CM ਭਗਵੰਤ ਮਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਮੰਗ, SYL ਦੀ ਥਾਂ YSL ਦਾ ਸੁਝਾਅ
ਚੰਡੀਗੜ੍ਹ, 27 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ, ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦੇ ਹੱਕਾਂ ਦੀ ਰਾਖੀ, ਪਾਣੀ ਦੀ ਰਾਇਲਟੀ ਅਤੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਰਗੇ ਅਹਿਮ ਮੁੱਦਿਆਂ ’ਤੇ ਆਪਣਾ ਪੱਖ ਰੱਖਿਆ। ਉਨ੍ਹਾਂ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੇ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਹੱਕਾਂ ਦੀ ਰਾਖੀ ਲਈ ਸਰਕਾਰ ਹਰ ਸੰਭਵ ਕਦਮ ਚੁੱਕੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮੁੱਦਾ ਸੂਬੇ ਦੇ ਕਿਸਾਨਾਂ, ਖੇਤੀਬਾੜੀ ਅਤੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਜਲ ਸਰੋਤਾਂ ਦੀ ਵਰਤੋਂ ਸਬੰਧੀ ਸੂਬੇ ਨਾਲ ਨਿਆਂ ਹੋਣਾ ਚਾਹੀਦਾ ਹੈ ਅਤੇ ਜੇਕਰ ਲੋੜ ਪਈ ਤਾਂ ਸਰਕਾਰ ਆਪਣੇ ਹੱਕਾਂ ਦੀ ਰਾਖੀ ਲਈ ਕਾਨੂੰਨੀ ਅਤੇ ਲੋਕਤੰਤਰੀ ਦੋਵਾਂ ਤਰੀਕਿਆਂ ਨਾਲ ਸੰਘਰਸ਼ ਕਰੇਗੀ।
ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਕੇਂਦਰ ਨਾਲ ਸੰਪਰ...









