Saturday, September 12Punjabi People

CHANDIGARH NEWS

THIS SECTION IS FOR CHANDIGARH NEWS

ਗਊਸ਼ਾਲਾਵਾਂ ਨੂੰ ਮਿਲੀ ਵੱਡੀ ਰਾਹਤ, ਬਿਜਲੀ ਬਿੱਲਾਂ ਤੋਂ ਮਿਲੇਗੀ ਛੁਟਕਾਰਾ

ਗਊਸ਼ਾਲਾਵਾਂ ਨੂੰ ਮਿਲੀ ਵੱਡੀ ਰਾਹਤ, ਬਿਜਲੀ ਬਿੱਲਾਂ ਤੋਂ ਮਿਲੇਗੀ ਛੁਟਕਾਰਾ

Breaking News, CHANDIGARH NEWS, Punjab News
ਚੰਡੀਗੜ੍ਹ, 7 ਅਗਸਤ 2026 : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਕੁਮਾਰ ਗਰਗ ਨੇ ਸਵਾਗਤ ਕੀਤਾ ਹੈ। ਉਨ੍ਹਾਂ ਇਸ ਨੂੰ ਗਊ ਸੇਵਾ ਨਾਲ ਜੁੜੀਆਂ ਸੰਸਥਾਵਾਂ ਲਈ ਵੱਡੀ ਅਤੇ ਇਤਿਹਾਸਕ ਰਾਹਤ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਗਊਸ਼ਾਲਾਵਾਂ 'ਤੇ ਪੈਂਦਾ ਵੱਡਾ ਆਰਥਿਕ ਬੋਝ ਘਟੇਗਾ। ਨੀਲ ਗਰਗ ਨੇ ਕਿਹਾ ਕਿ ਬਿਜਲੀ ਦੇ ਵਧਦੇ ਖਰਚਿਆਂ ਕਾਰਨ ਕਈ ਗਊਸ਼ਾਲਾਵਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸਰਕਾਰ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਨੂੰ ਸਿੱਧੀ ਵਿੱਤੀ ਰਾਹਤ ਮਿਲੇਗੀ, ਜਿਸ ਨਾਲ ਉਹ ਗਊਆਂ ਦੀ ਸਾਂਭ-ਸੰਭਾਲ ਅਤੇ ਸੇਵਾ ਲਈ ਹੋਰ ਵੱਧ ਸਰੋਤ ਅਤੇ ਧਿਆਨ ਕੇਂਦਰਿਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਗਊ ਸੇਵਾ ਨਾਲ ਜੁੜੀਆਂ ਕਮੇਟੀਆਂ ਪਹਿਲਾਂ ਹੀ ਵੱਡੀ ਸਮਾਜਿਕ ਜ਼ਿੰਮੇਵਾਰੀ ਨਿਭਾ ਰਹੀਆਂ ਹਨ। ਅਜਿਹੇ ਵਿੱਚ ਸਰਕਾਰ ਦਾ ਇਹ ਫ਼ੈਸਲਾ ਉਨ੍ਹਾਂ ਦੇ ਯਤਨਾਂ ਨੂੰ ਮਜ਼ਬੂਤੀ ਦੇਣ ਦੇ ਨਾਲ-ਨਾਲ ਸੇਵਾਦਾਰਾਂ ਦਾ ਮਨੋਬਲ ਵੀ ਵਧਾਏਗਾ। ਚੇਅਰਮੈਨ ਨੇ ਕਿਹਾ ਕਿ ਮੁੱਖ...
ਡੀਏ ਵਧਾਉਣ ਦੀ ਮੰਗ: ਪੰਜਾਬ ਦੇ ਮੁਲਾਜ਼ਮਾਂ ਦੀ CM ਭਗਵੰਤ ਮਾਨ ਨਾਲ 27 ਅਗਸਤ ਨੂੰ ਮੀਟਿੰਗ ਤੈਅ

ਡੀਏ ਵਧਾਉਣ ਦੀ ਮੰਗ: ਪੰਜਾਬ ਦੇ ਮੁਲਾਜ਼ਮਾਂ ਦੀ CM ਭਗਵੰਤ ਮਾਨ ਨਾਲ 27 ਅਗਸਤ ਨੂੰ ਮੀਟਿੰਗ ਤੈਅ

Breaking News, CHANDIGARH NEWS, Punjab News
ਚੰਡੀਗੜ੍ਹ, 7 ਅਗਸਤ, 2026: ਮਹਿੰਗਾਈ ਭੱਤਾ (ਡੀਏ) ਅਤੇ ਡੀਏ ਦੇ ਬਕਾਏ ਦੀ ਅਦਾਇਗੀ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਦੇ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਨਾਲ 27 ਅਗਸਤ ਨੂੰ ਮੀਟਿੰਗ ਸੱਦੀ ਹੈ। ਇਹ ਬੈਠਕ ਸੈਕਟਰ-3 ਸਥਿਤ ਪੰਜਾਬ ਭਵਨ ਵਿੱਚ ਹੋਵੇਗੀ।ਸਰਕਾਰ ਵੱਲੋਂ ਜਾਰੀ ਸੂਚਨਾ ਅਨੁਸਾਰ ਹਰ ਮੁਲਾਜ਼ਮ ਜਥੇਬੰਦੀ ਵੱਲੋਂ ਵੱਧ ਤੋਂ ਵੱਧ 10 ਨੁਮਾਇੰਦੇ ਹੀ ਮੀਟਿੰਗ ਵਿੱਚ ਸ਼ਾਮਲ ਹੋ ਸਕਣਗੇ। ਇਹ ਫ਼ੈਸਲਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਹੋਏ ਵੱਡੇ ਮੁਲਾਜ਼ਮ ਪ੍ਰਦਰਸ਼ਨ ਤੋਂ ਬਾਅਦ ਲਿਆ ਗਿਆ। ਪੰਜਾਬ ਭਰ ਤੋਂ ਸੈਂਕੜੇ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਪਹੁੰਚੇ ਸਨ ਅਤੇ ਮੌਨਸੂਨ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਕੂਚ ਕੀਤਾ ਸੀ। ਮੁਹਾਲੀ ਤੋਂ ਚੰਡੀਗੜ੍ਹ ਵਿੱਚ ਦਾਖ਼ਲ ਹੁੰਦੇ ਹੀ ਸੈਕਟਰ-39 ਨੇੜੇ ਚੰਡੀਗੜ੍ਹ ਪੁਲੀਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ। ਇਸ ਦੌਰਾਨ ਮੁਲਾਜ਼ਮਾਂ ਅਤੇ ਪੁਲੀਸ ਵਿਚਾਲੇ ਧੱਕਾਮੁੱਕੀ ਵੀ ਹੋਈ। ਹਾਲਾਤ ਤਣਾਅਪੂਰਨ ਬਣਨ '...
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਟੀਮ ਦਾ ਕੀਤਾ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਟੀਮ ਦਾ ਕੀਤਾ ਨਿੱਘਾ ਸਵਾਗਤ

Breaking News, CHANDIGARH NEWS, Punjab News
ਚੰਡੀਗੜ੍ਹ, 7 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਅਤੇ ਨਿਰਮਾਤਾ ਟੀਮ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਉਪਰੰਤ ਉਨ੍ਹਾਂ ਇਸ ਦੀ ਪ੍ਰਭਾਵਸ਼ਾਲੀ ਕਹਾਣੀ, ਸਾਰਥਕ ਸੰਦੇਸ਼ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਪਛਾਣ ਨੂੰ ਖੂਬਸੂਰਤੀ ਨਾਲ ਪੇਸ਼ ਕਰਨ ਲਈ ਫਿਲਮ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਵਫ਼ਦ ਵਿੱਚ ਰਾਜ ਕੁੰਦਰਾ, ਪਾਇਲ ਰਾਜਪੂਤ, ਪਰਮਵੀਰ ਸਿੰਘ, ਫਿਲਮ ਨਿਰਦੇਸ਼ਕ ਸੌਰਭ ਵਰਮਾ ਅਤੇ ਗੁਰਪ੍ਰੀਤ ਕੌਰ ਚੱਢਾ ਸ਼ਾਮਲ ਸਨ। ਮੁਲਾਕਾਤ ਦੌਰਾਨ ਸਪੀਕਰ ਸੰਧਵਾਂ ਅਤੇ ਫਿਲਮ ਟੀਮ ਵਿਚਕਾਰ ਪੰਜਾਬੀ ਸੱਭਿਆਚਾਰ, ਖੇਤਰੀ ਸਿਨੇਮਾ, ਫਿਲਮ ਉਦਯੋਗ ਅਤੇ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ ਅਤੇ ਕਈ ਅਹਿਮ ਸੁਝਾਵਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਫਿਲਮ ਟੀਮ ਨੇ ਸਪੀਕਰ ਅੱਗੇ ਕਈ ਮਹੱਤਵਪੂਰਨ ਸੁਝਾਅ ਰੱਖੇ। ਉਨ੍ਹਾਂ ਪੰਜਾਬ ਵਿੱਚ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਦੀ ਇੱਕ ਸਮਰਪਿਤ ਸ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਵਰਗ ਤੱਕ ਲੈ ਗਈ ਪੰਜਾਬ ਪੁਲਿਸ, 39,000 ਤੋਂ ਵੱਧ ਜਾਗਰੂਕਤਾ ਮੀਟਿੰਗਾਂ ਆਯੋਜਿਤ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਵਰਗ ਤੱਕ ਲੈ ਗਈ ਪੰਜਾਬ ਪੁਲਿਸ, 39,000 ਤੋਂ ਵੱਧ ਜਾਗਰੂਕਤਾ ਮੀਟਿੰਗਾਂ ਆਯੋਜਿਤ

CHANDIGARH NEWS, Punjab News
ਚੰਡੀਗੜ੍ਹ; 07 ਅਗਸਤ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਸੂਬੇ ਭਰ ਵਿੱਚ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਆਯੋਜਿਤ ਕੀਤੀਆਂ ਹਨ। ਇਹ ਵਿਆਪਕ ਜਨ-ਸੰਪਰਕ ਪ੍ਰੋਗਰਾਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਆਮ ਲੋਕਾਂ ਦਰਮਿਆਨ ਦੂਰੀ ਨੂੰ ਘਟਾਉਂਦਿਆਂ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਇੱਕ ਮਜ਼ਬੂਤ ਥੰਮ੍ਹ ਬਣ ਕੇ ਉੱਭਰਿਆ ਹੈ। ਪੰਜਾਬ ਪੁਲਿਸ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਇਸ ਦੇ ਜਨ-ਜਾਗਰੂਕਤਾ ਪ੍ਰੋਗਰਾਮ ਨੇ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਲੋਕ ਲਹਿਰ ਦਾ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਨਸ਼ਿਆਂ ਵਿਰੁੱਧ ਲੜਾਈ ਪੂਰੇ ਸਮਾਜ ਦੀ ਸਾਂਝੀ ਭਾਗੀਦਾਰੀ ਨਾਲ ਹੀ ਜਿੱਤੀ ਜਾ ਸਕਦੀ ਹੈ, ਪੰਜਾਬ ਦੇ ਡੀਜੀਪੀ ਗੌਰਵ ਯਾ...
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ: ਡਾ. ਰਵਜੋਤ ਸਿੰਘ

CHANDIGARH NEWS, Punjab News
ਚੰਡੀਗੜ੍ਹ, 7 ਅਗਸਤ, 2026: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਇਸ ਮਸਲੇ ਨੂੰ ਬੇਹੱਦ ਗੰਭੀਰ ਦੱਸਦਿਆਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਵਿਦਿਆਰਥੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਪ੍ਰੈੱਸ ਕਾਨਫਰੰਸ ਅਤੇ ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕਰੀਬ 1,500 ਪੰਜਾਬੀ ਵਿਦਿਆਰਥੀ ਇਸ ਸੰਕਟ ਨਾਲ ਪ੍ਰਭਾਵਿਤ ਹਨ। ਸਰਕਾਰ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਯਤਨਸ਼ੀਲ ਹੈ। 0ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਨਾਲ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧ...
ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ: ਮੋਹਾਲੀ ਦੀ ਨਿੱਜੀ ਕੰਪਨੀ ਦਾ ਡਰਾਈਵਰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ: ਮੋਹਾਲੀ ਦੀ ਨਿੱਜੀ ਕੰਪਨੀ ਦਾ ਡਰਾਈਵਰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

CHANDIGARH NEWS, Punjab News
ਚੰਡੀਗੜ੍ਹ, 6 ਅਗਸਤ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਜਾਰੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਅਹਿਮ ਕਾਰਵਾਈ ਕਰਦਿਆਂ ਮੋਹਾਲੀ ਸਥਿਤ ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ ਲਈ ਕੰਮ ਕਰਨ ਵਾਲੇ ਇੱਕ ਨਿੱਜੀ ਡਰਾਈਵਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਨਦੀਪ ਵਜੋਂ ਹੋਈ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਸਮਝੌਤੇ ਦੇ ਨਾਂ 'ਤੇ ਮੰਗੇ ਸਨ 60 ਹਜ਼ਾਰ ਰੁਪਏ ਵਿਜੀਲੈਂਸ ਬਿਊਰੋ ਅਨੁਸਾਰ, ਦੋਸ਼ੀ ਡਰਾਈਵਰ ਨੇ ਪਹਿਲਾਂ ਸ਼ਿਕਾਇਤਕਰਤਾ ਖ਼ਿਲਾਫ਼ ਇੱਕ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਰਫ਼ਤਾਰ ਟੂਲਸ ਕੰਪਨੀ ਦੇ ਮਾਲਕ ਨਾਲ ਸਮਝੌਤਾ ਕਰਵਾਉਣ ਦੇ ਬਦਲੇ ਸ਼ਿਕਾਇਤਕਰਤਾ ਤੋਂ 60,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਵੱਲੋਂ ਰਕਮ ਘਟਾਉਣ ਦੀ ਬੇਨਤੀ ਕਰਨ 'ਤੇ ਦੋਵਾਂ ਵਿਚਕਾਰ 4...
ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ₹28.87 ਕਰੋੜ ਦੇ ਦੋ ਅਹਿਮ ਵਿਕਾਸ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ₹28.87 ਕਰੋੜ ਦੇ ਦੋ ਅਹਿਮ ਵਿਕਾਸ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

CHANDIGARH NEWS
ਚੰਡੀਗੜ੍ਹ, 6 ਅਗਸਤ 2026:  ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਬੁਨਿਆਦੀ ਢਾਂਚੇ, ਖੇਡ ਸਹੂਲਤਾਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਦੋ ਅਹਿਮ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਸੈਕਟਰੀ ਐੱਚ. ਰਾਜੇਸ਼ ਪ੍ਰਸਾਦ ਦੀ ਅਗਵਾਈ ਹੇਠ ਹੋਈ ਅਪ੍ਰੇਜ਼ਲ ਕਮੇਟੀ ਦੀ ਮੀਟਿੰਗ ਵਿੱਚ ਲਗਭਗ 28.87 ਕਰੋੜ ਰੁਪਏ ਦੀ ਲਾਗਤ ਵਾਲੇ ਇਨ੍ਹਾਂ ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿੱਤੀ ਗਈ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਇਹ ਦੋਵੇਂ ਯੋਜਨਾਵਾਂ ਨਾ ਸਿਰਫ਼ ਸ਼ਹਿਰ ਦੇ ਬੁਨਿਆਦੀ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੀਆਂ, ਸਗੋਂ ਚੰਡੀਗੜ੍ਹ ਨੂੰ ਖੇਡਾਂ ਅਤੇ ਸੁਰੱਖਿਆ ਦੇ ਖੇਤਰ ਵਿੱਚ ਵੀ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਸੈਕਟਰ-7 ਸਪੋਰਟਸ ਕੰਪਲੈਕਸ ਨੂੰ ਮਿਲੇਗੀ ਵਿਸ਼ਵ ਪੱਧਰੀ ਪਛਾਣ ਅਪ੍ਰੇਜ਼ਲ ਕਮੇਟੀ ਨੇ ਸੈਕਟਰ-7 ਸਪੋਰਟਸ ਕੰਪਲੈਕਸ ਦੇ ਆਧੁਨਿਕੀਕਰਨ ਲਈ ਕਰੀਬ 22.93 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਹੈ। ਇਸ ਪ੍ਰੋਜੈਕਟ ਦਾ ਉਦੇਸ਼ ਚੰਡੀਗੜ੍ਹ ਦੀਆਂ ਖੇਡ ਸਹੂਲਤਾਂ ਨੂੰ ਅੰਤਰਰਾਸ਼ਟਰੀ ਮਿਆਰਾਂ ਦੇ ਅਨੁਕੂਲ ਬਣਾ...
ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਸਿੱਖਿਆ ਤੇ ਮੁਲਾਜ਼ਮਾਂ ਨਾਲ ਜੁੜੇ ਬਿੱਲਾਂ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਸਿੱਖਿਆ ਤੇ ਮੁਲਾਜ਼ਮਾਂ ਨਾਲ ਜੁੜੇ ਬਿੱਲਾਂ ਨੂੰ ਮਨਜ਼ੂਰੀ

Breaking News, CHANDIGARH NEWS, Punjab News
ਚੰਡੀਗੜ੍ਹ, 5 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਿੱਖਿਆ, ਰੁਜ਼ਗਾਰ ਅਤੇ ਵਾਤਾਵਰਣ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਕੈਬਨਿਟ ਨੇ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਦੇ ਨਾਲ-ਨਾਲ ਆਊਟਸੋਰਸ ਕਾਮਿਆਂ, ਦਰੱਖਤਾਂ ਦੀ ਸੁਰੱਖਿਆ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕਰਨ ਨਾਲ ਸਬੰਧਤ ਬਿੱਲਾਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪੰਜਾਬ ਵਿੱਚ ਸਥਾਪਤ ਹੋਣਗੀਆਂ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ ਵਿਖੇ ਕਲਾਊਡ ਯੂਨੀਵਰਸਿਟੀ, ਪਟਿਆਲਾ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਵਿਖੇ ਬਲਰਾਜ ਸਿੰਘਲਾ ਐਜੂਕੇਸ਼ਨ ਸੁਸਾਇਟੀ ਨਾਲ ਸਬੰਧਤ ਯੂਨੀਵਰਸਿਟੀ ਅਤੇ ਪਟਿ...
ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ: ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਲੱਗੇਗੀ ਲਗਾਮ, ਆਊਟਸੋਰਸ ਕਰਮਚਾਰੀਆਂ ਲਈ ਨਵਾਂ ਕਾਨੂੰਨ

ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ: ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਲੱਗੇਗੀ ਲਗਾਮ, ਆਊਟਸੋਰਸ ਕਰਮਚਾਰੀਆਂ ਲਈ ਨਵਾਂ ਕਾਨੂੰਨ

Breaking News, CHANDIGARH NEWS, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਸਿੱਖਿਆ, ਰੁਜ਼ਗਾਰ ਅਤੇ ਪ੍ਰਸ਼ਾਸਨ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ 'ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼' ਸਬੰਧੀ ਆਰਡੀਨੈਂਸ ਨੂੰ ਹੁਣ ਬਿੱਲ ਦੇ ਰੂਪ ਵਿੱਚ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਣ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ ਵਜੋਂ ਲਾਗੂ ਹੋ ਜਾਵੇਗਾ। ਉਦੋਂ ਤੱਕ ਪਹਿਲਾਂ ਜਾਰੀ ਕੀਤਾ ਗਿਆ ਆਰਡੀਨੈਂਸ ਹੀ ਪ੍ਰਭਾਵੀ ਰਹੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਗੈਰ-ਸਹਾਇਤਾ ਪ੍ਰਾਪਤ (ਪ੍ਰਾਈਵੇਟ) ਸਕੂਲਾਂ ਵੱਲੋਂ ਸਾਲਾਨਾ ਫ਼ੀਸ ਵਾਧੇ ਦੀ ਵੱਧ ਤੋਂ ਵੱਧ ਹੱਦ 5 ਫ਼ੀਸਦੀ ਤੈਅ ਕੀਤੀ ਹੈ। ਜੇ...
CM ਮਾਨ ਦਾ ਸਵਾਲ: ਕਿਹੜੀ ਮਜਬੂਰੀ ਪ੍ਰਧਾਨ ਮੰਤਰੀ ਮੋਦੀ ਨੂੰ ਟਰੰਪ ਅੱਗੇ ਝੁਕਣ ਲਈ ਮਜਬੂਰ ਕਰ ਰਹੀ ਹੈ?

CM ਮਾਨ ਦਾ ਸਵਾਲ: ਕਿਹੜੀ ਮਜਬੂਰੀ ਪ੍ਰਧਾਨ ਮੰਤਰੀ ਮੋਦੀ ਨੂੰ ਟਰੰਪ ਅੱਗੇ ਝੁਕਣ ਲਈ ਮਜਬੂਰ ਕਰ ਰਹੀ ਹੈ?

Breaking News, CHANDIGARH NEWS, Punjab News
ਚੰਡੀਗੜ੍ਹ, 4 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ E-20 (20 ਫੀਸਦੀ ਈਥਾਨੌਲ-ਮਿਸ਼ਰਿਤ) ਪੈਟਰੋਲ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਕੇਂਦਰ ਸਰਕਾਰ ਦੀ ਨੀਤੀ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ E-20 ਨੂੰ ਬਿਨਾਂ ਵਿਆਪਕ ਵਿਗਿਆਨਕ ਅਧਿਐਨ, ਜਨਤਕ ਸਲਾਹ-ਮਸ਼ਵਰੇ ਅਤੇ ਉਪਭੋਗਤਾਵਾਂ ਦੀ ਸਹਿਮਤੀ ਤੋਂ ਲਾਗੂ ਕੀਤਾ ਗਿਆ ਹੈ, ਜਿਸ ਕਾਰਨ ਲੱਖਾਂ ਵਾਹਨ ਮਾਲਕਾਂ 'ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੁਦ ਸੰਸਦ ਵਿੱਚ ਮੰਨਿਆ ਹੈ ਕਿ E-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਪ੍ਰਭਾਵਿਤ ਹੁੰਦੀ ਹੈ। ਇਸ ਦੇ ਬਾਵਜੂਦ ਇਸ ਨੂੰ ਲਾਗੂ ਕਰਨਾ ਉਪਭੋਗਤਾਵਾਂ ਦੇ ਹਿੱਤਾਂ ਦੇ ਉਲਟ ਹੈ। ਪੰਜਾਬ ਵਿਧਾਨ ਸਭਾ ਨੇ ਪਾਸ ਕੀਤਾ ਮਤਾ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ਇਸ ਮੁੱਦੇ 'ਤੇ ਇੱਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੇ ਸਾਰੇ ਪੈਟਰੋਲ ਪੰਪਾਂ 'ਤੇ ਸ਼ੁੱਧ ਪੈਟਰੋਲ ਅਤੇ E-20 ਦੋਵੇਂ ਵਿਕਲਪ ਉਪਲਬਧ ਕਰਵਾਏ ਜਾਣ, ਤਾਂ ਜੋ ਖਪਤਕਾਰ ਆਪਣੀ ਲੋੜ ਅ...