ਵੋਟ ਚੋਰੀ ਲੋਕਤੰਤਰ ਲਈ ਗੰਭੀਰ ਖ਼ਤਰਾ: ਭਗਵੰਤ ਮਾਨ
ਚੰਡੀਗੜ੍ਹ, 24 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (SIR) ਦੀ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ ਇਸ ਨੂੰ ਰੱਦ ਕਰਨ, ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਕਥਿਤ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵੋਟ ਚੋਰੀ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ ਅਤੇ ਹਰ ਯੋਗ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਕਰਨਾ ਸਰਕਾਰਾਂ ਅਤੇ ਸੰਵਿਧਾਨਕ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਨੇ SIR ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਦੀ ਮੰਗ ਕਰਦਾ ਮਤਾ ਪਾਸ ਕਰ ਦਿੱਤਾ।
ਵਿਧਾਨ ਸਭਾ ਵਿੱਚ ਇਸ ਮੁੱਦੇ ’ਤੇ ਬਹਿਸ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਅਤੇ ਚੋਣ ਕਮਿਸ਼ਨ ਦੀ ਭੂਮਿਕਾ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਵੋਟਰ ਸੂਚੀਆਂ ਵਿੱਚ ਕਥਿਤ ਹੇਰਾਫੇਰੀ ਰਾਹੀਂ ਸੱਤਾਧਾਰੀ ਪਾਰਟੀ ਨੂੰ ਫ਼ਾਇਦਾ ਪਹੁੰਚਾਉਣ ਅਤੇ ਵਿਰੋਧੀ ਧਿਰ ਦੇ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਬਿਹਾਰ, ਪੱਛਮੀ ਬੰਗਾਲ, ਹਰਿਆਣਾ ਅਤੇ ਮਹਾਰਾ...








