ਮਾਨਸੂਨ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਅਲਰਟ, ਅਧਿਕਾਰੀਆਂ ਨੂੰ ਰੋਜ਼ਾਨਾ ਸਮੀਖਿਆ ਕਰਨ ਦੇ ਨਿਰਦੇਸ਼
ਚੰਡੀਗੜ੍ਹ, 15 ਜੂਨ 2026: ਮਾਨਸੂਨ ਸੀਜ਼ਨ ਦੇ ਨਜ਼ਦੀਕ ਆਉਂਦੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸੰਭਾਵਿਤ ਪਾਣੀ ਭਰਨ (ਵਾਟਰਲੌਗਿੰਗ) ਅਤੇ ਬੁਨਿਆਦੀ ਢਾਂਚੇ ਨਾਲ ਜੁੜੀਆਂ ਸਮੱਸਿਆਵਾਂ ਨੂੰ ਰੋਕਣ ਲਈ ਵਿਆਪਕ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਦਾ ਮੁੱਖ ਧਿਆਨ ਇਹ ਯਕੀਨੀ ਬਣਾਉਣ ‘ਤੇ ਹੈ ਕਿ ਮੀਂਹ ਦੌਰਾਨ ਸ਼ਹਿਰ ਦੇ ਆਮ ਜਨਜੀਵਨ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਪੂਰੀ ਪ੍ਰਕਿਰਿਆ ਦੀ ਅਗਵਾਈ ਚੰਡੀਗੜ੍ਹ ਦੇ ਮੁੱਖ ਇੰਜੀਨੀਅਰ ਸੀ.ਬੀ. ਓਝਾ ਕਰ ਰਹੇ ਹਨ। ਉਨ੍ਹਾਂ ਦੀ ਨਿਗਰਾਨੀ ਹੇਠ ਇੰਜੀਨੀਅਰਿੰਗ ਵਿਭਾਗ ਦੀਆਂ ਟੀਮਾਂ ਲਗਾਤਾਰ ਫੀਲਡ ਵਿੱਚ ਸਰਗਰਮ ਹਨ ਅਤੇ ਡਰੇਨੇਜ ਸਿਸਟਮ, ਨਾਲਿਆਂ ਦੀ ਸਫਾਈ ਅਤੇ ਹੋਰ ਮਾਨਸੂਨ-ਸਬੰਧੀ ਕੰਮਾਂ ਨੂੰ ਜੰਗੀ ਪੱਧਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਜ਼ਰੂਰੀ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ। ਇਸ ਵਿੱਚ ਨਾਲਿਆਂ ਦੀ ਸਫਾਈ, ਪਾਣੀ ਨਿਕਾਸੀ ਪ੍ਰਣਾਲੀ ਦੀ ਮਜ਼ਬੂਤੀ ਅਤੇ ਸੰਵੇਦਨ...









