Thursday, July 30Punjabi People

Breaking News

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਦੇ 426 ਡਰੱਗ ਹਾਟਸਪੌਟਸ ‘ਤੇ ਛਾਪੇ, 248 ਮੁਲਜ਼ਮ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਦੇ 426 ਡਰੱਗ ਹਾਟਸਪੌਟਸ ‘ਤੇ ਛਾਪੇ, 248 ਮੁਲਜ਼ਮ ਗ੍ਰਿਫ਼ਤਾਰ

Breaking News
ਚੰਡੀਗੜ੍ਹ, 19 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਜਾਰੀ ਸਖ਼ਤ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਆਪਣੀ ਨਸ਼ਾ ਵਿਰੋਧੀ ਕਾਰਵਾਈ ਦੇ 383ਵੇਂ ਦਿਨ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ। ਇਹ ਕਾਰਵਾਈ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ, ਅਰਥਾਤ ਨਸ਼ਿਆਂ ਦੀ ਖਰੀਦ-ਫਰੋਖ਼ਤ ਵਾਲੀਆਂ ਥਾਵਾਂ, ‘ਤੇ ਕੀਤੀ ਗਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਅੰਜ਼ਾਮ ਦਿੱਤੀ ਗਈ। ਮੁਹਿੰਮ ਦੀ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ। ਦਿਨ ਭਰ ਚੱਲੀ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਦੇ 426 ਡਰੱਗ ਹੌਟਸਪੌਟਸ ‘ਤੇ ਛਾਪੇ ਮਾਰੇ। ਇਸ ਦੌਰਾਨ 200 ਐਫਆਈਆਰ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 710 ਗ੍ਰਾਮ ਹੈਰੋਇਨ, 20...
ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 19 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜੈਤੋ ਮੰਡੀ (ਜ਼ਿਲ੍ਹਾ ਫਰੀਦਕੋਟ) ਵਿੱਚ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਿਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਘਣੀਆ (ਜ਼ਿਲ੍ਹਾ ਫਰੀਦਕੋਟ) ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀ ਦੇ ਤੌਰ ‘ਤੇ ਕੰਮ ਕਰਦਾ ਹੈ ਅਤੇ ਦੋਸ਼ੀ ਇੰਸਪੈਕਟਰ ਵੱਲੋਂ ਆੜਤੀਆਂ ਤੋਂ ਫਸਲ ਦੀ ਖਰੀਦ ਕੀਤੀ ਜਾਂਦੀ ਹੈ। ਦੋਸ਼ੀ ਨੇ ਸ਼ਿਕਾਇਤਕਰਤਾ ਤੋਂ 18,500 ਰੁਪਏ ਰਿਸ਼ਵਤ ਦੀ ਮੰਗ ਕਰਦਿਆਂ ਧਮਕੀ ਦਿੱਤੀ ਸੀ ਕਿ ਜੇ ਰਕਮ ਨਾ ਦਿੱਤੀ ਗਈ ਤਾਂ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕੀ ਜਾਵੇਗੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਇੰਸਪੈਕਟਰ ਅਕਸਰ ਰਿਸ਼ਵਤ ਲੈਣ ਲਈ ਫਸਲਾਂ ਵਿੱਚ ਜਾਣਬੁੱਝ ਕੇ ਖਾਮੀਆਂ ਕੱਢਦਾ ਸੀ...
ਪੰਜਾਬ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਦੇਸ਼ ਭਰ ਵਿੱਚ ਪਹਿਲਾ ਸੂਬਾ ਬਣ ਕੇ ਉਭਰਿਆ

ਪੰਜਾਬ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਦੇਸ਼ ਭਰ ਵਿੱਚ ਪਹਿਲਾ ਸੂਬਾ ਬਣ ਕੇ ਉਭਰਿਆ

Breaking News
ਚੰਡੀਗੜ੍ਹ, 19 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚ ਅਗੇਤਾਰ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਵਿੱਚ ਕਰਵਾਏ ਗਏ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਏਆਈਐਫ ਤਹਿਤ ਸਭ ਤੋਂ ਵੱਧ ਪ੍ਰੋਜੈਕਟ ਮਨਜ਼ੂਰ ਕਰਵਾਉਣ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਨੰਬਰ ‘ਤੇ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਅਧੀਨ ਫਰਵਰੀ 2026 ਤੱਕ ਸੂਬੇ ਵਿੱਚ 32,823 ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲੀ ਹੈ। ਇਨ੍ਹਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,597 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 7,132 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਹੋਰ ਦੱਸਿਆ ਕਿ ਯ...
ਭਗਵੰਤ ਮਾਨ ਸਰਕਾਰ ਦੀ ਵੱਡੀ ਉਪਲਬਧੀ—ਕੇਵਲ ਚਾਰ ਸਾਲਾਂ ਵਿੱਚ ਭਾਖੜਾ ਨਹਿਰ ਦੇ ਸਮਾਨ ਪਾਣੀ ਸੂਬੇ ਦੇ ਕਿਸਾਨਾਂ ਦੇ ਖੇਤਾਂ ਤੱਕ ਮੁਹੱਈਆ ਕਰਵਾਇਆ

ਭਗਵੰਤ ਮਾਨ ਸਰਕਾਰ ਦੀ ਵੱਡੀ ਉਪਲਬਧੀ—ਕੇਵਲ ਚਾਰ ਸਾਲਾਂ ਵਿੱਚ ਭਾਖੜਾ ਨਹਿਰ ਦੇ ਸਮਾਨ ਪਾਣੀ ਸੂਬੇ ਦੇ ਕਿਸਾਨਾਂ ਦੇ ਖੇਤਾਂ ਤੱਕ ਮੁਹੱਈਆ ਕਰਵਾਇਆ

Breaking News
ਚੰਡੀਗੜ੍ਹ, 18 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਆਏ ਇਤਿਹਾਸਕ ਬਦਲਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਕੇਵਲ ਚਾਰ ਸਾਲਾਂ ਵਿੱਚ ਮੌਸਮੀ ਦਰਿਆਵਾਂ ਤੋਂ 10,000 ਕਿਊਸਿਕ ਵਾਧੂ ਪਾਣੀ ਯਕੀਨੀ ਬਣਾਇਆ ਹੈ। ਨਾਲ ਹੀ ਲੰਬੇ ਸਮੇਂ ਤੋਂ ਬੰਦ ਪਏ ਨਹਿਰੀ ਜਾਲ ਨੂੰ ਦੁਬਾਰਾ ਚਾਲੂ ਕਰਕੇ ਸੂਬੇ ਦੇ ਖੇਤਾਂ ਤੱਕ ਭਾਖੜਾ ਨਹਿਰ ਦੇ ਸਮਾਨ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਨਹਿਰੀ ਪਾਣੀ ਰਾਹੀਂ ਸਿਰਫ਼ 26.5 ਫ਼ੀਸਦੀ ਖੇਤਰ ਦੀ ਸਿੰਚਾਈ ਹੁੰਦੀ ਸੀ, ਜੋ ਹੁਣ ਵੱਧ ਕੇ 78 ਫ਼ੀਸਦੀ ਤੱਕ ਪਹੁੰਚ ਗਈ ਹੈ। ਇਸ ਦੌਰਾਨ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਨੂੰ ਮੁੜ ਚਾਲੂ ਕੀਤਾ ਗਿਆ, ਫਿਰੋਜ਼ਪੁਰ-ਸਰਹਿੰਦ ਫੀਡਰ ਰਾਹੀਂ 24 ਘੰਟੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਅਤੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ 1,446 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ। ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤੱਕ ਨਹਿਰਾਂ ਦੀ ਲਾਈਨਿੰਗ, ਮੁਰ...
‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਦੀ ਗੈਰਕਾਨੂੰਨੀ ਤੌਰ ‘ਤੇ ਤਿਆਰ ਕੀਤੀ ਇਮਾਰਤ ‘ਤੇ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਕਾਰਵਾਈ

‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਦੀ ਗੈਰਕਾਨੂੰਨੀ ਤੌਰ ‘ਤੇ ਤਿਆਰ ਕੀਤੀ ਇਮਾਰਤ ‘ਤੇ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਕਾਰਵਾਈ

Breaking News
ਸ੍ਰੀ ਮੁਕਤਸਰ ਸਾਹਿਬ, 18 ਮਾਰਚ 2026: ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸ ਕੜੀ ਵਿੱਚ ਅੱਜ ਇੱਕ ਨਸ਼ਾ ਤਸਕਰ ਵੱਲੋਂ ਗੈਰਕਾਨੂੰਨੀ ਤੌਰ ‘ਤੇ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ ਗਿਆ। ਇਸ ਸਬੰਧੀ ਸਿਵਲ ਪ੍ਰਸ਼ਾਸਨ ਦੀ ਨਾਇਬ ਤਹਿਸੀਲਦਾਰ ਚਰਨਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਆਦਰਸ਼ ਨਗਰ ਵਿੱਚ ਗੌਰੀ ਰਾਣੀ ਪਤਨੀ ਦੀਸ਼ਾ ਵੱਲੋਂ ਗਲੀ ਨੰਬਰ 04 ਵਿੱਚ ਗੈਰਕਾਨੂੰਨੀ ਤੌਰ ‘ਤੇ ਇਮਾਰਤ ਤਿਆਰ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਮਰੱਥ ਅਥਾਰਟੀ ਤੋਂ ਇਮਾਰਤ ਢਾਹੁਣ ਦੇ ਹੁਕਮ ਮਿਲਣ ਉਪਰੰਤ ਪੁਲਿਸ ਦੀ ਮਦਦ ਨਾਲ ਮੌਕੇ ‘ਤੇ ਕਾਨੂੰਨ-ਵਿਵਸਥਾ ਬਣਾਈ ਰੱਖਦੇ ਹੋਏ ਕਾਰਵਾਈ ਕੀਤੀ ਗਈ। ਪੂਰੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਇਸ ਇਮਾਰਤ ਨੂੰ ਢਾਹਿਆ ਗਿਆ। ਇਸ ਮਾਮਲੇ ਵਿੱਚ ਐਸ.ਪੀ (ਡੀ) ਮਨਮੀਤ ਢਿੱਲੋਂ ਨੇ ਦੱਸਿਆ ਕਿ ਗੌਰੀ ਰਾਣੀ ਪਤਨੀ ਦੀਸ਼ਾ ਖ਼ਿਲਾਫ਼...
ਪੰਜਾਬ 1.44 ਲੱਖ ਕਰੋੜ ਦੀ ਰਾਇਲਟੀ ਰਾਜਸਥਾਨ ਤੋਂ ਲਵੇਗਾ, 1960 ਤੋਂ ਬਾਅਦ ਨਹੀਂ ਦਿੱਤੇ ਪੈਸੇ; CM ਮਾਨ

ਪੰਜਾਬ 1.44 ਲੱਖ ਕਰੋੜ ਦੀ ਰਾਇਲਟੀ ਰਾਜਸਥਾਨ ਤੋਂ ਲਵੇਗਾ, 1960 ਤੋਂ ਬਾਅਦ ਨਹੀਂ ਦਿੱਤੇ ਪੈਸੇ; CM ਮਾਨ

Breaking News
ਚੰਡੀਗੜ੍ਹ, 18 ਮਾਰਚ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 1960 ਵਿੱਚ ਨਵੀਂ ਪ੍ਰਣਾਲੀ ਲਾਗੂ ਹੋਣ ਨਾਲ ਪੁਰਾਣੀ ਭੁਗਤਾਨ ਵਿਵਸਥਾ ਸਮਾਪਤ ਹੋ ਗਈ ਸੀ। ਇਸ ਤੋਂ ਬਾਅਦ ਨਾ ਰਾਜਸਥਾਨ ਵੱਲੋਂ ਕੋਈ ਅਦਾਇਗੀ ਕੀਤੀ ਗਈ ਅਤੇ ਨਾ ਹੀ ਪੰਜਾਬ ਨੇ ਇਸ ਦੀ ਮੰਗ ਕੀਤੀ। ਪੁਰਾਣੇ ਦਸਤਾਵੇਜ਼ਾਂ ਦੇ ਆਧਾਰ ‘ਤੇ ਸਰਕਾਰ ਨੇ ਹੁਣ ਅਨੁਮਾਨ ਲਗਾਇਆ ਹੈ ਕਿ 1960 ਤੋਂ 2026 ਤੱਕ ਦੀ ਕੁੱਲ ਬਕਾਇਆ ਰਕਮ ਲਗਭਗ ₹1.44 ਲੱਖ ਕਰੋੜ ਬਣਦੀ ਹੈ। ਬੁੱਧਵਾਰ ਨੂੰ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਸਿੰਚਾਈ ਅਤੇ ਪਾਣੀ ਪ੍ਰਬੰਧਨ ਨਾਲ ਜੁੜੇ ਅੰਕੜੇ ਜਨਤਕ ਕੀਤੇ। ਉਨ੍ਹਾਂ ਰਾਜਸਥਾਨ ਨੂੰ ਦਿੱਤੇ ਜਾ ਰਹੇ ਪਾਣੀ ਦੇ ਮਾਮਲੇ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਪਾਣੀ ਸਪਲਾਈ ਦੀ ਸ਼ੁਰੂਆਤ 1920 ਵਿੱਚ ਬੀਕਾਨੇਰ ਰਿਆਸਤ ਅਤੇ ਬਹਾਵਲਪੁਰ ਦਰਮਿਆਨ ਹੋਏ ਇਕ ਸਮਝੌਤੇ ਅਧੀਨ ਹੋਈ ਸੀ, ਜੋ ਬਾਅਦ ਵਿੱਚ ਰਾਜਸਥਾਨ ਤੱਕ ਵਧਾਈ ਗਈ। ਉਸ ਸਮੇਂ ਪ੍ਰਤੀ ਏਕੜ ਪਾਣੀ ਦੀ ਫੀਸ ਨਿਰਧਾਰਤ ਸੀ ਅਤੇ ਇਹ ਅਦਾਇਗੀਆਂ 1960 ਤੱਕ ਜਾਰੀ ਰਹੀਆਂ। ਪੰਜਾਬ ਲਵੇਗਾ ₹1.44 ਲੱਖ ਕਰੋੜ ਦੀ ਰਾਇਲਟੀ ਮੁੱਖ ਮੰਤਰੀ ਨੇ ਕਿਹਾ ਕਿ 1960 ਵਿੱਚ ਨਵ...
10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਵਿੱਚ ਮਹੱਤਵਪੂਰਨ ਅਪਡੇਟ

10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਵਿੱਚ ਮਹੱਤਵਪੂਰਨ ਅਪਡੇਟ

Breaking News
ਪਠਾਨਕੋਟ, 18 ਮਾਰਚ 2026: ਪਠਾਨਕੋਟ ਜ਼ਿਲ੍ਹੇ ਵਿੱਚ ਨਾਗਰਿਕਾਂ ਨੂੰ ਹੋਰ ਸੁਧਰੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਹੋਰ ਅਹਿਮ ਕਦਮ ਉਠਾਇਆ ਗਿਆ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਇੱਕ ਮਹੱਤਵਪੂਰਨ ਆਨਲਾਈਨ ਬੈਠਕ ਕਰਵਾਈ ਗਈ। ਇਸ ਬੈਠਕ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕੀਤੀ। ਉਨ੍ਹਾਂ ਜ਼ਿਲ੍ਹੇ ਵਿੱਚ ਜਾਰੀ ਰਜਿਸਟ੍ਰੇਸ਼ਨ ਕੰਮਕਾਜ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ। ਡਾ. ਪੱਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਨਾਗਰਿਕ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਯੋਜਨਾ ਹੇਠ ਤੇਜ਼ ਗਤੀ ਨਾਲ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀ ਥਾਂ ‘ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਹਕਦਾਰ ਵਿਅਕਤੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਉਨ...
ਪੰਜਾਬ ਨੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਵਿੱਚ ਸੁਧਾਰ ਲਈ ਇੱਕ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਮਹੱਤਵਪੂਰਨ ਸਮਝੌਤਾ ਕੀਤਾ: ਭਗਵੰਤ ਸਿੰਘ ਮਾਨ

ਪੰਜਾਬ ਨੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਵਿੱਚ ਸੁਧਾਰ ਲਈ ਇੱਕ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਮਹੱਤਵਪੂਰਨ ਸਮਝੌਤਾ ਕੀਤਾ: ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 17 ਮਾਰਚ 2026: ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ–2.0 ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਅਗਲੇ ਛੇ ਸਾਲਾਂ ਦੌਰਾਨ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲੀ ਸਿੱਖਿਆ ਵਿੱਚ ਵਿਆਪਕ ਅਤੇ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਦਾ ਮਕਸਦ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਤੇਜ਼ੀ ਨਾਲ ਮਜ਼ਬੂਤ ਕਰਨਾ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ-ਪੱਧਰੀ ਮਿਆਰਾਂ ਦੇ ਸਮਾਨ ਲਿਆਉਣਾ ਹੈ। ਇਸ ਮਿਸ਼ਨ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਹੈ, ਜੋ ਸੂਬੇ ਵੱਲੋਂ ਜਨਤਕ ਸਿੱਖਿਆ ਵਿੱਚ ਪਹਿਲਾਂ ਕੀਤੇ ਗਏ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਨੂੰ ਦਰਸਾਉਂਦੀ ਹੈ। ਕੁੱਲ ਨਿਵੇਸ਼ ਵਿੱਚੋਂ 2,500 ਕਰੋੜ ਰੁਪਏ ਕਰਜ਼ਾ ਸਹਾਇਤਾ ਵਿਸ਼ਵ ਬੈਂਕ ਵੱਲੋਂ ਅਤੇ 1,000 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ। ਇਹ ਯੋਜਨਾ ਸੂਬੇ ਦੇ ਇਤਿਹਾਸ ਦੇ ਸਭ ਤੋਂ ਵੱਡੇ ਸਿੱਖਿਆ ਸੁਧਾਰ ਪ੍ਰੋਗਰਾਮਾਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ। ...
ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਏਆਈ ਵੀਡੀਓਜ਼ ‘ਤੇ SGPC ਵੱਲੋਂ ਕੜਾ ਨੋਟਿਸ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ

ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਏਆਈ ਵੀਡੀਓਜ਼ ‘ਤੇ SGPC ਵੱਲੋਂ ਕੜਾ ਨੋਟਿਸ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ

Breaking News, Uncategorized
ਅੰਮ੍ਰਿਤਸਰ, 17 ਮਾਰਚ 2026:  ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਕੇ ਬਣਾਈਆਂ ਜਾ ਰਹੀਆਂ ਵੀਡੀਓਜ਼ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨ ਦੇ ਵਧ ਰਹੇ ਮਾਮਲਿਆਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਚਿੰਤਾ ਜਤਾਈ ਹੈ। ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ‘ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਖਾਤਿਆਂ ਅਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਏਆਈ ਤਕਨੀਕ ਦੀ ਗਲਤ ਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰਾ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਇਸ ਮਸਲੇ ਨੂੰ ਬੜੀ ਸੰਵੇਦਨਸ਼ੀਲਤਾ ਨਾਲ ਲੈ ਰਹੀ ਹੈ ਅਤੇ ਇਸਨੂੰ ਰੋਕਣ ਲਈ ਏਆਈ ਖੇਤਰ ਦੇ ਵਿਸ਼ੇਸ਼ਗਿਆਨਾਂ ਨਾਲ ਮਿਲ ਕੇ ਉਪਰਾਲੇ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਜੇ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣਦੇ, ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ, Bhagwant Singh Mann

ਜੇ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣਦੇ, ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ, Bhagwant Singh Mann

Breaking News
ਧੂਰੀ, 17 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਅਗਵਾਈ ਕਰਨ ਦਾ ਮੌਕਾ ਮਿਲਦਾ ਅਤੇ ਉਹ ਪਹਿਲੇ ਪ੍ਰਧਾਨ ਮੰਤਰੀ ਬਣਦੇ, ਤਾਂ ਅੱਜ ਭਾਰਤ ਦੀ ਤਸਵੀਰ, ਦਿਸ਼ਾ ਅਤੇ ਸੋਚ ਕਾਫੀ ਵੱਖਰੀ ਹੁੰਦੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਸਿਰਫ਼ ਇੱਕ ਇਨਕਲਾਬੀ ਨਹੀਂ ਸਨ, ਸਗੋਂ ਇੱਕ ਡੂੰਘੇ ਵਿਚਾਰਕ ਵੀ ਸਨ, ਜਿਨ੍ਹਾਂ ਨੇ ਆਪਣੇ ਲੇਖਾਂ ਅਤੇ ਜੇਲ੍ਹ ਵਿਚੋਂ ਲਿਖੇ ਪੱਤਰਾਂ ਰਾਹੀਂ ਦੇਸ਼ ਦੇ ਭਵਿੱਖ ਲਈ ਸਪੱਸ਼ਟ ਦ੍ਰਿਸ਼ਟੀ ਪੇਸ਼ ਕੀਤੀ ਸੀ। ਮੁੱਖ ਮੰਤਰੀ ਨੇ ਇਹ ਵੀ ਸਵਾਲ ਉਠਾਇਆ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਅਜੇ ਤੱਕ ਪੁਰਾਣੇ ਅਤੇ ਜ਼ਮੀਨਦਾਰਾਣਾ ਸੋਚ ਵਾਲੇ ਪ੍ਰਸ਼ਾਸਕੀ ਢਾਂਚੇ ਵਿੱਚ ਕਿਉਂ ਫਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਓਹੀ ਸਿਸਟਮ ਹੈ ਜਿਸ ਦੇ ਖਿਲਾਫ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਹੋਰ ਕਈ ਸ਼ਹੀਦਾਂ ਨੇ ਆਪਣੀ ਜਾਨ ਕੁਰਬਾਨ ਕੀਤੀ ਸੀ, ਪਰ ਅੱਜ ਵੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰਨਾ ਪੈਂਦਾ ਹੈ। ਮਾਨ ਨੇ ...