SIR ਖ਼ਿਲਾਫ਼ ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਰੋਸ ਮਾਰਚ, ਚੋਣ ਕਮਿਸ਼ਨ ਦਫ਼ਤਰ ਨੇੜੇ ਪੁਲਿਸ ਨਾਲ ਝੜੱਪ
ਚੰਡੀਗੜ੍ਹ, 25 ਸਤੰਬਰ 2026: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (SIR) ਨੂੰ ਲੈ ਕੇ ਕਾਂਗਰਸ ਵੱਲੋਂ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਵਿਰੋਧ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਪੰਜਾਬ ਕਾਂਗਰਸ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਦੇ ਆਗੂ ਅਤੇ ਵਰਕਰ ਸੈਕਟਰ-17 ਵਿੱਚ ਇਕੱਠੇ ਹੋਏ। ਇਸ ਪ੍ਰਦਰਸ਼ਨ ਵਿੱਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪ੍ਰਗਟ ਸਿੰਘ ਸਮੇਤ ਕਈ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ SIR ਪ੍ਰਕਿਰਿਆ ਅਤੇ ਵੋਟਰ ਸੂਚੀਆਂ ਵਿੱਚ ਨਾਮਾਂ ਦੀ ਸੋਧ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ।
ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ ਮਾਰਚ
ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ। ਇਸ ਦੌਰਾਨ ਪ੍ਰਦਰਸ਼ਨਕਾ...









