Sunday, November 8Punjabi People

Breaking News

ਝੋਨੇ ਦੇ ਸੀਜ਼ਨ ਲਈ ਪੰਜਾਬ ਭਰ ਵਿੱਚ 24 ਘੰਟੇ ਨਿਗਰਾਨੀ ਵਾਲੀਆਂ ਸਮਰਪਿਤ ਟੀਮਾਂ ਤਾਇਨਾਤ: ਤਰੁਣਪ੍ਰੀਤ ਸਿੰਘ ਸੌਂਦ

ਝੋਨੇ ਦੇ ਸੀਜ਼ਨ ਲਈ ਪੰਜਾਬ ਭਰ ਵਿੱਚ 24 ਘੰਟੇ ਨਿਗਰਾਨੀ ਵਾਲੀਆਂ ਸਮਰਪਿਤ ਟੀਮਾਂ ਤਾਇਨਾਤ: ਤਰੁਣਪ੍ਰੀਤ ਸਿੰਘ ਸੌਂਦ

Breaking News, Punjab News
ਚੰਡੀਗੜ੍ਹ, 24 ਮਈ 2026: ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਕਿਸਾਨ ਹਿਤੈਸ਼ੀ ਨੀਤੀਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਇਸ ਸਬੰਧ ਵਿੱਚ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਆਉਣ ਵਾਲੇ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਨਾਂ ਰੁਕਾਵਟ ਘੱਟੋ-ਘੱਟ 8 ਘੰਟੇ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ ਜਾਰੀ ਨਵਾਂ ਬਿਜਲੀ ਸ਼ਡਿਊਲ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੜਾਅਵਾਰ ਲਾਗੂ ਕੀਤਾ ਜਾਵੇਗਾ। 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਇਹ ਪ੍ਰਬੰਧ ਲਾਗੂ ਹੋਵੇਗਾ। 9 ਜੂਨ ਤੋਂ ਲੁ...
ਅਮਰੀਕੀ ਵਿਦੇਸ਼ ਮੰਤਰੀ ਦੀ ਡਾ. ਐਸ. ਜੈਸ਼ੰਕਰ ਵਿਚਾਲੇ ਕਈ ਮੁੱਦਿਆਂ ‘ਤੇ ਚਰਚਾ

ਅਮਰੀਕੀ ਵਿਦੇਸ਼ ਮੰਤਰੀ ਦੀ ਡਾ. ਐਸ. ਜੈਸ਼ੰਕਰ ਵਿਚਾਲੇ ਕਈ ਮੁੱਦਿਆਂ ‘ਤੇ ਚਰਚਾ

Breaking News, Global News
ਨਵੀਂ ਦਿੱਲੀ, 24 ਮਈ 2026: ਭਾਰਤ ਅਤੇ ਅਮਰੀਕਾ ਵਿਚਕਾਰ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਤਹਿਤ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਐਤਵਾਰ ਨੂੰ Hyderabad House ਵਿੱਚ ਵਫ਼ਦ ਪੱਧਰੀ ਗੱਲਬਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ-ਅਮਰੀਕਾ ਸੰਬੰਧਾਂ, ਗਲੋਬਲ ਸੁਰੱਖਿਆ, ਖੇਤਰੀ ਸਥਿਤੀਆਂ ਅਤੇ ਆਰਥਿਕ ਸਹਿਯੋਗ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਹੋਈ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਦੋਵਾਂ ਦੇਸ਼ਾਂ ਨੇ ਆਪਣੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਜਤਾਈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਸਿਰਫ਼ ਕੂਟਨੀਤਿਕ ਨਹੀਂ, ਸਗੋਂ ਡੂੰਘੇ ਰਣਨੀਤਕ ਹਿੱਤਾਂ ‘ਤੇ ਆਧਾਰਿਤ ਹਨ। ਉਨ੍ਹਾਂ ਕਿਹਾ ਕਿ ਇੱਕ ਮਜ਼ਬੂਤ ਰਣਨੀਤਕ ਭਾਈਵਾਲੀ ਉਹ ਹੁੰਦੀ ਹੈ ਜਿੱਥੇ ਦੋਵੇਂ ਦੇਸ਼ ਸਾਂਝੀਆਂ ਚੁਣੌਤੀਆਂ ਦਾ ਮਿਲ ਕੇ ਹੱਲ ਲੱਭਣ ਲਈ ਇਕੱਠੇ ਕੰਮ ਕਰਦੇ ਹਨ। ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਵੀ ਕ...
CM ਭਗਵੰਤ ਮਾਨ ਵੱਲੋਂ 87 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨ

CM ਭਗਵੰਤ ਮਾਨ ਵੱਲੋਂ 87 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨ

Breaking News, Punjab News, Sports
ਚੰਡੀਗੜ੍ਹ, 24 ਮਈ 2026:  ਪੰਜਾਬ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਖੇਡ ਪੁਰਸਕਾਰ ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਵੱਖਰੀ ਪਛਾਣ ਬਣਾਉਣ ਵਾਲੇ 87 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸਮਾਗਮ ਦੌਰਾਨ ਖਿਡਾਰੀਆਂ ਨੂੰ ਕੁੱਲ 32.05 ਕਰੋੜ ਰੁਪਏ ਦੀ ਇਨਾਮੀ ਰਕਮ ਵੀ ਵੰਡੀ ਗਈ। ਇਸ ਵਿਸ਼ੇਸ਼ ਸਮਾਰੋਹ ਵਿੱਚ ਉਹ ਖਿਡਾਰੀ ਸਨਮਾਨਿਤ ਕੀਤੇ ਗਏ ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਸਰਕਾਰ ਵੱਲੋਂ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਉਪਲਬਧੀਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਗਈ। ਸਮਾਗਮ ਦੌਰਾਨ ਭਾਰਤੀ ਹਾਕੀ ਟੀਮ ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨਾਲ ਸੰਬੰਧਿਤ ਪੰਜਾਬੀ ਖਿਡਾਰੀਆਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਸਰਕਾਰ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਮਕਸਦ ਸਿਰਫ਼ ਖਿਡਾਰੀਆਂ ਨੂੰ ਸਨਮਾਨ ਦੇਣਾ ਹੀ ਨਹੀਂ, ਸਗੋਂ ਨੌਜਵਾਨ ਪੀੜ...
ਅਫਰੀਕੀ ਦੇਸ਼ਾਂ ਦੀ ਯਾਤਰਾ ਤੋਂ ਬਚਣ ਲਈ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ

ਅਫਰੀਕੀ ਦੇਸ਼ਾਂ ਦੀ ਯਾਤਰਾ ਤੋਂ ਬਚਣ ਲਈ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ

Breaking News, Global News
ਨਵੀਂ ਦਿੱਲੀ, 24 ਮਈ 2026: ਕੇਂਦਰ ਸਰਕਾਰ ਨੇ ਐਤਵਾਰ ਨੂੰ ਭਾਰਤੀ ਨਾਗਰਿਕਾਂ ਲਈ ਇੱਕ ਮਹੱਤਵਪੂਰਨ ਯਾਤਰਾ ਸਲਾਹ (ਟ੍ਰੈਵਲ ਐਡਵਾਈਜ਼ਰੀ) ਜਾਰੀ ਕਰਦਿਆਂ ਇਬੋਲਾ ਪ੍ਰਭਾਵਿਤ ਅਫਰੀਕੀ ਦੇਸ਼ਾਂ ਦੀ ਯਾਤਰਾ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ। ਸਰਕਾਰ ਨੇ ਕਿਹਾ ਹੈ ਕਿ ਜਦੋਂ ਤੱਕ ਬਹੁਤ ਜ਼ਰੂਰੀ ਨਾ ਹੋਵੇ, ਲੋਕਾਂ ਨੂੰ ਕਾਂਗੋ, ਯੂਗਾਂਡਾ ਅਤੇ ਦੱਖਣੀ ਸੁਡਾਨ ਦੀ ਯਾਤਰਾ ਨਹੀਂ ਕਰਨੀ ਚਾਹੀਦੀ। ਸਰਕਾਰ ਵੱਲੋਂ ਇਹ ਸਲਾਹ ਇਬੋਲਾ ਵਾਇਰਸ ਦੇ ਵਧ ਰਹੇ ਖਤਰੇ ਨੂੰ ਦੇਖਦਿਆਂ ਜਾਰੀ ਕੀਤੀ ਗਈ ਹੈ। ਵਿਸ਼ਵ ਸਿਹਤ ਸੰਸਥਾ (WHO) ਦੇ ਅੰਕੜਿਆਂ ਮੁਤਾਬਕ, 21 ਮਈ ਤੱਕ ਕਾਂਗੋ ਵਿੱਚ ਇਬੋਲਾ ਦੇ 746 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 176 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਬੋਲਾ ਇੱਕ ਬਹੁਤ ਹੀ ਖਤਰਨਾਕ ਅਤੇ ਤੇਜ਼ੀ ਨਾਲ ਫੈਲਣ ਵਾਲੀ ਬਿਮਾਰੀ ਹੈ, ਜਿਸ ਕਾਰਨ ਸਾਵਧਾਨੀ ਬਹੁਤ ਜ਼ਰੂਰੀ ਹੈ। ਸਰਕਾਰ ਨੇ ਯਾਤਰੀਆਂ ਨੂੰ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ, ਸਿਹਤ ਸੰਬੰਧੀ ਸਾਰੇ ਨਿਯਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਲੋੜ ਦੇ ਵਿਦੇਸ਼ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ...
ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਚੜ੍ਹਿਆ, ਮੌਸਮ ਵਿਭਾਗ ਨੇ ਹੀਟਵੇਵ ਦਾ ਅਲਰਟ ਕੀਤਾ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਚੜ੍ਹਿਆ, ਮੌਸਮ ਵਿਭਾਗ ਨੇ ਹੀਟਵੇਵ ਦਾ ਅਲਰਟ ਕੀਤਾ ਜਾਰੀ

Breaking News, CHANDIGARH NEWS, Punjab News
ਚੰਡੀਗੜ੍ਹ, 24 ਮਈ 2026:  ਪੰਜਾਬ ਵਿੱਚ ਗਰਮੀ ਨੇ ਆਪਣਾ ਰੌਦ੍ਰ ਰੂਪ ਧਾਰ ਲਿਆ ਹੈ। ਮੌਸਮ ਵਿਭਾਗ ਨੇ 24 ਮਈ 2026 ਤੋਂ ਪੰਜਾਬ ਅਤੇ ਚੰਡੀਗੜ੍ਹ ਲਈ ਅਗਲੇ ਤਿੰਨ ਦਿਨਾਂ ਤੱਕ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ 25, 26 ਅਤੇ 27 ਮਈ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਲਗਾਤਾਰ ਵਧੇਗਾ ਅਤੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸਦੇ ਨਾਲ ਹੀ ਮੌਸਮ ਵਿਭਾਗ ਨੇ 28 ਅਤੇ 29 ਮਈ ਲਈ ਵੀ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਜ-ਤੂਫ਼ਾਨ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਦੇ ਇਸ ਬਦਲਦੇ ਮਿਜ਼ਾਜ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਲੋਕਾਂ ਦੀ ਸੁਰੱਖਿਆ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ। ਤੇਜ਼ ਗਰਮੀ ਦੇ ਮੱਦੇਨਜ਼ਰ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਸਾਰੇ ਸਰਕਾਰੀ ਦਫ਼ਤਰ ਅਤੇ ਸਕੂਲ ਸਵੇਰੇ 7:30 ਵਜੇ ਖੁੱਲਣਗੇ ਅਤੇ ਦੁਪਹਿਰ 1:30 ਵਜੇ ਬੰਦ ਹੋ ਜਾਣਗੇ। ਇਹ ਹੁਕਮ 25 ਮਈ ਤੋਂ ਲਾਗੂ ਹੋਣਗੇ...
ਭਾਜਪਾ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ, ਰਾਜਾਂ ਨੂੰ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ: ਹਰਪਾਲ ਸਿੰਘ ਚੀਮਾ

ਭਾਜਪਾ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ, ਰਾਜਾਂ ਨੂੰ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ: ਹਰਪਾਲ ਸਿੰਘ ਚੀਮਾ

Breaking News, Punjab News
ਚੰਡੀਗੜ੍ਹ, 23 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੋਂ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਫੰਡ ਟ੍ਰਾਂਸਫਰਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਆਰਬੀਆਈ ਨੂੰ ਇੱਕ ਕਿਸਮ ਦੇ “ਨਿੱਜੀ ਖ਼ਜ਼ਾਨੇ” ਵਾਂਗ ਵਰਤ ਰਹੀ ਹੈ, ਜਿਸ ਨਾਲ ਨਾ ਸਿਰਫ਼ ਵਿੱਤੀ ਸੰਤੁਲਨ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਰਾਜਾਂ ਦੇ ਹੱਕਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਚੀਮਾ ਨੇ ਦੱਸਿਆ ਕਿ ਸਿਰਫ਼ 2025-26 ਵਿੱਚ ਹੀ ਆਰਬੀਆਈ ਵੱਲੋਂ ਕੇਂਦਰ ਨੂੰ ਲਗਭਗ 2.87 ਲੱਖ ਕਰੋੜ ਰੁਪਏ ਦਾ ਵੱਡਾ ਸਰਪਲੱਸ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਇਹ ਰਕਮ ਆਰਬੀਆਈ ਦੇ ਲਾਭਾਂ ਵਿੱਚੋਂ ਹੈ, ਜੋ ਦੇਸ਼ ਭਰ ਦੀ ਆਰਥਿਕ ਸਰਗਰਮੀ, ਲੈਣ-ਦੇਣ ਅਤੇ ਟੈਕਸ ਆਦਿ ਤੋਂ ਇਕੱਠੀ ਹੁੰਦੀ ਹੈ, ਇਸ ਲਈ ਇਸ ‘ਤੇ ਸਿਰਫ਼ ਕੇਂਦਰ ਦਾ ਹੀ ਹੱਕ ਨਹੀਂ ਬਣਦਾ। ਉਨ੍ਹਾਂ ਅੱਗੇ ਕਿਹਾ ਕਿ 2014 ਤੋਂ ਹੁਣ ਤੱਕ ਕੇਂਦਰ ਸਰਕਾਰ ਨੇ ਆਰਬੀਆਈ ਤੋਂ ਕਰੀਬ 14.29 ਲੱਖ ਕਰੋੜ ਰੁਪਏ ਲਏ ਹਨ, ਜਿਸ ਵਿੱਚੋਂ ...
ਕੈਬਿਨਟ ਮੰਤਰੀ ਗੋਇਲ ਵੱਲੋਂ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕੈਬਿਨਟ ਮੰਤਰੀ ਗੋਇਲ ਵੱਲੋਂ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Breaking News, Punjab News
ਲਹਿਰਾਗਾਗਾ, 23 ਮਈ 2026: ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਆ ਰਹੇ ਬਦਲਾਵਾਂ ਨੂੰ “ਕ੍ਰਾਂਤੀਕਾਰੀ” ਕਰਾਰ ਦਿੰਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਹਾਲਤ ਅਤੇ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਇਆ ਹੈ, ਜਿਸ ਕਾਰਨ ਵਿਦਿਆਰਥੀਆਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵੱਧ ਰਿਹਾ ਹੈ। ਉਹ ਲਹਿਰਾਗਾਗਾ ਵਿੱਚ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਤੇ ਮਹਿਲਾ ਅਗਰਵਾਲ ਸਭਾ ਦੀ ਸੂਬਾ ਪ੍ਰਧਾਨ ਕਾਂਤਾ ਗੋਇਲ ਵੀ ਮੌਜੂਦ ਸਨ। ਦੋ ਵਿਦਿਆਰਥੀਆਂ ਨੇ ਸੂਬਾ ਪੱਧਰੀ ਮੈਰਿਟ ਵਿੱਚ ਮਾਰਿਆ ਸਥਾਨ ਇਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਨੇ ਦੋ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੇ ਵਿਦਿਆਰਥੀ ਸੁਰਿੰਦਰ ਸਿੰਘ, ਜਿਸ ਨੇ ਸੂਬਾ ਪੱਧਰੀ ਮੈਰਿਟ ਵਿੱਚ 9ਵਾਂ ਸਥਾਨ ਹਾਸਲ ਕੀਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਦੀਹਰੀ/ਰਾ...
10 ਦਿਨਾਂ ਵਿੱਚ ਪੈਟਰੋਲ, ਡੀਜ਼ਲ ਤੇ CNG ਹੋਏ 5-5 ਰੁਪਏ ਮਹਿੰਗੇ

10 ਦਿਨਾਂ ਵਿੱਚ ਪੈਟਰੋਲ, ਡੀਜ਼ਲ ਤੇ CNG ਹੋਏ 5-5 ਰੁਪਏ ਮਹਿੰਗੇ

Breaking News, Business, National News
ਨਵੀਂ ਦਿੱਲੀ, 23 ਮਈ 2026:   ਦੇਸ਼ ਭਰ ਵਿੱਚ ਪੈਟਰੋਲ, ਡੀਜ਼ਲ ਅਤੇ CNG ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੇ ਆਮ ਆਦਮੀ ਦੀ ਜੇਬ ’ਤੇ ਵੱਡਾ ਬੋਝ ਪਾ ਦਿੱਤਾ ਹੈ। ਤੇਲ ਕੰਪਨੀਆਂ ਨੇ ਇੱਕ ਵਾਰ ਫਿਰ ਬਾਲਣ ਦੀਆਂ ਕੀਮਤਾਂ ਵਿੱਚ ਵਾਧਾ ਕਰਦਿਆਂ ਪੈਟਰੋਲ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 91 ਪੈਸੇ ਪ੍ਰਤੀ ਲੀਟਰ ਮਹਿੰਗਾ ਕਰ ਦਿੱਤਾ ਹੈ। ਇਸਦੇ ਨਾਲ ਹੀ CNG ਦੀ ਕੀਮਤ ਵਿੱਚ ਵੀ 1 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਗਿਆ ਹੈ। ਪਿਛਲੇ 10 ਦਿਨਾਂ ਦੌਰਾਨ ਇਹ ਤੀਜੀ ਵਾਰ ਹੈ ਜਦੋਂ ਬਾਲਣ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਲਗਾਤਾਰ ਵਾਧੇ ਕਾਰਨ ਪੈਟਰੋਲ, ਡੀਜ਼ਲ ਅਤੇ CNG ਦੀਆਂ ਕੀਮਤਾਂ ਵਿੱਚ ਲਗਭਗ 4 ਤੋਂ 5 ਰੁਪਏ ਤੱਕ ਦਾ ਵਾਧਾ ਹੋ ਚੁੱਕਾ ਹੈ, ਜਿਸ ਨਾਲ ਆਵਾਜਾਈ ਤੋਂ ਲੈ ਕੇ ਰੋਜ਼ਾਨਾ ਦੀਆਂ ਜ਼ਰੂਰੀ ਚੀਜ਼ਾਂ ਤੱਕ ਹਰ ਚੀਜ਼ ਮਹਿੰਗੀ ਹੋਣ ਦੀ ਸੰਭਾਵਨਾ ਵੱਧ ਗਈ ਹੈ। ਵੱਡੇ ਸ਼ਹਿਰਾਂ ਵਿੱਚ ਨਵੇਂ ਰੇਟ ਤਾਜ਼ਾ ਵਾਧੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 99.51 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 92.49 ਰੁਪਏ ਪ੍ਰਤੀ ਲੀਟਰ ਵਿਕ ...
ਗਰਮੀ ਦੇ ਕਹਿਰ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਪੂਰੀ ਤਿਆਰੀ : ਡਾ. ਬਲਬੀਰ ਸਿੰਘ

ਗਰਮੀ ਦੇ ਕਹਿਰ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਪੂਰੀ ਤਿਆਰੀ : ਡਾ. ਬਲਬੀਰ ਸਿੰਘ

Breaking News, Punjab News
ਚੰਡੀਗੜ੍ਹ, 23 ਮਈ : ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਹਾਈ ਅਲਰਟ ’ਤੇ ਰੱਖ ਦਿੱਤਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਅਤਿ ਦੀ ਗਰਮੀ ਨਾਲ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਵਿਆਪਕ ਪੱਧਰ ’ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਿਆਨਕ ਗਰਮੀ ਕਾਰਨ ਹੀਟ ਸਟ੍ਰੈਸ, ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸਦੇ ਨਾਲ ਹੀ ਦਿਲ ਅਤੇ ਸਾਹ ਨਾਲ ਜੁੜੀਆਂ ਬਿਮਾਰੀਆਂ ਵਿੱਚ ਵੀ ਵਾਧਾ ਦੇਖਿਆ ਜਾਂਦਾ ਹੈ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ ਤੁਰੰਤ ਪ੍ਰਭਾਵ ਨਾਲ ਚਾਲੂ ਰੱਖੇ ਜਾਣ। ਸਿਹਤ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਯੂਨਿਟ ਆਧੁਨਿਕ ਕੂਲਿੰਗ ਸਹੂਲਤਾਂ ਨਾਲ ਲੈਸ ਕੀਤੇ...
ਪੰਜਾਬ ਨਗਰ ਨਿਗਮ ਆਮ ਚੋਣਾਂ 2026: 7555 ਉਮੀਦਵਾਰ ਚੋਣ ਮੈਦਾਨ ਵਿੱਚ

ਪੰਜਾਬ ਨਗਰ ਨਿਗਮ ਆਮ ਚੋਣਾਂ 2026: 7555 ਉਮੀਦਵਾਰ ਚੋਣ ਮੈਦਾਨ ਵਿੱਚ

Breaking News, Punjab News
ਚੰਡੀਗੜ੍ਹ, 23 ਮਈ 2026:  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, 26 ਮਈ 2026 ਨੂੰ ਹੋਣ ਵਾਲੀਆਂ ਪੰਜਾਬ ਨਗਰ ਨਿਗਮ ਆਮ ਚੋਣਾਂ ਲਈ ਇਸ ਵਾਰ ਕੁੱਲ 7555 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸੂਬੇ ਦੀ ਸਥਾਨਕ ਸਰਕਾਰਾਂ ਨਾਲ ਜੁੜੀਆਂ ਇਹ ਚੋਣਾਂ ਰਾਜਨੀਤਿਕ ਪੱਖੋਂ ਬਹੁਤ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ, ਕਿਉਂਕਿ ਇਨ੍ਹਾਂ ਦੇ ਨਤੀਜੇ ਪੰਜਾਬ ਦੀ ਸ਼ਹਿਰੀ ਰਾਜਨੀਤੀ ਦੀ ਆਉਣ ਵਾਲੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ, ਆਮ ਆਦਮੀ ਪਾਰਟੀ (ਆਪ) ਨੇ ਸਭ ਤੋਂ ਵੱਧ 1801 ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ। ਇਸ ਤੋਂ ਬਾਅਦ ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ ਚੋਣ ਲੜ ਰਹੇ ਹਨ। ਭਾਰਤੀ ਜਨਤਾ ਪਾਰਟੀ ਵੱਲੋਂ 1316 ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ ਵੱਖ-ਵੱਖ ਨਗਰ ਨਿਗਮਾਂ ਵਿੱਚ ਆਪਣਾ ਦਾਅਵਾ ਪੇਸ਼ ਕਰ ਰਹੇ ਹਨ। ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੇ 96 ਉਮੀਦਵਾਰ ਵੀ ਚੋਣ ਮੈਦਾਨ ਵਿੱਚ ਹਨ। ਖਾਸ ਗੱਲ ਇਹ ਹੈ ਕਿ ਇਸ ਵਾਰ 1528...