‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੇ ਜ਼ਰੀਏ ਵੱਡੇ ਪੱਧਰ ‘ਤੇ ਨਿਵੇਸ਼ ਆਉਣ ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਹੋਣਗੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 11 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 13 ਤੋਂ 15 ਮਾਰਚ 2026 ਤੱਕ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਸਨੂੰ ਸੂਬੇ ਦੇ ਉਦਯੋਗਿਕ ਵਿਕਾਸ ਲਈ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਨੂੰ ਉਦਯੋਗਿਕ ਤਰੱਕੀ ਦੇ ਨਵੇਂ ਆਸਮਾਨਾਂ ਤੱਕ ਲੈ ਜਾਵੇਗਾ।
ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਉਤਸ਼ਾਹ ਦੇਵੇਗਾ ਅਤੇ ਪੰਜਾਬ ਪਹਿਲਾਂ ਹੀ ਵਿਸ਼ਵ ਪੱਧਰ ‘ਤੇ ਨਿਵੇਸ਼ ਲਈ ਪ੍ਰਮੁੱਖ ਕੇਂਦਰ ਵਜੋਂ ਉਭਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸਕ ਸਮਾਗਮ ਉਦਯੋਗਿਕ ਵਾਧੇ ਲਈ ਮਜ਼ਬੂਤ ਮੰਚ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਰਾਹੀਂ ਉਦਯੋਗ-ਪੱਖੀ ਨੀਤੀਆਂ ਅਤੇ ਕਾਰਜ-ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬੀਆਂ ਦੀ ਉੱਦਮੀ ਸੋਚ ਅਤੇ ਹਿੰਮਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਆਪ...




