ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਅਦਾਲਤ ’ਚ ਪੇਸ਼, ਹਾਈ ਕੋਰਟ ਦੇ ਹੁਕਮਾਂ ਮਗਰੋਂ ਚੰਡੀਗੜ੍ਹ ਤਬਦੀਲ ਹੋਇਆ ਕੇਸ
ਚੰਡੀਗੜ੍ਹ, 3 ਸਤੰਬਰ 2026: ਪੰਜਾਬ ਦੇ ਬਹੁਚਰਚਿਤ ਅਤੇ ਕਰੀਬ 11 ਸਾਲ ਪੁਰਾਣੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਹੁਣ ਚੰਡੀਗੜ੍ਹ ਦੀ ਅਦਾਲਤ ਵਿੱਚ ਹੋ ਰਹੀ ਹੈ।
ਸੁਖਬੀਰ ਬਾਦਲ ਹਾਲ ਹੀ ਵਿੱਚ ਅਦਾਲਤ ਦੀ ਮਨਜ਼ੂਰੀ ਲੈ ਕੇ ਵਿਦੇਸ਼ ਗਏ ਸਨ। ਵਿਦੇਸ਼ ਦੌਰੇ ਤੋਂ ਵਾਪਸੀ ਉਪਰੰਤ ਉਹ ਨਿਰਧਾਰਤ ਕਾਰਵਾਈ ਤਹਿਤ ਅਦਾਲਤ ਵਿੱਚ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਵੀ ਅਦਾਲਤ ਵਿੱਚ ਮੌਜੂਦ ਰਹੇ।
2015 ਦੀ ਬਰਗਾੜੀ ਬੇਅਦਬੀ ਘਟਨਾ ਮਗਰੋਂ ਹੋਇਆ ਸੀ ਗੋਲੀਕਾਂਡ
ਇਹ ਮਾਮਲਾ ਸਾਲ 2015 ਵਿੱਚ ਵਾਪਰੀ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ਹੈ। 14 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਬੇਅਦਬੀ ਘਟਨਾ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਲੋਕ ਧਰਨੇ ਅਤੇ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰ...









