Friday, November 6Punjabi People

Breaking News

ਪੰਜਾਬ ਦੇ ਵੋਟਰਾਂ ਲਈ ਅਹਿਮ ਖ਼ਬਰ: 24 ਅਕਤੂਬਰ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਵੋਟਰਾਂ ਲਈ ਅਹਿਮ ਖ਼ਬਰ: 24 ਅਕਤੂਬਰ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

Breaking News, Punjab News
ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਦੇ ਵੋਟਰਾਂ ਲਈ ਅਹਿਮ ਖ਼ਬਰ ਹੈ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 24 ਅਕਤੂਬਰ 2026 ਨੂੰ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਸਹੂਲਤਾਂ ਮੁਹੱਈਆ ਕਰਵਾਉਣਾ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨਾ ਅਤੇ ਵੋਟਰ ਸੂਚੀ ਵਿੱਚ ਮੌਜੂਦ ਵੇਰਵਿਆਂ ਨੂੰ ਦਰੁਸਤ ਕਰਨਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਵੋਟਰ ਇਨ੍ਹਾਂ ਕੈਂਪਾਂ ਰਾਹੀਂ ਆਪਣਾ ਨਾਮ ਵੋਟਰ ਸੂਚੀ ਵਿੱਚ ਚੈੱਕ ਕਰਨ ਦੇ ਨਾਲ-ਨਾਲ ਨਵੀਂ ਵੋਟ ਬਣਵਾਉਣ ਅਤੇ ਪਹਿਲਾਂ ਤੋਂ ਦਰਜ ਜਾਣਕਾਰੀ ਵਿੱਚ ਲੋੜੀਂਦੀਆਂ ਸੋਧਾਂ ਕਰਵਾਉਣ ਲਈ ਵੀ ਅਰਜ਼ੀ ਦੇ ਸਕਦੇ ਹਨ। ਅੰਤਿਮ ਵੋਟਰ ਸੂਚੀ ਵਿੱਚ ਆਪ...
CM ਭਗਵੰਤ ਮਾਨ ਨੇ ਚੋਣ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਚੁੱਕੇ ਸਵਾਲ

CM ਭਗਵੰਤ ਮਾਨ ਨੇ ਚੋਣ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਚੁੱਕੇ ਸਵਾਲ

Breaking News, CHANDIGARH NEWS
ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਐਸਆਈਆਰ) ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਵੋਟਰ ਸੂਚੀਆਂ ਵਿੱਚੋਂ ਨਾਂ ਹਟਾਉਣ, ਨਵੇਂ ਨਾਂ ਦਰਜ ਕਰਨ ਅਤੇ ਕੇਂਦਰੀ ਏਜੰਸੀਆਂ ਦੀ ਵਰਤੋਂ ਨਾਲ ਜੁੜੇ ਮੁੱਦਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਕਰਨਾ ਲਾਜ਼ਮੀ ਹੈ। ਵਿਧਾਨ ਸਭਾ ਵਿੱਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਅਜਿਹੀ ਪ੍ਰਣਾਲੀ ਉੱਭਰ ਰਹੀ ਹੈ, ਜਿਸ ਵਿੱਚ ਲੋਕਤੰਤਰੀ ਢੰਗ ਨਾਲ ਚੁਣੇ ਗਏ ਆਗੂਆਂ ਦੇ ਤਾਨਾਸ਼ਾਹੀ ਰਵੱਈਏ ਬਾਰੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਯੋਗ ਵੋਟਰਾਂ ਦੇ ਨਾਂ ਵੋਟਰ ਸੂਚੀਆਂ ਵਿੱਚੋਂ ਹਟਾ ਦਿੱਤੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਜਾਂਦਾ ਹੈ, ਤਾਂ ਅਜਿਹੀ ਸਥਿਤੀ ਵਿੱ...
ਪੰਜਾਬ ਵਿਧਾਨ ਸਭਾ ’ਚ ਐਸਆਈਆਰ ਵਿਰੁੱਧ ਮਤਾ ਸਰਬਸੰਮਤੀ ਨਾਲ ਪਾਸ, ਯੋਗ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਲਈ ਸੰਵਿਧਾਨਕ ਸੁਰੱਖਿਆ ਦੀ ਮੰਗ

ਪੰਜਾਬ ਵਿਧਾਨ ਸਭਾ ’ਚ ਐਸਆਈਆਰ ਵਿਰੁੱਧ ਮਤਾ ਸਰਬਸੰਮਤੀ ਨਾਲ ਪਾਸ, ਯੋਗ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਲਈ ਸੰਵਿਧਾਨਕ ਸੁਰੱਖਿਆ ਦੀ ਮੰਗ

Breaking News, CHANDIGARH NEWS, Punjab News
ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਵਿਧਾਨ ਸਭਾ ਵਿੱਚ ਅੱਜ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਸਪੈਸ਼ਲ ਇੰਟੈਂਸਿਵ ਰਿਵੀਜ਼ਨ—ਐਸਆਈਆਰ) ਦੌਰਾਨ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਲਈ ਸੰਵਿਧਾਨਕ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਰਾਹੀਂ ਕੇਂਦਰ ਸਰਕਾਰ ਅਤੇ ਸਬੰਧਤ ਸੰਵਿਧਾਨਕ ਅਥਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਇਆ ਜਾਵੇ ਅਤੇ ਇਸ ਦੌਰਾਨ ਸਾਹਮਣੇ ਆਉਣ ਵਾਲੀਆਂ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਕੇ ਜਵਾਬਦੇਹੀ ਤੈਅ ਕੀਤੀ ਜਾਵੇ। ਵਿਧਾਨ ਸਭਾ ਵਿੱਚ ਮਤੇ ’ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟ ਦਾ ਅਧਿਕਾਰ ਸਿਰਫ਼ ਇੱਕ ਪ੍ਰਸ਼ਾਸਕੀ ਪ੍ਰਕਿਰਿਆ ਦਾ ਹਿੱਸਾ ਨ...
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਹੋਰ ਤੇਜ਼, 1.26 ਲੱਖ ਤੋਂ ਵੱਧ ਲੋਕ ਸੁਰੱਖਿਆ ਕਮੇਟੀਆਂ ਨਾਲ ਜੁੜੇ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਹੋਰ ਤੇਜ਼, 1.26 ਲੱਖ ਤੋਂ ਵੱਧ ਲੋਕ ਸੁਰੱਖਿਆ ਕਮੇਟੀਆਂ ਨਾਲ ਜੁੜੇ: ਬਰਿੰਦਰ ਕੁਮਾਰ ਗੋਇਲ

Breaking News, Punjab News
ਚੰਡੀਗੜ੍ਹ, 22 ਅਕਤੂਬਰ 2026: ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਲੋਕਾਂ ਦੀ ਸ਼ਮੂਲੀਅਤ ਵਧਾਉਣ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਨਸ਼ਿਆਂ ਦੀ ਲਪੇਟ ਵਿੱਚ ਆਏ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ ਵਾਰਡ ਅਤੇ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਰਾਹੀਂ ਹੁਣ ਤੱਕ 1.26 ਲੱਖ ਤੋਂ ਵੱਧ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ...
ਪੰਜਾਬ ਵਿੱਚ 1000 ਆਧੁਨਿਕ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ, 957 ਦਾ ਨਿਰਮਾਣ ਮੁਕੰਮਲ: ਡਾ. ਬਲਜੀਤ ਕੌਰ

ਪੰਜਾਬ ਵਿੱਚ 1000 ਆਧੁਨਿਕ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ, 957 ਦਾ ਨਿਰਮਾਣ ਮੁਕੰਮਲ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 22 ਅਕਤੂਬਰ 2026:  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ, ਮਹਿਲਾਵਾਂ ਦੀ ਭਲਾਈ ਅਤੇ ਪੇਂਡੂ ਖੇਤਰਾਂ ਵਿੱਚ ਮੁੱਢਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਸੂਬੇ ਭਰ ਵਿੱਚ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹੁਣ ਤੱਕ 957 ਕੇਂਦਰਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ, ਜਦਕਿ ਬਾਕੀ ਰਹਿੰਦੇ ਕੇਂਦਰਾਂ ਦੀ ਉਸਾਰੀ ਦਾ ਕੰਮ ਜਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਏ ਜਾ ਰਹੇ ਇਸ ਪ੍ਰੋਜੈਕਟ ਦਾ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਖਾਵਾਂ ਵਾਤਾਵਰਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪੌਸ਼ਟਿਕ ਭੋਜਨ, ਮੁੱਢਲੀ ਸਿੱਖਿਆ ਅਤੇ ਸਿਹਤ ਸੰਭਾਲ ਨਾਲ ਸਬੰਧਤ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਦੇ ਨਾਲ ਹੀ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਸਮਾਜਿਕ ਸੁਰੱਖ...
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ; ਨਸ਼ਿਆਂ, ਕਾਨੂੰਨ ਵਿਵਸਥਾ ਅਤੇ ਕੇਂਦਰ ਨਾਲ ਜੁੜੇ ਮੁੱਦਿਆਂ ’ਤੇ ਹੰਗਾਮੇ ਦੇ ਆਸਾਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ; ਨਸ਼ਿਆਂ, ਕਾਨੂੰਨ ਵਿਵਸਥਾ ਅਤੇ ਕੇਂਦਰ ਨਾਲ ਜੁੜੇ ਮੁੱਦਿਆਂ ’ਤੇ ਹੰਗਾਮੇ ਦੇ ਆਸਾਰ

Breaking News, CHANDIGARH NEWS
ਚੰਡੀਗੜ੍ਹ, 22 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਅੱਜ ਸ਼ੁਰੂ ਹੋ ਗਈ ਹੈ। ਸੈਸ਼ਨ ਦੇ ਪਹਿਲੇ ਦਿਨ ਸਦਨ ਵਿੱਚ ਸਭ ਤੋਂ ਪਹਿਲਾਂ ਵਿਛੜੀਆਂ ਸ਼ਖ਼ਸੀਅਤਾਂ ਅਤੇ ਹੋਰ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਪਿਤਾ ਅਤੇ ਮੋਹਿੰਦਰ ਭਗਤ ਦੇ ਪਰਿਵਾਰ ਨਾਲ ਸਬੰਧਤ ਮਰਹੂਮ ਸ਼ਖ਼ਸੀਅਤਾਂ ਦਾ ਜ਼ਿਕਰ ਕੀਤਾ ਗਿਆ। ਇਸ ਤੋਂ ਇਲਾਵਾ, ਲਹਿਰਾਗਾਗਾ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਅਗਲੀ ਕਾਰਵਾਈ ਦੌਰਾਨ ਸਦਨ ਵਿੱਚ ਪੰਜ ਰਿਪੋਰਟਾਂ ਅਤੇ ਤਿੰਨ ਅਹਿਮ ਮਤੇ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਵਿਸ਼ੇਸ਼ ਸੈਸ਼ਨ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਤਿੱਖੀ ਬਹਿਸ ਹੋਣ ਦੇ ਆਸਾਰ ਹਨ। ਜਿੱਥੇ ‘ਆਪ’ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਵਾਈਆਂ ਨੂੰ ਸਦਨ ਵਿੱਚ ਉਠਾ ਸਕਦੀ ਹੈ, ਉੱਥੇ ਹੀ ਵਿਰੋਧੀ ਧਿਰ ਨਸ਼ਿਆਂ ਵਿਰੁੱਧ ਕਾਰ...
ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਹਰਪਾਲ ਸਿੰਘ ਚੀਮਾ ਸਖ਼ਤ, 29 ਅਕਤੂਬਰ ਨੂੰ ਹੋਵੇਗੀ ਉੱਚ ਪੱਧਰੀ ਸਮੀਖਿਆ ਮੀਟਿੰਗ

ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਹਰਪਾਲ ਸਿੰਘ ਚੀਮਾ ਸਖ਼ਤ, 29 ਅਕਤੂਬਰ ਨੂੰ ਹੋਵੇਗੀ ਉੱਚ ਪੱਧਰੀ ਸਮੀਖਿਆ ਮੀਟਿੰਗ

Breaking News, CHANDIGARH NEWS
ਚੰਡੀਗੜ੍ਹ, 22 ਅਕਤੂਬਰ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਰਗਰਮੀ ਦਿਖਾਉਂਦਿਆਂ ਟਰਾਂਸਪੋਰਟ ਵਿਭਾਗ ਨੂੰ ਤੁਰੰਤ ਅਤੇ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਉਨ੍ਹਾਂ ਨੇ ਬੀਤੇ ਦਿਨ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਬੈਠਕ ਕੀਤੀ ਅਤੇ ਮੁਲਾਜ਼ਮਾਂ ਦੇ ਮੁੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਬੈਠਕ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਅਧੀਨ ਲਿਆਉਣ ਅਤੇ ਪਿਛਲੇ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਗਏ ਪੁਲਿਸ ਕੇਸ ਰੱਦ ਕਰਨ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਮੰਤਰੀ ਦੇ ਸਾਹਮਣੇ ਰੱਖੀਆਂ। ਹਰਪਾਲ ਸਿੰਘ ਚੀਮਾ ਨੇ ਵਿਭਾਗੀ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਨਤੀਜਾ-ਮੁਖੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਟਰਾਂਸ...
ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ ਲਿਆਉਣ ’ਤੇ ਮੀਤ ਹੇਅਰ ਵੱਲੋਂ ਮੁੱਖ ਮੰਤਰੀ ਮਾਨ ਦਾ ਧੰਨਵਾਦ

ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ ਲਿਆਉਣ ’ਤੇ ਮੀਤ ਹੇਅਰ ਵੱਲੋਂ ਮੁੱਖ ਮੰਤਰੀ ਮਾਨ ਦਾ ਧੰਨਵਾਦ

Breaking News, Punjab News, Sports
ਚੰਡੀਗੜ੍ਹ, 22 ਅਕਤੂਬਰ 2026: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਇਸ ਨੂੰ ਸੂਬੇ ਦੀ ਅਮੀਰ ਹਾਕੀ ਵਿਰਾਸਤ ਲਈ ਇਤਿਹਾਸਕ ਪ੍ਰਾਪਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਮੁਕਾਬਲਿਆਂ ਦਾ ਆਯੋਜਨ ਸੂਬੇ ਦੀ ਖੇਡ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ। ਮੀਤ ਹੇਅਰ ਨੇ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੌਕਾ ਪੰਜਾਬ ਲਈ ਮਾਣ ਵਾਲੀ ਗੱਲ ਹੈ, ਕਿਉਂਕਿ ਸੂਬੇ ਨੇ ਦਹਾਕਿਆਂ ਤੋਂ ਭਾਰਤੀ ਹਾਕੀ ਨੂੰ ਸ਼ਾਨਦਾਰ ਖਿਡਾਰੀ, ਓਲੰਪੀਅਨ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀ ਦਿੱਤੇ ਹਨ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਤੋਂ ਜਾਰੀ ਵੀਡੀਓ ਸੰਦੇਸ਼ ਵਿੱਚ ‘ਆਪ...
ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਹਰਪਾਲ ਸਿੰਘ ਚੀਮਾ ਸਖ਼ਤ, 29 ਅਕਤੂਬਰ ਨੂੰ ਹੋਵੇਗੀ ਉੱਚ ਪੱਧਰੀ ਮੀਟਿੰਗ

ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਹਰਪਾਲ ਸਿੰਘ ਚੀਮਾ ਸਖ਼ਤ, 29 ਅਕਤੂਬਰ ਨੂੰ ਹੋਵੇਗੀ ਉੱਚ ਪੱਧਰੀ ਮੀਟਿੰਗ

Breaking News, CHANDIGARH NEWS
ਚੰਡੀਗੜ੍ਹ, 21 ਅਕਤੂਬਰ 2026:  ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਟਰਾਂਸਪੋਰਟ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਦੇ ਨਿਪਟਾਰੇ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬੱਸ) ਵੱਲੋਂ 29 ਅਕਤੂਬਰ 2026 ਨੂੰ ਉੱਚ ਪੱਧਰੀ ਸਮੀਖਿਆ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਮੀਟਿੰਗ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਦੀਆਂ ਮੰਗਾਂ, ਉਨ੍ਹਾਂ ਦੀਆਂ ਸੇਵਾ ਸ਼ਰਤਾਂ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪਨਬੱਸ...
ਪੰਜਾਬ ਪਹਿਲੀ ਵਾਰ ਕਰੇਗਾ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ, ਮੋਹਾਲੀ ’ਚ ਹੋਣਗੇ ਸੈਮੀਫਾਈਨਲ ਤੇ ਫਾਈਨਲ: ਮੇਅਰ ਸਰਬਜੀਤ ਸਿੰਘ

ਪੰਜਾਬ ਪਹਿਲੀ ਵਾਰ ਕਰੇਗਾ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ, ਮੋਹਾਲੀ ’ਚ ਹੋਣਗੇ ਸੈਮੀਫਾਈਨਲ ਤੇ ਫਾਈਨਲ: ਮੇਅਰ ਸਰਬਜੀਤ ਸਿੰਘ

Breaking News, Sports
ਮੋਹਾਲੀ, 21 ਅਕਤੂਬਰ 2026: ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੇ ਮੁਕਾਬਲੇ ਕਰਵਾਏ ਜਾਣਾ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੈ। ਇਹ ਪ੍ਰਾਪਤੀ ਪੰਜਾਬ ਵਿੱਚ ਹਾਕੀ ਸਮੇਤ ਹੋਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਹ ਗੱਲ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ। ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਇਸ ਵੱਕਾਰੀ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਇਤਿਹਾਸਕ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਦੇ ਪੰਜਾਬ ਵਿੱਚ ਹੋਣ ਨਾਲ ਸੂਬੇ ਨੂੰ ਕੌਮਾਂਤਰੀ ਖੇਡ ਮੰਚ ’ਤੇ ਆਪਣੀ ਪਛਾਣ ਹੋਰ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਸਥਾਨਕ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਵੀ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਨੂੰ ਨੇੜਿਓਂ ਦੇਖਣ ਅਤੇ ਉਨ੍ਹਾਂ ਤੋਂ ਪ੍ਰੇਰਣਾ ਲੈਣ ਦਾ ਮੌਕਾ ਮਿਲੇਗਾ। 27 ਅਕਤੂਬਰ ਤੋਂ ਸ਼ੁਰੂ ਹੋਣਗੇ ਲੀਗ ਮੁਕਾਬਲੇ ਟੂਰਨਾਮੈਂਟ ਦੇ ਪ੍ਰੋਗਰਾਮ...