Saturday, September 12Punjabi People

Haryana news

ਕਸ਼ਮੀਰੀ ਹਿੰਦੂ ਸੈੱਲ ਦੇ ਵਫ਼ਦ ਨੇ CM ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ, ਲਾਲ ਦੇਦ ਦੇ 705ਵੇਂ ਜਨਮ ਦਿਵਸ ਸਮਾਗਮ ਲਈ ਦਿੱਤਾ ਸੱਦਾ

ਕਸ਼ਮੀਰੀ ਹਿੰਦੂ ਸੈੱਲ ਦੇ ਵਫ਼ਦ ਨੇ CM ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ, ਲਾਲ ਦੇਦ ਦੇ 705ਵੇਂ ਜਨਮ ਦਿਵਸ ਸਮਾਗਮ ਲਈ ਦਿੱਤਾ ਸੱਦਾ

Haryana news
ਚੰਡੀਗੜ੍ਹ, 11 ਸਤੰਬਰ 2026: ਹਰਿਆਣਾ ਦੇ ਕਸ਼ਮੀਰੀ ਹਿੰਦੂ ਸੈੱਲ ਦੇ ਇੱਕ ਵਫ਼ਦ ਨੇ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਕਬੀਰ ਕੁਟੀਰ ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਨੂੰ ਕਸ਼ਮੀਰੀ ਸੰਤ-ਕਵਿੱਤਰੀ ਮਾਤਾ ਲੱਲੇਸ਼ਵਰੀ, ਜਿਨ੍ਹਾਂ ਨੂੰ ਲਾਲ ਦੇਦ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦੇ 705ਵੇਂ ਜਨਮ ਦਿਵਸ ਮੌਕੇ ਗੁਰੂਗ੍ਰਾਮ ਵਿੱਚ ਕਰਵਾਏ ਜਾਣ ਵਾਲੇ ਵਿਸ਼ੇਸ਼ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਵਫ਼ਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਸਮਾਗਮ 19 ਸਤੰਬਰ 2026 ਨੂੰ ਗੁਰੂਗ੍ਰਾਮ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਸਮਾਗਮ ਦਾ ਉਦੇਸ਼ ਮਾਤਾ ਲੱਲੇਸ਼ਵਰੀ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਯਾਦ ਕਰਨਾ ਅਤੇ ਕਸ਼ਮੀਰੀ ਭਾਈਚਾਰੇ ਦੀਆਂ ਰਵਾਇਤਾਂ ਤੇ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਹੈ। ਕਸ਼ਮੀਰੀ ਭਾਈਚਾਰੇ ਦੇ ਮੁੱਦਿਆਂ ’ਤੇ ਹੋਈ ਚਰਚਾ ਮੁਲਾਕਾਤ ਦੌਰਾਨ ਵਫ਼ਦ ਨੇ ਕਸ਼ਮੀਰੀ ਭਾਈਚਾਰੇ ਨਾਲ ਜੁੜੇ ਵੱਖ-ਵੱਖ ਮੁੱਦੇ ਮੁੱਖ ਮੰਤਰੀ ਦੇ ਸਾਹਮਣੇ ਰੱਖੇ। ਇਸ ਦੇ ਨਾਲ ਹੀ ਭਾਈਚਾਰੇ ਦੀਆਂ ਕੁਝ ਮੰਗਾਂ ਅਤੇ ਸਮਾਜਿਕ ਤੇ ਸੱਭਿ...
HIV ਕੰਟਰੋਲ ’ਚ ਹਰਿਆਣਾ ਦੀ ਵੱਡੀ ਉਪਲਬਧੀ, 95-95-95 ਟੀਚਿਆਂ ’ਚ ਤੇਜ਼ ਸੁਧਾਰ: ਡਾ. ਸੁਮਿਤਾ ਮਿਸ਼ਰਾ

HIV ਕੰਟਰੋਲ ’ਚ ਹਰਿਆਣਾ ਦੀ ਵੱਡੀ ਉਪਲਬਧੀ, 95-95-95 ਟੀਚਿਆਂ ’ਚ ਤੇਜ਼ ਸੁਧਾਰ: ਡਾ. ਸੁਮਿਤਾ ਮਿਸ਼ਰਾ

Haryana news
ਚੰਡੀਗੜ੍ਹ, 11 ਸਤੰਬਰ 2026: ਹਰਿਆਣਾ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਨੇ HIV/AIDS ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਮਹੱਤਵਪੂਰਨ ਤਰੱਕੀ ਹਾਸਲ ਕੀਤੀ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਸੂਬੇ ਨੇ ਕੁਝ ਹੀ ਮਹੀਨਿਆਂ ਵਿੱਚ ਗਲੋਬਲ 95-95-95 ਟੀਚਿਆਂ ਵੱਲ ਆਪਣੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਕੀਤਾ ਹੈ ਅਤੇ ਹੁਣ ਹਰਿਆਣਾ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਏਡਜ਼ ਕੰਟਰੋਲ ਪ੍ਰੋਗਰਾਮ ਨੂੰ ਤੇਜ਼ੀ ਨਾਲ ਲਾਗੂ ਕਰਨ, HIV ਦੀ ਜਾਂਚ ਦਾ ਦਾਇਰਾ ਵਧਾਉਣ, ਮਰੀਜ਼ਾਂ ਦੀ ਲਗਾਤਾਰ ਨਿਗਰਾਨੀ, ਇਲਾਜ ਨਾਲ ਜੋੜਨ ਅਤੇ ਇਲਾਜ ਜਾਰੀ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਨਾਲ ਇਹ ਸੁਧਾਰ ਸੰਭਵ ਹੋਇਆ ਹੈ। ਇਸ ਦੇ ਨਾਲ ਹੀ ਨੌਜਵਾਨਾਂ ਅਤੇ ਸੰਵੇਦਨਸ਼ੀਲ ਵਰਗਾਂ ਨੂੰ ਕੇਂਦਰ ਵਿੱਚ ਰੱਖ ਕੇ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। 95-95-95 ਟੀਚਿਆਂ ’ਚ ਹਰਿਆਣਾ ਨੇ ਮਾਰੀ ਵੱਡੀ ਛਾਲ ਡਾ. ਮਿਸ਼ਰਾ ਅਨੁਸਾਰ ਜਨਵਰੀ 2026 ਵਿੱਚ ਹਰਿਆਣਾ ਪਹਿਲੇ 95...
ਹਰਿਆਣਾ ’ਚ SIR ਤਹਿਤ ਵੋਟਰ ਸੂਚੀ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ, 12-13 ਤੇ 26-27 ਸਤੰਬਰ ਨੂੰ ਬੂਥਾਂ ’ਤੇ ਮਿਲਣਗੇ BLO

ਹਰਿਆਣਾ ’ਚ SIR ਤਹਿਤ ਵੋਟਰ ਸੂਚੀ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ, 12-13 ਤੇ 26-27 ਸਤੰਬਰ ਨੂੰ ਬੂਥਾਂ ’ਤੇ ਮਿਲਣਗੇ BLO

Haryana news
ਚੰਡੀਗੜ੍ਹ, 10 ਸਤੰਬਰ 2026: ਭਾਰਤ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿੱਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ਼੍ਰੀਨਿਵਾਸ ਨੇ ਦੱਸਿਆ ਕਿ 12 ਅਤੇ 13 ਸਤੰਬਰ ਅਤੇ 26 ਅਤੇ 27 ਸਤੰਬਰ 2026 ਨੂੰ ਸੂਬੇ ਦੇ ਸਾਰੇ ਚੋਣ ਕੇਂਦਰਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਵਿਸ਼ੇਸ਼ ਮੁਹਿੰਮ ਵਾਲੀਆਂ ਤਾਰੀਖਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (BLO) ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪੋ-ਆਪਣੇ ਚੋਣ ਕੇਂਦਰਾਂ ’ਤੇ ਮੌਜੂਦ ਰਹਿਣਗੇ। ਇਸ ਦੌਰਾਨ ਉਹ ਯੋਗ ਨਾਗਰਿਕਾਂ ਤੋਂ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ, ਵੇਰਵਿਆਂ ਵਿੱਚ ਸੋਧ ਅਤੇ ਹੋਰ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ। ਵੋਟਰ ਸੂਚੀ ’ਚ ਆਪਣਾ ਨਾਮ ਜ਼ਰੂਰ ਜਾਂਚੋ ਮੁੱਖ ਚੋਣ ਅਧਿਕਾਰੀ ਨੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਢਲੀ ਵੋਟਰ ਸੂਚੀ ਵਿੱਚ ਆਪਣਾ ਅਤੇ ਆਪਣੇ ਪਰਿਵਾਰ ਦੇ ਸਾਰੇ ਯੋਗ ਮੈਂਬਰਾਂ ਦਾ ਨਾਮ ਜ਼ਰੂਰ ਚੈੱਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ...
ਦਿੱਲੀ-NCR ਦੀ ਹਵਾ ਸੁਧਾਰਨ ਲਈ ਹਰਿਆਣਾ ਸਰਕਾਰ ਨੇ ਤੇਜ਼ ਕੀਤੇ ਪ੍ਰਦੂਸ਼ਣ ਰੋਕੂ ਉਪਰਾਲੇ

ਦਿੱਲੀ-NCR ਦੀ ਹਵਾ ਸੁਧਾਰਨ ਲਈ ਹਰਿਆਣਾ ਸਰਕਾਰ ਨੇ ਤੇਜ਼ ਕੀਤੇ ਪ੍ਰਦੂਸ਼ਣ ਰੋਕੂ ਉਪਰਾਲੇ

Global News, Haryana news
ਹਰਿਆਣਾ, 10 ਸਤੰਬਰ 2026: ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਪਾਣੀ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਵੱਖ-ਵੱਖ ਪੱਧਰਾਂ ’ਤੇ ਚੱਲ ਰਹੇ ਪ੍ਰੋਜੈਕਟਾਂ ਅਤੇ ਕਾਰਜ ਯੋਜਨਾਵਾਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਤਹਿਤ ਸੀਵਰੇਜ ਅਤੇ ਉਦਯੋਗਿਕ ਗੰਦੇ ਪਾਣੀ ਦੇ ਇਲਾਜ, ਪੇਂਡੂ ਪੱਧਰ ’ਤੇ ਗੰਦੇ ਪਾਣੀ ਦੇ ਪ੍ਰਬੰਧਨ, ਬਾਇਓਗੈਸ ਪ੍ਰੋਜੈਕਟਾਂ, ਪਰਾਲੀ ਪ੍ਰਬੰਧਨ, ਵਾਹਨਾਂ ਦੇ ਨਿਕਾਸ ਨੂੰ ਕੰਟਰੋਲ ਕਰਨ ਅਤੇ ਸੂਬੇ ਵਿੱਚ ਹਰੇ ਕਵਰ ਨੂੰ ਵਧਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਵੀਰਵਾਰ ਨੂੰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਨਾਲ ਸਬੰਧਤ ਯਮੁਨਾ ਐਕਸ਼ਨ ਪਲਾਨ ਅਤੇ ਵੱਖ-ਵੱਖ ਕਾਰਜ ਯੋਜਨਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਧਾਰਤ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਪ੍ਰੋਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਯਮੁਨਾ ਬੇਸਿਨ ’ਚ ਸੀਵਰੇਜ ਟ੍ਰੀਟਮੈਂਟ ’ਤੇ ਜ਼ੋਰ ਯਮੁਨਾ ਐਕਸ਼ਨ ਪਲਾਨ ਦੀ ਸਮੀਖਿਆ ਦੌਰਾਨ ਯਮੁਨਾ ਬੇਸਿਨ ਵਿੱਚ ਸ...
ਹਰਿਆਣਾ ਸਰਕਾਰ ਵੱਲੋਂ 50.28 ਲੱਖ ਲਾਭਪਾਤਰੀਆਂ ਦੇ ਖਾਤਿਆਂ ’ਚ 1,890 ਕਰੋੜ ਰੁਪਏ ਟਰਾਂਸਫਰ: ਮੁੱਖ ਮੰਤਰੀ ਸੈਣੀ

ਹਰਿਆਣਾ ਸਰਕਾਰ ਵੱਲੋਂ 50.28 ਲੱਖ ਲਾਭਪਾਤਰੀਆਂ ਦੇ ਖਾਤਿਆਂ ’ਚ 1,890 ਕਰੋੜ ਰੁਪਏ ਟਰਾਂਸਫਰ: ਮੁੱਖ ਮੰਤਰੀ ਸੈਣੀ

Haryana news
ਹਰਿਆਣਾ, 10 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ 50 ਲੱਖ 28 ਹਜ਼ਾਰ 208 ਪਾਤਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 1,890 ਕਰੋੜ 16 ਲੱਖ ਰੁਪਏ ਦੀ ਰਕਮ ਟਰਾਂਸਫਰ ਕੀਤੀ। ਇਸ ਰਕਮ ਵਿੱਚ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਕਿਸ਼ਤ, ਬਜ਼ੁਰਗਾਂ ਅਤੇ ਦਿਵਿਆਂਗਾਂ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਪੈਨਸ਼ਨਾਂ, ਦਯਾਲੂ ਯੋਜਨਾ ਤਹਿਤ ਆਰਥਿਕ ਸਹਾਇਤਾ, ਗ੍ਰਹਿਣੀਆਂ ਨੂੰ ਗੈਸ ਸਬਸਿਡੀ ਅਤੇ ਕਿਸਾਨਾਂ ਨੂੰ ਭਾਵਾਂਤਰ ਭਰਪਾਈ ਦੀ ਰਕਮ ਸ਼ਾਮਲ ਹੈ। ਮੁੱਖ ਮੰਤਰੀ ਨੇ ਹਰਿਆਣਾ ਨਿਵਾਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਬਲ ਇੰਜਣ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧੇ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਯੋਜਨਾਵਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਤਕਨਾਲੋਜੀ ਆਧਾਰਿਤ ਅਤੇ ਪਾਰਦਰਸ਼ੀ ਪ੍ਰਣਾਲੀ ਨੂੰ ਤਰਜੀਹ ਦਿੱਤੀ ਹੈ। ਲਾਡੋ ਲਕਸ਼ਮੀ ਯੋਜਨਾ ਦੀ 11ਵੀਂ ਕਿਸ਼ਤ ਜਾਰੀ ਮੁੱਖ ਮ...
ਹਰਿਆਣਾ ਵਿੱਚ ਐਮਰਜੈਂਸੀ ਸੇਵਾਵਾਂ ਹੋਣਗੀਆਂ ਹੋਰ ਮਜ਼ਬੂਤ, 90 ਤੇ 104 ਮੀਟਰ ਉੱਚੇ ਏਰੀਅਲ ਲੈਡਰ ਪਲੇਟਫਾਰਮ ਖਰੀਦਣ ਦੀ ਤਿਆਰੀ

ਹਰਿਆਣਾ ਵਿੱਚ ਐਮਰਜੈਂਸੀ ਸੇਵਾਵਾਂ ਹੋਣਗੀਆਂ ਹੋਰ ਮਜ਼ਬੂਤ, 90 ਤੇ 104 ਮੀਟਰ ਉੱਚੇ ਏਰੀਅਲ ਲੈਡਰ ਪਲੇਟਫਾਰਮ ਖਰੀਦਣ ਦੀ ਤਿਆਰੀ

Haryana news
ਚੰਡੀਗੜ੍ਹ, 9 ਸਤੰਬਰ 2026:  ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਆਧੁਨਿਕ, ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਡਾਇਰੈਕਟੋਰੇਟ ਵੱਲੋਂ ਉੱਚੀਆਂ ਇਮਾਰਤਾਂ ਵਿੱਚ ਅੱਗ ਜਾਂ ਹੋਰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਕੁੱਲ ਚਾਰ ਅਤਿ-ਉੱਚੇ ਏਰੀਅਲ ਲੈਡਰ ਪਲੇਟਫਾਰਮ ਖਰੀਦਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਪ੍ਰਸਤਾਵਿਤ ਖਰੀਦ ਵਿੱਚ ਦੋ 90 ਮੀਟਰ ਅਤੇ ਦੋ 104 ਮੀਟਰ ਉੱਚੇ ਏਰੀਅਲ ਲੈਡਰ ਪਲੇਟਫਾਰਮ ਸ਼ਾਮਲ ਹਨ। ਇਹ ਉਪਕਰਨ ਖਾਸ ਤੌਰ ’ਤੇ ਉੱਚੀਆਂ ਇਮਾਰਤਾਂ ਵਿੱਚ ਅੱਗ ਲੱਗਣ ਜਾਂ ਬਚਾਅ ਕਾਰਜਾਂ ਦੌਰਾਨ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਲਈ ਮਹੱਤਵਪੂਰਨ ਸਾਬਤ ਹੋ ਸਕਦੇ ਹਨ। ਨਿਰਮਾਤਾਵਾਂ ਅਤੇ ਉਦਯੋਗਿਕ ਹਿੱਸੇਦਾਰਾਂ ਤੋਂ ਮੰਗੇ ਸੁਝਾਅ ਇਨ੍ਹਾਂ ਉਪਕਰਨਾਂ ਦੀ ਖਰੀਦ ਲਈ ਅੰਤਿਮ ਟੈਂਡਰ ਦਸਤਾਵੇਜ਼ ਤਿਆਰ ਕਰਨ ਤੋਂ ਪਹਿਲਾਂ ਵਿਭਾਗ ਵੱਲੋਂ ਉਦਯੋਗ ਨਾਲ ਸਲਾਹ-ਮਸ਼ਵਰਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ ਭਾਰਤੀ ਅਤੇ ਵਿਦੇਸ਼ੀ ਨਿਰਮਾਤਾਵਾਂ, ਅਧਿਕਾਰਤ ...
ਆੜ੍ਹਤੀਆਂ ਦਾ ਹਰਿਆਣਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਆੜ੍ਹਤੀਆਂ ਦਾ ਹਰਿਆਣਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਨੂੰ ਸੌਂਪਿਆ ਮੰਗ ਪੱਤਰ

Haryana news
ਯਮੁਨਾਨਗਰ, 9 ਸਤੰਬਰ 2026:   ਹਰਿਆਣਾ ਰਾਜ ਅਨਾਜ ਮੰਡੀ ਕਮਿਸ਼ਨ ਏਜੰਟ ਐਸੋਸੀਏਸ਼ਨ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਯਮੁਨਾਨਗਰ ਜ਼ਿਲ੍ਹਾ ਸਕੱਤਰੇਤ ਵਿਖੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਐਸੋਸੀਏਸ਼ਨ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਮ ਮੰਗ ਪੱਤਰ ਸੌਂਪ ਕੇ ਕਮਿਸ਼ਨ ਏਜੰਟਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕਬੋਜ, ਕਨਵੀਨਰ ਅਸ਼ੋਕ ਗਰਗ ਅਤੇ ਸਕੱਤਰ ਸੰਦੀਪ ਕੁਮਾਰ ਨੇ ਕਿਹਾ ਕਿ 2026-27 ਦੇ ਕਣਕ ਖਰੀਦ ਸੀਜ਼ਨ ਦੀ ਸਮਾਪਤੀ ਨੂੰ ਲਗਭਗ 90 ਦਿਨ ਬੀਤ ਜਾਣ ਦੇ ਬਾਵਜੂਦ ਕਮਿਸ਼ਨ ਏਜੰਟਾਂ ਨੂੰ ਉਨ੍ਹਾਂ ਦੀ ਬਣਦੀ ਕਮਿਸ਼ਨ ਰਕਮ ਦੀ ਪੂਰੀ ਅਦਾਇਗੀ ਨਹੀਂ ਕੀਤੀ ਗਈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਕਾਇਆ ਕਮਿਸ਼ਨ ਦੀ ਅਦਾਇਗੀ ਦੀ ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਜਾਣ। ਕਮਿਸ਼ਨ ਦਰਾਂ ਵਿੱਚ ਕਟੌਤੀ ਕਾਰਨ ਨੁਕਸਾਨ ਦਾ ਦਾਅਵਾ ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ ਸਾਲ 2019 ਤੋਂ ਬਾਅਦ ਕੇਂਦ...
ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: CM ਬੈਠਕਾਂ ਦੇ ਫੈਸਲਿਆਂ ਦੀ ਸਮੇਂ ਸਿਰ ਲਾਗੂਕਰਨ ਲਈ ਨਵਾਂ SOP ਲਾਗੂ

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: CM ਬੈਠਕਾਂ ਦੇ ਫੈਸਲਿਆਂ ਦੀ ਸਮੇਂ ਸਿਰ ਲਾਗੂਕਰਨ ਲਈ ਨਵਾਂ SOP ਲਾਗੂ

Breaking News, Haryana news
ਚੰਡੀਗੜ੍ਹ, 9 ਸਤੰਬਰ 2026: ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀਆਂ ਬੈਠਕਾਂ ਵਿੱਚ ਲਏ ਜਾਣ ਵਾਲੇ ਫੈਸਲਿਆਂ ਅਤੇ ਜਾਰੀ ਕੀਤੇ ਨਿਰਦੇਸ਼ਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਨਵੀਂ ਮਿਆਰੀ ਸੰਚਾਲਨ ਪ੍ਰਕਿਰਿਆ (SOP) ਲਾਗੂ ਕੀਤੀ ਹੈ। ਇਸ SOP ਦਾ ਮੁੱਖ ਉਦੇਸ਼ ਸਰਕਾਰੀ ਫੈਸਲਿਆਂ ਨੂੰ ਸਿਰਫ਼ ਬੈਠਕਾਂ ਦੀ ਕਾਰਵਾਈ ਤੱਕ ਸੀਮਿਤ ਨਾ ਰੱਖ ਕੇ ਉਨ੍ਹਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਅਤੇ ਉਨ੍ਹਾਂ ਦੇ ਅਸਲ ਨਤੀਜਿਆਂ ਦੀ ਨਿਗਰਾਨੀ ਕਰਨਾ ਹੈ। ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ SOP ਤਹਿਤ ਹੁਣ ਮੁੱਖ ਮੰਤਰੀ ਦੀਆਂ ਬੈਠਕਾਂ ਵਿੱਚ ਲਏ ਗਏ ਹਰੇਕ ਫੈਸਲੇ ਨੂੰ ਸਪਸ਼ਟ ਐਕਸ਼ਨ ਪੁਆਇੰਟ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਵਿੱਚ ਸਬੰਧਤ ਵਿਭਾਗ ਜਾਂ ਅਧਿਕਾਰੀ ਦੀ ਜ਼ਿੰਮੇਵਾਰੀ, ਕੰਮ ਪੂਰਾ ਕਰਨ ਦੀ ਸਮਾਂ-ਸੀਮਾ ਅਤੇ ਉਮੀਦ ਕੀਤੇ ਜਾਣ ਵਾਲੇ ਨਤੀਜੇ ਸਪਸ਼ਟ ਤੌਰ ’ਤੇ ਦਰਜ ਕੀਤੇ ਜਾਣਗੇ। ਇਸ ਸਾਰੀ ਪ੍ਰਕਿਰਿਆ ਦੀ ਨਿਯਮਤ ਨਿਗਰਾਨੀ CM Meeting Monitoring Portal ਰਾਹੀਂ ਕੀਤੀ ਜਾਵੇਗੀ। ਹੁਣ MOM ਸਿਰਫ਼ ਰਿ...
ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੀਆਂ 80-90 ਫੀਸਦੀ ਮੰਗਾਂ ’ਤੇ ਬਣੀ ਸਹਿਮਤੀ, ਅਨਿਲ ਵਿਜ ਨੇ ਅਧਿਕਾਰੀਆਂ ਨੂੰ ਦਿੱਤੇ ਤੁਰੰਤ ਕਾਰਵਾਈ ਦੇ ਨਿਰਦੇਸ਼

ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੀਆਂ 80-90 ਫੀਸਦੀ ਮੰਗਾਂ ’ਤੇ ਬਣੀ ਸਹਿਮਤੀ, ਅਨਿਲ ਵਿਜ ਨੇ ਅਧਿਕਾਰੀਆਂ ਨੂੰ ਦਿੱਤੇ ਤੁਰੰਤ ਕਾਰਵਾਈ ਦੇ ਨਿਰਦੇਸ਼

Haryana news
ਚੰਡੀਗੜ੍ਹ, 9 ਸਤੰਬਰ 2026: ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਦੀ ਅਗਵਾਈ ਹੇਠ ਕਰਮਚਾਰੀ ਸਾਂਝੇ ਮੋਰਚੇ ਦੇ ਨੁਮਾਇੰਦਿਆਂ ਨਾਲ ਅਹਿਮ ਬੈਠਕ ਹੋਈ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਦੌਰਾਨ ਕਰਮਚਾਰੀ ਯੂਨੀਅਨਾਂ ਵੱਲੋਂ ਉਠਾਏ ਗਏ ਕਈ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਲਗਭਗ 80 ਤੋਂ 90 ਫੀਸਦੀ ਮੰਗਾਂ ’ਤੇ ਸਹਿਮਤੀ ਬਣਨ ਦੀ ਜਾਣਕਾਰੀ ਦਿੱਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਅਨਿਲ ਵਿਜ ਨੇ ਸਬੰਧਤ ਅਧਿਕਾਰੀਆਂ ਨੂੰ ਕਰਮਚਾਰੀਆਂ ਦੀਆਂ ਮੰਗਾਂ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਇੱਕ ਮਹੀਨੇ ਬਾਅਦ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲੱਗ ਸਕੇ ਕਿ ਮੰਗਾਂ ਨੂੰ ਲਾਗੂ ਕਰਨ ਸਬੰਧੀ ਕਿੰਨੀ ਪ੍ਰਗਤੀ ਹੋਈ ਹੈ। ਡਿਊਟੀ ਦੌਰਾਨ ਡਰਾਈਵਰਾਂ ਤੇ ਕੰਡਕਟਰਾਂ ਦੀ ਸੁਰੱਖਿਆ ਲਈ ਹਰ ਜ਼ਿਲ੍ਹੇ ’ਚ ਨੋਡਲ ਅਫਸਰ ਅਨਿਲ ਵਿਜ ਨੇ ਦੱਸਿਆ ਕਿ ਡਿਊਟੀ ਦੌਰਾਨ ਡਰਾਈਵਰਾਂ ਅਤੇ ਕੰਡਕਟਰਾਂ ਨਾਲ ਝਗੜੇ, ਬਦਸਲੂਕੀ ਅਤੇ ਹਮਲ...
ਹਰਿਆਣਾ ’ਚ 387 ਸਫਾਈ ਕਰਮਚਾਰੀ ਮੁੜ ਕੰਮ ’ਤੇ ਪਰਤੇ, ਸਰਕਾਰ ਦੇ ਫੈਸਲਿਆਂ ਦਾ ਦਿਖਣ ਲੱਗਾ ਅਸਰ: ਵਿਪੁਲ ਗੋਇਲ

ਹਰਿਆਣਾ ’ਚ 387 ਸਫਾਈ ਕਰਮਚਾਰੀ ਮੁੜ ਕੰਮ ’ਤੇ ਪਰਤੇ, ਸਰਕਾਰ ਦੇ ਫੈਸਲਿਆਂ ਦਾ ਦਿਖਣ ਲੱਗਾ ਅਸਰ: ਵਿਪੁਲ ਗੋਇਲ

Haryana news
ਚੰਡੀਗੜ੍ਹ, 08 ਸਤੰਬਰ 2026:  ਹਰਿਆਣਾ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੇ ਹਿੱਤ ਵਿੱਚ ਲਏ ਗਏ ਵੱਖ-ਵੱਖ ਫੈਸਲਿਆਂ ਅਤੇ ਉਨ੍ਹਾਂ ਨੂੰ ਲਗਾਤਾਰ ਕੰਮ ’ਤੇ ਵਾਪਸ ਆਉਣ ਦੀ ਕੀਤੀ ਜਾ ਰਹੀ ਅਪੀਲ ਦਾ ਅਸਰ ਹੁਣ ਦਿਖਾਈ ਦੇਣ ਲੱਗਾ ਹੈ। ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਦੱਸਿਆ ਕਿ ਅੱਜ ਸੂਬੇ ਭਰ ਵਿੱਚ 387 ਸਫਾਈ ਕਰਮਚਾਰੀ ਮੁੜ ਆਪਣੇ ਕੰਮ ’ਤੇ ਪਰਤ ਆਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਫਾਈ ਕਰਮਚਾਰੀ ਸੂਬੇ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਈ ਮਹੱਤਵਪੂਰਨ ਫੈਸਲੇ ਕੀਤੇ ਗਏ ਹਨ। ਯੋਗ ਕਰਮਚਾਰੀਆਂ ਨੂੰ ਮਿਲੇਗੀ ਨੌਕਰੀ ਦੀ ਸੁਰੱਖਿਆ ਵਿਪੁਲ ਗੋਇਲ ਨੇ ਦੱਸਿਆ ਕਿ ਯੋਗ ਸਫਾਈ ਕਰਮਚਾਰੀਆਂ ਨੂੰ ਹਰਿਆਣਾ ਕੰਟਰੈਕਚੁਅਲ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਦੇ ਤਹਿਤ ਨੌਕਰੀ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਇਸ ਫੈਸਲੇ ਨਾਲ ਯੋਗ ਕਰਮਚਾਰੀਆਂ ਨੂੰ ਆਪਣੇ ਰੁਜ਼ਗਾਰ ਸਬੰਧੀ ਵਧੇਰ...