ਅੰਤਰਰਾਸ਼ਟਰੀ ਦੌਰੇ ਤੋਂ ਪਰਤੇ ਸਪੀਕਰ ਸੰਧਵਾਂ, ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸੰਭਾਲੀ
ਚੰਡੀਗੜ੍ਹ, 7 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਪਣੇ ਅੰਤਰਰਾਸ਼ਟਰੀ ਦੌਰੇ ਮੁਕੰਮਲ ਕਰਨ ਤੋਂ ਬਾਅਦ ਪੰਜਾਬ ਵਾਪਸ ਪਰਤ ਆਏ ਹਨ। ਇਨ੍ਹਾਂ ਦੌਰਿਆਂ ਦਾ ਉਦੇਸ਼ ਵੱਖ-ਵੱਖ ਦੇਸ਼ਾਂ ਦੀਆਂ ਸੰਸਦੀ ਪ੍ਰਣਾਲੀਆਂ ਅਤੇ ਲੋਕਤੰਤਰੀ ਢਾਂਚਿਆਂ ਨੂੰ ਸਮਝਣ ਦੇ ਨਾਲ-ਨਾਲ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਨਾਲ ਸੰਪਰਕ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀਆਂ ਲੋੜਾਂ ਤੇ ਚਿੰਤਾਵਾਂ ਨੂੰ ਸਮਝਣਾ ਰਿਹਾ।
ਵਾਪਸੀ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਪੰਜਾਬ ਦੀ ਭਾਸ਼ਾ, ਸੱਭਿਆਚਾਰ, ਵਿਰਾਸਤ ਅਤੇ ਸੇਵਾ-ਭਾਵਨਾ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਜਿਸ ਵੀ ਕੋਨੇ ਵਿੱਚ ਪੰਜਾਬੀ ਵੱਸਦਾ ਹੈ, ਉਹ ਆਪਣੀ ਮਿਹਨਤ, ਹੁਨਰ ਅਤੇ ਜਜ਼ਬੇ ਨਾਲ ਪੰਜਾਬ ਦੀ ਪਛਾਣ ਨੂੰ ਅੱਗੇ ਵਧਾ ਰਿਹਾ ਹੈ।
ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੋਂ ਲਈ ਪ੍ਰੇਰਣਾ
ਆਪਣੇ ਵਿਦੇਸ਼ੀ ਦੌਰੇ ਦਾ ਜ਼ਿਕਰ ਕਰਦਿਆਂ ਸਪੀਕਰ ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਵਿਚਾਰਧਾਰਾ ਨੂੰ ਯਾਦ ਕੀਤਾ। ਉਨ੍ਹਾਂ ਉਸ...









