ਸਰਹੱਦ ਪਾਰ ਤੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ; 900 ਗ੍ਰਾਮ ICE ਅਤੇ 5 ਪਿਸਤੌਲਾਂ ਸਮੇਤ ਤਿੰਨ ਦੋਸ਼ੀ ਅੰਮ੍ਰਿਤਸਰ ਤੋਂ ਕਾਬੂ
ਚੰਡੀਗੜ੍ਹ / ਅੰਮ੍ਰਿਤਸਰ, 23 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਨਾਲ ਸਬੰਧਤ ਹਨ। ਬਰਾਮਦ ਹਥਿਆਰਾਂ ਵਿੱਚ ਦੋ 9 ਐਮਐਮ ਗਲੌਕ, ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਅਨੁਸਾਰ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੰਪਰਕ ਵਿੱਚ ਸਨ ...









