Saturday, September 12Punjabi People

CHANDIGARH NEWS

THIS SECTION IS FOR CHANDIGARH NEWS

ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਲਈ 24×7 ਹੈਲਪਲਾਈਨ ਨੰਬਰ ਕੀਤੇ ਜਾਰੀ

ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਲਈ 24×7 ਹੈਲਪਲਾਈਨ ਨੰਬਰ ਕੀਤੇ ਜਾਰੀ

Breaking News, CHANDIGARH NEWS, Punjab News
ਚੰਡੀਗੜ੍ਹ, 26 ਅਗਸਤ 2026: ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਸਹੂਲਤ ਦਿੰਦਿਆਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀਆਂ ਸਮਰਪਿਤ ਹੈਲਪਲਾਈਨਾਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਜੁੜੀਆਂ ਸ਼ਿਕਾਇਤਾਂ ਲਈ +91 1613105055 ਅਤੇ +91 1616650355 ’ਤੇ ਸੰਪਰਕ ਕਰ ਸਕਦੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਹੈਲਪਲਾਈਨ ਨੰਬਰ 24 ਘੰਟੇ ਕਾਰਜਸ਼ੀਲ ਰਹਿਣਗੇ ਅਤੇ ਇਨ੍ਹਾਂ ਰਾਹੀਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਮੁੱਖ ਉਦੇਸ਼ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸਮੱਸਿਆਵਾਂ ਲਈ ਇੱਕ ਸਿੱਧਾ, ਸਰਲ ਅਤੇ ਸੁਵਿਧਾਜਨਕ ਮਾਧਿਅਮ ਮੁਹੱਈਆ ਕਰਵਾਉਣਾ ਹੈ। ਵੱਧ ਜਾਂ ਗਲਤ ਬਿੱਲ ਆਉਣ ’ਤੇ ਕਰ ਸਕਦੇ ਹਨ ਸ਼ਿਕਾਇਤ ਸ. ਸੌਂਦ ਨੇ ਦੱਸਿਆ ਕਿ ਜੇ ਕਿਸੇ ਖ਼ਪਤਕਾਰ ਨੂੰ ਆਰਜ਼ੀ ਤੌਰ ’ਤੇ ਜਾਰੀ ਕੀਤਾ ਗਿਆ ਬਿੱਲ, ...
ਚੰਡੀਗੜ੍ਹ ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 2,000+ AI ਕੈਮਰਿਆਂ ਨਾਲ CCTV ਨੈੱਟਵਰਕ ਹੋਵੇਗਾ ਦੁੱਗਣਾ

ਚੰਡੀਗੜ੍ਹ ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 2,000+ AI ਕੈਮਰਿਆਂ ਨਾਲ CCTV ਨੈੱਟਵਰਕ ਹੋਵੇਗਾ ਦੁੱਗਣਾ

Breaking News, CHANDIGARH NEWS
ਚੰਡੀਗੜ੍ਹ, 26 ਅਗਸਤ 2026: ਦੇਸ਼ ਦੇ ਯੋਜਨਾਬੱਧ ਸ਼ਹਿਰਾਂ ਵਿੱਚ ਸ਼ੁਮਾਰ ਚੰਡੀਗੜ੍ਹ ਹੁਣ ਪੁਲਿਸਿੰਗ ਨੂੰ ਹੋਰ ਆਧੁਨਿਕ, ਤਕਨੀਕ-ਅਧਾਰਿਤ ਅਤੇ ਅਪਰਾਧ ਦੀ ਰੋਕਥਾਮ ’ਤੇ ਕੇਂਦਰਿਤ ਕਰਨ ਵੱਲ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਸ਼ਹਿਰ ਵਿੱਚ 2,000 ਤੋਂ ਵੱਧ ਨਵੇਂ AI-ਸਮਰੱਥ CCTV ਕੈਮਰੇ ਲਗਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਨਾਲ ਮੌਜੂਦਾ 2,130 ਕੈਮਰਿਆਂ ਦਾ ਨੈੱਟਵਰਕ ਵਧ ਕੇ ਲਗਭਗ 4,200 ਕੈਮਰਿਆਂ ਤੱਕ ਪਹੁੰਚ ਜਾਵੇਗਾ। ਇਸ ਤਰ੍ਹਾਂ ਚੰਡੀਗੜ੍ਹ ਵਿੱਚ CCTV ਆਧਾਰਿਤ ਨਿਗਰਾਨੀ ਪ੍ਰਣਾਲੀ ਦੀ ਸਮਰੱਥਾ ਕਰੀਬ ਦੁੱਗਣੀ ਹੋਣ ਦੀ ਉਮੀਦ ਹੈ। ਇਸ ਨਵੇਂ ਨਿਗਰਾਨੀ ਨੈੱਟਵਰਕ ਵਿੱਚ ਸ਼ਹਿਰ ਦੇ ਬਾਕੀ ਰਹਿੰਦੇ 68 ATC ਸਥਾਨਾਂ ਨੂੰ ਵੀ ਸ਼ਾਮਲ ਕਰਨ ਦੀ ਤਜਵੀਜ਼ ਹੈ। ਇਸ ਦੇ ਨਾਲ ਹੀ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਭਵਿੱਖਬਾਣੀ ਵਿਸ਼ਲੇਸ਼ਣ, ਵਾਹਨਾਂ ਅਤੇ ਵਿਅਕਤੀਆਂ ਦੀ ਆਟੋਮੈਟਿਕ ਪਛਾਣ ਅਤੇ ਹੋਰ ਆਧੁਨਿਕ ਤਕਨੀਕਾਂ ਨੂੰ ਪੁਲਿਸਿੰਗ ਪ੍ਰਣਾਲੀ ਨਾਲ ਜੋੜਨ ਦੀ ਯੋਜਨਾ ਹੈ। ਇਸ ਦਾ ਮੁੱਖ ਉਦੇਸ਼ ਪੁਲਿਸ ਨੂੰ ਸਿਰਫ਼ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨ ਤੱਕ ਸੀਮਤ ਰੱਖਣ ਦੀ ਬਜਾਏ ਡਾਟਾ ਅ...
ਪੰਜਾਬ ’ਚ ਖੰਡ ਦੀ ਕੋਈ ਕਮੀ ਨਹੀਂ, ਸਰਕਾਰ ਵੱਲੋਂ ਸਟਾਕ ਤੇ ਸਪਲਾਈ ’ਤੇ ਸਖ਼ਤ ਨਿਗਰਾਨੀ: CM ਮਾਨ

ਪੰਜਾਬ ’ਚ ਖੰਡ ਦੀ ਕੋਈ ਕਮੀ ਨਹੀਂ, ਸਰਕਾਰ ਵੱਲੋਂ ਸਟਾਕ ਤੇ ਸਪਲਾਈ ’ਤੇ ਸਖ਼ਤ ਨਿਗਰਾਨੀ: CM ਮਾਨ

Breaking News, CHANDIGARH NEWS, Punjab News
ਚੰਡੀਗੜ੍ਹ, 25 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਖੰਡ ਦੀ ਉਪਲਬਧਤਾ ਨੂੰ ਲੈ ਕੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਖੰਡ ਦਾ ਢੁਕਵਾਂ ਭੰਡਾਰ ਮੌਜੂਦ ਹੈ ਅਤੇ ਇਸ ਜ਼ਰੂਰੀ ਵਸਤੂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੰਡ ਦੇ ਸਟਾਕ, ਵਿਕਰੀ ਅਤੇ ਸਪਲਾਈ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਖੰਡ ਹਰ ਘਰ ਦੀ ਰੋਜ਼ਾਨਾ ਲੋੜ ਨਾਲ ਜੁੜੀ ਮਹੱਤਵਪੂਰਨ ਖੁਰਾਕੀ ਵਸਤੂ ਹੈ ਅਤੇ ਇਸ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੰਡ ਦਾ ਲੋੜੀਂਦਾ ਸਟਾਕ ਹਰ ਸਮੇਂ ਬਣਾਈ ਰੱਖਿਆ ਜਾਵੇ ਅਤੇ ਬਾਜ਼ਾਰ ਵਿੱਚ ਇਸ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਉਣ ਦਿੱਤੀ ਜਾਵੇ। ਜਮ੍ਹਾਖੋਰੀ ਅਤੇ ਬਣਾਵਟੀ ਘਾਟ ਖ਼ਿਲਾਫ਼ ਸਖ਼ਤ ਕਾਰਵਾਈ ਮੁੱਖ ਮੰਤਰ...
ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਹਰ ਯੋਗ ਵਿਦਿਆਰਥੀ ਤੱਕ ਪਹੁੰਚਾਉਣ ਲਈ ਡਾ. ਬਲਜੀਤ ਕੌਰ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੇ ਨਿਰਦੇਸ਼

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਹਰ ਯੋਗ ਵਿਦਿਆਰਥੀ ਤੱਕ ਪਹੁੰਚਾਉਣ ਲਈ ਡਾ. ਬਲਜੀਤ ਕੌਰ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੇ ਨਿਰਦੇਸ਼

Breaking News, CHANDIGARH NEWS, Punjab News
ਚੰਡੀਗੜ੍ਹ, 25 ਅਗਸਤ 2026: ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਕਾਦਮਿਕ ਸੈਸ਼ਨ 2026-27 ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ 1 ਜੁਲਾਈ 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਚਾਲੂ ਹੈ। ਸਕੀਮ ਦਾ ਲਾਭ ਵੱਧ ਤੋਂ ਵੱਧ ਯੋਗ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਐਸ.ਸੀ. ਵਿਦਿਆਰਥੀ ਜਾਣਕਾਰੀ ਦੀ ਘਾਟ, ਆਨਲਾਈਨ ਅਰਜ਼ੀ ਪ੍ਰਕਿਰਿਆ ਵਿੱਚ ਮੁਸ਼ਕਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਰਜ਼ੀ ਭਰਨ ਤੋਂ ਲੈ ਕੇ ਇਸ ਦੀ ਪੜਤਾਲ ਤੱਕ ਹਰ ਪੜਾਅ ’ਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸ...
ਅਧਿਆਪਕਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਚੀਮਾ ਨੇ ਕੀਤੀ ਵਿਚਾਰ-ਚਰਚਾ, ਵਿਭਾਗਾਂ ਨੂੰ ਹੱਲ ਲਈ ਦਿੱਤੇ ਹੁਕਮ

ਅਧਿਆਪਕਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਚੀਮਾ ਨੇ ਕੀਤੀ ਵਿਚਾਰ-ਚਰਚਾ, ਵਿਭਾਗਾਂ ਨੂੰ ਹੱਲ ਲਈ ਦਿੱਤੇ ਹੁਕਮ

Breaking News, CHANDIGARH NEWS, Punjab News
ਚੰਡੀਗੜ੍ਹ, 24 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਸਮੇਤ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਯੂਨੀਅਨਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗੀ ਪੱਧਰ ’ਤੇ ਹੱਲ ਕੀਤੇ ਜਾ ਸਕਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਵਿੱਤੀ ਮਾਮਲਿਆਂ ਨਾਲ ਸਬੰਧਤ ਮੰਗਾਂ ਦੇ ਢੁਕਵੇਂ ਅਤੇ ਛੇਤੀ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਕਰਵਾਉਣ ਦੀ ਹਦਾਇਤ ਵੀ ਕੀਤੀ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਹੋਈ ਬੈਠਕ ਵਿੱਚ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋ...
ਮਸ਼ਰੂਮ ਉਤਪਾਦਨ ਨੂੰ ਮਿਲੇਗਾ ਹੁਲਾਰਾ, ਕਿਸਾਨਾਂ ਨੂੰ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਨੂੰ ਮਿਲੇਗਾ ਹੁਲਾਰਾ, ਕਿਸਾਨਾਂ ਨੂੰ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

CHANDIGARH NEWS, Punjab News
ਚੰਡੀਗੜ੍ਹ, 24 ਅਗਸਤ 2026: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਨਾਲ-ਨਾਲ ਬਾਗਬਾਨੀ ਅਤੇ ਵੱਧ ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਤਹਿਤ ਸੂਬੇ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਂਝੀ ਕੀਤੀ। ਮੰਤਰੀ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਜੋ ਵੱਧ ਤੋਂ ਵੱਧ 80 ਹਜ਼ਾਰ ਰੁਪਏ ਹੈ, ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਕਿਸਾਨਾਂ ਨੂੰ ਮਸ਼ਰੂਮ ਦੀ ਕਾਸ਼ਤ ਸ਼ੁਰੂ ਕਰਨ ਦੇ ਨਾਲ-ਨਾਲ ਆਮਦਨ ਦਾ ਇੱਕ ਹੋਰ ਸਰੋਤ ਪੈਦਾ ਕਰਨ ਵਿੱਚ ਸਹਾਇਕ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਉਤਪਾਦਨ ਲਈ ਵੱਡੀ ਮਾਤਰਾ ਵਿੱਚ ਜ਼ਮੀਨ ਦੀ ਲੋੜ ਨਹੀਂ ਪੈਂਦੀ, ਇਸ ਲਈ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਵਧੀਆ ਆਮਦਨ ਵਾਲਾ ਵਿਕਲਪ ਬਣ ਸਕਦਾ ਹੈ। ਇਸ ਨਾਲ ਕਿਸਾਨ ਘੱਟ ਜ਼ਮੀਨ ਵਿੱਚ ਵੀ ਆਪਣੀ ਖੇਤੀ...
ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਪੰਜਾਬ ਸਰਕਾਰ ਵਚਨਬੱਧ, ਆਧੁਨਿਕ ਬਿਰਧ ਆਸ਼ਰਮਾਂ ਰਾਹੀਂ ਸਹੂਲਤਾਂ ਮਜ਼ਬੂਤ: ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਪੰਜਾਬ ਸਰਕਾਰ ਵਚਨਬੱਧ, ਆਧੁਨਿਕ ਬਿਰਧ ਆਸ਼ਰਮਾਂ ਰਾਹੀਂ ਸਹੂਲਤਾਂ ਮਜ਼ਬੂਤ: ਡਾ. ਬਲਜੀਤ ਕੌਰ

Breaking News, CHANDIGARH NEWS, Punjab News
ਚੰਡੀਗੜ੍ਹ, 24 ਅਗਸਤ 2026: ਪੰਜਾਬ ਸਰਕਾਰ ਨੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਅਤੇ ਸਨਮਾਨਜਨਕ ਜੀਵਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਮਾਜ ਦੀ ਕੀਮਤੀ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਤੇ ਦੇਖਭਾਲ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਈ ਸਰਕਾਰੀ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ। ਇਨ੍ਹਾਂ ਆਸ਼ਰਮਾਂ ਵਿੱਚ ਲੋੜਵੰਦ ਬਜ਼ੁਰਗਾਂ ਨੂੰ ਸੁਰੱਖਿਅਤ ਰਹਿਣ ਲਈ ਥਾਂ, ਮਿਆਰੀ ਸੇਵਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ ਢਿੱਲਵਾਂ ਰੋਡ ਸਥਿਤ ਖੱਟੜ ਪੱਟੀ ਵਿੱਚ 72 ਬਿਸਤਰਿਆਂ ਵਾਲਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਆਸ਼ਰਮ ਦਾ ਉਦਘਾਟਨ 9 ਅਪ੍ਰੈਲ 2025 ਨੂੰ ਕੀਤਾ ਗਿਆ ਸੀ। ਮੰਤਰੀ ਨੇ ਦੱਸਿਆ ਕਿ ਇਸ ਵੇਲੇ ਬਾਬਾ...
ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ FIR ਦਰਜ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ FIR ਦਰਜ

CHANDIGARH NEWS, Punjab News
ਰੂਪਨਗਰ, 23 ਅਗਸਤ 2026: ਰੋਪੜ ਹੈੱਡਵਰਕਸ ਨੇੜੇ ਸਤਲੁਜ ਦਰਿਆ ਵਿੱਚ ਵੱਡੀ ਮਾਤਰਾ ਵਿੱਚ ਉਦਯੋਗਿਕ ਕੂੜਾ-ਕਰਕਟ, ਪਲਾਸਟਿਕ ਅਤੇ ਹੋਰ ਰਹਿੰਦ-ਖੂੰਹਦ ਮਿਲਣ ਦੇ ਮਾਮਲੇ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਦੇ ਦਖ਼ਲ ਤੋਂ ਬਾਅਦ ਪੁਲਿਸ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੱਦੀ-ਨਾਲਾਗੜ੍ਹ ਖੇਤਰ ਨਾਲ ਸਬੰਧਤ ਅਣਪਛਾਤੇ ਉਦਯੋਗਿਕ ਅਦਾਰਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਰੋਪੜ ਹੈੱਡਵਰਕਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਤੋਂ ਪਹਿਲਾਂ ਪੰਜਾਬ ਵਿੱਚ ਅਜਿਹਾ ਕੋਈ ਵੱਡਾ ਉਦਯੋਗਿਕ ਕੇਂਦਰ ਨਹੀਂ ਹੈ, ਜਦਕਿ ਹਿਮਾਚਲ ਪ੍ਰਦੇਸ਼ ਦੇ ਬੱਦੀ ਖੇਤਰ ਵਿੱਚ ਸਿਰਸਾ ਨਦੀ ਦੇ ਨੇੜੇ ਅਤੇ ਹੋਰ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਛੋਟੇ-ਵੱਡੇ ਉਦਯੋਗ ਸਥਾਪਿਤ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮਾਨਸੂਨ ਦੌਰਾਨ ਕੁਝ ਉਦਯੋਗਾਂ ਵੱਲੋਂ ਮੀਂਹ ਦੇ ਪਾਣੀ ਦੀ ਆੜ ਵਿੱਚ ਕਥਿਤ ਤੌਰ ’ਤੇ ਰਸਾਇਣਕ ਰਹਿੰਦ-ਖੂੰਹਦ, ਉਦਯੋਗਿਕ ਕੂੜਾ ਅਤੇ ਪਲਾਸਟਿਕ ਨਦੀਆਂ ਵਿੱਚ ਸੁੱਟਿਆ ਜਾਂਦਾ ਹੈ, ਜੋ ਬਰਸਾਤੀ ਨਦੀਆਂ...
ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਚੋਣ ਪ੍ਰਚਾਰ ਨੂੰ ਲੈ ਕੇ ਹੰਗਾਮਾ, ਪੱਖਪਾਤ ਦੇ ਦੋਸ਼ ਲਗਾ ਕੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਚੋਣ ਪ੍ਰਚਾਰ ਨੂੰ ਲੈ ਕੇ ਹੰਗਾਮਾ, ਪੱਖਪਾਤ ਦੇ ਦੋਸ਼ ਲਗਾ ਕੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

Breaking News, CHANDIGARH NEWS, Punjab News
ਚੰਡੀਗੜ੍ਹ, 23 ਅਗਸਤ 2026: ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਵਿਦਿਆਰਥੀ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਦੇ ਨਿਯਮਾਂ ’ਤੇ ਵਿਵਾਦ ਖੜ੍ਹਾ ਹੋ ਗਿਆ। ਸ਼ੁੱਕਰਵਾਰ ਦੇਰ ਰਾਤ ਗਰਲਜ਼ ਹੋਸਟਲ-4 ਦੇ ਬਾਹਰ ਵਿਦਿਆਰਥੀਆਂ ਨੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ’ਤੇ ਚੋਣ ਪ੍ਰਚਾਰ ਦੌਰਾਨ ਕਥਿਤ ਤੌਰ ’ਤੇ ਪੱਖਪਾਤ ਕਰਨ ਅਤੇ ਵੱਖ-ਵੱਖ ਵਿਦਿਆਰਥੀ ਸੰਗਠਨਾਂ ਲਈ ਨਿਯਮਾਂ ਨੂੰ ਵੱਖਰੇ ਢੰਗ ਨਾਲ ਲਾਗੂ ਕਰਨ ਦੇ ਦੋਸ਼ ਲਗਾਏ। ਇਹ ਵਿਵਾਦ ਖਾਸ ਤੌਰ ’ਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (AISA) ਨਾਲ ਜੁੜੀਆਂ ਵਿਦਿਆਰਥਣਾਂ ਵੱਲੋਂ ਉਠਾਇਆ ਗਿਆ। ਉਨ੍ਹਾਂ ਦਾ ਦੋਸ਼ ਸੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਚੋਣ ਪ੍ਰਚਾਰ ਨਾਲ ਸਬੰਧਤ ਨਿਯਮ ਸਾਰੇ ਵਿਦਿਆਰਥੀ ਸੰਗਠਨਾਂ ’ਤੇ ਇਕਸਾਰ ਢੰਗ ਨਾਲ ਲਾਗੂ ਨਹੀਂ ਕਰ ਰਿਹਾ। ਵਿਦਿਆਰਥੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਣਾਂ ਦੌਰਾਨ ਕਿਸੇ ਵੀ ਸੰਗਠਨ ਨਾਲ ਭੇਦਭਾਵ ਨਾ ਕੀਤਾ ਜਾਵੇ ਅਤੇ ਸਾਰਿਆਂ ਨੂੰ ਬਰਾਬਰ ਮੌਕੇ ਦਿੱਤੇ ਜਾਣ। ਹੋਸਟਲ ਵਿੱਚ ਦਾਖ਼ਲੇ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਜਾਣਕਾਰੀ ਮੁਤਾਬ...
ਚੰਡੀਗੜ੍ਹ ਭਾਜਪਾ ਦਫ਼ਤਰ ਨੂੰ ਧਮਕੀ ਭਰਿਆ ਈਮੇਲ, 21 ਅਗਸਤ ਨੂੰ ਬੰਦ ਦੌਰਾਨ ਬੰਬ ਧਮਾਕਿਆਂ ਦੀ ਧਮਕੀ

ਚੰਡੀਗੜ੍ਹ ਭਾਜਪਾ ਦਫ਼ਤਰ ਨੂੰ ਧਮਕੀ ਭਰਿਆ ਈਮੇਲ, 21 ਅਗਸਤ ਨੂੰ ਬੰਦ ਦੌਰਾਨ ਬੰਬ ਧਮਾਕਿਆਂ ਦੀ ਧਮਕੀ

CHANDIGARH NEWS
ਚੰਡੀਗੜ੍ਹ, 21 ਅਗਸਤ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਨੂੰ ਸ਼ੁੱਕਰਵਾਰ ਨੂੰ ਇੱਕ ਧਮਕੀ ਭਰਿਆ ਈਮੇਲ ਪ੍ਰਾਪਤ ਹੋਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਈਮੇਲ ਵਿੱਚ 21 ਅਗਸਤ ਦੇ ਬੰਦ ਦੌਰਾਨ ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ਵਿੱਚ ਕਥਿਤ ਤੌਰ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਅਤੇ ਸਬੰਧਤ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਧਮਕੀ ਭਰਿਆ ਸੁਨੇਹਾ ਭਾਜਪਾ ਦੇ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਦੇ ਅਧਿਕਾਰਤ ਈਮੇਲ ਪਤੇ ’ਤੇ ਭੇਜਿਆ ਗਿਆ। ਈਮੇਲ ਵਿੱਚ 21 ਅਗਸਤ ਨੂੰ ਪੰਜਾਬ ਬੰਦ ਅਤੇ 31 ਅਗਸਤ ਨੂੰ ਸਕੂਲ ਬੰਦ ਰੱਖਣ ਸਬੰਧੀ ਸੁਨੇਹੇ ਦਰਜ ਹਨ। ਇਸ ਦੇ ਨਾਲ ਹੀ 31 ਅਗਸਤ ਨੂੰ ਸ਼ਹੀਦ ਦਿਲਾਵਰ ਸਿੰਘ ਬੱਬਰ ਨੂੰ ਯਾਦ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ਨੂੰ ਧਮਾਕਿਆਂ ਦੀ ਧਮਕੀ ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਿਹੜੇ ਸ਼ਹਿਰ 21 ਅਗਸਤ ਦੇ ਬੰਦ ਦੌਰਾਨ ਖੁੱਲ੍ਹੇ ਰਹਿਣਗੇ, ਉੱਥੇ ਬੰਬ ਧਮਾਕੇ ਕੀਤੇ ਜਾਣਗੇ। ਸੁਨੇਹੇ ਵਿੱਚ 31 ਅ...