Saturday, September 12Punjabi People

CHANDIGARH NEWS

THIS SECTION IS FOR CHANDIGARH NEWS

ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Breaking News, CHANDIGARH NEWS
ਚੰਡੀਗੜ੍ਹ, 12 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਹਵਾਰਾ ਨੂੰ ਮਨੁੱਖਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਹਵਾਰਾ ਨੂੰ ਆਪਣੀ ਬਿਮਾਰ ਅਤੇ ਬਜ਼ੁਰਗ ਮਾਤਾ ਨਾਲ ਮੁਲਾਕਾਤ ਕਰਨ ਦਾ ਮੌਕਾ ਦੇਣ ਲਈ ਇਸ ਮਾਮਲੇ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਲੰਬੇ ਸਮੇਂ ਤੋਂ ਆਪਣੇ ਪੁੱਤਰ ਨੂੰ ਮਿਲਣ ਦੀ ਉਡੀਕ ਕਰ ਰਹੇ ਹਨ ਅਤੇ 31 ਸਾਲਾਂ ਬਾਅਦ ਉਨ੍ਹਾਂ ਨੂੰ ਆਪਣੇ ਪੁੱਤਰ ਨਾਲ ਮਿਲਣ ਦੀ ਉਮੀਦ ਜਾਗੀ ਹੈ। ਉਨ੍ਹਾਂ ਮੁਤਾਬਕ, ਬਜ਼ੁਰਗ ਮਾਤਾ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਹਨ ਅਤੇ ਇਸ ਵੇਲੇ ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਮਨੁੱਖਤਾ ਦੇ ਆਧਾਰ ‘ਤੇ ਪੈਰੋਲ ਦੀ ਅਪੀਲ ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ ਕਿ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਦੇਖਦਿਆਂ ਉਨ੍ਹਾਂ ਨੂੰ 10 ਦਿਨਾਂ ਲਈ ਪੈਰੋਲ ਦੇਣ ‘ਤੇ ਜਲਦ ...
ਚੰਡੀਗੜ੍ਹ ‘ਚ ਅਨੋਖਾ ਲੰਗਰ, ਨਕਦੀ ਦੇ ਨਾਲ ਬਰਗਰ ਤੇ ਕੋਲਡ ਡਰਿੰਕਸ ਵੰਡੇ; ਲੱਗੀਆਂ ਲੰਬੀਆਂ ਕਤਾਰਾਂ

ਚੰਡੀਗੜ੍ਹ ‘ਚ ਅਨੋਖਾ ਲੰਗਰ, ਨਕਦੀ ਦੇ ਨਾਲ ਬਰਗਰ ਤੇ ਕੋਲਡ ਡਰਿੰਕਸ ਵੰਡੇ; ਲੱਗੀਆਂ ਲੰਬੀਆਂ ਕਤਾਰਾਂ

CHANDIGARH NEWS
ਚੰਡੀਗੜ੍ਹ, 12 ਅਗਸਤ 2026: ਚੰਡੀਗੜ੍ਹ ਦੇ ਸੈਕਟਰ-8 ਸਥਿਤ ਇੱਕ ਮੰਦਰ ਦੇ ਬਾਹਰ ਇਨ੍ਹੀਂ ਦਿਨੀਂ ਲੱਗ ਰਿਹਾ ਇੱਕ ਵਿਲੱਖਣ ਲੰਗਰ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅੰਮ੍ਰਿਤਸਰ ਨਾਲ ਸਬੰਧਤ “ਰਾਜਾ ਜੀ ਦ ਕਿੰਗ” ਵਜੋਂ ਜਾਣੇ ਜਾਂਦੇ ਇੱਕ ਵਿਅਕਤੀ ਵੱਲੋਂ ਲਗਾਏ ਗਏ ਇਸ ਲੰਗਰ ਵਿੱਚ ਲੋਕਾਂ ਨੂੰ ਬਰਗਰ ਅਤੇ ਕੋਲਡ ਡਰਿੰਕਸ ਦੇ ਨਾਲ-ਨਾਲ ਨਕਦੀ ਵੀ ਵੰਡੀ ਜਾ ਰਹੀ ਹੈ। ਲੰਗਰ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ, ਜਿਸ ਕਾਰਨ ਮੌਕੇ ‘ਤੇ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਰਾਜਾ ਮੁਤਾਬਕ ਉਹ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਥਾਵਾਂ ‘ਤੇ ਅਜਿਹੇ ਲੰਗਰ ਲਗਾਉਂਦਾ ਆ ਰਿਹਾ ਹੈ। ਉਸ ਦਾ ਦਾਅਵਾ ਹੈ ਕਿ ਉਸਨੂੰ ਮਾਤਾ ਦੇਵੀ ਵੱਲੋਂ ਲੰਗਰ ਲਗਾਉਣ ਲਈ ਪ੍ਰੇਰਣਾ ਜਾਂ ਆਦੇਸ਼ ਮਿਲਦੇ ਹਨ ਅਤੇ ਇਸ ਤੋਂ ਬਾਅਦ ਉਹ ਆਪਣੀ ਕਮਾਈ ਦਾ ਇੱਕ ਹਿੱਸਾ ਲੋਕਾਂ ਨਾਲ ਸਾਂਝਾ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਕ੍ਰਿਪਟੋ ਟ੍ਰੇਡਿੰਗ ਨਾਲ ਵੀ ਜੁੜਿਆ ਹੋਇਆ ਹੈ ਅਤੇ ਆਪਣੀ ਕਮਾਈ ਦਾ ਕੁਝ ਹਿੱਸਾ ਲੋੜਵੰਦਾਂ ਦੀ ਮਦਦ ਲਈ ਖਰਚ ਕਰਨ ਵਿੱਚ ਵਿਸ਼ਵਾਸ ਰੱਖਦਾ ਹੈ। ਅੰਮ੍ਰਿਤਸਰ ਤੋਂ ਚੰਡੀਗੜ੍ਹ ਤੱ...
ਚੰਡੀਗੜ੍ਹ ਦੇ ਸਕੂਲਾਂ ਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਧਮਾਕਿਆਂ ਦੀ ਧਮਕੀ ਵਾਲਾ ਈਮੇਲ, ਸੁਰੱਖਿਆ ਏਜੰਸੀਆਂ ਅਲਰਟ

ਚੰਡੀਗੜ੍ਹ ਦੇ ਸਕੂਲਾਂ ਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਧਮਾਕਿਆਂ ਦੀ ਧਮਕੀ ਵਾਲਾ ਈਮੇਲ, ਸੁਰੱਖਿਆ ਏਜੰਸੀਆਂ ਅਲਰਟ

CHANDIGARH NEWS
ਚੰਡੀਗੜ੍ਹ, 11 ਅਗਸਤ 2026: ਚੰਡੀਗੜ੍ਹ ਦੇ ਕਈ ਸਕੂਲਾਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਧਮਾਕਿਆਂ ਦੀ ਧਮਕੀ ਵਾਲਾ ਇੱਕ ਈਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਈਮੇਲ ਵਿੱਚ ਚੰਡੀਗੜ੍ਹ ਦੇ ਸਕੂਲਾਂ, ਪੁਲਿਸ ਥਾਣਿਆਂ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਲੋਕਾਂ ਨੂੰ 15 ਅਗਸਤ ਦੇ ਆਜ਼ਾਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਧਮਕੀ ਭਰਿਆ ਈਮੇਲ 11 ਅਗਸਤ ਦੀ ਸਵੇਰ ਕਰੀਬ 7:50 ਵਜੇ ਭੇਜਿਆ ਗਿਆ। ਈਮੇਲ ਵਿੱਚ ਚੰਡੀਗੜ੍ਹ ਦੇ ਸਕੂਲਾਂ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ, ਵਾਈਸ ਚਾਂਸਲਰ ਦਫ਼ਤਰ ਅਤੇ ਗਾਂਧੀ ਭਵਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਧਮਕੀ ਵਾਲਾ ਈਮੇਲ ਸਾਹਮਣੇ ਆਉਂਦੇ ਹੀ ਚੰਡੀਗੜ੍ਹ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ। ਪੁਲਿਸ ਟੀਮਾਂ ਨੇ ਬੰਬ ਡਿਟੈਕਸ਼ਨ ਐਂਡ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਦੀ ਮਦਦ ਨਾਲ ਪ੍ਰਭਾਵਿਤ ਦੱਸੇ ਗਏ ...
ਨਸ਼ਿਆਂ ਖ਼ਿਲਾਫ਼ ਜੰਗ ਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਲਈ 12 ਜ਼ਿਲ੍ਹਿਆਂ ਦੇ 21,850 ਅਧਿਆਪਕਾਂ ਨੂੰ ਸਿਖਲਾਈ ਦੇਵੇਗੀ ਮਾਨ ਸਰਕਾਰ

ਨਸ਼ਿਆਂ ਖ਼ਿਲਾਫ਼ ਜੰਗ ਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਲਈ 12 ਜ਼ਿਲ੍ਹਿਆਂ ਦੇ 21,850 ਅਧਿਆਪਕਾਂ ਨੂੰ ਸਿਖਲਾਈ ਦੇਵੇਗੀ ਮਾਨ ਸਰਕਾਰ

CHANDIGARH NEWS, Punjab News
ਚੰਡੀਗੜ੍ਹ, 11 ਅਗਸਤ 2026: ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਭਾਵਨਾਤਮਕ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪਹਿਲ ਤਹਿਤ 21,850 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਅਤੇ ਨਸ਼ਿਆਂ ਦੀ ਵਰਤੋਂ ਦੇ ਮੁੱਢਲੇ ਸੰਕੇਤ ਪਛਾਣਨ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅਧਿਆਪਕਾਂ ਨੂੰ ਅਜਿਹੇ ਮਾਮਲਿਆਂ ਵਿੱਚ ਸਮੇਂ ਸਿਰ ਢੁਕਵੀਂ ਸਹਾਇਤਾ ਅਤੇ ਕਾਰਵਾਈ ਕਰਨ ਲਈ ਵਿਹਾਰਕ ਹੁਨਰ ਵੀ ਸਿਖਾਏ ਜਾਣਗੇ। ਇਸ ਪ੍ਰੋਗਰਾਮ ਦੀ ਸ਼ੁਰੂਆਤ ਫ਼ਾਜ਼ਿਲਕਾ ਅਤੇ ਤਰਨ ਤਾਰਨ ਤੋਂ ਕੀਤੀ ਗਈ, ਜਿੱਥੇ ਪਿਛਲੇ ਹਫ਼ਤੇ 800 ਤੋਂ ਵੱਧ ਅਧਿਆਪਕਾਂ ਨੇ ਸਿਖਲਾਈ ਵਰਕਸ਼ਾਪਾਂ ਵਿੱਚ ਹਿੱਸਾ ਲਿਆ। ਸਰਕਾਰ ਦਾ ਉਦੇਸ਼ ਸਕੂਲਾਂ ਨੂੰ ਨਸ਼ਾ ਰੋਕਥ...
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਸਥਾਨਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਸਥਾਨਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਿਰਦੇਸ਼

CHANDIGARH NEWS, Punjab News
ਚੰਡੀਗੜ੍ਹ/ਐਸਏਐਸ ਨਗਰ/ਪਟਿਆਲਾ, 11 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਆਗਾਮੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਲਗਾਤਾਰ ਦੂਜੇ ਦਿਨ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੋਵਾਂ ਰੇਂਜਾਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਸਬੰਧੀ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।ਡੀਜੀਪੀ ਨੇ ਸੂਬੇ ਵਿੱਚ ਸੰਭਾਵਿਤ ਖਤਰਿਆਂ ਦੀ ਪਛਾਣ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਾਲੇ ਪ੍ਰਮੁੱਖ ਸਥਾਨਾਂ ਦੀ ਸੁਰੱਖਿਆ ਅਤੇ ਸੂਬੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਦਭਾਵਨਾ ਬਣਾਈ ਰੱਖਣ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਐਸਏਐਸ ਨਗਰ ਵਿਖੇ ਦੌਰੇ ਦੀ ਸ਼ੁਰੂਆਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ। ਰੂਪਨਗਰ ਰੇਂਜ ਅਧੀਨ ਐਸਏਐਸ ਨਗਰ, ਰੂਪਨਗਰ ਅਤੇ ਫਤਿਹਗੜ੍ਹ...
ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਲਈ ਰੂਫਟਾਪ ਸੋਲਰ ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾਈ

ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਲਈ ਰੂਫਟਾਪ ਸੋਲਰ ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾਈ

CHANDIGARH NEWS, Haryana news
ਹਰਿਆਣਾ/ਚੰਡੀਗੜ੍ਹ, 10 ਅਗਸਤ 2026: ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਰਿਹਾਇਸ਼ਾਂ ਵਿੱਚ ਰਹਿ ਰਹੇ ਕਰਮਚਾਰੀਆਂ ਲਈ ਛੱਤ ’ਤੇ ਲਗਾਏ ਜਾਣ ਵਾਲੇ ਸੋਲਰ ਊਰਜਾ ਸਿਸਟਮ ਦੀ ਵਰਤੋਂ ਸਬੰਧੀ ਵਿਕਲਪ/ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾ ਕੇ 31 ਅਗਸਤ 2026 ਕਰ ਦਿੱਤੀ ਹੈ। ਹੁਣ ਪ੍ਰਸ਼ਾਸਨ ਵੱਲੋਂ ਅਲਾਟ ਕੀਤੇ ਗਏ ਸਰਕਾਰੀ ਮਕਾਨਾਂ ਵਿੱਚ ਰਹਿ ਰਹੇ ਹਰਿਆਣਾ ਸਰਕਾਰ ਦੇ ਕਰਮਚਾਰੀ ਨਿਰਧਾਰਤ ਮਿਤੀ ਤੱਕ ਆਪਣਾ ਫਾਰਮ ਜਮ੍ਹਾਂ ਕਰਵਾ ਸਕਣਗੇ। ਹਾਊਸ ਅਲਾਟਮੈਂਟ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਕਰਮਚਾਰੀ ਵੱਲੋਂ 31 ਅਗਸਤ 2026 ਤੱਕ ਅੰਡਰਟੇਕਿੰਗ ਫਾਰਮ ਜਮ੍ਹਾਂ ਨਹੀਂ ਕਰਵਾਇਆ ਜਾਂਦਾ, ਤਾਂ ਇਹ ਮੰਨਿਆ ਜਾਵੇਗਾ ਕਿ ਉਸ ਨੇ ਸਰਕਾਰੀ ਰਿਹਾਇਸ਼ ਦੀ ਛੱਤ ’ਤੇ ਸਥਾਪਤ ਕੀਤੀ ਜਾਣ ਵਾਲੀ ਸੋਲਰ ਊਰਜਾ ਸਹੂਲਤ ਦੀ ਵਰਤੋਂ ਕਰਨ ਲਈ ਆਪਣੀ ਸਹਿਮਤੀ ਨਹੀਂ ਦਿੱਤੀ। ਸਰਕਾਰੀ ਰਿਹਾਇਸ਼ਾਂ ’ਤੇ 100 ਫੀਸਦੀ ਰੂਫਟਾਪ ਸੋਲਰ ਸਿਸਟਮ ਦਾ ਟੀਚਾ ਇਹ ਪਹਿਲ ਕੇਂਦਰ ਸਰਕਾਰ ਦੀ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਾਲੀ ਮੁਹਿੰਮ ਤਹਿਤ ਅੱਗੇ ਵਧਾਈ ਜਾ ਰਹੀ ਹੈ। ਇਸ ਦਾ ਮੁੱਖ ਉਦੇਸ਼ ਸਰਕਾਰੀ ਰਿਹ...
ਮੋਹਾਲੀ ਤੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਸੂਬਾ ਪੱਧਰੀ ਮੁਹਿੰਮ ਦੀ ਕੀਤੀ ਸ਼ੁਰੂਆਤ

ਮੋਹਾਲੀ ਤੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਸੂਬਾ ਪੱਧਰੀ ਮੁਹਿੰਮ ਦੀ ਕੀਤੀ ਸ਼ੁਰੂਆਤ

Breaking News, CHANDIGARH NEWS, Punjab News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਗਸਤ 2026: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਮੋਹਾਲੀ ਦੇ ਫੇਜ਼-11 ਸਥਿਤ ਸਕੂਲ ਆਫ਼ ਐਮੀਨੈਂਸ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖੁਦ ਸਕੂਲੀ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਵਾ ਕੇ ਮੁਹਿੰਮ ਦਾ ਆਗਾਜ਼ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਭਰ ਵਿੱਚ 1 ਤੋਂ 19 ਸਾਲ ਤੱਕ ਦੀ ਉਮਰ ਦੇ ਲਗਭਗ 71 ਲੱਖ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ 10 ਅਗਸਤ ਨੂੰ ਦਵਾਈ ਨਹੀਂ ਲੈ ਸਕਣਗੇ, ਉਨ੍ਹਾਂ ਨੂੰ 17 ਅਗਸਤ ਨੂੰ ਮੌਪ-ਅੱਪ ਡੇਅ ਦੌਰਾਨ ਇਹ ਖੁਰਾਕ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਦੀ ਸਮੱਸਿਆ ਉਨ੍ਹਾਂ ਦੀ ਸਿਹਤ ਅਤੇ ਵਿਕਾਸ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਸ ਲਈ ਸਮੇਂ-ਸਮੇ...
ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, CM ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ ਮੀਟਿੰਗ; ਕਈ ਅਹਿਮ ਪ੍ਰਸਤਾਵਾਂ ’ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, CM ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ ਮੀਟਿੰਗ; ਕਈ ਅਹਿਮ ਪ੍ਰਸਤਾਵਾਂ ’ਤੇ ਲੱਗ ਸਕਦੀ ਹੈ ਮੋਹਰ

Breaking News, CHANDIGARH NEWS, Punjab News
ਚੰਡੀਗੜ੍ਹ, 10 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਬੁਲਾਈ ਗਈ ਹੈ। ਮੀਟਿੰਗ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰੀ ਸੂਤਰਾਂ ਅਨੁਸਾਰ ਕੈਬਨਿਟ ਮੀਟਿੰਗ ਦਾ ਵਿਸਥਾਰਤ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਹਾਲਾਂਕਿ, ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਚੱਲ ਰਹੇ ਹੋਣ ਕਾਰਨ ਅੱਜ ਹੋਣ ਵਾਲੀ ਕੈਬਨਿਟ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਕਈ ਅਹਿਮ ਪ੍ਰਸਤਾਵਾਂ ’ਤੇ ਹੋ ਸਕਦੀ ਹੈ ਚਰਚਾ ਮੰਨਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਦੀ ਬੈਠਕ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰਸਤਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਸਰਕਾਰ ਵੱਲੋਂ ਕੁਝ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਵੀ ਸੰਭਾਵਨਾ ਹੈ। ਹਾਲਾਂਕਿ, ਕੈਬਨਿਟ ਦੇ ਏਜੰਡੇ ਦੇ ਅਧਿਕਾਰਤ ਤੌਰ ’ਤੇ ਜਾਰੀ ਹੋਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਕਿਹੜੇ ਵਿਭਾਗਾਂ ਨਾਲ ਸਬੰਧਤ ਮਾਮਲੇ ...
ਪੰਜਾਬ ਯੂਥ ਰਨ-2026 ਦਾ ਆਯੋਜਨ; 5.5 ਕਿਲੋਮੀਟਰ ਦੌੜ ਵਿੱਚ ਹਰ ਉਮਰ ਵਰਗ ਨੇ ਲਿਆ ਹਿੱਸਾ

ਪੰਜਾਬ ਯੂਥ ਰਨ-2026 ਦਾ ਆਯੋਜਨ; 5.5 ਕਿਲੋਮੀਟਰ ਦੌੜ ਵਿੱਚ ਹਰ ਉਮਰ ਵਰਗ ਨੇ ਲਿਆ ਹਿੱਸਾ

Breaking News, CHANDIGARH NEWS, Punjab News
ਮੁਹਾਲੀ, 9 ਅਗਸਤ 2026: ਨੌਜਵਾਨਾਂ ਨੂੰ ਖੇਡਾਂ, ਕਸਰਤ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਐਤਵਾਰ ਨੂੰ ਮੁਹਾਲੀ ਵਿੱਚ ਪੰਜਾਬ ਯੂਥ ਰਨ-2026 ਦਾ ਆਯੋਜਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਯੂਥ ਵਿੰਗ, ਪੰਜਾਬ ਵੱਲੋਂ ਕਰਵਾਈ ਗਈ ਇਸ 5.5 ਕਿਲੋਮੀਟਰ ਦੌੜ ਵਿੱਚ ਨੌਜਵਾਨਾਂ ਦੇ ਨਾਲ-ਨਾਲ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਦੌੜ ਦੀ ਸ਼ੁਰੂਆਤ ਮੁਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਹੋਈ। ਭਾਗੀਦਾਰ ਸਵੇਰੇ ਲਗਭਗ 6 ਵਜੇ ਹੀ ਸਮਾਗਮ ਵਾਲੀ ਥਾਂ ’ਤੇ ਪਹੁੰਚਣੇ ਸ਼ੁਰੂ ਹੋ ਗਏ ਸਨ, ਜਦਕਿ ਦੌੜ ਨੂੰ ਸਵੇਰੇ 7 ਵਜੇ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਦੌੜਾਕਾਂ ਵਿੱਚ ਖਾਸਾ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਬਣਿਆ ਮੰਚ ਪੰਜਾਬ ਯੂਥ ਰਨ ਦਾ ਮੁੱਖ ਮਕਸਦ ਸਿਰਫ਼ ਦੌੜ ਦਾ ਆਯੋਜਨ ਕਰਨਾ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦੇਣਾ ਸੀ। ਦੌੜ ...
ਮੌਨਸੂਨ ਸਰਗਰਮ: ਚੰਡੀਗੜ੍ਹ ਤੇ ਪੰਜਾਬ ਵਿੱਚ 24 ਘੰਟਿਆਂ ਤੋਂ ਲਗਾਤਾਰ ਮੀਂਹ

ਮੌਨਸੂਨ ਸਰਗਰਮ: ਚੰਡੀਗੜ੍ਹ ਤੇ ਪੰਜਾਬ ਵਿੱਚ 24 ਘੰਟਿਆਂ ਤੋਂ ਲਗਾਤਾਰ ਮੀਂਹ

Breaking News, CHANDIGARH NEWS, Punjab News
ਚੰਡੀਗੜ੍ਹ, 8 ਅਗਸਤ 2026: ਚੰਡੀਗੜ੍ਹ ਅਤੇ ਪੰਜਾਬ ਵਿੱਚ ਮੌਨਸੂਨ ਸਰਗਰਮ ਹੋਣ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪਿਛਲੇ 24 ਘੰਟਿਆਂ ਤੋਂ ਕਈ ਇਲਾਕਿਆਂ ਵਿੱਚ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਨੇ ਲੋਕਾਂ ਨੂੰ ਹੁੰਮਸ, ਨਮੀ ਅਤੇ ਗਰਮੀ ਤੋਂ ਕਾਫ਼ੀ ਰਾਹਤ ਦਿੱਤੀ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ 8 ਤੋਂ 12 ਅਗਸਤ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੀਂਹ ਨਾਲ ਚੰਡੀਗੜ੍ਹ ਦੇ ਤਾਪਮਾਨ ਵਿੱਚ ਗਿਰਾਵਟ ਮੀਂਹ ਦਾ ਸਿੱਧਾ ਅਸਰ ਚੰਡੀਗੜ੍ਹ ਦੇ ਤਾਪਮਾਨ ’ਤੇ ਵੀ ਦੇਖਣ ਨੂੰ ਮਿਲਿਆ ਹੈ। ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ...