ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ FIR ਦਰਜ
ਰੂਪਨਗਰ, 23 ਅਗਸਤ 2026: ਰੋਪੜ ਹੈੱਡਵਰਕਸ ਨੇੜੇ ਸਤਲੁਜ ਦਰਿਆ ਵਿੱਚ ਵੱਡੀ ਮਾਤਰਾ ਵਿੱਚ ਉਦਯੋਗਿਕ ਕੂੜਾ-ਕਰਕਟ, ਪਲਾਸਟਿਕ ਅਤੇ ਹੋਰ ਰਹਿੰਦ-ਖੂੰਹਦ ਮਿਲਣ ਦੇ ਮਾਮਲੇ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਦੇ ਦਖ਼ਲ ਤੋਂ ਬਾਅਦ ਪੁਲਿਸ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੱਦੀ-ਨਾਲਾਗੜ੍ਹ ਖੇਤਰ ਨਾਲ ਸਬੰਧਤ ਅਣਪਛਾਤੇ ਉਦਯੋਗਿਕ ਅਦਾਰਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਰੋਪੜ ਹੈੱਡਵਰਕਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਤੋਂ ਪਹਿਲਾਂ ਪੰਜਾਬ ਵਿੱਚ ਅਜਿਹਾ ਕੋਈ ਵੱਡਾ ਉਦਯੋਗਿਕ ਕੇਂਦਰ ਨਹੀਂ ਹੈ, ਜਦਕਿ ਹਿਮਾਚਲ ਪ੍ਰਦੇਸ਼ ਦੇ ਬੱਦੀ ਖੇਤਰ ਵਿੱਚ ਸਿਰਸਾ ਨਦੀ ਦੇ ਨੇੜੇ ਅਤੇ ਹੋਰ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਛੋਟੇ-ਵੱਡੇ ਉਦਯੋਗ ਸਥਾਪਿਤ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮਾਨਸੂਨ ਦੌਰਾਨ ਕੁਝ ਉਦਯੋਗਾਂ ਵੱਲੋਂ ਮੀਂਹ ਦੇ ਪਾਣੀ ਦੀ ਆੜ ਵਿੱਚ ਕਥਿਤ ਤੌਰ ’ਤੇ ਰਸਾਇਣਕ ਰਹਿੰਦ-ਖੂੰਹਦ, ਉਦਯੋਗਿਕ ਕੂੜਾ ਅਤੇ ਪਲਾਸਟਿਕ ਨਦੀਆਂ ਵਿੱਚ ਸੁੱਟਿਆ ਜਾਂਦਾ ਹੈ, ਜੋ ਬਰਸਾਤੀ ਨਦੀਆਂ...









