ਮੈਡ ਸੰਧੂ ਕਤਲ ਮਾਮਲਾ: ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵਿਅਕਤੀ ਹਿਰਾਸਤ ’ਚ, ਪੁੱਛਗਿੱਛ ਜਾਰੀ
ਅੰਮ੍ਰਿਤਸਰ, 7 ਅਕਤੂਬਰ 2026: ਅੰਮ੍ਰਿਤਸਰ ਵਿੱਚ ਚਰਚਾ ਵਿੱਚ ਰਹੇ ਮੈਡ ਸੰਧੂ ਕਤਲ ਮਾਮਲੇ ਦੀ ਜਾਂਚ ਵਿੱਚ ਪੁਲਿਸ ਨੂੰ ਅਹਿਮ ਸਫਲਤਾ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੇ ਸਬੰਧ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵਾਂ ਤੋਂ ਮਾਮਲੇ ਨੂੰ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਮੁਤਾਬਕ, ਜਾਂਚ ਇਸ ਸਮੇਂ ਅਹਿਮ ਪੜਾਅ ’ਤੇ ਹੈ ਅਤੇ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਤੋਂ ਮਿਲ ਰਹੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਮਾਮਲੇ ਦੀਆਂ ਕੜੀਆਂ ਜੋੜਨ ਵਿੱਚ ਲੱਗੀ ਹੋਈ ਹੈ। ਪੁਲਿਸ ਨੂੰ ਉਮੀਦ ਹੈ ਕਿ ਜਾਂਚ ਅੱਗੇ ਵਧਣ ਨਾਲ ਮੁੱਖ ਸ਼ੂਟਰਾਂ ਅਤੇ ਕਥਿਤ ਸਾਜ਼ਿਸ਼ਕਾਰਾਂ ਤੱਕ ਵੀ ਪਹੁੰਚ ਬਣਾਈ ਜਾ ਸਕਦੀ ਹੈ।
ਪੈਸਿਆਂ ਲਈ ਕਤਲ ਕੀਤੇ ਜਾਣ ਦਾ ਸ਼ੱਕ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੁਝ ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਵੱਲੋਂ ਪੈਸਿਆਂ ਦੇ ਬਦਲੇ ਕਤਲ ਦੀ ਵਾਰਦਾਤ ਨ...









