Wednesday, July 29Punjabi People

Breaking News

ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ‘ਚ ਕੜਾਕੇ ਦੀ ਠੰਢ ਦਾ ਔਰੇਂਜ ਅਲਰਟ ਜਾਰੀ

ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ‘ਚ ਕੜਾਕੇ ਦੀ ਠੰਢ ਦਾ ਔਰੇਂਜ ਅਲਰਟ ਜਾਰੀ

Breaking News
ਚੰਡੀਗੜ੍ਹ 1 ਜਨਵਰੀ 2025: ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਸਖ਼ਤ ਠੰਢ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਹੋਰ ਵੀ ਜ਼ਿਆਦਾ ਠੰਢ ਪਵੇਗੀ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਸਖ਼ਤ ਠੰਢ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਪੱਛਮੀ ਗੜਬੜੀ ਕਾਰਨ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੂੰਦਾਬਾਂਦੀ ਅਤੇ ਭਾਰੀ ਮੀਂਹ ਪਿਆ। ਹਾਲਾਂਕਿ, ਕੱਲ੍ਹ ਤੋਂ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਅਤੇ ਜ਼ੀਰੋ ਦ੍ਰਿਸ਼ਟੀ ਦੀ ਉਮੀਦ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ।...
ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ…7 ਇੰਜੀਨੀਅਰ ਕੀਤੇ ਸਸਪੈਂਡ…

ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ…7 ਇੰਜੀਨੀਅਰ ਕੀਤੇ ਸਸਪੈਂਡ…

Breaking News
ਅੰਮ੍ਰਿਤਸਰ, 31 ਦਸੰਬਰ 2025: ਅੰਮ੍ਰਿਤਸਰ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਇੰਪਰੂਵਮੈਂਟ ਟਰੱਸਟ ਦੇ 7 ਇੰਜੀਨੀਅਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਮਾਮਲਾ ਪਿਛਲੇ ਦਿਨੀਂ ਐੱਸ.ਐੱਸ.ਪੀ. ਵਿਜੀਲੈਂਸ ਲਖਬੀਰ ਸਿੰਘ ਦੇ ਸਸਪੈਂਡ ਹੋਣ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਸੀ। ਸੂਤਰਾਂ ਮੁਤਾਬਿਕ ਇਹ ਮਾਮਲਾ ਲਗਭਗ 50 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰਾਂ ਦੀ ਅਲਾਟਮੈਂਟ ਨਾਲ ਜੁੜਿਆ ਹੋਇਆ ਹੈ। ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਰਕ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਇਸ ਘੁਟਾਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਰਕਾਰ ਨੇ ਹੁਣ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।...
ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ‘ਚ ਵਾਧਾ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ

ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ‘ਚ ਵਾਧਾ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ

Breaking News
ਚੰਡੀਗੜ੍ਹ 31 ਦਸੰਬਰ 2025: ਪੰਜਾਬ ਸਣੇ ਉੱਤਰ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ। ਇਸ ਨੂੰ ਧਿਆਨ ਚ ਰੱਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਪਹਿਲਾਂ 1 ਜਨਵਰੀ ਦਿਨ ਵੀਰਵਾਰ ਨੂੰ ਸਕੂਲ ਖੁਲ੍ਹਣੇ ਸਨ। ਹੁਣ ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ ਲੈਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਦਿਨ ਵੀਰਵਾਰ ਨੂੰ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਸਨ ਅਤੇ ਇਸੇ ਪ੍ਰੇਸ਼ਾਨੀ ਕਰ ਕੇ ਪੰਜਾਬ ਸਰਕਾਰ ਨੇ ਵੀ ਛੁੱਟੀਆਂ ਬਾਰੇ ਵੱਡਾ ਫ਼ੈਸਲਾ ਲੈ ਲਿਆ ਹੈ।...
ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦੀ ਰੂਪਰੇਖਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦੀ ਰੂਪਰੇਖਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

Breaking News
ਚੰਡੀਗੜ੍ਹ, 31 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੁਲਿਸਿੰਗ ਨੂੰ ਹੋਰ ਕੁਸ਼ਲ, ਜਵਾਬਦੇਹ ਅਤੇ ਪੇਸ਼ੇਵਰ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਲਈ ਇੱਕ ਮਹੱਤਵਾਕਾਂਖੀ ਅਤੇ ਤਕਨਾਲੋਜੀ-ਅਧਾਰਤ “ਵਿਜ਼ਨ 2026” ਦੀ ਰੂਪਰੇਖਾ ਪੇਸ਼ ਕੀਤੀ, ਜੋ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਅਤੇ ਸਮਰੱਥਾ ਨਿਰਮਾਣ ‘ਤੇ ਕੇਂਦ੍ਰਿਤ ਹੈ।ਇਸ ਵਿਜ਼ਨ ਤਹਿਤ ਡਾਇਲ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ.) ਨੂੰ ਹੋਰ ਵਧੇਰੇ ਕਾਰਗਰ ਬਣਾਉਣਾ ਸ਼ਾਮਲ ਹੈ, ਜਿਸ ਤਹਿਤ ਮੋਹਾਲੀ ਵਿਖੇ ₹52 ਕਰੋੜ ਦੀ ਲਾਗਤ ਨਾਲ ਡਾਇਲ 112 ਸੈਂਟਰਲ ਕੰਟਰੋਲ ਰੂਮ ਦੀ ਇਮਾਰਤ ਸਥਾਪਿਤ ਕੀਤੀ ਜਾਵੇਗੀ ਅਤੇ 50 ਕਰੋੜ ਦੀ ਲਾਗਤ ਨਾਲ ਨਵੇਂ ਵਾਹਨ ਖਰੀਦੇ ਜਾਣਗੇ। ਡੀਜੀਪੀ ਨੇ ਕਿਹਾ ਕਿ ਕਿ ਸਾਡਾ ਟੀਚਾ ਮੌਜੂਦਾ ਔਸਤਨ ਰਿਸਪਾਂਸ ਟਾਈਮ ਨੂੰ 12-13 ਮਿੰਟਾਂ ਤੋਂ ਘਟਾ ਕੇ ਸਿਰਫ਼ 7-8 ਮਿੰਟ ਕਰਨਾ ਹੈ। ਇਸ ਦੇ ਨਾਲ ਹੀ ਪੰਜਾਬ ਭਰ ਦੇ ਜ਼ਿਲ੍ਹਾ ਕੰਟਰੋਲ ਰੂਮਾਂ ਨੂੰ ਵੀ 25 ਕਰੋੜ ਰੁਪਏ ਦੇ ਨਿਵੇਸ਼ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਨਿਰਵਿਘਨ...
ਸਾਲ 2025 ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਪੰਜਾਬ ਵਸਨੀਕਾਂ ਨੂੰ ਉਨ੍ਹਾਂ ਦੇ ਬੂਹੇ ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਸਾਲ 2025 ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਪੰਜਾਬ ਵਸਨੀਕਾਂ ਨੂੰ ਉਨ੍ਹਾਂ ਦੇ ਬੂਹੇ ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

Breaking News
ਚੰਡੀਗੜ੍ਹ, 31 ਦਸੰਬਰ 2025: ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਉਨ੍ਹਾਂ ਦੇ ਦਰ ‘ਤੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਲੱਗਣਾ ਅਤੇ ਲੋਕਾਂ ਦੀ ਖੱਜਲ-ਖੁਆਰੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਸੇਵਾਵਾਂ ਦੀ ਡਲਿਵਰੀ ਵਿੱਚ ਪਾਰਦਰਸ਼ਤਾ, ਪਹੁੰਚਯੋਗਤਾ, ਕੁਸ਼ਲਤਾ ਅਤੇ ਇਮਾਨਦਾਰੀ ਨੇ ਸੂਬੇ ਦੇ ਪ੍ਰਸ਼ਾਸਨ ਨੂੰ ਇੱਕ ਨਵਾਂ ਰੂਪ ਦੇਣ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨਾਲ ਨਾਗਰਿਕਾਂ ਲਈ ਪ੍ਰਸ਼ਾਸਨਿਕ ਸੇਵਾਵਾਂ ਲੈਣਾ ਹੁਣ ਵਧੇਰੇ ਸੁਚਾਰੂ ਅਤੇ ਸੁਖਾਲਾ ਹੋ ਗਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਪ੍ਰਸ਼ਾਸਨ ਵਿੱਚ ਲਾਗੂ ਕੀਤੇ ਗਏ ਬੁਨਿਆਦੀ ਸੁਧਾਰਾਂ ‘ਤੇ ਜ਼ੋਰ ਦਿੰਦਿਆਂ ਦੱਸਿਆ ਕਿ ਪਟਵਾਰੀਆਂ ਨੂੰ ਈ-ਸੇਵਾ ਪੋਰਟਲ ‘ਤੇ ਆਨ-ਬੋਰਡ ਕਰਨ ਤੋਂ ਬਾਅਦ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ “ਭਗਵੰਤ ਮਾਨ ਸਰਕਾਰ, ਤ...
ਵਿਜੀਲੈਂਸ ਬਿਊਰੋ ਵੱਲੋਂ ਬਲਾਕ ਅਫ਼ਸਰ ਗ੍ਰਿਫਤਾਰ, 15000 ਰੁਪਏ ਰਿਸ਼ਵਤ ਲੈਣ ਦੇ ਦੋਸ਼

ਵਿਜੀਲੈਂਸ ਬਿਊਰੋ ਵੱਲੋਂ ਬਲਾਕ ਅਫ਼ਸਰ ਗ੍ਰਿਫਤਾਰ, 15000 ਰੁਪਏ ਰਿਸ਼ਵਤ ਲੈਣ ਦੇ ਦੋਸ਼

Breaking News
ਚੰਡੀਗੜ੍ਹ, 31 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਬਲਾਚੌਰ ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਲਈ ਦੋਸ਼ੀ ਰਾਜਪਾਲ ਸਿੰਘ ਕੋਲ ਪਹੁੰਚ ਕੀਤੀ ਸੀ, ਪਰ ਅਧਿਕਾਰੀ ਨੇ ਇਸ ਲਈ 50,000 ਰੁਪਏ ਦੀ ਮੰਗ ਕੀਤੀ। ਉਸ ਵੱਲੋਂ ਬੇਨਤੀ ਕਰਨ ‘ਤੇ ਸੌਦਾ 15,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਅਧਿਕਾਰੀ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਦਾ ਭਰੋਸਾ ਦੇ ਕੇ ਉਸ ਤੋਂ 10,000 ਰੁਪਏ ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਸ਼ਰਧਾਂਜਲੀ ਭੇਂਟ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਸ਼ਰਧਾਂਜਲੀ ਭੇਂਟ

Breaking News
ਚੰਡੀਗੜ੍ਹ, 30 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ ਤੋਂ ਸਿੱਖ ਭਾਈਚਾਰੇ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੁੱਤਰਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ਆਲਮੀ ਪੱਧਰ ‘ਤੇ ਭਾਈਚਾਰੇ ਤੇ ਧਰਮ ਨਿਰਪੱਖਤਾ ਨੂੰ ਉਤਸ਼ਾਹਿਤ ਕੀਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕੀਤੀ। ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਦੁਨੀਆਂ ਭਰ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਇਤਿਹਾਸ ਵਿੱਚ ਅਜਿਹੀ ਲਾਸਾਨੀ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਮਿਲਦੀ। ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ ਵਿਧਾਇਕ ...
ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

Breaking News
ਅੰਮ੍ਰਿਤਸਰ, 30 ਦਸੰਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ ‘ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਜਸਰੌਰ ਦੇ ਜੱਜਬੀਰ ਸਿੰਘ ਉਰਫ਼ ਜੱਜ (21), ਅੰਮ੍ਰਿਤਸਰ ਦੇ ਅਜਨਾਲਾ ਦੇ ਜਸਪਾਲ ਸਿੰਘ ਉਰਫ਼ ਜੱਸ (22), ਗੁਰਦਾਸਪੁਰ ਦੇ ਪਿੰਡ ਲੋਪਾ ਦੇ ਅਨਮੋਲਪ੍ਰੀਤ ਸਿੰਘ (19), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਹਰਪਿੰਦਰ ਸਿੰਘ ਉਰਫ਼ ਭਿੰਦਾ (32), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਤਰੁਨਪ੍ਰੀਤ ਸਿੰ...
ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

Breaking News, National News
ਚੰਡੀਗੜ੍ਹ 30 ਦਸੰਬਰ 2025: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਗਰੀਬਾਂ ਅਤੇ ਮਜ਼ਦੂਰਾਂ ਦੀ ਸੱਚੀ ਹਿਤੈਸ਼ੀ ਹੈ। ਪਾਰਟੀ ਦੇ ਵਿਧਾਇਕਾਂ ਨੇ ਸੂਬੇ ਦੇ 10 ਲੱਖ ਤੋਂ ਵੱਧ ਮਨਰੇਗਾ ਮਜ਼ਦੂਰ ਪਰਿਵਾਰਾਂ ਦੀ ਪੀੜ ਅਤੇ ਮੰਗਾਂ ਨੂੰ ਆਵਾਜ਼ ਦੇਣ ਲਈ ਇੱਕ ਬੇਮਿਸਾਲ ਮੁਹਿੰਮ ਸ਼ੁਰੂ ਕੀਤੀ ਹੈ।ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਨਰੇਗਾ ਮਜ਼ਦੂਰਾਂ ਵੱਲੋਂ ਲਿਖੇ ਲੱਖਾਂ ਪੱਤਰ ਲੈ ਕੇ ਪਹੁੰਚੇ। ਇਹ ਪੱਤਰ ਉਨ੍ਹਾਂ ਮਿਹਨਤਕਸ਼ ਪਰਿਵਾਰਾਂ ਦੇ ਦਰਦ ਅਤੇ ਸੰਘਰਸ਼ ਦੀ ਦਾਸਤਾਨ ਬਿਆਨ ਕਰਦੇ ਹਨ, ਜੋ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਤਹਿਤ ਕੰਮ ਕਰਕੇ ਆਪਣਾ ਗੁਜ਼ਾਰਾ ਚਲਾਉਂਦੇ ਹਨ। ਦੱਸਣਯੋਗ ਹੈ ਕਿ ਮਨਰੇਗਾ ਮਜ਼ਦੂਰ ਵੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਅਨੁਸੂਚਿਤ ਜਾਤੀਆਂ ਦੇ ਮਾਣ ਅਤੇ ਸਵੈ-ਮਾਣ ‘ਤੇ ਸਿੱਧਾ ਹਮਲਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੇ ਹੱਕਾਂ ਦੀ ਰਾ...
ਪਿਤਾ ਦੀ ਅੰਤਿਮ ਅਦਰਾਸ ਮੌਕੇ ਫੁੱਟ-ਫੁੱਟ ਕੇ ਰੋਏ ਮਾਸਟਰ ਸਲੀਮ, ਕਈ ਵੱਡੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

ਪਿਤਾ ਦੀ ਅੰਤਿਮ ਅਦਰਾਸ ਮੌਕੇ ਫੁੱਟ-ਫੁੱਟ ਕੇ ਰੋਏ ਮਾਸਟਰ ਸਲੀਮ, ਕਈ ਵੱਡੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

Breaking News
ਜਲੰਧਰ 30 ਦਸੰਬਰ 2025: ਪੰਜਾਬੀ ਸੰਗੀਤ ਜਗਤ ਦੇ ਨਾਮਵਰ ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਜੀ ਦੀ ਅੰਤਿਮ ਅਰਦਾਸ ਅੱਜ ਜਲੰਧਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ। ਇਸ ਮੌਕੇ ਸੰਗੀਤ ਜਗਤ ਦੀਆਂ ਵੱਡੀਆਂ ਹਸਤੀਆਂ ਨੇ ਪਹੁੰਚ ਕੇ ਮਰਹੂਮ ਉਸਤਾਦ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਕਰਯੋਗ ਹੈ ਕਿ 72 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਅੰਤਿਮ ਅਰਦਾਸ ਵਿੱਚ ਪਹੁੰਚੇ ਕਲਾਕਾਰਾਂ ਨੇ ਉਸਤਾਦ ਜੀ ਦੀ ਜੀਵਨ ਸ਼ੈਲੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਕਲਾਕਾਰਾਂ ਨੇ ਕਿਹਾ ਕਿ ਉਸਤਾਦ ਜੀ ਨੇ ਆਪਣੇ ਸ਼ਾਗਿਰਦਾਂ ਨੂੰ ਹਮੇਸ਼ਾ 'ਗਨ ਕਲਚਰ' ਤੋਂ ਦੂਰ ਰਹਿਣ ਅਤੇ ਸ਼ੁੱਧ ਸੰਗੀਤ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ। ਉਨ੍ਹਾਂ ਨੇ ਹੰਸ ਰਾਜ ਹੰਸ, ਜਸਬੀਰ ਜੱਸੀ, ਬੱਬੂ ਮਾਨ ਅਤੇ ਸਾਬਰ ਕੋਟੀ ਵਰਗੇ ਦਿੱਗਜ ਗਾਇਕਾਂ ਨੂੰ ਸੰਗੀਤ ਦੀ ਗੁੜ੍ਹਤੀ ਦਿੱਤੀ ਸੀ।...