30 ਕਿਲੋ ਹੈਰੋਇਨ ਬਰਾਮਦਗੀ ਕੇਸ ਵਿੱਚ ਵੱਡੀ ਸਫ਼ਲਤਾ, ਨਾਬਾਲਗ ਸਮੇਤ ਦੋ ਸਾਥੀ ਕਾਬੂ; 5 ਕਿਲੋ ਹੋਰ ਹੈਰੋਇਨ ਜ਼ਬਤ
ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ 2026: ਪੰਜਾਬ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਜਾਂਚ ਦੌਰਾਨ ਦੋ ਵੱਖ-ਵੱਖ ਕਾਰਵਾਈਆਂ ਵਿੱਚ ਇੱਕ ਨਾਬਾਲਗ ਸਮੇਤ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 5.041 ਕਿਲੋਗ੍ਰਾਮ ਵਾਧੂ ਹੈਰੋਇਨ ਬਰਾਮਦ ਕੀਤੀ ਹੈ।
ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਮੁਲਜ਼ਮ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ, ਅਸਲਾ ਐਕਟ, ਲੁੱਟ-ਖੋਹ ਅਤੇ ਹਮਲੇ ਵਰਗੇ ਕਈ ਗੰਭੀਰ ਮਾਮਲੇ ਪਹਿਲਾਂ ਤੋਂ ਦਰਜ ਹਨ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੇ ਆਪਰੇਸ਼ਨ ਦੌਰਾਨ ਗੌਤਮ, ਕਬੀਰ ਉਰ...








