ਚੰਡੀਗੜ੍ਹ ‘ਚ ਹੁਣ ਡਿਜੀਟਲ ਕਰੰਸੀ ਰਾਹੀਂ ਮਿਲੇਗਾ ਰਾਸ਼ਨ, ਸਰਕਾਰੀ ਵੰਡ ਪ੍ਰਣਾਲੀ ਹੋਵੇਗੀ ਹੋਰ ਆਧੁਨਿਕ
ਚੰਡੀਗੜ੍ਹ, 14 ਅਗਸਤ 2026: ਸਮਾਰਟ ਸ਼ਹਿਰਾਂ ਵਿੱਚ ਸਰਕਾਰੀ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਡਿਜੀਟਲ ਅਤੇ ਪਾਰਦਰਸ਼ੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਚੰਡੀਗੜ੍ਹ ਵਿੱਚ ਹੁਣ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਦੀ ਸਬਸਿਡੀ ਡਿਜੀਟਲ ਰੁਪਏ (e₹) ਦੇ ਰੂਪ ਵਿੱਚ ਮੁਹੱਈਆ ਕਰਵਾਈ ਜਾਵੇਗੀ। ਇਹ ਨਵੀਂ ਪ੍ਰਣਾਲੀ ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਸ਼ੁਰੂ ਕੀਤੀ ਗਈ।
ਚੰਡੀਗੜ੍ਹ ਅਤੇ ਦਾਦਰਾ ਤੇ ਨਗਰ ਹਵੇਲੀ ਦੇਸ਼ ਦੇ ਪਹਿਲੇ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਏ ਹਨ, ਜਿੱਥੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (PMGKAY) ਦੇ ਸਾਰੇ ਯੋਗ ਲਾਭਪਾਤਰੀਆਂ ਲਈ CBDC-ਅਧਾਰਤ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਗਿਆ ਹੈ।
ਇਸ ਪ੍ਰਣਾਲੀ ਤਹਿਤ ਯੋਗ ਲਾਭਪਾਤਰੀਆਂ ਨੂੰ ਸਬਸਿਡੀ ਦੀ ਰਕਮ ਉਨ੍ਹਾਂ ਦੇ ਆਮ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਨ ਦੀ ਬਜਾਏ ਸੈਂਟਰਲ ਬੈਂਕ ਡਿਜੀਟਲ ਕਰੰਸੀ (CBDC) ਵਾਲਿਟ ਵਿੱਚ ਭਾਰਤੀ ਰਿਜ਼ਰਵ ਬੈਂਕ ਦੀ ਡਿਜੀਟਲ ਮੁਦਰਾ ‘ਡਿਜੀਟਲ ਰੁਪਏ’ (e₹) ਦੇ ਰੂਪ ਵਿੱਚ ਪ੍ਰਾਪਤ ਹੋਵੇਗੀ। ਇਸ ਰਕਮ ਦੀ ਵਰਤੋਂ ਨਿਰਧਾਰਤ ਖੁਰਾਕੀ ਅਤੇ ਜ਼ਰੂਰੀ ਵਸਤੂਆਂ ਦੀ ਖਰੀਦ ਲਈ ਕੀਤੀ ਜ...









