ਪੰਜਾਬ ਵਾਸੀਆਂ ਨਾਲ ਕੀਤਾ ਹਰ ਵਾਅਦਾ ਨਿਭਾਇਆ, ਅੱਗੇ ਵੀ ਵਾਅਦੇ ਪੂਰੇ ਕਰਨ ਲਈ ਵਚਨਬੱਧ: ਭਗਵੰਤ ਸਿੰਘ ਮਾਨ
ਜਲੰਧਰ, 10 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਰ ਇਕ ਵਚਨ ਨੂੰ ਨਿਭਾਉਣਾ ਸਰਕਾਰ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਕੋ ਮਕਸਦ ਸੂਬੇ ਦੇ ਲੋਕਾਂ ਲਈ ਤਰੱਕੀ ਅਤੇ ਖੁਸ਼ਹਾਲੀ ਨਾਲ ਭਰਪੂਰ ਰੰਗਲਾ ਪੰਜਾਬ ਬਣਾਉਣਾ ਹੈ।
ਜਲੰਧਰ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਲੋਕਾਂ ਨਾਲ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਨਤਕ ਸੰਵਾਦ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਬਹੁਤ ਪ੍ਰਭਾਵਸ਼ਾਲੀ ਮੰਚ ਸਾਬਤ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀਆਂ ਪਹਿਲਾਂ ਰਾਹੀਂ ਔਰਤਾਂ ਨੂੰ ਹਰ ਮਹੀਨੇ 1000 ਤੋਂ 1500 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਮੇਰੀ ਰਸੋਈ’ ਯੋਜਨ...









