ਸੀਐਮ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕੀਤੀ ਪ੍ਰੈਸ ਕਾਨਫਰੰਸ, ਨੀਦਰਲੈਂਡ ਅਤੇ ਫਿਨਲੈਂਡ ਦੌਰੇ ਦੀਆਂ ਉਪਲਬਧੀਆਂ ਬਾਰੇ ਦਿੱਤੀ ਜਾਣਕਾਰੀ
ਚੰਡੀਗੜ੍ਹ, 28 ਅਪ੍ਰੈਲ 2026: ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਨੀਦਰਲੈਂਡ ਅਤੇ ਫਿਨਲੈਂਡ ਦੇ ਆਪਣੇ ਹਾਲੀਆ ਦੌਰੇ ਦੀਆਂ ਮੁੱਖ ਪ੍ਰਾਪਤੀਆਂ ਮੀਡੀਆ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਵਿੱਚ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨਾ, ਉੱਨਤ ਤਕਨਾਲੋਜੀ ਨੂੰ ਲਿਆਉਣਾ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨਾ ਸੀ।
ਸੀਐਮ ਮਾਨ ਨੇ ਦੱਸਿਆ ਕਿ ਇਸ ਦੌਰੇ ਦੇ ਨਤੀਜੇ ਵਜੋਂ ਪੰਜਾਬ ਦੇ ਖੇਤੀਬਾੜੀ, ਉਦਯੋਗ ਅਤੇ ਸਿੱਖਿਆ ਖੇਤਰ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਗਲੋਬਲ ਸਪਲਾਈ ਚੇਨ ਨਾਲ ਜੋੜਨਾ ਅਤੇ ਵੱਡੇ ਪੱਧਰ ‘ਤੇ ਨਿਵੇਸ਼ ਲਿਆ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਇੱਕ ਨਵੀਂ ਸੈਮੀਕੰਡਕਟਰ ਰਿਸਰਚ ਲੈਬ ਸਥਾਪਿਤ ਕੀਤੀ ਜਾਵੇਗੀ, ਜਿਸ ਨਾਲ ਮੋਹਾਲੀ ਨੂੰ ਇੱਕ ਵੱਡੇ ਆਈਟੀ ਹੱਬ ਵਜੋਂ ਵਿਕਸਿਤ ਕਰਨ ਵਿੱਚ ਮਦਦ ਮਿਲੇਗੀ। ਸਿੱਖਿਆ ਖੇਤਰ ਵਿੱਚ ਸੁਧਾਰ ਲਈ ਪੰਜ...









