ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਦਾ ਕਾਂਗਰਸ ’ਤੇ ਹਮਲਾ, ਬਲਤੇਜ ਪੰਨੂ ਨੇ ਰਾਹੁਲ ਗਾਂਧੀ ਤੋਂ ਪੁੱਛੇ ਸਵਾਲ
ਚੰਡੀਗੜ੍ਹ, 16 ਅਕਤੂਬਰ 2026: ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਦਿੱਤੇ ਤਾਜ਼ਾ ਬਿਆਨਾਂ ਨੂੰ ਲੈ ਕੇ ਕਾਂਗਰਸ ਪਾਰਟੀ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਸਵਾਲ ਚੁੱਕਣ ਤੋਂ ਪਹਿਲਾਂ ਕਾਂਗਰਸ ਨੂੰ ਆਪਣੇ ਸ਼ਾਸਨਕਾਲ ਦੌਰਾਨ ਕੀਤੀ ਕਾਰਵਾਈ ਅਤੇ ਆਪਣੇ ਰਿਕਾਰਡ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ, ਪਰ ਕਾਂਗਰਸ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਸੂਬੇ ਵਿੱਚ ਆਪਣੀ ਸਰਕਾਰ ਦੇ ਸਮੇਂ ਨਸ਼ਿਆਂ ਦੀ ਰੋਕਥਾਮ ਲਈ ਕੀ ਕਦਮ ਚੁੱਕੇ ਗਏ ਸਨ। ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਦੇ ਕੀਤੇ ਵਾਅਦੇ ਦਾ ਹਵਾਲਾ ਦਿੰਦਿਆਂ ਕਿਹਾ ...









