Sunday, November 8Punjabi People

Breaking News

ਵਿਸਫੋਟ ਲਈ ਪੂਰੀ ਤਰ੍ਹਾਂ ਤਿਆਰ IED ਬਰਾਮਦ, ਵੱਡਾ ਹਾਦਸਾ ਟਲਿਆ: ਡੀਜੀਪੀ ਗੌਰਵ ਯਾਦਵ

ਵਿਸਫੋਟ ਲਈ ਪੂਰੀ ਤਰ੍ਹਾਂ ਤਿਆਰ IED ਬਰਾਮਦ, ਵੱਡਾ ਹਾਦਸਾ ਟਲਿਆ: ਡੀਜੀਪੀ ਗੌਰਵ ਯਾਦਵ

Breaking News, Punjab News
ਐਸ.ਏ.ਐਸ ਨਗਰ (ਮੋਹਾਲੀ), 4 ਜੂਨ 2026: ਪੰਜਾਬ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਸਪੈਸ਼ਲ ਆਪਰੇਸ਼ਨ ਸੈੱਲ (SSOC) ਐਸ.ਏ.ਐਸ ਨਗਰ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਕਰੀਬ 2.5 ਕਿਲੋਗ੍ਰਾਮ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ Gaurav Yadav ਨੇ ਸਾਂਝੀ ਕੀਤੀ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਵਾਸੀ ਮਨੀ ਸਿੰਘ (32) ਅਤੇ ਗਿੱਲਵਾਲੀ ਗੇਟ ਇਲਾਕੇ ਦੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਵਿਦੇਸ਼ ਅਧਾਰਤ ਅੱਤਵਾਦੀ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਇਸ਼ਾਰਿਆਂ ‘ਤੇ ਕਾਰਵਾਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ IED ਪੂਰੀ ਤਰ੍ਹਾਂ ਐਕਟਿਵ ਅਤੇ ਵਿਸਫੋਟ ਲਈ ਤਿਆਰ ਹਾਲਤ ਵਿੱਚ ਸੀ, ਜਿਸ ਕਾਰਨ ਇੱਕ ਵੱਡਾ ਹਾਦਸਾ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕੀਤੀ ਗਈ ਕਾਰਵਾਈ ਨੇ ਐਸ.ਏ.ਐਸ ਨਗਰ ...
ਪੰਜਾਬ ਦੀ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਤਿਹਾਸਕ ਉਪਲਬਧੀਆਂ ਵੱਲ — ਚੀਮਾ

ਪੰਜਾਬ ਦੀ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਤਿਹਾਸਕ ਉਪਲਬਧੀਆਂ ਵੱਲ — ਚੀਮਾ

Breaking News, Punjab News
ਸੰਗਰੂਰ, 4 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਕੌਮੀ ਪੱਧਰ ਦੀਆਂ ਮੁਕਾਬਲੇਵਾਰ ਪ੍ਰੀਖਿਆਵਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਪਿਛਲੇ ਸਾਲ ਜੇਈਈ ਐਡਵਾਂਸਡ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀ ਸਫ਼ਲ ਹੋਏ ਸਨ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 59 ਹੋ ਗਈ ਹੈ। ਇਸ ਤਰ੍ਹਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਭਗ 34 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਵਿੱਚ ਆਈ ਸਿੱਖਿਆ ਕ੍ਰਾਂਤੀ ਦਾ ਸਪੱਸ਼ਟ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਇਹ ਉਪਲਬਧੀਆਂ ਸਾਬਤ ਕਰਦੀਆਂ ਹਨ ਕਿ ਸੂਬੇ ਦੀ ਸਕੂਲੀ ਸਿੱਖਿਆ ਪ੍ਰਣਾਲੀ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕ...
ਪੰਜਾਬ ਸਿਵਲ ਸਕੱਤਰੇਤ ਸਮੇਤ ਕਈ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਪੰਜਾਬ ਸਿਵਲ ਸਕੱਤਰੇਤ ਸਮੇਤ ਕਈ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

Breaking News, CHANDIGARH NEWS
ਚੰਡੀਗੜ੍ਹ, 04 ਜੂਨ 2026: ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਅਤੇ ਸੂਬੇ ਦੇ ਕਈ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੱਜ ਸਵੇਰੇ 8:36 ਵਜੇ, ਪੰਜਾਬ ਸਿਵਲ ਸਕੱਤਰੇਤ ਦੇ ਅਧਿਕਾਰੀਆਂ ਨੂੰ ਇੱਕ ਈਮੇਲ ਮਿਲੀ ਜਿਸ ‘ਚ ਬੰਬ ਦੀ ਧਮਕੀ ਅਤੇ ਭੜਕਾਊ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ | ਈਮੇਲ ‘ਚ ਦਾਅਵਾ ਕੀਤਾ ਗਿਆ ਹੈ ਕਿ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ‘ਚ ਦੁਪਹਿਰ 1:11 ਵਜੇ ਤੋਂ 3:11 ਵਜੇ ਦੇ ਵਿਚਕਾਰ ਬੰਬ ਫਟਣਗੇ। ਇਸ ਤੋਂ ਇਲਾਵਾ, ਪੰਜਾਬ ਦੇ ਕਈ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਦਿੱਤੀਆਂ ਹਨ, ਜਿਨ੍ਹਾਂ ‘ਚ ਅੰਮ੍ਰਿਤਸਰ ਦਾ ਦੁਰਗਿਆਣਾ ਮੰਦਰ, ਪਠਾਨਕੋਟ ਦਾ ਮੁਕਤੇਸ਼ਵਰ ਮੰਦਰ, ਜਲੰਧਰ ਦਾ ਦੇਵੀ ਤਾਲਾਬ ਮੰਦਰ, ਬਠਿੰਡਾ ਦਾ ਮਾਈਸਰ ਮੰਦਰ ਅਤੇ ਪਟਿਆਲਾ ਦਾ ਕਾਲੀ ਦੇਵੀ ਮੰਦਰ ਸ਼ਾਮਲ ਹਨ।...
ਪੰਜਾਬ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਦਿੱਤੀ ਹਰੀ ਝੰਡੀ

ਪੰਜਾਬ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਦਿੱਤੀ ਹਰੀ ਝੰਡੀ

Breaking News
ਚੰਡੀਗੜ੍ਹ, 4 ਜੂਨ 2026: ਪੰਜਾਬ ਦੀ ਸੱਭਿਆਚਾਰਕ, ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਹੋਰ ਮਜ਼ਬੂਤੀ ਨਾਲ ਵਿਸ਼ਵ ਪੱਧਰ ‘ਤੇ ਉਜਾਗਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਉੱਚ-ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਅਤੇ ਸ਼ੰਭੂ ਸਰਹੱਦ ‘ਤੇ ਬਣਾਏ ਜਾਣ ਵਾਲੇ ਸ਼ਾਨਦਾਰ ਸਵਾਗਤੀ ਗੇਟ ਦੇ ਡਿਜ਼ਾਇਨ ਅਤੇ ਯੋਜਨਾ ਨੂੰ ਹਰੀ ਝੰਡੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖ ਧਰਮ ਦਾ ਇੱਕ ਮਹਾਨ ਇਤਿਹਾਸਕ ਅਤੇ ਅਧਿਆਤਮਿਕ ਕੇਂਦਰ ਹੈ, ਜਿਸ ਨਾਲ ਦੁਨੀਆ ਭਰ ਦੇ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਇੱਥੇ ਬਣਾਈ ਜਾਣ ਵਾਲੀ ਹੈਰੀਟੇਜ ਸਟਰੀਟ ਨਾ ਸਿਰਫ਼ ਸ਼ਹਿਰ ਦੀ ਧਾਰਮਿਕ ਮਹੱਤਤਾ ਨੂੰ ਹੋਰ ਉਭਾਰੇਗੀ, ਸਗੋਂ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਇੱਕ ਵਿਲੱਖਣ ਵਿਰਾਸਤੀ ਅਤੇ ਆਧਿਆਤਮਿਕ ਅਨੁਭਵ ਵੀ ਪ੍ਰਦਾਨ ਕਰੇਗੀ। ਸੋਧੀ ਹੋਈ ਯੋਜਨਾ ਅਨੁਸਾਰ ਹੈਰੀਟ...
ਸਫਲ ਵਿਦਿਆਰਥੀਆਂ ਦੀ ਪ੍ਰਾਪਤੀ ‘ਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਮੁਬਾਰਕਾਂ, ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ

ਸਫਲ ਵਿਦਿਆਰਥੀਆਂ ਦੀ ਪ੍ਰਾਪਤੀ ‘ਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਮੁਬਾਰਕਾਂ, ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ

Breaking News, Punjab News
ਚੰਡੀਗੜ੍ਹ, 3 ਜੂਨ 2026: ਪੰਜਾਬ ਦੇ ਸਰਕਾਰੀ ਸਕੂਲਾਂ ਨੇ ਇੱਕ ਵਾਰ ਫਿਰ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਦੇਸ਼ ਦੀ ਸਭ ਤੋਂ ਮੁਸ਼ਕਲ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਜੇਈਈ ਐਡਵਾਂਸਡ-2026 ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਦੀ ਵੱਡੀ ਸਫਲਤਾ ਦਾ ਪ੍ਰਤੀਕ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਾਲ 2025 ਵਿੱਚ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪਾਸ ਕੀਤਾ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 59 ਹੋ ਗਈ ਹੈ, ਜੋ ਲਗਭਗ 34 ਫੀਸਦੀ ਵਾਧਾ ਦਰਸਾਉਂਦੀ ਹੈ। ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ। ਜ਼ਿਲ੍ਹਾ-ਵਾਰ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਪਟਿਆਲਾ 11 ਵਿਦਿਆਰਥੀਆਂ ਨਾਲ ਪਹਿਲੇ ਸਥਾਨ ‘ਤੇ ਰਿਹਾ, ਜਦਕਿ ਸੰਗਰੂਰ ਦੇ 7 ਵਿ...
ਕਿੰਦਾ ਬਿਹਾਰੀਪੁਰੀਆ ਸਮੇਤ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਬੱਡੀ ਸਿਤਾਰੇ ‘ਆਪ’ ਵਿੱਚ ਸ਼ਾਮਲ

ਕਿੰਦਾ ਬਿਹਾਰੀਪੁਰੀਆ ਸਮੇਤ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਬੱਡੀ ਸਿਤਾਰੇ ‘ਆਪ’ ਵਿੱਚ ਸ਼ਾਮਲ

Breaking News, Punjab News
ਚੰਡੀਗੜ੍ਹ, 3 ਜੂਨ 2026: ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਰਾਜਨੀਤਿਕ ਅਤੇ ਸਮਾਜਿਕ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ “ਚੀਤਾ” ਦੇ ਨਾਂ ਨਾਲ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਆਪਣੇ ਸਾਥੀ ਪ੍ਰਸਿੱਧ ਖਿਡਾਰੀਆਂ, ਰੈਫਰੀਆਂ, ਕੁਮੈਂਟੇਟਰਾਂ ਅਤੇ ਨੌਜਵਾਨ ਸਮਾਜਿਕ ਆਗੂਆਂ ਸਮੇਤ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪਾਰਟੀ ਦੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪੇ ਭੇਟ ਕੀਤੇ ਅਤੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਸਿੱਧ ਖਿਡਾਰੀਆਂ ਅਤੇ ਸਮਾਜਿਕ ਆਗੂਆਂ ਦਾ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਪ੍ਰਭਾਵਿਤ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬ...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਵਿਸਥਾਰ, 17 ਨਵੀਆਂ ਬਿਮਾਰੀਆਂ ਦੇ ਇਲਾਜ ਨੂੰ ਮਿਲੀ ਮਨਜ਼ੂਰੀ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਵਿਸਥਾਰ, 17 ਨਵੀਆਂ ਬਿਮਾਰੀਆਂ ਦੇ ਇਲਾਜ ਨੂੰ ਮਿਲੀ ਮਨਜ਼ੂਰੀ

Breaking News, Punjab News
ਚੰਡੀਗੜ੍ਹ, 3 ਜੂਨ 2026: ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਆਸਾਨ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਇੱਕ ਅਹਿਮ ਫ਼ੈਸਲਾ ਲਿਆ ਹੈ। ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਨਵੀਆਂ ਮੈਡੀਕਲ ਪ੍ਰਕਿਰਿਆਵਾਂ ਨੂੰ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾਉਂਦੇ ਹੋਏ ਹੁਣ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਦਾ ਲਾਭ ਦਿੱਤਾ ਜਾਵੇਗਾ। ਇਹ ਫ਼ੈਸਲਾ ਸੂਬੇ ਵਿੱਚ ਸਿਹਤ ਬੀਮਾ ਸੇਵਾਵਾਂ ਦੇ ਵਿਸਥਾਰ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਆਮ ਤੌਰ 'ਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵੱਧ ਰਹੀ ਭੀੜ, ਲੰਬੀਆਂ ਕਤਾਰਾਂ ਅਤੇ ਇਲਾਜ ਲਈ ਉਡੀਕ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹੋਣ ਨਾਲ ਮਰੀਜ਼ਾਂ ਨੂੰ ਆਪਣੇ ਨੇੜੇ ਹੀ ਸਮੇਂ ਸਿਰ ਇਲਾਜ ਮਿਲ ਸਕੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਕਦਮ ਨਾਲ ਖ਼ਾਸ ਕਰਕੇ ਉਹਨਾਂ ਜ਼ਿਲ੍ਹਿਆਂ ਨੂੰ ਵੱਡਾ ਲਾ...
ਸੀਆਈਏ ਸਟਾਫ ਫਿਰੋਜ਼ਪੁਰ ਦਾ ਏਐਸਆਈ ਗੋਲਡੀ 1.30 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਸੀਆਈਏ ਸਟਾਫ ਫਿਰੋਜ਼ਪੁਰ ਦਾ ਏਐਸਆਈ ਗੋਲਡੀ 1.30 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Breaking News, Punjab News
ਚੰਡੀਗੜ੍ਹ/ਫਿਰੋਜ਼ਪੁਰ, 3 ਜੂਨ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਸੀਆਈਏ ਸਟਾਫ ਫਿਰੋਜ਼ਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1.30 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਨੌਰੰਗ ਕੇ ਲੇਲੀ, ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।ਸ਼ਿਕਾਇਤਕਰਤਾ, ਜੋ ਪਸ਼ੂਆਂ ਦੀ ਖਰੀਦ-ਫ਼ਰੋਖ਼ਤ ਦਾ ਕਾਰੋਬਾਰ ਕਰਦਾ ਹੈ, ਨੇ ਦੱਸਿਆ ਕਿ ਉਸਦੇ ਇੱਕ ਰਿਸ਼ਤੇਦਾਰ ਖ਼ਿਲਾਫ਼ ਫਿਰੋਜ਼ਪੁਰ ਛਾਉਣੀ ਵਿੱਚ ਸੀਆਈਏ ਵੱਲੋਂ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਏਐਸਆਈ ਗੁਰਜੀਤ ਸਿੰਘ ਨੇ ਉਸ ਨਾਲ ਸੰਪਰਕ ਕਰਕੇ ਕਥਿਤ ਤੌਰ ’ਤੇ ਧਮਕੀ ਦਿੱਤੀ ਕਿ ਉਸਦੇ ਰਿਸ਼ਤੇਦਾਰ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤ ਮੁਤਾਬਕ ਮੁਲਜ਼ਮ ਏਐਸਆਈ ਨੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਉਸਦ...
ਨਿੱਜੀ ਸਕੂਲ ਹੁਣ ਸਾਲਾਨਾ ਕੇਵਲ 5% ਤੱਕ ਹੀ ਵਧਾ ਸਕਣਗੇ ਫੀਸ, ਵਾਧੂ ਰਕਮ ਵਾਪਸ ਕਰਨੀ ਹੋਵੇਗੀ: ਸੀਐਮ ਮਾਨ

ਨਿੱਜੀ ਸਕੂਲ ਹੁਣ ਸਾਲਾਨਾ ਕੇਵਲ 5% ਤੱਕ ਹੀ ਵਧਾ ਸਕਣਗੇ ਫੀਸ, ਵਾਧੂ ਰਕਮ ਵਾਪਸ ਕਰਨੀ ਹੋਵੇਗੀ: ਸੀਐਮ ਮਾਨ

Breaking News, Punjab News
ਚੰਡੀਗੜ੍ਹ, 3 ਜੂਨ 2026: ਅੰਮ੍ਰਿਤਸਰ ਦੀ ਵਿਦਿਆਰਥਣ ਅਮਜੋਤ ਕੌਰ ਦੀ ਖੁਦਕੁਸ਼ੀ ਦੀ ਦਰਦਨਾਕ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਦੀ ਫੀਸ ਸਬੰਧੀ ਮਨਮਾਨੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਆਰਥਿਕ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਸਖ਼ਤ ਕਾਨੂੰਨੀ ਪ੍ਰਬੰਧ ਕੀਤੇ ਜਾਣਗੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਾਰੇ ਨਿੱਜੀ ਸਕੂਲਾਂ ਲਈ ਫੀਸ ਵਾਧੇ ਦੀ ਵੱਧ ਤੋਂ ਵੱਧ ਸੀਮਾ 5 ਫੀਸਦੀ ਤੈਅ ਕੀਤੀ ਜਾਵੇਗੀ। ਜੇਕਰ ਪਿਛਲੇ ਤਿੰਨ ਸਾਲਾਂ ਦੌਰਾਨ ਕਿਸੇ ਸਕੂਲ ਨੇ ਇਸ ਹੱਦ ਤੋਂ ਵੱਧ ਫੀਸ ਵਸੂਲੀ ਹੈ ਤਾਂ ਉਸ ਨੂੰ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪੈਣ ‘ਤੇ ਉਨ੍ਹਾਂ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ। ਅਮਜੋਤ ਕੌਰ ਦੀ ਮੌਤ ‘ਤੇ ਡੂੰਘਾ...
ਕਿਸਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਗੰਨਾ ਕਾਸ਼ਤਕਾਰਾਂ ਲਈ KCC ਕ੍ਰੈਡਿਟ ਸੀਮਾ ਵਿੱਚ ਵਾਧਾ

ਕਿਸਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਗੰਨਾ ਕਾਸ਼ਤਕਾਰਾਂ ਲਈ KCC ਕ੍ਰੈਡਿਟ ਸੀਮਾ ਵਿੱਚ ਵਾਧਾ

Breaking News, Punjab News
ਚੰਡੀਗੜ੍ਹ, 2 ਜੂਨ 2026: ਪੰਜਾਬ ਸਰਕਾਰ ਨੇ 26 ਸਾਲ ਪੁਰਾਣੀ ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਨੀਤੀ ਵਿੱਚ ਵੱਡੀਆਂ ਸੋਧਾਂ ਕਰਦਿਆਂ ਇਸ ਨੂੰ ਕਿਸਾਨਾਂ ਦੇ ਹਿੱਤਾਂ ਅਨੁਸਾਰ ਹੋਰ ਪ੍ਰਭਾਵਸ਼ਾਲੀ ਬਣਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਿਸਾਨਾਂ ਲਈ ਫਸਲੀ ਕਰਜ਼ੇ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਵਾਧਾ ਕੀਤਾ ਗਿਆ ਹੈ ਅਤੇ ਕਈ ਹੋਰ ਫਸਲਾਂ ਨੂੰ ਵੀ ਇਸ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨਿੱਜੀ ਬੈਂਕਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸਾਨਾਂ ਦੀ ਜ਼ਮੀਨ ਜਾਂ ਜਾਇਦਾਦ ਜ਼ਬਤ ਕਰਨ ਵਰਗੇ ਕਦਮਾਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਕਾਇਆ ਰਕਮ ਦੀ ਵਸੂਲੀ ਲਈ ਹੋਰ ਵਿਕਲਪਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਕਿਸਾਨਾਂ ਦੀਆਂ ਤਸਵੀਰਾਂ ਨੂੰ ਡਿਫਾਲਟਰਾਂ ਦੀਆਂ ਸੂਚੀਆਂ ਵਿੱਚ ਪ੍ਰਦਰਸ਼ਿਤ ਨਾ ਕਰਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਉਨ੍ਹਾਂ ਦੀ ਸਮਾਜਿਕ ਮਾਨ-ਮਰਿਆਦਾ ਪ੍ਰਭਾਵਿਤ ਨਾ ਹੋਵੇ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਕਿਸਾਨ-ਪੱਖੀ ਨੀਤੀਆਂ ਅਪਣਾਏ ਜਾਣ...