ਵਾਅਦਾ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਪੰਡੋਰੀ, ਉੱਗੋਕੇ
ਬਰਨਾਲਾ, 8 ਮਾਰਚ 2026: ਵਿਧਾਇਕ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ ਖੁਸ਼ਹਾਲੀ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ।
ਓਹਨਾਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ। ਓਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ।
ਇਸ ਮੌਕੇ ਚੇਅਰਮੈਨ ਜ...









