ ਜਾਵੇਗਾ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ...