Wednesday, October 28Punjabi People

CHANDIGARH NEWS

THIS SECTION IS FOR CHANDIGARH NEWS

ਪੰਜਾਬ ਸਰਕਾਰ ਦੀ ਬਾਲ ਵਿਆਹ ਖ਼ਿਲਾਫ਼ ਸਖ਼ਤ ਕਾਰਵਾਈ, ਸੂਬੇ ਵਿੱਚ 5 ਬਾਲ ਵਿਆਹ ਰੋਕੇ; 172 ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਪੰਜਾਬ ਸਰਕਾਰ ਦੀ ਬਾਲ ਵਿਆਹ ਖ਼ਿਲਾਫ਼ ਸਖ਼ਤ ਕਾਰਵਾਈ, ਸੂਬੇ ਵਿੱਚ 5 ਬਾਲ ਵਿਆਹ ਰੋਕੇ; 172 ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

CHANDIGARH NEWS, Punjab News
ਚੰਡੀਗੜ੍ਹ, 4 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਬਾਲ ਵਿਆਹ ਦੇ ਮਾਮਲਿਆਂ ਦੀ ਪਛਾਣ ਕਰਕੇ ਸਮੇਂ ਸਿਰ ਦਖ਼ਲਅੰਦਾਜ਼ੀ ਅਤੇ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਸੂਬੇ ਵਿੱਚ ਹੁਣ ਤੱਕ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਾਲ ਵਿਆਹ ਰੋਕਣ ਲਈ ਕੀਤੀ ਗਈ ਤੁਰੰਤ ਕਾਰਵਾਈ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਪ੍ਰਤੀ ਗੰਭੀਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਬੱਚਿਆਂ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਸਪੱਸ...
ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਅੱਜ ਪੰਜਾਬ ਯੂਨੀਵਰਸਿਟੀ ਪਹੁੰਚਣਗੇ, ਵਿਸ਼ੇਸ਼ ਪ੍ਰੋਗਰਾਮ ’ਚ ਕਰਨਗੇ ਸ਼ਿਰਕਤ

ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਅੱਜ ਪੰਜਾਬ ਯੂਨੀਵਰਸਿਟੀ ਪਹੁੰਚਣਗੇ, ਵਿਸ਼ੇਸ਼ ਪ੍ਰੋਗਰਾਮ ’ਚ ਕਰਨਗੇ ਸ਼ਿਰਕਤ

Breaking News, CHANDIGARH NEWS
ਚੰਡੀਗੜ੍ਹ, 4 ਸਤੰਬਰ 2026: ਉਪ ਰਾਸ਼ਟਰਪਤੀ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਅੱਜ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿਖੇ ਹੋਣ ਵਾਲੇ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਉਪ ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਨਾਲ-ਨਾਲ ਟ੍ਰੈਫਿਕ ਪ੍ਰਬੰਧਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਵਿਵਸਥਿਤ ਕੀਤਾ ਗਿਆ ਹੈ। ਸਮਾਗਮ ਦੀ ਕਵਰੇਜ ਕਰਨ ਵਾਲੇ ਮੀਡੀਆ ਕਰਮਚਾਰੀਆਂ ਨੂੰ ਸਵੇਰੇ 10:30 ਵਜੇ ਤੱਕ ਪੰਜਾਬ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿੱਚ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਲਈ ਆਡੀਟੋਰੀਅਮ ਵਿੱਚ ਦਾਖ਼ਲਾ ਕਾਨੂੰਨ ਵਿਭਾਗ ਰਾਹੀਂ ਹੋਵੇਗਾ। ਸੁਰੱਖਿਆ ਕਾਰਨਾਂ ਕਰਕੇ ਆਡੀਟੋਰੀਅਮ ਦੇ ਅੰਦਰ ਮੋਬਾਈਲ ਫੋਨ, ਹੋਰ ਇਲੈਕਟ੍ਰਾਨਿਕ ਉਪਕਰਣ ਅਤੇ ਪਾਣੀ ਦੀਆਂ ਬੋਤਲਾਂ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਸਮਾਗਮ ਦੌਰਾਨ ਫੋਟੋਗ੍ਰਾਫੀ ਲਈ ਮੋਬਾਈਲ ਫੋਨ ਦੀ ਵਰਤੋਂ ’ਤੇ ਵੀ ਪਾਬੰਦੀ ਰਹੇਗੀ। ਅ...
ਚੰਡੀਗੜ੍ਹ: ਉਪ ਰਾਸ਼ਟਰਪਤੀ ਦੀ ਫੇਰੀ ਤੇ ਜਨਮਾਸ਼ਟਮੀ ਨੂੰ ਲੈ ਕੇ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

ਚੰਡੀਗੜ੍ਹ: ਉਪ ਰਾਸ਼ਟਰਪਤੀ ਦੀ ਫੇਰੀ ਤੇ ਜਨਮਾਸ਼ਟਮੀ ਨੂੰ ਲੈ ਕੇ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

Breaking News, CHANDIGARH NEWS
ਚੰਡੀਗੜ੍ਹ, 3 ਸਤੰਬਰ 2026: ਉਪ ਰਾਸ਼ਟਰਪਤੀ ਦੇ 4 ਸਤੰਬਰ ਨੂੰ ਚੰਡੀਗੜ੍ਹ ਦੌਰੇ ਅਤੇ ਇਸੇ ਦਿਨ ਹੋਣ ਵਾਲੇ ਜਨਮ ਅਸ਼ਟਮੀ ਸਮਾਰੋਹਾਂ ਦੇ ਮੱਦੇਨਜ਼ਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱਚ ਵੱਡੇ ਪੱਧਰ ’ਤੇ ਬਦਲਾਅ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਦੋਵਾਂ ਸਮਾਗਮਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀਆਂ ਗਈਆਂ ਹਨ। ਪੁਲਿਸ ਨੇ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਸਮੇਂ ਦੌਰਾਨ ਪ੍ਰਭਾਵਿਤ ਰਸਤਿਆਂ ’ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਬਦਲਵੇਂ ਰੂਟਾਂ ਦੀ ਵਰਤੋਂ ਕਰਨ। ਪ੍ਰਸ਼ਾਸਨ ਵੱਲੋਂ ਇਹ ਬਦਲਾਅ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਦੇ ਮਕਸਦ ਨਾਲ ਕੀਤੇ ਜਾ ਰਹੇ ਹਨ। ਉਪ ਰਾਸ਼ਟਰਪਤੀ ਦੇ ਦੌਰੇ ਦੌਰਾਨ ਇਨ੍ਹਾਂ ਸਮਿਆਂ ’ਚ ਪ੍ਰਭਾਵਿਤ ਰਹੇਗੀ ਆਵਾਜਾਈ ਟ੍ਰੈਫਿਕ ਪੁਲਿਸ ਮੁਤਾਬਕ 4 ਸਤੰਬਰ ਨੂੰ ਉਪ ਰਾਸ਼ਟਰਪਤੀ ਦੇ ਦੌਰੇ ਦੌਰਾਨ ਸਵੇਰੇ 10:30 ਵਜੇ ਤੋਂ 11:30 ਵਜੇ ਤੱਕ ਅਤੇ ਦੁਪਹਿਰ 2:45 ਵਜੇ ਤੋਂ 3:30 ਵਜੇ ਤੱਕ ਸ਼ਹਿਰ ਦੇ ਕਈ ਪ੍ਰਮੁੱਖ...
ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਅਦਾਲਤ ’ਚ ਪੇਸ਼, ਹਾਈ ਕੋਰਟ ਦੇ ਹੁਕਮਾਂ ਮਗਰੋਂ ਚੰਡੀਗੜ੍ਹ ਤਬਦੀਲ ਹੋਇਆ ਕੇਸ

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਅਦਾਲਤ ’ਚ ਪੇਸ਼, ਹਾਈ ਕੋਰਟ ਦੇ ਹੁਕਮਾਂ ਮਗਰੋਂ ਚੰਡੀਗੜ੍ਹ ਤਬਦੀਲ ਹੋਇਆ ਕੇਸ

Breaking News, CHANDIGARH NEWS, Punjab News
ਚੰਡੀਗੜ੍ਹ, 3 ਸਤੰਬਰ 2026: ਪੰਜਾਬ ਦੇ ਬਹੁਚਰਚਿਤ ਅਤੇ ਕਰੀਬ 11 ਸਾਲ ਪੁਰਾਣੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਹੁਣ ਚੰਡੀਗੜ੍ਹ ਦੀ ਅਦਾਲਤ ਵਿੱਚ ਹੋ ਰਹੀ ਹੈ। ਸੁਖਬੀਰ ਬਾਦਲ ਹਾਲ ਹੀ ਵਿੱਚ ਅਦਾਲਤ ਦੀ ਮਨਜ਼ੂਰੀ ਲੈ ਕੇ ਵਿਦੇਸ਼ ਗਏ ਸਨ। ਵਿਦੇਸ਼ ਦੌਰੇ ਤੋਂ ਵਾਪਸੀ ਉਪਰੰਤ ਉਹ ਨਿਰਧਾਰਤ ਕਾਰਵਾਈ ਤਹਿਤ ਅਦਾਲਤ ਵਿੱਚ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਵੀ ਅਦਾਲਤ ਵਿੱਚ ਮੌਜੂਦ ਰਹੇ। 2015 ਦੀ ਬਰਗਾੜੀ ਬੇਅਦਬੀ ਘਟਨਾ ਮਗਰੋਂ ਹੋਇਆ ਸੀ ਗੋਲੀਕਾਂਡ ਇਹ ਮਾਮਲਾ ਸਾਲ 2015 ਵਿੱਚ ਵਾਪਰੀ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ਹੈ। 14 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਬੇਅਦਬੀ ਘਟਨਾ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਲੋਕ ਧਰਨੇ ਅਤੇ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰ...
DA Hike: ਕੇਂਦਰੀ ਮੁਲਾਜ਼ਮਾਂ ਨੂੰ ਜਲਦ ਮਿਲ ਸਕਦੀ ਹੈ ਖੁਸ਼ਖਬਰੀ, ਮਹਿੰਗਾਈ ਭੱਤੇ ’ਚ 3% ਵਾਧੇ ਦੀ ਚਰਚਾ; 63% ਤੱਕ ਪਹੁੰਚ ਸਕਦਾ ਹੈ DA

DA Hike: ਕੇਂਦਰੀ ਮੁਲਾਜ਼ਮਾਂ ਨੂੰ ਜਲਦ ਮਿਲ ਸਕਦੀ ਹੈ ਖੁਸ਼ਖਬਰੀ, ਮਹਿੰਗਾਈ ਭੱਤੇ ’ਚ 3% ਵਾਧੇ ਦੀ ਚਰਚਾ; 63% ਤੱਕ ਪਹੁੰਚ ਸਕਦਾ ਹੈ DA

Breaking News, CHANDIGARH NEWS, National News
ਨਵੀਂ ਦਿੱਲੀ, 2 ਸਤੰਬਰ 2026:  ਕੇਂਦਰ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਨਜ਼ਰ ਹੁਣ ਮਹਿੰਗਾਈ ਭੱਤੇ (DA) ਵਿੱਚ ਹੋਣ ਵਾਲੇ ਅਗਲੇ ਸੰਭਾਵੀ ਵਾਧੇ ’ਤੇ ਟਿਕੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਆਮ ਤੌਰ ’ਤੇ ਸਾਲ ਵਿੱਚ ਦੋ ਵਾਰ—ਜਨਵਰੀ ਅਤੇ ਜੁਲਾਈ—ਮਹਿੰਗਾਈ ਭੱਤੇ ਵਿੱਚ ਸੋਧ ਕੀਤੀ ਜਾਂਦੀ ਹੈ। ਇਸ ਸਾਲ ਜਨਵਰੀ ਤੋਂ DA ਵਿੱਚ 2 ਫੀਸਦੀ ਦਾ ਵਾਧਾ ਲਾਗੂ ਹੋਣ ਤੋਂ ਬਾਅਦ ਇਹ 58 ਫੀਸਦੀ ਤੋਂ ਵਧ ਕੇ 60 ਫੀਸਦੀ ਹੋ ਗਿਆ ਸੀ। ਹੁਣ ਜੁਲਾਈ 2026 ਤੋਂ ਲਾਗੂ ਹੋਣ ਵਾਲੇ ਅਗਲੇ ਵਾਧੇ ਨੂੰ ਲੈ ਕੇ ਕਰਮਚਾਰੀਆਂ ਵਿੱਚ ਉਮੀਦਾਂ ਵਧ ਰਹੀਆਂ ਹਨ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਜੁਲਾਈ 2026 ਦੇ DA ਵਾਧੇ ਦੀ ਅਧਿਕਾਰਤ ਦਰ ਦਾ ਐਲਾਨ ਨਹੀਂ ਕੀਤਾ ਗਿਆ, ਪਰ ਮਹਿੰਗਾਈ ਦੇ ਅੰਕੜਿਆਂ ਅਤੇ AICPI-IW ਦੇ ਰੁਝਾਨਾਂ ਦੇ ਆਧਾਰ ’ਤੇ 3 ਫੀਸਦੀ ਵਾਧੇ ਦੀ ਸੰਭਾਵਨਾ ਬਾਰੇ ਚਰਚਾ ਚੱਲ ਰਹੀ ਹੈ। ਜੇਕਰ ਇਹ ਅਨੁਮਾਨ ਸਹੀ ਸਾਬਤ ਹੁੰਦਾ ਹੈ ਤਾਂ ਕੇਂਦਰੀ ਕਰਮਚਾਰੀਆਂ ਦਾ DA 60 ਫੀਸਦੀ ਤੋਂ ਵਧ ਕੇ 63 ਫੀਸਦੀ ਹੋ ਸਕਦਾ ਹੈ। AICPI-IW ਦੇ ਅੰਕੜਿਆਂ ’ਤੇ ਟਿਕੀਆਂ ਨਜ਼ਰਾਂ DA ਵਿੱਚ ਸੋਧ ਲਈ ਆਲ-ਇ...
ਕਿਸਾਨ ਮੋਰਚੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ, ਕਈ ਮੁੱਖ ਰਸਤੇ ਰਹਿਣਗੇ ਪ੍ਰਭਾਵਿਤ

ਕਿਸਾਨ ਮੋਰਚੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ, ਕਈ ਮੁੱਖ ਰਸਤੇ ਰਹਿਣਗੇ ਪ੍ਰਭਾਵਿਤ

Breaking News, CHANDIGARH NEWS, Punjab News
ਚੰਡੀਗੜ੍ਹ/ਮੁਹਾਲੀ, 2 ਸਤੰਬਰ 2026: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਸੱਤ ਦਿਨਾਂ ਦਾ ਪੱਕਾ ਮੋਰਚਾ ਸ਼ੁਰੂ ਕੀਤੇ ਜਾਣ ਤੋਂ ਬਾਅਦ ਇਲਾਕੇ ਵਿੱਚ ਟ੍ਰੈਫਿਕ ਪ੍ਰਬੰਧ ਪ੍ਰਭਾਵਿਤ ਹੋਏ ਹਨ। ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚਣ ਅਤੇ ਸੜਕ ਦੇ ਇੱਕ ਪਾਸੇ ਵਾਹਨ ਖੜ੍ਹੇ ਕੀਤੇ ਜਾਣ ਕਾਰਨ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਆਮ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਟ੍ਰੈਫਿਕ ਪੁਲਿਸ ਮੁਤਾਬਕ ਮੋਰਚੇ ਦੇ ਮੱਦੇਨਜ਼ਰ ਕੁਝ ਰਸਤਿਆਂ ’ਤੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ, ਜਦਕਿ ਕਈ ਥਾਵਾਂ ’ਤੇ ਟ੍ਰੈਫਿਕ ਦੀ ਆਵਾਜਾਈ ਸੀਮਤ ਕਰ ਦਿੱਤੀ ਗਈ ਹੈ। ਪੁਲਿਸ ਨੇ ਵਾਹਨ ਚਾਲਕਾਂ ਨੂੰ ਪ੍ਰਭਾਵਿਤ ਰੂਟਾਂ ਤੋਂ ਬਚਣ ਅਤੇ ਸੰਭਵ ਹੋਵੇ ਤਾਂ ਬਦਲਵੇਂ ਮਾਰਗਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਕਈ ਰਸਤਿਆਂ ’ਤੇ ਪਾਬੰਦੀ ਚੰਡੀਗੜ੍ਹ ਟ੍ਰੈਫਿਕ ਪੁਲਿਸ ਅਨੁਸਾਰ ਫੈਦਾਂ ਬੈਰੀ...
DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਰਾਹਤ, ਬਰਖਾਸਤਗੀ ਸਬੰਧੀ ਸਰਕਾਰੀ ਹੁਕਮ ਰੱਦ

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਰਾਹਤ, ਬਰਖਾਸਤਗੀ ਸਬੰਧੀ ਸਰਕਾਰੀ ਹੁਕਮ ਰੱਦ

CHANDIGARH NEWS, Punjab News
ਚੰਡੀਗੜ੍ਹ, 1 ਸਤੰਬਰ 2026: ਪੰਜਾਬ ਪੁਲਿਸ ਦੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸੇਵਾ ਤੋਂ ਬਰਖ਼ਾਸਤ ਕਰਨ ਸਬੰਧੀ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਇਹ ਫੈਸਲਾ ਸੰਧੂ ਵੱਲੋਂ ਆਪਣੀ ਬਰਖ਼ਾਸਤਗੀ ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਆਇਆ ਹੈ। ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਤੋਂ ਬਾਅਦ ਹੋਈ ਸੀ ਕਾਰਵਾਈ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਦਾ ਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿੱਚ ਹੋਏ ਇੰਟਰਵਿਊ ਮਾਮਲੇ ਤੋਂ ਬਾਅਦ ਚਰਚਾ ਵਿੱਚ ਆਇਆ ਸੀ। ਇਸ ਮਾਮਲੇ ਦੀ ਜਾਂਚ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਕਈ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਇਸੇ ਮਾਮਲੇ ਦੇ ਸੰਦਰਭ ਵਿੱਚ ਸੰਧੂ ਨੂੰ ਪੁਲਿਸ ਫੋਰਸ ਤੋਂ ਹਟਾਇਆ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਗਈ। ਸਰਕਾਰੀ ਪੱਖ ਵੱਲੋਂ ਉਨ੍ਹਾਂ ’ਤੇ ਡਿਊਟੀ ਵਿੱਚ ਗੰਭੀਰ ਲਾਪਰਵਾਹੀ ਅਤੇ ਅਨੁਸ਼ਾਸਨਹੀ...
ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮਾਂ ਖ਼ਿਲਾਫ਼ ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ

ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮਾਂ ਖ਼ਿਲਾਫ਼ ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ

Breaking News, CHANDIGARH NEWS, Punjab News
ਚੰਡੀਗੜ੍ਹ, 1 ਸਤੰਬਰ 2026: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫਆਈਆਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਹੁਕਮਾਂ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਦੋਵਾਂ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ। ਪ੍ਰਦਰਸ਼ਨ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਦੇ ਬਾਹਰ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਕਾਰ ਕਾਫ਼ੀ ਦੇਰ ਤੱਕ ਤਕਰਾਰ ਅਤੇ ਧੱਕਾ-ਮੁੱਕੀ ਵਾਲੀ ਸਥਿਤੀ ਬਣੀ ਰਹੀ। ਹਾਲਾਤ ਨੂੰ ਕਾਬੂ ਵਿੱਚ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਵੱਲੋਂ ਮੌਕੇ ’ਤੇ ਵੱਡੀ ਗਿਣਤੀ ਵਿੱਚ ਜਵਾਨ ਤਾਇਨਾਤ ਕੀਤੇ ਗਏ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਕੀਤੀ। ਪ੍ਰਦਰਸ਼ਨਕ...
ਛੱਤਬੀੜ ਚਿੜੀਆਘਰ ਵੱਲ ਵਧਿਆ ਬੱਚਿਆਂ ਦਾ ਰੁਝਾਨ, ਅੱਠ ਮਹੀਨਿਆਂ ’ਚ 85 ਹਜ਼ਾਰ ਤੋਂ ਵੱਧ ਬੱਚਿਆਂ ਨੇ ਕੀਤਾ ਦੌਰਾ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵੱਲ ਵਧਿਆ ਬੱਚਿਆਂ ਦਾ ਰੁਝਾਨ, ਅੱਠ ਮਹੀਨਿਆਂ ’ਚ 85 ਹਜ਼ਾਰ ਤੋਂ ਵੱਧ ਬੱਚਿਆਂ ਨੇ ਕੀਤਾ ਦੌਰਾ: ਲਾਲ ਚੰਦ ਕਟਾਰੂਚੱਕ

CHANDIGARH NEWS, Entertainment, Punjab News
ਚੰਡੀਗੜ੍ਹ, 1 ਸਤੰਬਰ 2026: ਮਹਿੰਦਰਾ ਚੌਧਰੀ ਜ਼ੂਆਲੋਜੀਕਲ ਪਾਰਕ, ਜਿਸ ਨੂੰ ਆਮ ਤੌਰ ’ਤੇ ਛੱਤਬੀੜ ਚਿੜੀਆਘਰ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਵਿੱਚ ਬੱਚਿਆਂ ਦਾ ਜੰਗਲੀ ਜੀਵਾਂ ਅਤੇ ਕੁਦਰਤ ਬਾਰੇ ਜਾਣਨ ਪ੍ਰਤੀ ਰੁਝਾਨ ਲਗਾਤਾਰ ਵਧ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵਾਂ ਦੀ ਸੰਭਾਲ ਅਤੇ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ ਵਾਤਾਵਰਣ ਤੇ ਜੈਵ ਵਿਭਿੰਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਇਸ ਦਾ ਸਕਾਰਾਤਮਕ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲੀ ਜੀਵਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਛੱਤਬੀੜ ਚਿੜੀਆਘਰ ਬੱਚਿਆਂ ਲਈ ਜੰਗਲੀ ਜੀਵਾਂ ਦੀਆਂ ਵੱਖ-ਵੱਖ ਪ੍ਰਜਾਤੀਆਂ, ਉਨ੍ਹਾਂ ਦੇ ਕੁਦਰਤੀ ਵਾਤਾਵਰਣ ਅਤੇ ਕੁਦਰਤ ਦੀ ਸੰਭਾਲ ਬਾਰੇ ਜਾਣਕਾਰੀ ਹਾਸਲ ਕਰਨ ਦਾ ਇੱਕ ਮਹੱਤਵਪੂਰਨ ਕੇਂਦਰ ਬਣ ਰਿਹਾ ਹੈ। ਚਿੜੀਆਘਰ ਵਿੱਚ ਪਹੁੰਚਣ ਵਾਲੇ ਬੱਚਿਆਂ ਨੂੰ ਵੱਖ-ਵੱਖ ਜਾਨਵਰਾਂ ਅਤੇ ਪੰਛੀਆਂ ਨੂੰ ਨੇੜ...
ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ SKM ਦਾ ਸੱਤ ਦਿਨਾਂ ਧਰਨਾ, ਵੱਡੀ ਗਿਣਤੀ ’ਚ ਕਿਸਾਨ ਹੋਣਗੇ ਸ਼ਾਮਲ

ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ SKM ਦਾ ਸੱਤ ਦਿਨਾਂ ਧਰਨਾ, ਵੱਡੀ ਗਿਣਤੀ ’ਚ ਕਿਸਾਨ ਹੋਣਗੇ ਸ਼ਾਮਲ

Breaking News, CHANDIGARH NEWS, Punjab News
ਮੋਹਾਲੀ, 1 ਸਤੰਬਰ 2026: ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 1 ਤੋਂ 7 ਸਤੰਬਰ ਤੱਕ ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ ਫੈਦਾਂ ਬੈਰੀਅਰ ਨੇੜੇ ਸੱਤ ਦਿਨਾਂ ਦਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੋਹਾਲੀ ਅਤੇ ਚੰਡੀਗੜ੍ਹ ਦੇ ਕਈ ਪ੍ਰਮੁੱਖ ਮਾਰਗਾਂ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਤੋਂ ਆਉਣ ਵਾਲੇ ਵਾਹਨਾਂ ਲਈ ਰੂਟ ਤੈਅ ਕੀਤੇ ਗਏ ਹਨ। ਇਸ ਕਾਰਨ ਖ਼ਾਸ ਤੌਰ ’ਤੇ ਮੋਹਾਲੀ ਦੇ ਏਅਰਪੋਰਟ ਰੋਡ ’ਤੇ ਮੰਗਲਵਾਰ ਨੂੰ ਟ੍ਰੈਫਿਕ ਦਾ ਦਬਾਅ ਵਧਣ ਦੀ ਸੰਭਾਵਨਾ ਹੈ। ਸੋਹਾਣਾ, ਏਅਰਪੋਰਟ ਚੌਕ ਅਤੇ IISER ਲਾਈਟ ਪੁਆਇੰਟ ਸਮੇਤ ਕਈ ਮਹੱਤਵਪੂਰਨ ਥਾਵਾਂ ’ਤੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਮਾਝਾ ਅਤੇ ਦੋਆਬਾ ਤੋਂ ਆਉਣ ਵਾਲੇ ਕਿਸਾਨਾਂ ਲਈ ਰੂਟ ਮਾਝਾ ਅਤੇ ਦੋਆਬਾ ਖੇਤਰਾਂ ਤੋਂ ਧਰਨੇ ਵਿੱਚ ਸ਼ਾਮਲ ਹੋਣ ਲਈ ਆਉਣ ...