ਹਰਿਆਣਾ ਸਰਕਾਰ ਵੱਲੋਂ ਪ੍ਰਸ਼ਾਸਨਿਕ ਨਿਗਰਾਨੀ ਲਈ ਵੱਡਾ ਕਦਮ, ਟਰਾਂਸਪੋਰਟ ਸਕੱਤਰ ਅਤੁਲ ਕੁਮਾਰ ਮਹਿੰਦਰਗੜ੍ਹ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ
ਹਰਿਆਣਾ, 11 ਅਗਸਤ 2026: ਹਰਿਆਣਾ ਸਰਕਾਰ ਨੇ ਜ਼ਿਲ੍ਹਾ ਪੱਧਰ ’ਤੇ ਪ੍ਰਸ਼ਾਸਨਿਕ ਨਿਗਰਾਨੀ ਅਤੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨੂੰ ਮਜ਼ਬੂਤ ਕਰਨ ਲਈ ਟਰਾਂਸਪੋਰਟ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਤੁਲ ਕੁਮਾਰ ਨੂੰ ਉਨ੍ਹਾਂ ਦੀਆਂ ਮੌਜੂਦਾ ਜ਼ਿੰਮੇਵਾਰੀਆਂ ਤੋਂ ਇਲਾਵਾ ਮਹਿੰਦਰਗੜ੍ਹ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਹੁਕਮ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਕੀਤੇ ਗਏ ਹਨ।
ਸਰਕਾਰ ਵੱਲੋਂ ਸੋਧੀ ਗਈ ਫੀਡਬੈਕ ਪ੍ਰਣਾਲੀ ਤਹਿਤ ਅਤੁਲ ਕੁਮਾਰ ਮਹਿੰਦਰਗੜ੍ਹ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਕੰਮਕਾਜ, ਵਿਕਾਸ ਪ੍ਰੋਜੈਕਟਾਂ ਅਤੇ ਵੱਖ-ਵੱਖ ਲੋਕ ਭਲਾਈ ਸੇਵਾਵਾਂ ਦੀ ਨਿਯਮਤ ਸਮੀਖਿਆ ਕਰਨਗੇ। ਉਹ ਆਪਣੀ ਨਿਗਰਾਨੀ ਅਤੇ ਸਮੀਖਿਆ ਨਾਲ ਸਬੰਧਤ ਤਿਮਾਹੀ ਫੀਡਬੈਕ ਰਿਪੋਰਟ ਨਿਗਰਾਨੀ ਅਤੇ ਤਾਲਮੇਲ ਸੈੱਲ ਨੂੰ ਸੌਂਪਣਗੇ।
₹25 ਕਰੋੜ ਜਾਂ ਇਸ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਹੋਵੇਗੀ ਸਮੀਖਿਆ
ਜ਼ਿਲ੍ਹਾ ਇੰਚਾਰਜ ਵਜੋਂ ਅਤੁਲ ਕੁਮਾਰ ਮਹਿੰਦਰਗੜ੍ਹ ਵਿੱਚ ਚੱਲ ਰਹੇ ₹25 ਕਰੋੜ ਜਾਂ ਇਸ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ। ਇਸ ਦੌਰਾਨ ...









