Sunday, November 8Punjabi People

Breaking News

ਅੰਮ੍ਰਿਤਸਰ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਮਲੇ ਵਿੱਚ ਵੱਡੀ ਕਾਮਯਾਬੀ

ਅੰਮ੍ਰਿਤਸਰ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਮਲੇ ਵਿੱਚ ਵੱਡੀ ਕਾਮਯਾਬੀ

Breaking News, Punjab News
ਅੰਮ੍ਰਿਤਸਰ, 27 ਮਈ 2026: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਅੱਠ ਆਧੁਨਿਕ ਪਿਸਤੌਲ ਅਤੇ ਵੱਡੀ ਗਿਣਤੀ ਵਿੱਚ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ। ਮੁਲਜ਼ਮ ਵਰਚੁਅਲ ਨੰਬਰਾਂ ਅਤੇ ਡਿਜ਼ਿਟਲ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਤਸਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦੇ ਸਨ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਮੰਗਵਾਈਆਂ ਜਾਂਦੀਆਂ ਸਨ। ਇਸ ਤੋਂ ਬਾਅਦ ਇਹ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੇ ਪੰਜਾਬ ਦੇ ਵੱਖ-ਵੱਖ ਅਪਰਾਧਿਕ ਗਿਰੋਹਾਂ ਅਤੇ...
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਭਾਗੀ ਕਾਰਗੁਜ਼ਾਰੀ ਦੀ ਸ਼ਲਾਘਾ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਭਾਗੀ ਕਾਰਗੁਜ਼ਾਰੀ ਦੀ ਸ਼ਲਾਘਾ

Breaking News, Punjab News
ਚੰਡੀਗੜ੍ਹ, 27 ਮਈ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਕਾਨੂੰਨੀ ਮੈਟਰੋਲੋਜੀ ਵਿੰਗ ਨੇ ਸਾਲ 2026 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਆਪਣੀ ਕਾਰਗੁਜ਼ਾਰੀ ਨਾਲ ਵਿਭਾਗ ਨੂੰ ਮਹੱਤਵਪੂਰਨ ਉਪਲਬਧੀਆਂ ਦਿਵਾਈਆਂ ਹਨ। ਜਨਵਰੀ ਤੋਂ ਅਪ੍ਰੈਲ 2026 ਤੱਕ ਵਿੰਗ ਨੇ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਦੇ ਖੇਤਰ ਵਿੱਚ ਉਲੇਖਣਯੋਗ ਪ੍ਰਦਰਸ਼ਨ ਕਰਦਿਆਂ ₹39.58 ਲੱਖ ਦੀ ਕੰਪਾਊਂਡਿੰਗ ਫੀਸ ਇਕੱਠੀ ਕੀਤੀ। ਇਸ ਮਿਆਦ ਦੌਰਾਨ ਕਾਨੂੰਨੀ ਮੈਟਰੋਲੋਜੀ ਵਿੰਗ ਵੱਲੋਂ ਸੂਬੇ ਭਰ ਵਿੱਚ 8,864 ਨਿਰੀਖਣ ਕੀਤੇ ਗਏ, ਜਿਨ੍ਹਾਂ ਵਿੱਚ ਤੋਲ-ਮਾਪ ਦੇ ਸੰਦਾਂ ਅਤੇ ਵਪਾਰਕ ਇਕਾਈਆਂ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮਾਮਲਿਆਂ ਵਿੱਚ ਵਿੰਗ ਨੇ 870 ਚਲਾਨ ਵੀ ਜਾਰੀ ਕੀਤੇ। ਵਿਭਾਗ ਦਾ ਇਹ ਸਖ਼ਤ ਰੁਖ ਖਪਤਕਾਰਾਂ ਨੂੰ ਧੋਖਾਧੜੀ ਤੋਂ ਬਚਾਉਣ ਅਤੇ ਵਪਾਰ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਖ਼ਤ ਮਿਹਨਤ ਦੀ ਪ੍ਰਸ਼...
ਕੀ ਪੁਲਿਸ ਬਾਲ ਮਜ਼ਦੂਰੀ ਮਾਮਲਿਆਂ ‘ਚ ਕਰ ਸਕਦੀ ਹੈ FIR ਦਰਜ? ਹੁਣ ਸੁਪਰੀਮ ਕੋਰਟ ਸੁਣਾਏਗੀ ਅੰਤਿਮ ਫੈਸਲਾ

ਕੀ ਪੁਲਿਸ ਬਾਲ ਮਜ਼ਦੂਰੀ ਮਾਮਲਿਆਂ ‘ਚ ਕਰ ਸਕਦੀ ਹੈ FIR ਦਰਜ? ਹੁਣ ਸੁਪਰੀਮ ਕੋਰਟ ਸੁਣਾਏਗੀ ਅੰਤਿਮ ਫੈਸਲਾ

Breaking News, National News
ਨਵੀਂ ਦਿੱਲੀ, 26 ਮਈ 2026:  ਬਾਲ ਮਜ਼ਦੂਰੀ ਨਾਲ ਜੁੜੇ ਮਾਮਲਿਆਂ ਵਿੱਚ ਪੁਲਿਸ ਵੱਲੋਂ ਸਿੱਧੇ ਤੌਰ ‘ਤੇ ਐਫਆਈਆਰ ਦਰਜ ਕਰਨ ਦੇ ਅਧਿਕਾਰ ਨੂੰ ਲੈ ਕੇ ਚੱਲ ਰਹੇ ਕਾਨੂੰਨੀ ਵਿਵਾਦ ‘ਤੇ ਹੁਣ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਅੰਤਿਮ ਫੈਸਲਾ ਸੁਣਾਏਗੀ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਫੈਸਲੇ ‘ਤੇ ਅਸਥਾਈ ਰੋਕ ਲਗਾ ਦਿੱਤੀ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਪੁਲਿਸ ਬਾਲ ਅਤੇ ਕਿਸ਼ੋਰ ਮਜ਼ਦੂਰੀ (ਮਨਾਹੀ ਅਤੇ ਨਿਯਮਨ) ਐਕਟ ਤਹਿਤ ਆਪਣੇ ਪੱਧਰ ‘ਤੇ ਸਿੱਧੀ ਐਫਆਈਆਰ ਦਰਜ ਨਹੀਂ ਕਰ ਸਕਦੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਏ.ਐਸ. ਚੰਦੂਰਕਰ ਦੀ ਬੈਂਚ ਵੱਲੋਂ ਕੀਤੀ ਗਈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰਦਿਆਂ ਕੇਂਦਰ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ਹੈ। ਇਲਾਹਾਬਾਦ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਬਾਲ ਮਜ਼ਦੂਰੀ ਕਾਨੂੰਨ ਤਹਿਤ ਕਾਰਵਾਈ ਸ਼ੁਰੂ ਕਰਨ ਦਾ ਅਧਿਕਾਰ ਕੇਵਲ ਅਧਿਕਾਰਤ ਅਧਿਕਾਰੀਆਂ ਕੋਲ ਹੈ। ਇਸ ਲਈ ਪੁਲਿਸ ਖੁਦ ਤੋਂ ਮਾਮਲਾ ਦਰਜ ਨਹੀਂ ...
ਐੱਸਸੀ ਕਮਿਸ਼ਨ ਵੱਲੋਂ ਰਾਜਾ ਵੜਿੰਗ ਦੇ ਬਿਆਨ ਦਾ ਸੁ ਮੋਟੋ ਨੋਟਿਸ

ਐੱਸਸੀ ਕਮਿਸ਼ਨ ਵੱਲੋਂ ਰਾਜਾ ਵੜਿੰਗ ਦੇ ਬਿਆਨ ਦਾ ਸੁ ਮੋਟੋ ਨੋਟਿਸ

Breaking News, Punjab News
ਚੰਡੀਗੜ੍ਹ, 26 ਮਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇੱਕ ਵਾਇਰਲ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਸੁਓ ਮੋਟੋ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਸ ਮਾਮਲੇ ਨੂੰ ਦਲਿਤ ਭਾਈਚਾਰੇ ਨਾਲ ਜੁੜੀ ਸੰਵੇਦਨਸ਼ੀਲ ਘਟਨਾ ਕਰਾਰ ਦਿੰਦਿਆਂ ਪੁਲਿਸ ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਇਹ ਮਾਮਲਾ ਐੱਸਸੀ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਵੱਲੋਂ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸਸੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਤੋਂ 29 ਮਈ 2026 ਤੱਕ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਐੱਸਪੀ ਸ੍ਰੀ ਮੁਕਤਸਰ ਸਾਹਿਬ ਰਾਹੀਂ ਪੂਰੇ ਮਾਮਲੇ ਦੀ ਜਾਂਚ ਕਰਕੇ ਵਿਸਥਾਰਪੂਰਵਕ ਰ...
ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

Breaking News, Punjab News
ਚੰਡੀਗੜ੍ਹ, 26 ਮਈ 2026: ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾ ਵਾਪਰੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਸੀਨੀਅਰ ਅਕਾਲੀ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਦਾਮਨ ਫੜ ਲਿਆ ਹੈ। ਇਸ ਘਟਨਾ ਨੂੰ ‘ਆਪ’ ਲਈ ਵੱਡੇ ਸਿਆਸੀ ਹੁਲਾਰੇ ਵਜੋਂ ਦੇਖਿਆ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਹੋਏ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਨਾਲ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਮਜੀਠਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਕਾਰੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਪ੍ਰਮੁੱਖ ਸ਼ਖਸੀਅਤਾਂ ਲਗਾਤਾਰ ‘ਆਪ’ ਨਾਲ ਜੁੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦਾ ਸਰਕਾਰ ...
ਫਿਰੋਜ਼ਪੁਰ ‘ਚ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 5 ਗਲੌਕ ਪਿਸਤੌਲਾਂ ਸਮੇਤ ਮੁਲਜ਼ਮ ਕਾਬੂ

ਫਿਰੋਜ਼ਪੁਰ ‘ਚ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 5 ਗਲੌਕ ਪਿਸਤੌਲਾਂ ਸਮੇਤ ਮੁਲਜ਼ਮ ਕਾਬੂ

Breaking News, Punjab News
ਚੰਡੀਗੜ੍ਹ/ਫਿਰੋਜ਼ਪੁਰ, 26 ਮਈ 2026: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਪੰਜਾਬ Gaurav Yadav ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ ਅਤੇ ਉਹ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ। ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮ ਕੋਲੋਂ ਪੰਜ .30 ਬੋਰ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਆਧੁਨਿਕ ਹਥਿਆਰ ਸਰਹੱਦ ਪਾਰੋਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਤਸਕਰੀ ਕਰਕੇ ਲਿਆਂਦੇ ਗਏ ...
‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸੰਭਾਲ ਨੂੰ ਵੱਡੀ ਮਜ਼ਬੂਤੀ

‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸੰਭਾਲ ਨੂੰ ਵੱਡੀ ਮਜ਼ਬੂਤੀ

Breaking News, Punjab News
ਚੰਡੀਗੜ੍ਹ, 25 ਮਈ 2026: ਪੰਜਾਬ ਵਿੱਚ AAP ਦੀ ਅਗਵਾਈ ਹੇਠ ਚੱਲ ਰਹੀ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸੰਭਾਲ ਲਈ ਵੱਡਾ ਸਹਾਰਾ ਬਣ ਕੇ ਉਭਰੀ ਹੈ। ਇਹ ਯੋਜਨਾ ਖਾਸ ਤੌਰ ‘ਤੇ ਉਹਨਾਂ ਪਰਿਵਾਰਾਂ ਲਈ ਰਾਹਤ ਦਾ ਕਾਰਨ ਬਣ ਰਹੀ ਹੈ, ਜਿਨ੍ਹਾਂ ਨੂੰ ਜਟਿਲ ਪ੍ਰਸਵ, ਸਿਜੇਰੀਅਨ ਡਿਲਿਵਰੀ ਜਾਂ ਗੰਭੀਰ ਤੌਰ ‘ਤੇ ਬੀਮਾਰ ਨਵਜਾਤ ਬੱਚਿਆਂ ਦੇ ਇਲਾਜ ਲਈ ਵੱਡੇ ਖਰਚੇ ਝੱਲਣੇ ਪੈਂਦੇ ਸਨ। ਹੁਣ ਇਹ ਇਲਾਜ ਕੈਸ਼ਲੈੱਸ ਤਰੀਕੇ ਨਾਲ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ। ਰਾਸ਼ਟਰੀ ਪਰਿਵਾਰ ਸਿਹਤ ਸਰਵੇਖਣ (NFHS-5) ‘ਤੇ ਆਧਾਰਿਤ ਇੱਕ ਅਧਿਐਨ ਮੁਤਾਬਕ ਦੇਸ਼ ਵਿੱਚ ਹਰ ਦੋ ਵਿੱਚੋਂ ਇੱਕ ਗਰਭਾਵਸਥਾ ਹਾਈ-ਰਿਸਕ ਸ਼੍ਰੇਣੀ ਵਿੱਚ ਆਉਂਦੀ ਹੈ। ਸਿੱਖਿਆ ਦੀ ਘਾਟ, ਗਰੀਬੀ, ਦੋ ਗਰਭਾਂ ਵਿੱਚ ਘੱਟ ਅੰਤਰ, ਪਿਛਲੀਆਂ ਡਿਲਿਵਰੀਆਂ ਦੌਰਾਨ ਆਈਆਂ ਜਟਿਲਤਾਵਾਂ ਅਤੇ ਪਹਿਲਾਂ ਹੋਈਆਂ ਸਿਜੇਰੀਅਨ ਡਿਲਿਵਰੀਆਂ ਇਸਦੇ ਮੁੱਖ ਕਾਰਨ ਮੰਨੇ ਜਾਂਦੇ ਹਨ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਸਮਾਜਿਕ ਅਤੇ ਆਰਥਿ...
ਕੁਲਦੀਪ ਧਾਲੀਵਾਲ ਦਾ ਮੋਦੀ ਸਰਕਾਰ ‘ਤੇ ਨਿਸ਼ਾਨਾ, “ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਆਮ ਲੋਕਾਂ ਅਤੇ ਪੰਜਾਬ ਵਿਰੋਧੀ”

ਕੁਲਦੀਪ ਧਾਲੀਵਾਲ ਦਾ ਮੋਦੀ ਸਰਕਾਰ ‘ਤੇ ਨਿਸ਼ਾਨਾ, “ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਆਮ ਲੋਕਾਂ ਅਤੇ ਪੰਜਾਬ ਵਿਰੋਧੀ”

Breaking News, Punjab News
ਅੰਮ੍ਰਿਤਸਰ/ਚੰਡੀਗੜ੍ਹ, 25 ਮਈ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਧਾਲੀਵਾਲ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੀਆਂ ਆਰਥਿਕ ਅਤੇ ਵਪਾਰਕ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਹਿੱਤਾਂ ਦੇ ਖ਼ਿਲਾਫ਼ ਹਨ, ਜਿਸ ਕਾਰਨ ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਆਮ ਲੋਕਾਂ ਦਾ ਜੀਵਨ ਮੁਸ਼ਕਲ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ ਗਈ ਸੀ, ਜੋ ਹੁਣ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਨੀਤੀਆਂ ਅਤੇ ਅੰਤਰਰਾਸ਼ਟਰੀ ਵਪਾਰਕ ਸਮਝੌਤਿਆਂ ਦਾ ਸਿੱਧਾ ਨੁਕਸਾਨ ਦੇਸ਼ ਦੀ ਆਮ ਜਨਤਾ ਨੂੰ ਝੱਲਣਾ ਪੈ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਸਮ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

Breaking News, Punjab News
ਚੰਡੀਗੜ੍ਹ, 25 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਮਹੱਤਵਪੂਰਨ ਕਮੇਟੀਆਂ ਦੇ ਚੇਅਰਪਰਸਨਾਂ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਵਿਧਾਨ ਸਭਾ ਸਕੱਤਰਾਲੇ ਵੱਲੋਂ ਅਧਿਕਾਰਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਸੂਚੀ ਅਨੁਸਾਰ ਵੱਖ-ਵੱਖ ਵਿਧਾਇਕਾਂ ਨੂੰ ਸਦਨ ਦੀਆਂ ਅਹਿਮ ਕਮੇਟੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਨ੍ਹਾਂ ਵਿੱਚ ਲੋਕ ਲੇਖਾ ਕਮੇਟੀ, ਸਰਕਾਰੀ ਕਾਰੋਬਾਰ ਕਮੇਟੀ, ਅਨੁਮਾਨ ਕਮੇਟੀ, ਪੰਚਾਇਤੀ ਰਾਜ ਕਮੇਟੀ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਸਮੇਤ ਕਈ ਅਹਿਮ ਕਮੇਟੀਆਂ ਸ਼ਾਮਲ ਹਨ। ਕਮੇਟੀ ਦਾ ਨਾਮ ਮੈਂਬਰ ਦਾ ਨਾਮ 1. ਲੋਕ ਲੇਖਾ ਕਮੇਟੀ : ਡਾ. ਇੰਦਰਬੀਰ ਸਿੰਘ ਨਿੱਝਰ2. ਸਰਕਾਰੀ ਕਾਰੋਬਾਰ ਕਮੇਟੀ ...
ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

Breaking News, Punjab News
ਚੰਡੀਗੜ੍ਹ, 25 ਮਈ 2026: ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਿਆਪਕ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਬਿਜਲੀ ਮੰਤਰੀ Tarunpreet Singh Sond ਨੇ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਕਿਸਾਨਾਂ ਲਈ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਬਿਜਲੀ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹਾਵਾਰ ਤਹਿ ਕੀਤੇ ਗਏ ਸ਼ਡਿਊਲ ਅਨੁਸਾਰ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਸ਼ੁਰੂ ਹੋਵੇਗੀ। ਇਸੇ ਤਰ੍ਹਾਂ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਇਹ ਸਹੂਲਤ ਲਾਗੂ ਕੀਤੀ ਜਾਵੇਗੀ। ਜਦਕਿ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ...